ਯੂਥ ਕਾਂਗਰਸ ਦੀਆਂ ਚੋਣਾਂ ਨੂੰ ਲੈ ਕੇ ਜ਼ੋਨਲ ਰਿਟਰਨਿੰਗ ਅਫ਼ਸਰ ਵੱਲੋਂ ਇਕੱਤਰਤਾ
ਯੂਥ ਕਾਂਗਰਸ ਦੀਆਂ ਚੋਣਾਂ ਨੂੰ ਲੈ ਕੇ ਜ਼ੋਨਲ ਰਿਟਰਨਿੰਗ ਅਫ਼ਸਰ ਨੇ ਕੀਤੀ ਤਰਨਤਾਰਨ ’ਚ ਇਕੱਤਰਤਾ
Publish Date: Thu, 22 Jan 2026 07:02 PM (IST)
Updated Date: Fri, 23 Jan 2026 04:13 AM (IST)

ਕਾਂਗਰਸ ਦੀ ਰੀੜ੍ਹ ਦੀ ਹੱਡੀ ਹੈ ਯੂਥ ਕਾਂਗਰਸ, ਚੋਣਾਂ ’ਚ ਕਰਨਗੇ ਮਹੱਤਵਪੂਰਨ ਰੋਲ ਅਦਾ : ਸ਼ਰਮਾ/ਭੁੱਲਰ ਜਸਪਾਲ ਸਿੰਘ ਜੱਸੀ, •ਪੰਜਾਬੀ ਜਾਗਰਣ, ਤਰਨਤਾਰਨ : ਪੰਜਾਬ ਵਿਚ ਹੋਣ ਜਾ ਰਹੀਆਂ ਯੂਥ ਕਾਂਗਰਸ ਦੀਆਂ ਚੋਣਾਂ ਸਬੰਧੀ ਵੀਰਵਾਰ ਨੂੰ ਤਰਨਤਾਰਨ ਦੇ ਕਾਂਗਰਸ ਭਵਨ ਵਿਖੇ ਜ਼ਿਲ੍ਹੇ ਦੇ ਯੂਥ ਕਾਂਗਰਸੀਆਂ ਦੀ ਅਹਿਮ ਮੀਟਿੰਗ ਕੀਤੀ ਗਈ, ਜਿਸ ਦੀ ਪ੍ਰਧਾਨਗੀ ਆਲ ਇੰਡੀਆ ਯੂਥ ਕਾਂਗਰਸ ਵਲੋਂ ਨਿਯੁਕਤ ਕੀਤੇ ਜ਼ੋਨਲ ਰਿਟਰਨਿੰਗ ਅਫ਼ਸਰ ਜੈੱਡਆਰਓ ਗੌਰਵ ਸ਼ਰਮਾ ਨੇ ਕੀਤੀ। ਇਸ ਮੀਟਿੰਗ ਵਿਚ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਦੇ ਸੱਦੇ ’ਤੇ ਜਿਥੇ ਜ਼ਿਲ੍ਹੇ ਭਰ ਤੋਂ ਯੂਥ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਉਥੇ ਹੀ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਰਿਤਿਕ ਅਰੋੜਾ ਵੀ ਮੌਜੂਦ ਰਹੇ। ਇਸ ਮੌਕੇ ਜ਼ੋਨਲ ਰਿਟਰਨਿੰਗ ਅਫ਼ਸਰ ਗੌਰਵ ਸ਼ਰਮਾ ਅਤੇ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਦੱਸਿਆ ਕਿ ਯੂਥ ਕਾਂਗਰਸ ਦੀਆਂ ਚੋਣਾਂ ਦੀਆਂ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੀ ਸੋਚ ’ਤੇ ਪਹਿਰਾ ਦਿੰਦਿਆਂ ਘਰ-ਘਰ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਪਹੁੰਚਾਉਣ ਲਈ ਯੂਥ ਕਾਂਗਰਸ ਨੇ ਹਮੇਸ਼ਾਂ ਕਾਂਗਰਸ ਪਾਰਟੀ ਨੂੰ ਮਜ਼ਬੂਤੀ ਦਿੱਤੀ ਹੈ, ਕਿਉਂਕਿ ਨੌਜਵਾਨਾਂ ਦਾ ਸਾਥ ਮਿਲਣ ਨਾਲ ਪਾਰਟੀ ਦਾ ਅਧਾਰ ਮਜ਼ਬੂਤ ਬਣਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਰੀੜ੍ਹ ਦੀ ਹੱਡੀ ਮੰਨੀ ਜਾਂਦੀ ਯੂਥ ਕਾਂਗਰਸ ਨੂੰ ਹੋਰ ਜ਼ਿਆਦਾ ਮਜ਼ਬੂਤ ਬਣਾਉਣ ਲਈ ਸਮੇਂ ਸਮੇਂ ਤੇ ਯੂਥ ਕਾਂਗਰਸ ਦੇ ਅਹੁਦੇਦਾਰਾਂ ਦੀ ਚੋਣ ਕਰਵਾਈ ਜਾਂਦੀ ਹੈ ਅਤੇ ਇਸ ਵਾਰ ਵੀ ਨੌਜਵਾਨ ਬਹੁਤ ਉਤਸੁਕ ਹਨ। ਉਨ੍ਹਾਂ ਕਿਹਾ ਕਿ ਯੂਥ ਕਾਂਗਰਸ ਅਗਾਮੀ ਵਿਧਾਨ ਸਭਾ ਚੋਣਾਂ ਵਿਚ ਅਹਿਮ ਰੋਲ ਨਿਭਾਵੇਗੀ। ਅੱਜ ਦੀ ਇਸ ਮੀਟਿੰਗ ਵਿਚ ਜਿਥੇ ਯੂਥ ਕਾਂਗਰਸ ਦੀਆਂ ਨੀਤੀਆਂ ਬਾਰੇ ਨੌਜਵਾਨਾਂ ਨੂੰ ਜਾਣੂੰ ਕਰਵਾਇਆ ਗਿਆ, ਉਥੇ ਹੀ ਨੌਜਵਾਨਾਂ ਦੇ ਵਿਚਾਰ ਵੀ ਸੁਣੇ ਗਏ। ਅਖੀਰ ਵਿਚ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਆਲ ਇੰਡੀਆ ਯੂਥ ਕਾਂਗਰਸ ਦੇ ਜ਼ੈੱਡਆਰਓ ਗੌਰਵ ਸ਼ਰਮਾ ਦਾ ਗੁਰੂ ਨਗਰੀ ਤਰਨਤਾਰਨ ਪਹੁੰਚਣ ਤੇ ਧੰਨਵਾਦ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਜ਼ਿਲ੍ਹੇ ਵਿਚ ਯੂਥ ਕਾਂਗਰਸ ਦੀ ਚੋਣ ਪੂਰੀ ਨਿਰਪੱਖਤਾ ਨਾਲ ਕਰਵਾਈ ਜਾਵੇਗੀ ਅਤੇ ਵੱਡੀ ਗਿਣਤੀ ’ਚ ਨੌਜਵਾਨ ਇਸ ਚੋਣ ਵਿਚ ਭਾਗ ਲੈਣਗੇ। ਇਸ ਮੌਕੇ ਹਲਕਾ ਤਰਨਤਾਰਨ ਦੇ ਇੰਚਾਰਜ਼ ਕਰਨਬੀਰ ਸਿੰਘ ਬੁਰਜ, ਯੁੱਧਵੀਰ ਸਿੰਘ ਸਰਲੀ, ਲਖਵਿੰਦਰ ਸਿੰਘ ਲੱਕੀ ਪਾਗਲ ਸ਼ਹਿਰੀ ਪ੍ਰਧਾਨ, ਇੰਦਰਬੀਰ ਸਿੰਘ ਪਹੁਵਿੰਡ, ਹੀਰਾ ਸਿੰਘ ਮੱਲ੍ਹੀ, ਅੰਗਰੇਜ ਸਿੰਘ ਖੱਬੇ ਏਬੀਟੀਸੀ ਟਰਾਂਸਪੋਰਟ ਵਾਲੇ, ਇਮਾਨ ਸਿੰਘ ਸਿੱਕੀ, ਰਣਜੀਤ ਸਿੰਘ ਰਾਣਾ, ਜੁਗਰਾਜ ਸਿੰਘ ਰੰਧਾਵਾ, ਰਾਜਵਿੰਦਰ ਸਿੰਘ ਜੌਹਲ, ਕੁਲਬੀਰ ਸਿੰਘ, ਗਗਨਦੀਪ ਸਿੰਘ, ਗੁਰਸਾਹਿਬ ਸਿੰਘ ਸਰਪੰਚ, ਮਨਪ੍ਰੀਤ ਸਿੰਘ, ਵਿਜੇ ਬਾਊ, ਗੁਰਵਿੰਦਰ ਸਿੰਘ, ਅਵਜੋਤ ਸਿੰਘ, ਗੁਰਜੀਤ ਸਿੰਘ ਸਰਪੰਚ, ਅਰਜਨਵੀਰ ਸਿੰਘ, ਬਲਰਾਜ ਸਿੰਘ, ਗਗਨ, ਭੁਪਿੰਦਰ ਸਿੰਘ, ਗੁਰਵਿੰਦਰ ਸਿੰਘ, ਅੰਮ੍ਰਿਤਸ਼ੇਰ ਸਿੰਘ, ਰਣਜੀਤ ਸਿੰਘ, ਸੁਖਪ੍ਰੀਤ ਸਿੰਘ, ਤੇਜਪਾਲ ਸਿੰਘ, ਪ੍ਰਿੰਸ ਸਿੰਘ, ਸਤਨਾਮ ਸਿੰਘ, ਰਾਜਬਿੰਦਰ ਸਿੰਘ ਜੌਹਲ, ਅੰਮ੍ਰਿਤਵੀਰ ਸਿੰਘ, ਪਵਨਪ੍ਰੀਤ ਸਿੰਘ, ਲਵਪ੍ਰੀਤ ਸਿੰਘ, ਰਾਜਦੀਪ ਸਿੰਘ, ਦਵਿੰਦਰ ਸਿੰਘ, ਜਗਦੀਪ ਸਿੰਘ, ਸੰਜੀਵ ਮਹੰਤ, ਡਾਕਟਰ ਅਮਨਦੀਪ ਕੁਮਾਰ, ਪ੍ਰਗਟ ਸਿੰਘ, ਗੁਰਕੀਰਤ ਸਿੰਘ, ਜੈਬੀਰ ਸਿੰਘ, ਗੁਰਮੇਲ ਸਿੰਘ, ਮੇਜਰ ਸਿੰਘ, ਗੁਰਪ੍ਰਤਾਪ ਸਿੰਘ, ਸਤਨਾਮ ਸਿੰਘ, ਮਾਸਟਰ ਸ਼ਕਤੀ ਸ਼ਰਮਾ ਆਦਿ ਹਾਜ਼ਰ ਸਨ।