ਅਹਿਮਦਾਬਾਦ : ਦੁਨੀਆ ਭਰ 'ਚ ਮਸ਼ਹੂਰ ਜੋਤਸ਼ੀ ਬੇਜਾਨ ਦਾਰੂਵਾਲਾ ਦਾ ਸ਼ੁੱਕਰਵਾਰ ਨੂੰ ਦੇਹਾਂਤ ਹੋ ਗਿਆ। ਉਹ 90 ਵਰ੍ਹਿਆਂ ਦੇ ਸਨ। ਦਾਰੂਵਾਲਾ ਨੂੰ ਕੋਰੋਨਾ ਵਾਇਰਸ ਦੇ ਇਨਫੈਕਸ਼ਨ ਤੋਂ ਬਾਅਦ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ। ਅਹਿਮਦਾਬਾਦ ਨਗਰ ਨਿਗਮ ਨੇ 22 ਮਈ ਨੂੰ ਉਨ੍ਹਾਂ ਨੂੰ ਕੋਰੋਨਾ ਇਨਫੈਕਸ਼ਨ ਹੋਣ ਦੀ ਪੁਸ਼ਟੀ ਕੀਤੀ ਸੀ ਜਦਕਿ ਉਨ੍ਹਾਂ ਦੇ ਪੁੱਤਰ ਨੇ ਇਨ੍ਹਾਂ ਖਬਰਾਂ ਦਾ ਖੰਡਨ ਕੀਤਾ ਹੈ ਤੇ ਕਿਹਾ ਹੈ ਕਿ ਉਨ੍ਹਾਂ ਦਾ ਨਿਮੋਨੀਆ ਦਾ ਇਲਾਜ ਚੱਲ ਰਿਹਾ ਸੀ। ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੂਪਾਣੀ ਨੇ ਉਨ੍ਹਾਂ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ ਹੈ।