ਦੀਪਕ ਅਰੋੜਾ

ਮੇਖ

ਸਿਹਤ - ਇਹ ਸਮਾਂ ਸਿਹਤ ਪ੍ਰਤੀ ਪੂਰੀ ਸਾਵਧਾਨੀ ਰੱਖਣ ਦਾ ਹੈ, ਸਾਵਧਾਨੀ ਰੱਖੋ।

ਪੜ੍ਹਾਈ, ਸਿੱਖਿਆ - ਪੜ੍ਹਾਈ ਆਨਲਾਈਨ ਕਰਦੇ ਰਹੋ, ਗ਼ਲਤ ਸਾਥੀਆਂ ਤੋਂ ਸਾਵਧਾਨ ਰਹੋ।

ਨੌਕਰੀ, ਵਪਾਰ - ਕਾਰੋਬਾਰ ਵਿਚ ਆਰਥਿਕ ਮੰਦੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਪਰਿਵਾਰ, ਦੋਸਤ - ਦੋਸਤਾਂ ਨਾਲ ਸਮਾਂ ਬਿਤਾਉਣ ਤੋਂ ਪਰਹੇਜ਼ ਕਰੋ, ਨੁਕਸਾਨ ਵਿਚ ਰਹੋਗੇ।

ਉਪਾਅ - ਮੰਦਿਰ ਵਿਚ ਪੁਜਾਰੀ ਨੂੰ ਪੀਲੇ ਕੱਪੜੇ ਦਾਨ ਕਰੋ।

ਬਿ੍ਖ

ਸਿਹਤ - ਇਸ ਹਫ਼ਤੇ ਬਾਹਰੀ ਖਾਣੇ ਤੋਂ ਪਰਹੇਜ਼ ਕਰੋ, ਸਿਹਤ ਖ਼ਰਾਬ ਰਹੇਗੀ।

ਪੜ੍ਹਾਈ, ਸਿੱਖਿਆ - ਪੜ੍ਹਾਈ ਤੋਂ ਭੱਜ ਰਹੇ ਹੋ, ਨੁਕਸਾਨ ਦਾ ਸਾਹਮਣਾ ਕਰਨਾ ਪਵੇਗਾ।

ਨੌਕਰੀ, ਵਪਾਰ - ਕਾਰੋਬਾਰ ਵਿਚ ਨੁਕਸਾਨ ਹੋ ਰਿਹਾ ਹੈ, ਨੌਕਰਾਂ ਤੋਂ ਬਚਾਅ ਰੱਖਣਾ ਜ਼ਰੂਰੀ ਹੈ।

ਪਰਿਵਾਰ, ਦੋਸਤ - ਬੱਚਿਆਂ ਨੂੰ ਸਮਾਂ ਦੇਣ ਦੀ ਜ਼ਰੂਰਤ ਹੈ, ਤੁਹਾਡੇ ਤੋਂ ਨਾਰਾਜ਼ ਚਲ ਰਹੇ ਹਨ।

ਉਪਾਅ - ਗਊਸ਼ਾਲਾ ਵਿਚ ਗਾਵਾਂ ਨੂੰ ਪਾਣੀ ਪਿਲਾਓ।

ਮਿਥੁਨ

ਸਿਹਤ - ਘਰੋਂ ਬਾਹਰ ਨਿਕਲਦੇ ਸਮੇਂ ਚਿਹਰੇ 'ਤੇ ਮਾਸਕ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਪਾਲਨ ਕਰ ਕੇ ਸੇਹਤ ਨੂੰ ਠੀਕ ਰੱਖਿਆ ਜਾ ਸਕਦਾ ਹੈ।

ਪੜ੍ਹਾਈ, ਸਿੱਖਿਆ - ਪੜ੍ਹਾਈ ਵਿਚ ਪਿੱਛੇ ਜਾ ਰਹੇ ਹੋ, ਸ਼ਰਾਰਤੀ ਸਾਥੀਆਂ ਤੋਂ ਦੂਰ ਰਹੋ।

ਨੌਕਰੀ, ਵਪਾਰ - ਕਾਰੋਬਾਰ ਵਿਚ ਮੰਦੀ ਚੱਲ ਰਹੀ ਹੈ, ਕੁਝ ਸਮਾਂ ਇੰਤਜ਼ਾਰ ਕਰਨਾ ਪਵੇਗਾ।

ਪਰਿਵਾਰ, ਦੋਸਤ - ਪਰਿਵਾਰ ਨੂੰ ਸਮਾਂ ਦੇਣ ਦੀ ਜ਼ਰੂਰਤ ਹੈ।

ਉਪਾਅ - ਸਤਨਾਜਾ ਦਾਨ ਕਰੋ।

ਕਰਕ

ਸਿਹਤ - 15, 16 ਨੂੰ ਸਿਹਤ ਖ਼ਰਾਬ ਅਤੇ ਪੇਟ ਦਰਦ ਰਹੇਗਾ।

ਪੜ੍ਹਾਈ, ਸਿੱਖਿਆ - ਪੜ੍ਹਾਈ ਵਿਚ ਕੁਝ ਅੌਕੜਾਂ ਆਉਣਗੀਆਂ ਪਰ ਸਫਲਤਾ ਜ਼ਰੂਰ ਮਿਲੇਗੀ।

ਨੌਕਰੀ, ਵਪਾਰ - ਕਮਾਈ ਅਤੇ ਖ਼ਰਚਾ ਦੋਵਾਂ ਨੂੰ ਸੋਚ ਕੇ ਵਪਾਰ ਜ਼ਰੂਰੀ ਹੈ।

ਪਰਿਵਾਰ, ਦੋਸਤ - ਬੱਚਿਆਂ ਦੀ ਸਿਹਤ ਦਾ ਧਿਆਨ ਨਾ ਰੱਖਣਾ ਪਰੇਸ਼ਾਨੀ ਪੈਦਾ ਕਰੇਗਾ।

ਉਪਾਅ - ਕੁੱਤਿਆਂ ਨੂੰ ਰੋਟੀ ਪਾਓ।

ਸਿੰਘ

ਸਿਹਤ - ਬਾਹਰੀ ਖਾਣਾ ਸਿਹਤ ਪ੍ਰਤੀ ਪਰੇਸ਼ਾਨੀ ਵਧਾਏਗਾ।

ਪੜ੍ਹਾਈ, ਸਿੱਖਿਆ - ਪੜ੍ਹਾਈ ਮਨ ਲਗਾ ਕੇ ਕਰਨ ਦੀ ਜ਼ਰੂਰਤ ਹੈ।

ਨੌਕਰੀ, ਵਪਾਰ - ਕੰਮ ਵਿਚ ਆਸਪਾਸ ਦੇ ਸਾਥੀ ਤੁਹਾਡੀਆਂ ਜੜ੍ਹਾਂ ਵੱਢ ਸਕਦੇ ਹਨ।

ਪਰਿਵਾਰ, ਦੋਸਤ - ਦੋਸਤ, ਰਿਸ਼ਤੇਦਾਰ ਪਰਿਵਾਰ ਤੋਂ ਦੂਰ ਕਰ ਰਹੇ ਹਨ।

ਉਪਾਅ - ਕੀੜਿਆਂ ਨੂੰ ਕਾਲੇ ਤਿਲ ਪਾਓ।

ਕੰਨਿਆ

ਸਿਹਤ - ਦੰਦਾਂ ਦੀ ਦਰਦ ਸਿਹਤ ਖ਼ਰਾਬੀ ਦਾ ਕਾਰਨ ਬਣੇਗੀ।

