ਜ਼ਿਲ੍ਹਾ ਪ੍ਰੀਸ਼ਦ ਤਰਨ ਤਾਰਨ ਅਤੇ ਜ਼ਿਲ੍ਹੇ ਦੀਆਂ 9 ਵੱਖ-ਵੱਖ ਪੰਚਾਇਤ ਸੰਮਤੀਆਂ ਦੇ ਨਤੀਜਿਆਂ ਦਾ ਅੱਜ ਐਲਾਨ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਪ੍ਰੀਸ਼ਦ ਦੇ 18 ਜ਼ੋਨਾਂ ਉੱਪਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੇਤੂ ਰਹੇ ਹਨ ਜਦਕਿ 1 ਸੀਟ 'ਤੇ ਅਕਾਲੀ ਦਲ ਦੇ ਉਮੀਦਵਾਰ ਨੇ ਜਿੱਤ ਹਾਸਲ ਕੀਤੀ ਹੈ।

ਤਾਰਨ ਤਾਰਨ : ਜ਼ਿਲ੍ਹਾ ਪ੍ਰੀਸ਼ਦ ਤਰਨ ਤਾਰਨ ਅਤੇ ਜ਼ਿਲ੍ਹੇ ਦੀਆਂ 9 ਵੱਖ-ਵੱਖ ਪੰਚਾਇਤ ਸੰਮਤੀਆਂ ਦੇ ਨਤੀਜਿਆਂ ਦਾ ਅੱਜ ਐਲਾਨ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਪ੍ਰੀਸ਼ਦ ਦੇ 18 ਜ਼ੋਨਾਂ ਉੱਪਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੇਤੂ ਰਹੇ ਹਨ ਜਦਕਿ 1 ਸੀਟ 'ਤੇ ਅਕਾਲੀ ਦਲ ਦੇ ਉਮੀਦਵਾਰ ਨੇ ਜਿੱਤ ਹਾਸਲ ਕੀਤੀ ਹੈ।
ਚੋਣ ਨਤੀਜਿਆਂ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਧਿਕਾਰੀ ਕਮ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਦੇ 12 ਜੋਨਾਂ ਵਿੱਚੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਰਹੇ ਹਨ ਜਦਕਿ ਜਿਨਾਂ 7 ਜ਼ੋਨਾਂ ਵਿੱਚ ਚੋਣ ਹੋਈ ਸੀ, ਉਨ੍ਹਾਂ ਵਿੱਚੋਂ ਜ਼ੋਨਾਂ ਵਿੱਚ ਆਮ ਆਦਮੀ ਪਾਰਟੀ ਦੇ 6 ਉਮੀਦਵਾਰ ਅਤੇ 1 ਜ਼ੋਨ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਜੇਤੂ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਦੇ ਕੁੱਲ 20 ਜ਼ੋਨਾਂ ਵਿੱਚੋਂ 18 ਉੱਪਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਿੱਤੇ ਹਨ ਜਦਕਿ ਇਕ ਜ਼ੋਨ ਉੱਪਰ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਜੇਤੂ ਰਹੀ ਹੈ। ਇਸ ਤੋਂ ਇਲਾਵਾ ਇਕ ਜੋਨ ਖਡੂਰ ਸਾਹਿਬ ਵਿਖੇ ਚੋਣ ਨਹੀਂ ਹੋ ਸਕੀ ਹੈ।
ਬਲਾਕ ਸੰਮਤੀਆਂ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਰਾਹੁਲ ਨੇ ਦੱਸਿਆ ਕਿ ਪੰਚਾਇਤ ਸੰਮਤੀ ਤਰਨ ਤਾਰਨ ਦੇ 17 ਜ਼ੋਨਾਂ ਵਿਚੋਂ 16 ਉੱਪਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਿੱਤੇ ਹਨ, ਜਦਕਿ ਇੱਕ ਜ਼ੋਨ ਉੱਪਰ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਜੇਤੂ ਰਹੀ ਹੈ।
ਬਲਾਕ ਸੰਮਤੀ ਗੰਡੀਵਿੰਡ ਦੇ ਸਾਰੇ 15 ਜ਼ੋਨਾਂ ਵਿਚੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਰਹੇ ਹਨ।
ਬਲਾਕ ਸੰਮਤੀ ਖਡੂਰ ਸਾਹਿਬ ਦੇ ਕੁਲ 25 ਜ਼ੋਨਾਂ ਵਿੱਚੋਂ ਆਮ ਆਦਮੀ ਪਾਰਟੀ ਦੇ 6 ਉਮੀਦਵਾਰ, ਸ਼੍ਰੋਮਣੀ ਅਕਾਲੀ ਦਲ ਦੇ 8, ਕਾਂਗਰਸ ਪਾਰਟੀ ਦੇ 10 ਅਤੇ 1 ਜ਼ੋਨ ਤੋਂ ਆਜ਼ਾਦ ਉਮੀਦਵਾਰ ਜੇਤੂ ਰਿਹਾ ਹੈ।
ਬਲਾਕ ਸੰਮਤੀ ਚੋਹਲਾ ਸਾਹਿਬ ਦੇ 16 ਜ਼ੋਨਾਂ ਵਿੱਚੋਂ 3 `ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ, 5 ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਤੇ 7 ‘ਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਜੇਤੂ ਰਹੇ ਹਨ। ਇੱਕ ਜ਼ੋਨ ‘ਤੇ ਭਾਰਤੀ ਜਨਤਾ ਪਾਰਟੀ ਦਾ ਉਮੀਦਵਾਰ ਜੇਤੂ ਰਿਹਾ ਹੈ।
ਬਲਾਕ ਸੰਮਤੀ ਨਾਗੋਕੇ ਦੇ 15 ਜੋਨਾਂ ਵਿੱਚੋਂ 5 ‘ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ, 1 ‘ਤੇ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਅਤੇ 8 ‘ਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਜੇਤੂ ਰਹੇ ਹਨ। 1 ਉੱਪਰ ਆਜ਼ਾਦ ਉਮੀਦਵਾਰ ਜੇਤੂ ਰਿਹਾ ਹੈ।
ਬਲਾਕ ਸੰਮਤੀ ਪੱਟੀ ਦੇ ਸਾਰੇ 16 ਜ਼ੋਨਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਰਹੇ ਹਨ।
ਬਲਾਕ ਸੰਮਤੀ ਨੌਸ਼ਿਹਰਾ ਪੰਨੂਆਂ ਦੇ 20 ਜ਼ੋਨਾਂ ਵਿੱਚੋਂ 17 ‘ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੇਤੂ ਰਹੇ ਹਨ। ਇਸ ਤੋਂ ਇਲਾਵਾ 2 ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਤੇ 1 ‘ਤੇ ਕਾਂਗਰਸ ਪਾਰਟੀ ਦਾ ਉਮੀਦਵਾਰ ਜੇਤੂ ਰਿਹਾ ਹੈ।
ਬਲਾਕ ਸੰਮਤੀ ਭਿੱਖੀਵਿੰਡ ਦੇ ਸਾਰੇ 23 ਜ਼ੋਨਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਰਹੇ ਹਨ।
ਬਲਾਕ ਸੰਮਤੀ ਵਲਟੋਹਾ ਦੇ ਸਾਰੇ 18 ਜ਼ੋਨਾਂ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੇਤੂ ਰਹੇ ਹਨ।