ਸਟਾਫ ਰਿਪੋਰਟਰ, ਤਰਨਤਾਰਨ : ਬਲਾਕ ਨੌਸ਼ਹਿਰਾ ਪਨੂੰਆਂ ਅਧੀਨ ਪੈਂਦੇ ਪਿੰਡ ਗੰਡੀਵਿੰਡ ਦੇ ਵਸਨੀਕ ਗੁਰਮੁੱਖ ਸਿੰਘ ਦੇ ਇਕਲੌਤੇ ਮੁੰਡੇ ਸੁਖਬੀਰ ਸਿੰਘ ਸੋਨੂੰ 23 ਸਾਲ ਜੋ ਪਿਛਲੇ 6-7 ਮਹੀਨੇ ਤੋਂ ਰੋਜ਼ੀ-ਰੋਟੀ ਕਮਾਉਣ ਲਈ ਦੁਬਈ ਗਿਆ ਸੀ, ਉੱਥੇ ਭੇਤਭਰੇ ਹਾਲਾਤ 'ਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੁੱਖਦਾਈ ਖਬਰ ਨਾਲ ਪਿੰਡ 'ਚ ਸੋਗ ਦੀ ਲਹਿਰ ਦੌੜ ਗਈ।

ਲੁੱਖਾਂ ਰੁਪਏ ਡੁੱਬਣ ਤੋਂ ਪਰੇਸ਼ਾਨ ਟ੍ਰੈਵਲ ਏਜੰਟ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ 'ਚ ਭਾਈਵਾਲਾਂ ਨੂੰ ਠਹਿਰਾਇਆ ਜ਼ਿੰਮੇਵਾਰ

ਕਿਸਾਨੀ ਕਿਤੇ ਨਾਲ ਸਬੰਧਤ ਪੀੜਤ ਪਰਿਵਾਰ ਨੇ ਨਾਮਾਤਰ ਜ਼ਮੀਨ ਦੇ ਚਲਦਿਆਂ ਬੇਹਤਰ ਭਵਿੱਖ ਲਈ ਆਪਣੇ ਜਿਗਰ ਦੇ ਟੋਟੇ ਨੂੰ ਵਿਦੇਸ਼ ਦੀ ਧਰਤੀ 'ਤੇ ਭੇਜਣ ਸਮੇਂ ਜੋ ਸੁਪਨੇ ਸਝੋਏ ਸਨ, ਉਹ ਬੁਰੀ ਤਰ੍ਹਾਂ ਚਕਨਾਚੂਰ ਹੋ ਗਏ ਹਨ।

ਪੀੜਤ ਪਰਿਵਾਰ ਤੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ, ਕੇਂਦਰ ਦੀ ਮੋਦੀ ਸਰਕਾਰ ਤੇ ਡਿਪਟੀ ਕਮਿਸ਼ਨਰ ਤਰਨਤਾਰਨ ਕੋਲੋਂ ਮੰਗ ਕੀਤੀ ਕਿ ਉਹ ਉਨ੍ਹਾਂ ਦੇ ਨੌਜਵਾਨ ਪੁੱਤਰ ਦੀ ਮ੍ਰਿਤਕ ਦੇਹ ਭਾਰਤ ਲਿਆਉਣ 'ਚ ਮਦਦ ਕਰੇ।

Posted By: Amita Verma