ਅੰਮਿ੍ਤਪਾਲ ਸਿੰਘ, ਅੰਮਿ੍ਤਸਰ : ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ ਸੰਗਰੂਰ ਤੋਂ ਗੁਰਦੁਆਰਾ ਨਾਭਾ ਸਾਹਿਬ ਪਟਿਆਲਾ ਲਈ ਖ਼ਾਲਸਾਈ ਜਾਹੋ-ਜਲਾਲ ਨਾਲ ਰਵਾਨਾ ਹੋਇਆ। ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਗੁਰਮਤਿ ਸਮਾਗਮ ਦੌਰਾਨ ਪੰਥ ਪ੍ਰਸਿੱਧ ਕੀਰਤਨੀਆਂ ਵੱਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ।

ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਦੇਸ਼ ਵੰਡ ਤੋਂ 72 ਸਾਲ ਬਾਅਦ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪ੍ਰਕਾਸ਼ ਭੂਮੀ ਸ੍ਰੀ ਨਨਕਾਣਾ ਸਾਹਿਬ ਤੋਂ ਵਾਹਗਾ ਅਟਾਰੀ ਸਰਹੱਦ ਰਾਹੀਂ ਪਹਿਲੀ ਵਾਰ ਸਜਾਇਆ ਗਿਆ ਨਗਰ ਕੀਰਤਨ ਆਪਣੇ ਆਪ ਵਿਚ ਵੱਡਾ ਇਤਿਹਾਸ ਹੈ। ਉਨ੍ਹਾਂ ਵੱਡੀ ਗਿਣਤੀ ਵਿਚ ਸੰਗਤ ਵੱਲੋਂ ਨਗਰ ਕੀਰਤਨ ਪ੍ਰਤੀ ਦਿਖਾਏ ਉਤਸ਼ਾਹ ਅਤੇ ਸਵਾਗਤ ਲਈ ਧੰਨਵਾਦ ਦੇ ਸ਼ਬਦ ਕਹੇ। ਇਸ ਮੌਕੇ ਪੰਜ ਪਿਆਰੇ ਸਾਹਿਬਾਨ ਨੂੰ ਭਾਈ ਲੌਂਗੋਵਾਲ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸਿਰੋਪਾਓ ਦੇ ਕੇ ਸਨਮਾਨ ਦਿੱਤਾ।

ਇਸ ਮੌਕੇ ਅੰਤਿ੍ੰਗ ਮੈਂਬਰ ਭੁਪਿੰਦਰ ਸਿੰਘ ਭਲਵਾਨ, ਮੈਂਬਰ ਮਲਕੀਤ ਸਿੰਘ ਚੰਗਾਲ, ਹਰਦੇਵ ਸਿੰਘ ਰੋਗਲਾ, ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ, ਨਵਇੰਦਰਪ੍ਰਰੀਤ ਸਿੰਘ ਲੌਂਗੋਵਾਲ, ਬਾਬੂ ਪ੍ਰਕਾਸ਼ ਚੰਦ ਗਰਗ, ਬੀਬੀ ਹਰਜੀਤ ਕੌਰ ਢੀਂਡਸਾ, ਜੈਪਾਲ ਸਿੰਘ ਮੰਡੀਆ, ਰਾਮਪਾਲ ਸਿੰਘ ਬਹਿਣੀਵਾਲ, ਬਲਦੇਵ ਸਿੰਘ ਮਾਨ ਕੌਰ ਕਮੇਟੀ ਮੈਂਬਰ, ਜਸਵੰਤ ਸਿੰਘ ਖਹਿਰਾ, ਬਲਜੀਤ ਸਿੰਘ ਫੱਕਰ, ਜਗਸੀਰ ਸਿੰਘ ਕੋਟੜਾ, ਬਲਵਿੰਦਰ ਸਿੰਘ ਕਾਹਲਵਾਂ, ਮਨਜੀਤ ਸਿੰਘ ਤਲਵੰਡੀ, ਦਰਸ਼ਨ ਸਿੰਘ ਪੀਏ, ਮੈਨੇਜਰ ਭੁਪਿੰਦਰ ਸਿੰਘ ਜੋਸ਼ੀ, ਜਸਬੀਰ ਸਿੰਘ ਜੱਸੀ ਲੌਂਗੋਵਾਲ, ਭਾਈ ਬਲਦੇਵ ਸਿੰਘ, ਤਰਸੇਮ ਸਿੰਘ ਗੁੱਜਰਾਂ ਸਮੇਤ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ। ਇਸੇ ਦੌਰਾਨ ਸੰਗਰੂਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਨਗਰ ਕੀਰਤਨ ਦਾ ਸੰਗਤ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ। ਮੁਸਲਮਾਨ ਭਾਈਚਾਰੇ ਦੇ ਲੋਕਾਂ ਨੇ ਵੀ ਨਗਰ ਕੀਰਤਨ 'ਚ ਹਾਜ਼ਰੀ ਭਰ ਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ।