ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਝਬਾਲ ’ਚ ਮਨਾਇਆ ਵਿਸ਼ਵ ਮਲੇਰੀਆ ਦਿਵਸ
ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਮਲੇਰੀਆ ਤੋਂ ਜਾਗਰੂਕ ਕਰਨ ਲਈ ਫ਼ਿਲਮ ਵਿਖਾਈ ਗਈ
Publish Date: Sat, 25 Apr 2026 04:07 PM (IST)
Updated Date: Sun, 26 Apr 2026 04:02 AM (IST)
ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਝਬਾਲ ’ਚ ਮਨਾਇਆ ਵਿਸ਼ਵ ਮਲੇਰੀਆ ਦਿਵਸ ਤੇਜਿੰਦਰ ਸਿੰਘ ਬੱਬੂ•,ਪੰਜਾਬੀ ਜਾਗਰਣ, ਝਬਾਲ : ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਝਬਾਲ ਵਿਖੇ ਸ਼ਨੀਵਾਰ ਨੂੰ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ। ਸਵੇਰ ਦੀ ਸਭਾ ’ਚ ਸਕੂਲ ਸ਼ਬਦ ਗਾਇਨ ਤੋਂ ਬਾਅਦ ਰਾਜਵਿੰਦਰ ਕੌਰ ਨਰਸ ਵੱਲੋਂ ਵਿਦਿਆਰਥੀਆਂ ਨੂੰ ਮਲੇਰੀਆ ਦਿਵਸ ਮਨਾਉਣ ਦੇ ਮਹੱਤਵ, ਮਲੇਰੀਆ ਦੇ ਖ਼ਤਰਨਾਕ ਪ੍ਰਭਾਵ ਤੇ ਇਨ੍ਹਾਂ ਤੋਂ ਬਚਣ ਲਈ ਸੁਚੇਤ ਕੀਤਾ ਗਿਆ। ਇਸ ਸਬੰਧੀ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਮਲੇਰੀਆ ਤੋਂ ਜਾਗਰੂਕ ਕਰਨ ਲਈ ਫ਼ਿਲਮ ਵਿਖਾਈ ਗਈ ਤੇ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਦੀ ਭਾਸ਼ਣ ਗਤੀਵਿਧੀ ਕਰਵਾਈ ਗਈ। ਸਕੂਲ ਦੇ ਪ੍ਰਿੰਸੀਪਲ ਅਨੂਰੀਤ ਬਾਵਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਮਲੇਰੀਆ ਤੋਂ ਬਚਣ ਲਈ ਆਪਣੇ ਆਲੇ-ਦੁਆਲੇ ਦੀ ਸਫ਼ਾਈ ਦਾ ਖ਼ਾਸ ਧਿਆਨ ਰੱਖਣਾ ਚਾਹੀਦਾ ਹੈ ਤੇ ਹਮੇਸ਼ਾ ਸੰਤੁਲਿਤ ਭੋਜਨ ਖਾਣਾ ਚਾਹੀਦਾ ਹੈ, ਤਾਂ ਜੋ ਅਸੀਂ ਇਸ ਤਰ੍ਹਾਂ ਦੀਆਂ ਭਿਆਨਕ ਬਿਮਾਰੀਆਂ ਤੋਂ ਆਪਣੇ ਆਪ ਨੂੰ ਬਚਾਅ ਸਕੀਏ।