ਔਰਤਾਂ ਦਾ ਸੂਬੇ ਦੀ ਤਰੱਕੀ ਤੇ ਰਾਜਨੀਤੀ ਚ ਅਹਿਮ ਯੋਗਦਾਨ : ਭੁੱਲਰ
ਮਹਿਲਾ ਦਿਵਸ ਨੂੰ ਸਮਰਪਿਤ ਸਮਾਗਮ ਦੌਰਾਨ ਮਹਿਲਾਵਾਂ ਦਾ ਕੀਤਾ ਸਨਮਾਨ
Publish Date: Thu, 05 Mar 2026 06:59 PM (IST)
Updated Date: Fri, 06 Mar 2026 04:09 AM (IST)

ਮਹਿਲਾ ਦਿਵਸ ਨੂੰ ਸਮਰਪਿਤ ਸਮਾਗਮ ਦੌਰਾਨ ਮਹਿਲਾਵਾਂ ਦਾ ਕੀਤਾ ਸਨਮਾਨ ਬੱਲੂ ਮਹਿਤਾ•, ਪੰਜਾਬੀ ਜਾਗਰਣ, ਪੱਟੀ : ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਇਕ ਵਿਸ਼ੇਸ਼ ਸਮਾਗਮ ਦੌਰਾਨ ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਵੱਲੋਂ ਵੱਖ-ਵੱਖ ਖੇਤਰਾਂ ਵਿਚ ਸ਼ਾਨਦਾਰ ਸੇਵਾਵਾਂ ਨਿਭਾ ਰਹੀਆਂ ਮਹਿਲਾਵਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਮਹਿਲਾਵਾਂ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮਹਿਲਾਵਾਂ ਸਮਾਜ ਦੀ ਮਜ਼ਬੂਤ ਨੀਂਹ ਹਨ ਅਤੇ ਉਨ੍ਹਾਂ ਦੀ ਭੂਮਿਕਾ ਤੋਂ ਬਿਨ੍ਹਾਂ ਕਿਸੇ ਵੀ ਸਮਾਜ ਦੀ ਤਰੱਕੀ ਸੰਭਵ ਨਹੀਂ। ਕੈਬਨਿਟ ਮੰਤਰੀ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੇ ਸਸ਼ਕਤੀਕਰਨ ਲਈ ਕਈ ਅਹਿਮ ਕਦਮ ਚੁੱਕੇ ਗਏ ਹਨ ਅਤੇ ਮਹਿਲਾਵਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਿੱਖਿਆ, ਸਿਹਤ, ਰੋਜ਼ਗਾਰ ਅਤੇ ਸੁਰੱਖਿਆ ਦੇ ਖੇਤਰ ਵਿਚ ਮਹਿਲਾਵਾਂ ਨੂੰ ਅੱਗੇ ਵਧਾਉਣ ਲਈ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ, ਤਾਂ ਜੋ ਮਹਿਲਾਵਾਂ ਆਤਮ ਨਿਰਭਰ ਬਣ ਸਕਣ ਅਤੇ ਸਮਾਜ ਵਿਚ ਆਪਣਾ ਅਹਿਮ ਯੋਗਦਾਨ ਪਾ ਸਕਣ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦਾ ਸੂਬੇ ਦੀ ਰਾਜਨੀਤੀ ਵਿਚ ਵੀ ਅਹਿਮ ਯੋਗਦਾਨ ਹੈ। ਅੱਜ ਦੇ ਸਮੇਂ ਵਿਚ ਵੱਡੀ ਗਿਣਤੀ ’ਚ ਮਹਿਲਾਵਾਂ ਅੱਗੇ ਆ ਕੇ ਲੋਕ ਸੇਵਾ ਵਿਚ ਆਪਣਾ ਹਿੱਸਾ ਪਾ ਰਹੀਆਂ ਹਨ। ਸਥਾਨਕ ਸਰਕਾਰਾਂ ਸਮੇਤ ਕਈ ਸੰਸਥਾਵਾਂ ਵਿਚ ਲਗਭਗ 50 ਫੀਸਦੀ ਮਹਿਲਾਵਾਂ ਰਾਜਨੀਤੀ ਵਿਚ ਭਾਗੀਦਾਰੀ ਨਿਭਾ ਰਹੀਆਂ ਹਨ, ਜੋ ਕਿ ਸਮਾਜ ਵਿਚ ਸਮਾਨਤਾ ਅਤੇ ਤਰੱਕੀ ਦਾ ਪ੍ਰਤੀਕ ਹੈ। ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮਹਿਲਾਵਾਂ ਅੱਜ ਹਰ ਖੇਤਰ ਵਿਚ ਆਪਣੀ ਕਾਬਲੀਅਤ ਦਾ ਲੋਹਾ ਮਨਵਾ ਰਹੀਆਂ ਹਨ ਅਤੇ ਸਮਾਜ ਨੂੰ ਉਨ੍ਹਾਂ ਦੇ ਯੋਗਦਾਨ ਦੀ ਕਦਰ ਕਰਨੀ ਚਾਹੀਦੀ ਹੈ। ਇਸ ਮੌਕੇ ਵੱਖ-ਵੱਖ ਖੇਤਰਾਂ ਵਿਚ ਪ੍ਰੇਰਣਾਦਾਇਕ ਕੰਮ ਕਰਨ ਵਾਲੀਆਂ ਮਹਿਲਾਵਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਹੌਸਲਾ ਅਫਜਾਈ ਕੀਤੀ ਗਈ। ਇਸ ਮੌਕੇ ਦਿਲਬਾਗ ਸਿੰਘ ਚੇਅਰਮੈਂਨ ਬਲਾਕ ਸੰਮਤੀ ਪੱਟੀ, ਮਨਜਿੰਦਰ ਕੌਰ ਧਾਲੀਵਾਲ ਬਲਾਕ ਪ੍ਰਧਾਨ, ਜੁਗਰਾਜ ਕੌਰ ਵਾਈਸ ਪ੍ਰਧਾਨ, ਮਹਿਕਪ੍ਰੀਤ ਕੌਰ, ਮਨਪ੍ਰੀਤ ਕੌਰ, ਕੋਮਲਪ੍ਰੀਤ ਕੌਰ, ਕਿਰਨਜੀਤ ਕੌਰ, ਕੁਲਦੀਪ ਕੌਰ, ਬਲਜੀਤ ਕੌਰ, ਅੰਮ੍ਰਿਤਬੀਰ ਕੌਰ, ਪਰਮਜੀਤ ਕੌਰ ਬਲਾਕ ਪ੍ਰਧਾਨ ਵਾਰਡ ਨੰਬਰ 5, ਆਸ਼ਾ ਰਾਣੀ, ਕਿਰਨਪ੍ਰੀਤ ਕੌਰ, ਕਵਲਪ੍ਰੀਤ ਕੌਰ ਬਲਾਕ ਪ੍ਰਧਾਨ, ਅਨੂਰੀਤ ਕੌਰ ਬਲਾਕ ਪ੍ਰਧਾਨ, ਕੁਲਵਿੰਦਰ ਕੌਰ ਬਲਾਕ ਪ੍ਰਧਾਨ ਵਾਰਡ ਨੰਬਰ 2, ਰਾਜਵਿੰਦਰ ਬੀਬੀ ਬੋਪਾਰਾਏ, ਰਮਾ ਰਾਣੀ ਬਲਾਕ ਪ੍ਰਧਾਨ ਵਾਰਡ ਨੰਬਰ 9, ਰਾਜਵਿੰਦਰ ਕੌਰ ਬਲਾਕ ਪ੍ਰਧਾਨ, ਪਿੰਕੀ ਬਲਾਕ ਪ੍ਰਧਾਨ, ਕੁਲਬੀਰ ਕੌਰ ਕੋਟ ਬੁੱਢਾ ਬਲਾਕ ਪ੍ਰਧਾਨ, ਕੁਲਵਿੰਦਰ ਕੌਰ, ਜੋਤ ਕੌਰ, ਕਿਰਨਜੀਤ ਕੌਰ, ਰਾਜਵਿੰਦਰ ਕੌਰ, ਕਰਮਜੀਤ ਕੌਰ, ਗੁਰਪ੍ਰੀਤ ਕੌਰ, ਸਰਬਜੀਤ ਕੌਰ ਹਲਕਾ ਕੋਆਰਡੀਨੇਟਰ, ਰਜਵੰਤ ਕੌਰ ਕੋਆਰਡੀਨੇਟਰ ਹਲਕਾ ਖੇਮਕਰਨ, ਮਨੀਸ਼ਾ, ਕੁਲਦੀਪ ਕੌਰ, ਰਜਵੰਤ ਕੌਰ ਬਲਾਕ ਪ੍ਰਧਾਨ ਵਾਰਡ ਨੰਬਰ 6, ਅਮਰੀਕ ਕੌਰ ਪ੍ਰਧਾਨ ਵਾਰਡ ਨੰਬਰ 5, ਨਵਨੀਤ ਕੌਰ, ਸਿਮਰਨ ਕੌਰ, ਮਨਪ੍ਰੀਤ ਕੌਰ, ਕਵਲਜੀਤ ਕੌਰ, ਨੀਤੂ ਬਾਲਾ, ਅਮਨਦੀਪ ਕੌਰ, ਰਮਨਦੀਪ ਕੌਰ, ਕੰਵਲਜੀਤ ਕੌਰ, ਸੰਦੀਪ ਕੌਰ ਅਤੇ ਇਲਾਕੇ ਦੀਆਂ ਮਹਿਲਾਵਾਂ ਹਾਜ਼ਰ ਸਨ।