ਸਿਵਲ ਸਰਜਨ ਦਫ਼ਤਰ ’ਚ ਵਿਸ਼ਵ ਮਲੇਰੀਆ ਦਿਵਸ ਮਨਾਇਆ
ਜੇਕਰ ਕਿਸੇ ਵੀ ਵਿਅਕਤੀ ਨੂੰ ਇਸ ਤਰ੍ਹਾਂ ਦੇ ਲੱਛਣ ਹੋਣ ਤਾਂ ਨਜ਼ਦੀਕੀ ਸਿਹਤ ਕੇਂਦਰਾਂ ’ਚ ਮੁਫ਼ਤ ਖ਼ੂਨ ਦੀ ਜਾਂਚ ਤੇ ਮੁਫ਼ਤ ਇਲਾਜ ਕਰਵਾਉਣ।
Publish Date: Sat, 25 Apr 2026 05:00 PM (IST)
Updated Date: Sun, 26 Apr 2026 04:07 AM (IST)

ਸਿਵਲ ਸਰਜਨ ਦਫ਼ਤਰ ’ਚ ਵਿਸ਼ਵ ਮਲੇਰੀਆ ਦਿਵਸ ਮਨਾਇਆ ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਸਿਵਲ ਸਰਜਨ ਦਫ਼ਤਰ ਤਰਨਤਾਰਨ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ। ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ 25 ਅਪ੍ਰੈਲ ਨੂੰ ਦੁਨੀਆ ਭਰ ’ਚ ਵਿਸ਼ਵ ਮਲੇਰੀਆ ਦਿਵਸ ਮਨਾਇਆ ਜਾਂਦਾ ਹੈ। ਇਸ ਦਿਵਸ ਨੂੰ ਮਨਾਉਣ ਦਾ ਉਦੇਸ਼ ਆਮ ਨਾਗਰਿਕਾਂ ਨੂੰ ਮਲੇਰੀਏ ਦੇ ਲੱਛਣਾਂ ਤੇ ਬਚਾਓ ਸਬੰਧੀ ਜਾਗਰੂਕ ਕਰਨਾ ਹੈ। ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਬਲਾਕਾਂ ’ਚ ਪੀਐੱਚਸੀ ਤੇ ਸਬ ਸੈਂਟਰਾਂ ’ਚ ਮਲੇਰੀਏ ਦੇ ਲੱਛਣ ਤੇ ਇਲਾਜ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ। ਜ਼ਿਲ੍ਹਾ ਐਪੀਡਮਾਲੋਜਿਸਟ ਡਾ. ਰਾਘਵ ਗੁਪਤਾ ਨੇ ਕਿਹਾ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ, ਭੱਠਿਆਂ ਤੇ ਹੋਰ ਹਾਈ ਰਿਸਕ ਸਥਾਨਾਂ ’ਤੇ ਲੋਕਾਂ ਨੂੰ ਆਈਸੀਸੀ ਗਤੀਵਿਧੀਆਂ ਰਾਹੀਂ ਜਾਗਰੂਕ ਕੀਤਾ ਜਾਵੇਗਾ, ਤਾਂ ਜੋ ਲੋਕ ਇਸ ਰੋਗ ਤੋਂ ਬਚ ਸਕਣ। ਉਨ੍ਹਾਂ ਅੱਗੇ ਦੱਸਿਆ ਤੇਜ਼ ਬੁਖ਼ਾਰ ਠੰਢ ਲੱਗ ਕੇ ਚੜ੍ਹਨਾ, ਮੁੜਕਾ ਆ ਕੇ ਉੱਤਰਨਾ, ਸਿਰਦਰਦ ਥਕਾਵਟ ਤੇ ਸਰੀਰ ’ਚ ਭੱਜ-ਟੁੱਟ ਘਬਰਾਹਟ ਦੇ ਨਾਲ-ਨਾਲ ਕੰਬਣੀ ਛਿੜਨਾ ਪ੍ਰਮੁੱਖ ਲੱਛਣ ਹਨ। ਜੇਕਰ ਕਿਸੇ ਵੀ ਵਿਅਕਤੀ ਨੂੰ ਇਸ ਤਰ੍ਹਾਂ ਦੇ ਲੱਛਣ ਮਹਿਸੂਸ ਹੋਣ ਤਾਂ ਨਜ਼ਦੀਕੀ ਸਿਹਤ ਕੇਂਦਰ ’ਚ ਆਪਣੇ ਖ਼ੂਨ ਦੀ ਜਾਂਚ ਕਰਾਉਣ। ਇਹ ਟੈਸਟ ਜ਼ਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ ’ਚ ਮੁਫ਼ਤ ਕੀਤਾ ਜਾਂਦਾ ਹੈ ਤੇ ਉਸ ਉਪਰੰਤ ਮੈਡੀਕਲ ਟ੍ਰੀਟਮੈਂਟ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ। ਆਮ ਜਨਤਾ ਨੂੰ ਆਪਣੇ ਆਲੇ-ਦੁਆਲੇ ਛੋਟੇ ਟੋਇਆਂ ’ਚ ਪਾਣੀ ਇਕੱਠਾ ਨਹੀਂ ਹੋਣ ਦੇਣਾ ਚਾਹੀਦਾ। ਖੜ੍ਹੇ ਪਾਣੀ ’ਚ ਕਾਲੇ ਸੜੇ ਤੇਲ ਦਾ ਛਿੜਕਾਅ ਕਰਨਾ ਮੌਜੂਦਾ ਮੌਸਮ ’ਚ ਪੂਰੀਆਂ ਬਾਹਾਂ ਵਾਲੇ ਕੱਪੜੇ ਪਾਉਣਾ ਤਾਂ ਜੋ ਮੱਛਰ ਦੇ ਕੱਟਣ ਤੋਂ ਬਚਿਆ ਜਾ ਸਕੇ। ਆਲੇ-ਦੁਆਲੇ ਦੀ ਸਫ਼ਾਈ ਕਰ ਕੇ ਅਸੀਂ ਮਲੇਰੀਆ ਬੁਖਾਰ ਤੋਂ ਬਚ ਸਕਦੇ ਹਾਂ। ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੁਖਵੰਤ ਸਿੰਘ ਸਿੱਧੂ ਨੇ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਇਸ ਤਰ੍ਹਾਂ ਦੇ ਲੱਛਣ ਹੋਣ ਤਾਂ ਨਜ਼ਦੀਕੀ ਸਿਹਤ ਕੇਂਦਰਾਂ ’ਚ ਮੁਫ਼ਤ ਖ਼ੂਨ ਦੀ ਜਾਂਚ ਤੇ ਮੁਫ਼ਤ ਇਲਾਜ ਕਰਵਾਉਣ। ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਭਾਰਤੀ ਧਵਨ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰਪਾਲ ਕੌਰ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਖਬੀਰ ਕੌਰ, ਡੀਡੀਐੱਚਓ ਸੰਦੀਪ ਬੰਬੁਰੀਆ, ਐੱਸਐੱਮਓ ਡਾ. ਸੁਰਿੰਦਰ ਕੁਮਾਰ, ਮਾਸ ਮੀਡੀਆ ਅਫ਼ਸਰ ਬਲਜਿੰਦਰ ਕੌਰ, ਗੁਰਦੇਵ ਸਿੰਘ ਢਿੱਲੋਂ ਸੁਪਰਵਾਈਜ਼ਰ, ਭੁਪਿੰਦਰ ਸਿੰਘ ਸੁਪਰਵਾਈਜ਼ਰ, ਅਮਰਜੀਤ ਸਿੰਘ ਢੋਟੀਆਂ, ਰਜਵੰਤ ਬਾਗੜੀਆਂ, ਜਸਪਿੰਦਰ ਸਿੰਘ, ਪ੍ਰਦੀਪ ਸਿੰਘ, ਮਨਜਿੰਦਰ ਸਿੰਘ, ਮਨਦੀਪ ਸਿੰਘ, ਆਰੂਸ਼ ਭੱਲਾ, ਸਿਮਰਜੀਤ ਸਿੰਘ ਆਦਿ ਹਾਜ਼ਰ ਸਨ।