ਪੜ੍ਹਾਈ, ਸਿੱਖਿਆ - ਪੜ੍ਹਾਈ ਤੋਂ ਭੱਜ ਕੇ ਸਮਾਂ ਖ਼ਰਾਬ ਨਾ ਕਰੋ।

ਨੌਕਰੀ, ਵਪਾਰ - ਨੌਕਰੀ 'ਤੇ ਪੂਰਾ ਧਿਆਨ ਦਿਓ, ਅਫ਼ਸਰ ਨਾਰਾਜ਼ ਹਨ।

ਪਰਿਵਾਰ, ਦੋਸਤ - ਪਤਨੀ ਅਤੇ ਬੱਚਿਆਂ ਨੂੰ ਸਮਾਂ ਦੇਣ ਦੀ ਲੋੜ ਹੈ, ਨਾਰਾਜ਼ਗੀ ਭਾਰੀ ਪੈ ਸਕਦੀ ਹੈ।

ਉਪਾਅ - ਪੰਛੀਆਂ ਨੂੰ ਦਾਣਾ ਪਾਓ।

ਤੁਲਾ

ਸਿਹਤ - ਸ਼ੁਰੂਆਤੀ ਦੋ ਦਿਨ ਆਲਸ ਹਾਵੀ ਰਹੇਗਾ।

ਪੜ੍ਹਾਈ, ਸਿੱਖਿਆ - ਗੀਤ ਸੰਗੀਤ ਵਿਚ ਰੁਚੀ ਜ਼ਿਆਦਾ ਹੋ ਰਹੀ ਹੈ।

ਨੌਕਰੀ, ਵਪਾਰ - ਕੰਮ ਪ੍ਰਤੀ ਬੇਪਰਵਾਹੀ ਕੰਮ ਘਟਾਏਗੀ।

ਪਰਿਵਾਰ, ਦੋਸਤ - ਛੋਟਿਆਂ 'ਤੇ ਆਪਣੀਆਂ ਗੱਲਾਂ ਥੋਪਣਾ ਨੁਕਸਾਨਦਾਇਕ ਰਹੇਗਾ।

ਉਪਾਅ - ਗਾਵਾਂ ਨੂੰ ਰੋਟੀ ਪਾਓ।

ਬਿ੍ਸ਼ਚਕ

ਸਿਹਤ - ਸਿਰ ਭਾਰਾ ਅਤੇ ਪਿੱਠ ਵਿਚ ਦਰਦ ਆ ਸਕਦਾ ਹੈ।

ਪੜ੍ਹਾਈ, ਸਿੱਖਿਆ - ਟਾਈਮ ਖ਼ਰਾਬ ਜ਼ਿਆਦਾ, ਪੜ੍ਹਾਈ ਘੱਟ ਕਰੋਗੇ।

ਨੌਕਰੀ, ਵਪਾਰ - ਖ਼ਰਚੇ ਅਤੇ ਨੁਕਸਾਨ ਸਾਰਾ ਹਫ਼ਤਾ ਮੂਡ ਖ਼ਰਾਬ ਕਰਨਗੇ।

ਪਰਿਵਾਰ, ਦੋਸਤ - ਬੋਲੀ ਕਾਫ਼ੀ ਸੰਭਾਲ ਕੇ ਵਰਤੋ, ਝਗੜੇ ਦੀ ਸੰਭਾਵਨਾ ਹੈ।

ਉਪਾਅ - ਘਰੋਂ ਸਾਰਾ ਪੁਰਾਣਾ ਕਬਾੜ ਕੱਢੋ।

ਧਨੂੰ

ਸਿਹਤ - ਆਖ਼ਰੀ ਤਿੰਨ ਦਿਨ ਸਿਹਤ ਖ਼ਰਾਬੀ ਪੈਦਾ ਕਰਨਗੇ।

ਪੜ੍ਹਾਈ, ਸਿੱਖਿਆ - ਸਵੇਰ ਦੀ ਪੜ੍ਹਾਈ ਦਾ ਪਲਾਨ ਫੇਲ੍ਹ ਹੋ ਸਕਦਾ ਹੈ।

