- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤਰਨਤਾਰਨ ਜ਼ਿਲ੍ਹੇ ਦੇ ਪਿੰਡ ਠੱਠੀਆਂ ਮਹੰਤਾਂ ਵਿਖੇ ਸ਼ੁਕਰਵਾਰ ਦੇਰ ਸ਼ਾਮ ਬਾਈਕ ਸਵਾਰ ਦੋ ਅਣਪਛਾਤਿਆਂ ਨੇ ਇਕ ਦੁਕਾਨ ’ਤੇ ਖੜੇ ਨੌਜਵਾਨ ਉੱਪਰ ਤਾਬੜ ਤੋੜ ਫਾਇਰਿੰਗ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦੇ ਚਾਰ ਦੇ ਕਰੀਬ ਗੋਲੀਆਂ ਲੱਗੀਆਂ, ਗੰਭੀਰ ਹਾਲਤ ਵਿਚ ਉਸ ਨੂੰ ਪਹਿਲਾਂ ਸਰਹਾਲੀ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ,

ਕਿਰਪਾਲ ਸਿੰਘ ਰੰਧਾਵਾ•ਪੰਜਾਬੀ ਜਾਗਰਣ, ਹਰੀਕੇ ਪੱਤਣ- ਤਰਨਤਾਰਨ ਜ਼ਿਲ੍ਹੇ ਦੇ ਪਿੰਡ ਠੱਠੀਆਂ ਮਹੰਤਾਂ ਵਿਖੇ ਸ਼ੁਕਰਵਾਰ ਦੇਰ ਸ਼ਾਮ ਬਾਈਕ ਸਵਾਰ ਦੋ ਅਣਪਛਾਤਿਆਂ ਨੇ ਇਕ ਦੁਕਾਨ ’ਤੇ ਖੜੇ ਨੌਜਵਾਨ ਉੱਪਰ ਤਾਬੜ ਤੋੜ ਫਾਇਰਿੰਗ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦੇ ਚਾਰ ਦੇ ਕਰੀਬ ਗੋਲੀਆਂ ਲੱਗੀਆਂ, ਗੰਭੀਰ ਹਾਲਤ ਵਿਚ ਉਸ ਨੂੰ ਪਹਿਲਾਂ ਸਰਹਾਲੀ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿਥੋਂ ਉਸ ਨੂੰ ਤਰਨਤਾਰਨ ਰੈਫਰ ਕਰ ਦਿੱਤਾ ਗਿਆ। ਜਿਸ ਨੂੰ ਤਰਨਤਾਰਨ ਦੇ ਗੁਰੂ ਨਾਨਕ ਦੇਵ ਸੁਪਰ ਸਪੈਸ਼ਿਲਟੀ ਹਸਪਤਾਲ ਵਿਚ ਲਿਆਂਦਾ ਗਿਆ। ਉੱਧਰ ਘਟਨਾ ਦਾ ਪਤਾ ਚੱਲਦਿਆਂ ਹੀ ਥਾਣਾ ਸਰਹਾਲੀ ਦੀ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਪ੍ਰਾਪਤ ਜਾਣਕਾਰੀ ਅਨੁਸਾਰ ਪਵਨਪ੍ਰੀਤ ਸਿੰਘ ਪੁੱਤਰ ਕੁਲਵੰਤ ਸਿੰਘ ਕੰਤੂ ਡਾਕਟਰ, ਦੇਰ ਸ਼ਾਮ ਆਪਣੇ ਪਿੰਡ ਦੇ ਹੀ ਨੰਬਰਦਾਰ ਤਰਸੇਮ ਸਿੰਘ ਦੀ ਦੁਕਾਨ ’ਤੇ ਖੜਾ ਸੀ। ਇਸੇ ਦੌਰਾਨ ਮੋਟਰਸਾਈਕਲ ’ਤੇ ਸਵਾਰ ਦੋ ਅਣਪਛਾਤੇ ਵਿਅਕਤੀ ਆਏ, ਜਿਨ੍ਹਾਂ ਨੇ ਪਵਨਪ੍ਰੀਤ ’ਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦੇ ਪੇਟ ’ਚ ਤਿੰਨ ਤੋਂ ਚਾਰ ਗੋਲੀਆਂ ਲੱਗੀਆਂ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਤਰਨਤਾਰਨ ਦੇ ਹਸਪਤਾਲ ਵਿਚ ਜੇਰੇ ਇਲਾਜ ਉਕਤ ਨੌਜਵਾਨ ਦੀ ਹਾਲਤ ਚਿੰਤਾ ਜਨਕ ਬਣੀ ਹੋਈ ਹੈ। ਉੱਧਰ ਡੀਐੱਸਪੀ ਸਬ ਡਵੀਜ਼ਨ ਪੱਟੀ ਰਵੀਸ਼ੇਰ ਸਿੰਘ ਨਾਲ ਰਾਬਤਾ ਕੀਤਾ ਤਾਂ ਉਨ੍ਹਾਂ ਦੱਸਿਆ ਕਿ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਰਹਾਲੀ ਦੇ ਮੁਖੀ ਆਪਣੀ ਟੀਮ ਸਮੇਤ ਘਟਨਾ ਸਥਾਨ ’ਤੇ ਪੁੱਜ ਗਏ ਹਨ ਅਤੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਦੀ ਕੋਸ਼ਿਸ਼ ਜਾਰੀ ਹੈ। ਉਨ੍ਹਾਂ ਦੱਸਿਆ ਕਿ ਨੌਜਵਾਨ ਦੇ ਤਿੰਨ ਤੋਂ ਚਾਰ ਗੋਲੀਆਂ ਲੱਗਣ ਦੀ ਗੱਲ ਦੱਸੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਗੋਲੀਕਾਂਡ ਪਿੱਛੇ ਕੀ ਕਾਰਨ ਹੈ, ਇਸ ਸਬੰਧੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਹਮਲਾਵਰਾਂ ਦਾ ਪਤਾ ਲਗਾ ਲਿਆ ਜਾਵੇਗਾ।