ਨੌਜਵਾਨ ਸਮਾਜਿਕ ਬੁਰਾਈਆਂ ਖ਼ਿਲਾਫ਼ ਇੱਕਜੁਟ ਹੋਣ ਦਾ ਪ੍ਰਣ ਕਰਨ : ਪ੍ਰੋਫੈਸਰ ਹਰਪ੍ਰੀਤ ਸਿੰਘ
ਆਉਣ ਵਾਲੇ ਦਿਨਾਂ ’ਚ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਨੌਜਵਾਨਾਂ, ਸਮਾਜਿਕ, ਧਾਰਮਿਕ ਖੇਤਰ ਨਾਲ ਜੁੜੀਆ ਸ਼ਖ਼ਸੀਅਤਾਂ ਨੂੰ ਨਾਲ ਲੈ ਕੇ ਸਮਾਜਿਕ ਬੁਰਾਈਆਂ ਖ਼ਿਲਾਫ਼ ਵੱਡੀ ਲੜਾਈ ਲੜਾਂਗੇ।
Publish Date: Mon, 19 Jan 2026 05:29 PM (IST)
Updated Date: Tue, 20 Jan 2026 04:09 AM (IST)
ਨੌਜਵਾਨਾਂ ਨੇ ਸਮਾਜਿਕ ਬੁਰਾਈਆਂ ਖ਼ਿਲਾਫ਼ ਇੱਕਜੁਟ ਹੋਣ ਦਾ ਕੀਤਾ ਪ੍ਰਣ - ਪ੍ਰੋਫੈਸਰ ਹਰਪ੍ਰੀਤ ਸਿੰਘ
ਗੁਰਬਰਿੰਦਰ ਸਿੰਘ•,ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ : ਨੌਜਵਾਨ ਸਮਾਜਿਕ ਬੁਰਾਈਆਂ ਖਿਲਾਫ਼ ਇੱਕਜੁਟ ਹੋਣ ਦਾ ਪ੍ਰਣ ਕਰਨ ਤਾਂ ਹੀ ਸੂਬੇ ਨੂੰ ਰੰਗਲਾ ਪੰਜਾਬ ਬਣਾਇਆ ਜਾ ਸਕਦਾ ਹੈ। ਇਹ ਪ੍ਰਗਟਾਵਾ ਹਲਕਾ ਖਡੂਰ ਸਾਹਿਬ ਦੇ ਸੀਨੀਅਰ ਆਗੂ ਪ੍ਰੋਫੈਸਰ ਹਰਪ੍ਰੀਤ ਸਿੰਘ ਕੋਟ ਮੁਹੰਮਦ ਖਾਂ ਨੇ ਪਿੰਡ ਜਰਮਸਤਪੁਰ ’ਚ ਨੌਜਵਾਨਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਨੌਜਵਾਨਾਂ ਨੂੰ ਲੋਕ ਭਲਾਈ ਦੇ ਕੰਮ ਕਰਨ ਲਈ ਇਕਮੁੱਠ ਹੋ ਕੇ ਤੁਰਨ ਦਾ ਸੁਨੇਹਾ ਦਿੱਤਾ।
ਪ੍ਰੋਫੈਸਰ ਹਰਪ੍ਰੀਤ ਸਿੰਘ ਕੋਟ ਮੁੰਹਮਦ ਖਾਂ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰਾਜਨੀਤੀ, ਸਮਾਜਿਕ ਤੇ ਧਾਰਮਿਕ ਖੇਤਰ ’ਚ ਆਪਣਾ ਯੋਗਦਾਨ ਪਾਉਣ ਲਈ ਸਾਰਿਆਂ ਨੂੰ ਪ੍ਰੇਰਿਆ ਤੇ ਸਾਰੇ ਸਾਥੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨਗੇ। ਉਨ੍ਹਾਂ ਅੱਗੇ ਦੱਸਿਆ ਕਿ ਆਉਣ ਵਾਲੇ ਦਿਨਾਂ ’ਚ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਨੌਜਵਾਨਾਂ, ਸਮਾਜਿਕ, ਧਾਰਮਿਕ ਖੇਤਰ ਨਾਲ ਜੁੜੀਆ ਸ਼ਖ਼ਸੀਅਤਾਂ ਨੂੰ ਨਾਲ ਲੈ ਕੇ ਸਮਾਜਿਕ ਬੁਰਾਈਆਂ ਖ਼ਿਲਾਫ਼ ਵੱਡੀ ਲੜਾਈ ਲੜਾਂਗੇ।
ਪ੍ਰੋਫੈਸਰ ਕੋਟ ਨੇ ਦੱਸਿਆ ਕਿ ਹਰ ਪਿੰਡ ਦੇ ਨੌਜਵਾਨਾਂ ’ਚ ਉਨ੍ਹਾਂ ਦੀ ਟੀਮ ਨਾਲ ਜੁੜਣ ਲਈ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੋਸ਼ਿਸ਼ ਹੈ ਕਿ ਹਰ ਨੌਜਵਾਨ ਸਾਥੀ ਤੱਕ ਪਹੁੰਚ ਕਰ ਕੇ ਸਾਰਿਆਂ ਨੂੰ ਇਕਮੁੱਠ ਕਰੀਏ। ਪ੍ਰੋਫੈਸਰ ਕੋਟ ਨੇ ਕਿਹਾ ਕਿ ਹਲਕੇ ਦੇ ਹਰ ਵਸਨੀਕ ਨਾਲ ਸਾਡੀ ਟੀਮ ਦਾ ਸਿੱਧਾ ਸੰਪਰਕ ਹੋਵੇਗਾ ਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਦਿਨ ਰਾਤ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਾਂਗੇ।
ਇਸ ਮੌਕੇ ਜਤਿੰਦਰਪਾਲ ਸਿੰਘ, ਗੁਰਬੀਰ ਸਿੰਘ, ਨਿਸ਼ਾਨ ਸਿੰਘ, ਭੁਪਿੰਦਰ ਸਿੰਘ, ਮੰਗਲ, ਦਲਜੀਤ ਸਿੰਘ, ਇੰਦਰਜੀਤ ਸਿੰਘ, ਪਾਲ ਸਿੰਘ, ਰਵਿੰਦਰ ਰਵੀ, ਜਸਪਾਲ ਸਿੰਘ, ਰਵਿੰਦਰ ਰਵੀ, ਜਥੇਦਾਰ ਜਸਵਿੰਦਰ ਸਿੰਘ, ਦਰਸ਼ਨ ਸਿੰਘ, ਗੁਰਨਾਮ ਸਿੰਘ ਫੌਜੀ, ਸੂਬੇਦਾਰ ਪ੍ਰੀਤਮ ਸਿੰਘ, ਗੱਜਣ ਸਿੰਘ, ਆਦਿ ਸਾਥੀ ਹਾਜ਼ਰ ਸਨ।