ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਯੁਵਾ ਕਾਰਜਕ੍ਰਮ ਆਯੋਜਿਤ
ਗੁਰੂ ਸਾਹਿਬ ਜੀ ਨੂੰ ‘ਹਿੰਦ ਦੀ ਚਾਦਰ’ ਇਸ ਲਈ ਕਿਹਾ ਜਾਂਦਾ ਹੈ ਕਿਉਂਕਿ ਉਨ੍ਹਾਂ ਨੇ ਧਰਮ ਦੀ ਆਜ਼ਾਦੀ ਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਆਪਣਾ ਬਲੀਦਾਨ ਦਿੱਤਾ।
Publish Date: Tue, 28 Apr 2026 07:48 PM (IST)
Updated Date: Wed, 29 Apr 2026 04:17 AM (IST)
ਬੱਲੂ ਮਹਿਤਾ•, ਪੰਜਾਬੀ ਜਾਗਰਣ, ਪੱਟੀ : ਡੀਏਵੀ ਸੀਨੀਅਰ ਸੈਕੰਡਰੀ ਸਕੂਲ, ਪੱਟੀ ਵਿਖੇ ਸੁਆਮੀ ਵਿਵੇਕਾਨੰਦ ਭਗਤ ਸਿੰਘ ਵਿਚਾਰ ਮੰਚ ਵੱਲੋਂ ਸਵੇਰ ਦੀ ਅਸੈਂਬਲੀ ਦੌਰਾਨ ਇਕ ਵਿਸ਼ੇਸ਼ ਯੁਵਾ ਕਾਰਜਕ੍ਰਮ ਕਰਵਾਇਆ ਗਿਆ। ਇਹ ਕਾਰਜਕ੍ਰਮ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੀ ਤੇ ਇਸ ਨੂੰ ‘ਪੰਚ ਪਰਿਵਰਤਨ’ ਦੇ ਸੰਦੇਸ਼ ਨਾਲ ਜੋੜਿਆ ਗਿਆ।
ਕਾਰਜਕ੍ਰਮ ਦੌਰਾਨ ਗੋਰੀ ਸ਼ੰਕਰ ਮੁੱਖ ਵਕਤਾ ਵਜੋਂ ਸ਼ਾਮਿਲ ਹੋਏ। ਉਨ੍ਹਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਧਰਮ ਅਤੇ ਮਨੁੱਖਤਾ ਦੀ ਰੱਖਿਆ ਲਈ ਦਿੱਤੀ ਗਈ ਮਹਾਨ ਸ਼ਹਾਦਤ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਨੂੰ ‘ਹਿੰਦ ਦੀ ਚਾਦਰ’ ਇਸ ਲਈ ਕਿਹਾ ਜਾਂਦਾ ਹੈ ਕਿਉਂਕਿ ਉਨ੍ਹਾਂ ਨੇ ਧਰਮ ਦੀ ਆਜ਼ਾਦੀ ਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਆਪਣਾ ਬਲੀਦਾਨ ਦਿੱਤਾ।
ਉਨ੍ਹਾਂ ਆਧੁਨਿਕ ਯੁਵਕਾਂ ਨੂੰ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈ ਕੇ ਆਪਣੇ ਜੀਵਨ ’ਚ ਨੈਤਿਕਤਾ, ਸੇਵਾ ਭਾਵਨਾ ਤੇ ਰਾਸ਼ਟਰ ਪ੍ਰੇਮ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ‘ਪੰਚ ਪਰਿਵਰਤਨ’ ਦੇ ਸੰਦੇਸ਼ ਨੂੰ ਅਪਣਾਉਂਦੇ ਹੋਏ ਸਮਾਜ ’ਚ ਸਕਾਰਾਤਮਕ ਬਦਲਾਅ ਲਿਆਉਣ ਲਈ ਵੀ ਪ੍ਰੇਰਿਤ ਕੀਤਾ। ਸਕੂਲ ਦੇ ਪ੍ਰਿੰਸੀਪਲ ਰਜਨੀਸ਼ ਨੇ ਧੰਨਵਾਦੀ ਸੰਬੋਧਨ ਕਰਦਿਆਂ ਸੁਆਮੀ ਵਿਵੇਕਾਨੰਦ ਭਗਤ ਸਿੰਘ ਵਿਚਾਰ ਮੰਚ ਦੇ ਇਸ ਉੱਤਮ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੇਰਣਾਦਾਇਕ ਕਾਰਜਕ੍ਰਮ ਵਿਦਿਆਰਥੀਆਂ ’ਚ ਗੁਰੂ ਸਾਹਿਬ ਜੀ ਦੀਆਂ ਉੱਚੀਆਂ ਵਿਚਾਰਧਾਰਾਵਾਂ ਅਤੇ ਰਾਸ਼ਟਰੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਸਟਾਫ਼ ਮੈਂਬਰ ਸਤਨਾਮ ਸਿੰਘ, ਗੁਰਪ੍ਰਸਨ ਸਿੰਘ, ਨਵਪ੍ਰੀਤ ਕੌਰ, ਰਣਜੀਤ ਸਿੰਘ, ਸੂਰਜ ਕੁਮਾਰ, ਪਾਰਥ ਭੱਲਾ ਤੇ ਵਿਦਿਆਰਥੀ ਹਾਜ਼ਰ ਸਨ।