- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਰਜੀਤ ਕੌਰ ਪਤਨੀ ਸਵ. ਸਰਦੂਲ ਸਿੰਘ ਵਾਸੀ ਢੋਟੀਆਂ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਹ ਸ਼ਾਮ ਕਰੀਬ ਸਾਢੇ 6 ਵਜੇ ਗੁਰਦੁਆਰਾ ਸਾਹਿਬ ਮੱਥਾ ਟੇਕਣ ਲਈ ਜਾ ਰਹੀ ਸੀ। ਰਸਤੇ ਵਿਚ ਉਨ੍ਹਾਂ ਦੇ ਪਿੰਡ ਦੀ ਰਜਿੰਦਰ ਕੌਰ ਪਤਨੀ ਸਰਬਜੀਤ ਸਿੰਘ ਨੇ ਉਸ ਨੂੰ ਰੋਕ ਲਿਆ ਕੇ ਗਾਲੀ ਗਲੋਚ ਕਰਨ ਦੇ ਨਾਲ ਨਾਲ ਧੱਕਾ-ਮੁੱਕੀ ਵੀ ਕੀਤੀ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਹਾਲੀ ਕਲਾਂ: ਤਰਨਤਾਰਨ ਜ਼ਿਲ੍ਹੇ ਦੇ ਪਿੰਡ ਢੋਟੀਆਂ ਵਿਖੇ ਇਕ ਔਰਤ ਨੂੰ ਕਥਿਤ ਤੌਰ ’ਤੇ ਰਸਤੇ ਵਿਚ ਰੋਕ ਕੇ ਔਰਤ ਵਲੋਂ ਹੀ ਉਸ ’ਤੇ ਪਿਸਤੌਲ ਤਾਣ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਜਦੋਂਕਿ ਕਿਸੇ ਨੂੰ ਦੱਸਣ ’ਤੇ ਉਸਦੇ ਲੜਕੇ ਨੂੰ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ। ਥਾਣਾ ਸਰਹਾਲੀ ਦੀ ਪੁਲਿਸ ਨੇ ਪਿਸਤੌਲ ਤਾਨਣ ਵਾਲੀ ਔਰਤ ਖਿਲਾਫ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਹਰਜੀਤ ਕੌਰ ਪਤਨੀ ਸਵ. ਸਰਦੂਲ ਸਿੰਘ ਵਾਸੀ ਢੋਟੀਆਂ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਹ ਸ਼ਾਮ ਕਰੀਬ ਸਾਢੇ 6 ਵਜੇ ਗੁਰਦੁਆਰਾ ਸਾਹਿਬ ਮੱਥਾ ਟੇਕਣ ਲਈ ਜਾ ਰਹੀ ਸੀ। ਰਸਤੇ ਵਿਚ ਉਨ੍ਹਾਂ ਦੇ ਪਿੰਡ ਦੀ ਰਜਿੰਦਰ ਕੌਰ ਪਤਨੀ ਸਰਬਜੀਤ ਸਿੰਘ ਨੇ ਉਸ ਨੂੰ ਰੋਕ ਲਿਆ ਕੇ ਗਾਲੀ ਗਲੋਚ ਕਰਨ ਦੇ ਨਾਲ ਨਾਲ ਧੱਕਾ-ਮੁੱਕੀ ਵੀ ਕੀਤੀ। ਉਹ ਦੋਸ਼ ਲਗਾ ਰਹੀ ਸੀ ਕਿ ਉਸਦਾ ਲੜਕਾ ਗੁਰਭੇਜ ਸਿੰਘ ਉਸਦੇ ਖਿਲਾਫ ਝੂਠੀਆਂ ਦਰਖਾਸਤਾਂ ਦਿੰਦਾ ਹੈ, ਜਿਸ ਨੂੰ ਰੋਕੇ। ਹਾਲਾਂਕਿ ਇਸੇ ਦੌਰਾਨ ਰਜਿੰਦਰ ਕੌਰ ਨੇ ਆਪਣੀ ਸਕੂਟਰੀ ਨੰਬਰ ਪੀਬੀ46 7047 ਦੀ ਡਿੱਗੀ ਵਿੱਚੋਂ ਪਿਸਟਲ ਕੱਢ ਕੇ ਉਸ ’ਤੇ ਤਾਣਿਆ ਤੇ ਧਮਕੀਆਂ ਦਿੱਤੀਆਂ ਕਿ ਜੇਕਰ ਪਿਸਟਲ ਬਾਰੇ ਕਿਸੇ ਨੂੰ ਦੱਸਿਆ ਤਾਂ ਉਹ ਉਸਦੇ ਲੜਕੇ ਨੂੰ ਗੋਲੀਆਂ ਮਾਰ ਦੇਵੇਗੀ। ਜਾਂਚ ਅਧਿਕਾਰੀ ਸਬ-ਇੰਸਪੈਕਟਰ ਲਖਬੀਰ ਸਿੰਘ ਨੇ ਦੱਸਿਆ ਕਿ ਰਜਿੰਦਰ ਕੌਰ ਨੂੰ ਵੱਖ-ਵੱਖ ਧਾਰਾਵਾਂ ਤਹਿਤ ਕੇਸ ਵਿਚ ਨਾਮਜ਼ਦ ਕਰ ਲਿਆ ਗਿਆ ਹੈ, ਜਿਸਦੀ ਗ੍ਰਿਫਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ।