
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਤਰਨ ਤਾਰਨ ਜ਼ਿਲ੍ਹੇ ਅਧੀਨ ਆਉਂਦੇ ਕਸਬਾ ਪੱਟੀ ਦੇ ਪਿੰਡ ਰੱਤਾ ਗੁੱਦਾ ਨਾਲ ਸਬੰਧਤ ਦਵਿੰਦਰ ਸਿੰਘ ਪੁੱਤਰ ਸਵਰਗੀ ਗੁਰਬਚਨ ਸਿੰਘ ਦੀ ਕੈਨੇਡਾ ਦੇ ਸਰੀ ਸ਼ਹਿਰ ਵਿੱਚ ਹਾਰਟ ਅਟੈਕ ਕਾਰਨ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਦਵਿੰਦਰ ਸਿੰਘ ਦੀ ਅਚਾਨਕ ਹੋਈ ਮੌਤ ਦੀ ਖ਼ਬਰ ਮਿਲਦਿਆਂ ਹੀ ਪਿੰਡ ਰੱਤਾ ਗੁੱਦਾ ਅਤੇ ਸਮੁੱਚੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ।

ਕੇਪੀ ਗਿੱਲ•ਪੰਜਾਬੀ ਜਾਗਰਣ, ਕੈਰੋਂ : ਤਰਨ ਤਾਰਨ ਜ਼ਿਲ੍ਹੇ ਅਧੀਨ ਆਉਂਦੇ ਕਸਬਾ ਪੱਟੀ ਦੇ ਪਿੰਡ ਰੱਤਾ ਗੁੱਦਾ ਨਾਲ ਸਬੰਧਤ ਦਵਿੰਦਰ ਸਿੰਘ ਪੁੱਤਰ ਸਵਰਗੀ ਗੁਰਬਚਨ ਸਿੰਘ ਦੀ ਕੈਨੇਡਾ ਦੇ ਸਰੀ ਸ਼ਹਿਰ ਵਿੱਚ ਹਾਰਟ ਅਟੈਕ ਕਾਰਨ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਦਵਿੰਦਰ ਸਿੰਘ ਦੀ ਅਚਾਨਕ ਹੋਈ ਮੌਤ ਦੀ ਖ਼ਬਰ ਮਿਲਦਿਆਂ ਹੀ ਪਿੰਡ ਰੱਤਾ ਗੁੱਦਾ ਅਤੇ ਸਮੁੱਚੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ।
ਮਿਲੀ ਜਾਣਕਾਰੀ ਅਨੁਸਾਰ ਦਵਿੰਦਰ ਸਿੰਘ ਕੈਨੇਡਾ ਦੇ ਸਰੀ ਸ਼ਹਿਰ ਵਿੱਚ ਰਹਿ ਰਿਹਾ ਸੀ। ਉੱਥੇ ਉਸ ਨੂੰ ਅਚਾਨਕ ਹਾਰਟ ਅਟੈਕ ਆਉਣ ਕਾਰਨ ਉਸ ਦੀ ਮੌਤ ਹੋ ਗਈ। ਅਚਾਨਕ ਵਾਪਰੀ ਇਸ ਘਟਨਾ ਨੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਜਾਣ-ਪਛਾਣ ਵਾਲਿਆਂ ਨੂੰ ਗਹਿਰਾ ਸਦਮਾ ਪਹੁੰਚਾਇਆ ਹੈ।