ਚੋਣਾਂ ਨੂੰ ਲੈ ਕੇ ਜ਼ੋਨਲ ਰਿਟਰਨਿੰਗ ਅਫ਼ਸਰ ਗੌਰਵ ਸ਼ਰਮਾ ਅੱਜ ਕਰਨਗੇ ਯੂਥ ਕਾਂਗਰਸੀਆਂ ਨਾਲ ਮੁਲਾਕਾਤ
ਣਾਂ ਦੀਆਂ ਤਿਆਰੀਆਂ ਚੱਲ ਰਹੀਆਂ ਹਨ ਤੇ ਯੂਥ ਕਾਂਗਰਸ ਦੀ ਚੋਣ ਨੂੰ ਲੈ ਕੇ ਯੂਥ ਕਾਂਗਰਸੀ ਵਰਕਰਾਂ ’ਚ ਉਤਸ਼ਾਹ ਹੈ
Publish Date: Wed, 21 Jan 2026 06:44 PM (IST)
Updated Date: Thu, 22 Jan 2026 04:07 AM (IST)
ਪੱਤਰ ਪ੍ਰੇਰਕ•,ਪੰਜਾਬੀ ਜਾਗਰਣ, ਤਰਨਤਾਰਨ : ਪੰਜਾਬ ’ਚ ਯੂਥ ਕਾਂਗਰਸ ਦੀਆਂ ਹੋਣ ਜਾ ਰਹੀਆਂ ਚੋਣਾਂ ਦੇ ਮੱਦੇਨਜ਼ਰ 22 ਜਨਵਰੀ ਦਿਨ ਵੀਰਵਾਰ ਨੂੰ ਕਾਂਗਰਸ ਭਵਨ ਤਰਨਤਾਰਨ ਵਿਖੇ ਅਹਿਮ ਮੀਟਿੰਗ ਕੀਤੀ ਜਾ ਰਹੀ ਹੈ। ਜਿਸ ’ਚ ਆਲ ਇੰਡੀਆ ਯੂਥ ਕਾਂਗਰਸ ਵੱਲੋਂ ਨਿਯੁਕਤ ਕੀਤੇ ਜ਼ੋਨਲ ਰਿਟਰਨਿੰਗ ਅਫ਼ਸਰ ਜੈੱਡਆਰਓ ਗੌਰਵ ਸ਼ਰਮਾ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰ ਕੇ ਕਾਂਗਰਸੀ ਵਰਕਰਾਂ ਨਾਲ ਸਲਾਹ ਮਸ਼ਵਰਾ ਕਰਨਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਦੱਸਿਆ ਕਿ ਕਾਂਗਰਸ ਹਾਈਕਮਾਂਡ ਦੀ ਪ੍ਰਵਾਨਗੀ ਤਹਿਤ ਯੂਥ ਕਾਂਗਰਸ ਦੀਆਂ ਚੋਣਾਂ ਦੀਆਂ ਤਿਆਰੀਆਂ ਚੱਲ ਰਹੀਆਂ ਹਨ ਤੇ ਯੂਥ ਕਾਂਗਰਸ ਦੀ ਚੋਣ ਨੂੰ ਲੈ ਕੇ ਯੂਥ ਕਾਂਗਰਸੀ ਵਰਕਰਾਂ ’ਚ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਨਬਜ਼ ਪਛਾਣਨ ਲਈ ਆਲ ਇੰਡੀਆ ਯੂਥ ਕਾਂਗਰਸ ਵੱਲੋਂ ਗੌਰਵ ਸ਼ਰਮਾ ਨੂੰ ਜ਼ੋਨਲ ਰਿਟਰਨਿੰਗ ਅਫ਼ਸਰ ਨਿਯੁਕਤ ਕੀਤਾ ਗਿਆ ਹੈ, ਜੋ ਤਰਨਤਾਰਨ ਵਿਖੇ ਯੂਥ ਕਾਂਗਰਸੀ ਵਰਕਰਾਂ ਨਾਲ ਮੁਲਾਕਾਤ ਕਰਨਗੇ ਅਤੇ ਉਨ੍ਹਾਂ ਦੇ ਵਿਚਾਰ ਜਾਨਣਗੇ। ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਤਰਨਤਾਰਨ ਜ਼ਿਲ੍ਹੇ ਦੇ ਯੂਥ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਬੇਨਤੀ ਕੀਤੀ ਕਿ ਜੋ ਵੀ ਚੋਣ ਲੜਨ ਦੇ ਚਾਹਵਾਨ ਹਨ, ਉਹ ਹੁੰਮ ਹੁਮਾ ਕੇ ਮੀਟਿੰਗ ’ਚ ਪਹੁੰਚਣ, ਤਾਂ ਜੋ ਯੂਥ ਕਾਂਗਰਸ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕੇ।