style="text-align: justify;"> ਸੁਖਪਾਲ ਹੁੰਦਲ/ਹਰਵੰਤ ਸੱਚਦੇਵਾ, ਕਪੂਰਥਲਾ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਚੱਲੇ ਕੌਮਾਂਤਰੀ ਨਗਰ ਕੀਰਤਨ ਦਾ ਕਪੂਰਥਲਾ ਪਹੁੰਚਣ 'ਤੇ ਸੰਗਤ ਨੇ ਜ਼ੋਰਦਾਰ ਸਵਾਗਤ ਕੀਤਾ। ਡੀਸੀ ਚੌਕ ਵਿਖੇ ਸੋਮਵਾਰ ਸ਼ਾਮ 7 ਵਜੇ ਤੋਂ ਸਜਾਈ ਗਈ ਧਾਰਮਿਕ ਸਟੇਜ ਦੌਰਾਨ ਭਾਈ ਸੰਤ ਸਿੰਘ ਪਾਰਸ ਢਾਡੀ ਜਥਾ, ਭਾਈ ਸੁਰਜੀਤ ਸਿੰਘ ਭੱਠਲ, ਭਾਈ ਸਵਿੰਦਰ ਸਿੰਘ ਭੰਗੂ ਅਤੇ ਭਾਈ ਰਣਜੀਤ ਸਿੰਘ ਚੋਹਲਾ ਦੇ ਕਵੀਸ਼ਰੀ ਜੱਥਿਆਂ ਨੇ ਢਾਡੀ ਵਾਰਾਂ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਅਤੇ ਉਪਦੇਸ਼ਾਂ ਨੂੰ ਜੀਵਨ ਦਾ ਅਹਿਮ ਅੰਗ ਬਣਾਉਣ ਦਾ ਸੁਨੇਹਾ ਦਿੱਤਾ। ਸਮਾਗਮ ਦੌਰਾਨ ਲਾਏ ਗਏ ਕਵੀ ਦਰਬਾਰ ਵਿਚ ਪ੍ਰਸਿੱਧ ਕਵੀ ਡਾ. ਰਵਿੰਦਰ ਸਿੰਘ, ਪ੍ਰਰੋਫੈਸਰ ਹਰਜੀਤ ਸਿੰਘ, ਇੰਦਰਜੀਤ ਸਿੰਘ, ਡਾ. ਸੁਖਜਿੰਦਰ ਕੌਰ ਅਤੇ ਡਾ. ਸੁਦੇਸ਼ ਕੁਮਾਰੀ ਨੇ ਧਾਰਮਿਕ ਰਚਨਾਵਾਂ ਅਤੇ ਕਵਿਤਾਵਾਂ ਰਾਹੀਂ ਸੰਗਤ ਨੂੰ ਗੁਰ-ਇਤਿਹਾਸ, ਸੱਭਿਆਚਾਰ ਅਤੇ ਵਿਰਸੇ ਤੋਂ ਜਾਣੂ ਕਰਵਾਇਆ। ਸਟੇਜ ਸਕੱਤਰ ਦੀ ਭੂਮਿਕਾ ਨਿਭਾਉਂਦਿਆਂ ਭਾਈ ਪ੍ਰਗਟ ਸਿੰਘ ਅਤੇ ਧਾਰਮਿਕ ਆਗੂ ਸੁਖਵਿੰਦਰ ਮੋਹਨ ਸਿੰਘ ਭਾਟੀਆ ਨੇ ਸੰਗਤ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ਤੋਂ ਜਾਣੂ ਕਰਵਾਇਆ। ਇਸ ਮੌਕੇ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਮੂਹ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਸਮਾਗਮਾਂ ਵਿਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਅਰਦਾਸ ਕਰਨ ਉਪਰੰਤ ਕੌਮਾਂਤਰੀ ਨਗਰ ਕੀਰਤਨ ਪਵਿੱਤਰ ਧਰਤੀ ਗੁਰਦੁਆਰਾ ਸ੍ਰੀ ਬੇਰ ਸਾਹਿਬ, ਸੁਲਤਾਨਪੁਰ ਲੋਧੀ ਲਈ ਰਵਾਨਾ ਹੋਇਆ। ਪਾਲਕੀ ਸਾਹਿਬ ਵਾਲੀ ਸੁੰਦਰ ਬੱਸ, ਡਰੋਨ ਰਾਹੀਂ ਫੁੱਲਾਂ ਦੀ ਵਰਖਾ, ਸ਼ਾਹੀ ਬੈਂਡ, ਨਿਹੰਗ ਸਿੰਘਾਂ ਦੀਆਂ ਗੱਤਕਾ ਪਾਰਟੀਆਂ ਵੱਲੋਂ ਦਿਖਾਏ ਗਏ ਜੌਹਰ ਤੇ ਜੈਕਾਰਿਆਂ ਦੀ ਗੂੰਜ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ। ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵੱਖ- ਵੱਖ ਧਾਰਮਿਕ ਜਥੇਬੰਦੀਆਂ ਵੱਲੋਂ ਧਾਰਮਿਕ ਸ਼ਖ਼ਸੀਅਤਾਂ, ਸਹਿਯੋਗੀ ਮੰਦਰ ਕਮੇਟੀਆਂ ਤੇ ਪ੍ਰਬੰਧਕਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐਡਵੋਕੇਟ ਪਰਮਜੀਤ ਸਿੰਘ (ਹਲਕਾ ਇੰਚਾਰਜ), ਅਮਰਬੀਰ ਸਿੰਘ ਲਾਲੀ, ਦਰਸ਼ਨ ਸਿੰਘ ਕੋਟ ਕਰਾਰ ਖਾਂ, ਰਜਿੰਦਰ ਸਿੰਘ ਧੰਜਲ, ਸੁਖਵਿੰਦਰ ਮੋਹਨ ਸਿੰਘ ਭਾਟੀਆ, ਦਵਿੰਦਰ ਸਿੰਘ ਦੇਵ, ਜੋਧ ਸਿੰਘ, ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਖੁਰਾਣਾ, ਹਰਬੰਸ ਸਿੰਘ ਖੁਰਾਣਾ, ਵਰਿਆਮ ਸਿੰਘ, ਸਾਧੂ ਸਿੰਘ, ਰਛਪਾਲ ਸਿੰਘ (ਸਿਟੀ ਕੇਬਲ), ਮਨਮੋਹਨ ਸਿੰਘ, ਸਵਰਨ ਸਿੰਘ, ਗੁਰਪ੍ਰਰੀਤ ਸਿੰਘ ਬਬਲੂ, ਸੁਰਜੀਤ ਸਿੰਘ ਸਡਾਨਾ, ਜਸਪ੍ਰਰੀਤ ਸਿੰਘ ਸਚਦੇਵਾ, ਤਰਵਿੰਦਰ ਮੋਹਨ ਸਿੰਘ ਭਾਟੀਆ, ਅਮਰਜੀਤ ਸਿੰਘ ਸਡਾਨਾ, ਲਖਵੀਰ ਸਿੰਘ ਸ਼ਾਹੀ, ਅਮਰਜੀਤ ਸਿੰਘ ਸੈਦੋਵਾਲ, ਸਰਦੂਲ ਸਿੰਘ (ਸਰਪੰਚ), ਤਰਲੋਚਨ ਸਿੰਘ ਧਿੰਜਣ, ਜਸਬੀਰ ਸਿੰਘ ਰਾਣਾ, ਨਰਿੰਦਰ ਸਿੰਘ ਮਨਸੂ, ਗੁਰਪ੍ਰਰੀਤ ਸਿੰਘ ਬੰਟੀ ਵਾਲੀਆ ਸ਼ਹਿਰੀ ਪ੍ਰਧਾਨ, ਮਹਿੰਦਰਪਾਲ ਸਿੰਘ, ਅਰਿਜੰਦਰ ਸਿੰਘ, ਅਮਰਜੀਤ ਸਿੰਘ, ਗੁਰਵਿੰਦਰ ਸਿੰਘ, ਕੈਪਟਨ ਬਲਜੀਤ ਸਿੰਘ ਬਾਜਵਾ, ਸੁਖਜੀਤ ਸਿੰਘ ਬਾਂਸਲ, ਪਰਮਿੰਦਰ ਸਿੰਘ ਬੋਬੀ ਆਦਿ ਹਾਜ਼ਰ ਸਨ।