ਪੰਜਾਬ 'ਚ ਖੌਫ਼ਨਾਕ ਵਾਰਦਾਤ : ਭੈਣ ਨਾਲ ਪ੍ਰੇਮ ਵਿਆਹ ਕਰਵਾਉਣ ਵਾਲੇ ਨੌਜਵਾਨ ਨੂੰ ਘਰ ਵੜ ਕੇ ਚਾਰ ਹਥਿਆਰਬੰਦਾਂ ਨੇ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ ਪੰਜਾਬ ਦੇ ਸਰਹੱਦੀ ਜ਼ਿਲ੍ਹੇ ਤਰਨਤਾਰਨ 'ਚ ਥਾਣਾ ਝਬਾਲ ਅਧੀਨ ਆਉਂਦੇ ਪਿੰਡ ਪੰਜਵੜ 'ਚ ਐਤਵਾਰ ਰਾਤ ਨੂੰ ਘਰ 'ਚ ਦਾਖਲ ਹੋ ਕੇ ਅੰਮ੍ਰਿਤਪਾਲ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਦੌਰਾਨ ਉਸ ਦੇ ਪਿਤਾ ਕਸ਼ਮੀਰ ਸਿੰਘ ਵੀ ਗੰਭੀਰ ਜ਼ਖਮੀ ਹੋ ਗਏ ਅਤੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਕਰੀਬ ਢਾਈ ਮਹੀਨੇ ਪਹਿਲਾਂ ਅੰਮ੍ਰਿਤਪਾਲ ਸਿੰਘ ਨੇ ਰਿਸ਼ਤੇਦਾਰੀ 'ਚ ਲੱਗਦੇ ਮਾਮੇ ਦੀ ਧੀ ਨਾਲ ਪ੍ਰੇਮ ਵਿਆਹ ਕਰਵਾਇਆ ਸੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Publish Date: Mon, 05 Oct 2026 12:23 PM (IST)
Updated Date: Mon, 05 Oct 2026 01:10 PM (IST)
ਧਰਮਬੀਰ ਸਿੰਘ ਮਲਹਾਰ, ਜਾਗਰਣ, ਤਰਨਤਾਰਨ : ਪੰਜਾਬ ਦੇ ਸਰਹੱਦੀ ਜ਼ਿਲ੍ਹੇ ਤਰਨਤਾਰਨ 'ਚ ਥਾਣਾ ਝਬਾਲ ਅਧੀਨ ਆਉਂਦੇ ਪਿੰਡ ਪੰਜਵੜ 'ਚ ਐਤਵਾਰ ਰਾਤ ਨੂੰ ਘਰ 'ਚ ਦਾਖਲ ਹੋ ਕੇ ਅੰਮ੍ਰਿਤਪਾਲ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਦੌਰਾਨ ਉਸ ਦੇ ਪਿਤਾ ਕਸ਼ਮੀਰ ਸਿੰਘ ਵੀ ਗੰਭੀਰ ਜ਼ਖਮੀ ਹੋ ਗਏ ਅਤੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਕਰੀਬ ਢਾਈ ਮਹੀਨੇ ਪਹਿਲਾਂ ਅੰਮ੍ਰਿਤਪਾਲ ਸਿੰਘ ਨੇ ਰਿਸ਼ਤੇਦਾਰੀ 'ਚ ਲੱਗਦੇ ਮਾਮੇ ਦੀ ਧੀ ਨਾਲ ਪ੍ਰੇਮ ਵਿਆਹ ਕਰਵਾਇਆ ਸੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਸਬ-ਡਿਵੀਜ਼ਨ ਤਰਨਤਾਰਨ ਦੇ ਡੀਐਸਪੀ ਸੁਖਬੀਰ ਸਿੰਘ ਨੇ ਦੱਸਿਆ ਕਿ ਪਰਿਵਾਰ ਦੇ ਬਿਆਨ ਦਰਜ ਕਰਕੇ ਹੱਤਿਆਰਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਮਿਹਨਤ-ਮਜ਼ਦੂਰੀ ਕਰਨ ਵਾਲੇ ਪਰਿਵਾਰ ਨਾਲ ਸਬੰਧਤ ਕਸ਼ਮੀਰ ਸਿੰਘ ਦੇ ਪੁੱਤਰ ਅੰਮ੍ਰਿਤਪਾਲ ਸਿੰਘ ਨੇ ਆਪਣੇ ਪਰਿਵਾਰ ਦੇ ਵਿਰੋਧ ਦੇ ਬਾਵਜੂਦ ਰਿਸ਼ਤੇਦਾਰੀ 'ਚ ਲੱਗਦੇ ਮਾਮੇ ਦੀ ਧੀ ਨਾਲ ਪ੍ਰੇਮ ਵਿਆਹ ਕਰਵਾਇਆ ਸੀ।
ਲੜਕੀ ਵਾਲੇ ਸਨ ਵਿਆਹ ਦੇ ਖ਼ਿਲਾਫ਼ ਲੜਕੀ ਦੇ ਪਰਿਵਾਰਕ ਮੈਂਬਰ ਇਸ ਵਿਆਹ ਦੇ ਖ਼ਿਲਾਫ਼ ਸਨ। ਦੋਵਾਂ ਨੇ ਘਰੋਂ ਭੱਜ ਕੇ ਵਿਆਹ ਕਰਵਾਇਆ ਸੀ, ਜਿਸ ਕਾਰਨ ਲੜਕੀ ਦੇ ਪਰਿਵਾਰਕ ਮੈਂਬਰ ਨਾਰਾਜ਼ ਸਨ। ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਤਿੰਨ ਦਿਨ ਪਹਿਲਾਂ ਹੀ ਉਸ ਦੇ ਸਹੁਰੇ ਪਰਿਵਾਰ ਵੱਲੋਂ ਨਤੀਜੇ ਭੁਗਤਣ ਦੀਆਂ ਧਮਕੀਆਂ ਦਿੱਤੀਆਂ ਗਈਆਂ ਸਨ। ਐਤਵਾਰ ਰਾਤ ਨੂੰ ਅੰਮ੍ਰਿਤਪਾਲ ਸਿੰਘ ਦੇ ਘਰ 'ਚ ਦਾਖਲ ਹੋ ਕੇ ਉਸ ਦੇ ਸਹੁਰੇ ਪਰਿਵਾਰ ਨਾਲ ਸਬੰਧਤ ਚਾਰ ਵਿਅਕਤੀਆਂ ਨੇ ਪਿਸਤੌਲਾਂ ਨਾਲ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।
ਛਾਤੀ 'ਚ ਗੋਲੀ ਲੱਗਣ ਨਾਲ ਮੌਤ ਅੰਮ੍ਰਿਤਪਾਲ ਦੀ ਛਾਤੀ 'ਚ ਇੱਕ ਗੋਲੀ ਲੱਗੀ। ਉਸ ਨੂੰ ਬਚਾਉਣ ਲਈ ਜਦੋਂ ਉਸ ਦਾ ਪਿਤਾ ਕਸ਼ਮੀਰ ਸਿੰਘ ਅੱਗੇ ਵਧਿਆ ਤਾਂ ਹਮਲਾਵਰਾਂ ਨੇ ਉਸ ਨੂੰ ਵੀ ਗੋਲੀ ਮਾਰ ਦਿੱਤੀ। ਦੋਵਾਂ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਸੋਮਵਾਰ ਤੜਕੇ ਅੰਮ੍ਰਿਤਪਾਲ ਸਿੰਘ ਦੀ ਮੌਤ ਹੋ ਗਈ। ਐਸਐਸਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਇਲਾਕੇ 'ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੇ ਆਧਾਰ 'ਤੇ ਹੱਤਿਆਰਿਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।