ਨੌਕਰੀ, ਵਪਾਰ - ਖ਼ਰਚਾ ਜ਼ਿਆਦਾ ਕਮਾਈ ਘੱਟ, ਬਜਟ ਖ਼ਰਾਬ ਕਰੇਗਾ।

ਪਰਿਵਾਰ, ਦੋਸਤ - ਘਮੰਡੀ ਦੋਸਤਾਂ ਨਾਲ ਘੁੰਮਣਾ ਘਾਟਾ ਦੇਵੇਗਾ।

ਉਪਾਅ - ਬ੍ਰਾਹਮਣਾਂ ਨੂੰ ਰੋਟੀ ਖਿਲਾਓ।

ਮਕਰ

ਸਿਹਤ - ਬੇਕਾਰ ਸੋਚਾਂ ਕਾਰਨ ਸਰੀਰ ਬਿਮਾਰੀ ਦਾ ਘਰ ਜਾਪੇਗਾ।

ਪੜ੍ਹਾਈ, ਸਿੱਖਿਆ - ਪੜ੍ਹਾਈ ਲਈ ਆਪਣੀ ਦਿਨ ਦੀ ਪੜ੍ਹਾਈ ਇਕੱਲੇ ਕਰੋ।

ਨੌਕਰੀ, ਵਪਾਰ - ਵਪਾਰ ਵਿਚ ਖ਼ਰਚਾ ਜ਼ਿਆਦਾ ਅਤੇ ਫਾਇਦਾ ਘੱਟ ਰਹੇਗਾ।

ਪਰਿਵਾਰ, ਦੋਸਤ - ਪਰਿਵਾਰਾਂ ਦੀਆਂ ਗੱਲਾਂ ਦਾ ਗੁੱਸਾ ਨਾ ਕਰੋ।

ਉਪਾਅ - ਘਰ ਦੀ ਛੱਤ 'ਤੇ ਝੰਡਾ ਲਗਾਓ।

ਕੁੰਭ

ਸਿਹਤ - ਜ਼ਿਆਦਾ ਜਾਗਦੇ ਰਹਿਣਾ ਵੀ ਸਿਹਤ ਖ਼ਰਾਬੀ ਦਾ ਕਾਰਨ ਬਣੇਗਾ।

ਪੜ੍ਹਾਈ, ਸਿੱਖਿਆ - ਪੜ੍ਹਾਈ ਦਿਖਾਵੇ ਦੀ ਨਹੀਂ ਬਲਕਿ ਦਿਲ ਲਗਾ ਕੇ ਪੜ੍ਹਨ ਦੀ ਚੀਜ਼ ਹੈ।

ਨੌਕਰੀ, ਵਪਾਰ - ਕਮਾਈ ਵਿਚ ਵਾਧੇ ਲਈ ਜ਼ਿਆਦਾ ਮਿਹਨਤ ਕਰਨਾ ਜ਼ਰੂਰੀ ਹੈ।

ਪਰਿਵਾਰ, ਦੋਸਤ - ਪਰਿਵਾਰ ਦੀਆਂ ਉਮੀਦਾਂ ਜ਼ਿਆਦਾ ਹਨ, ਖਰੇ ਉਤਰਨ ਲਈ ਮਿਹਨਤ ਕਰੋ।

ਉਪਾਅ - ਗ਼ਰੀਬਾਂਂ ਨੂੰ ਸਮੋਸੇ ਖਿਲਾਓ।

ਮੀਨ

ਸਿਹਤ - ਛੋਟੀ ਜਿਹੀ ਪਰੇਸ਼ਾਨੀ ਤੋਂ ਚਿੰਤਾ ਨਾਲ ਬਿਮਾਰ ਰਹੋਗੇ।

ਪੜ੍ਹਾਈ, ਸਿੱਖਿਆ - ਪੜ੍ਹਾਈ ਪ੍ਰਤੀ ਰੁਚੀ ਘੱਟ ਹੋਣ ਨਾਲ ਘਰ ਦਾ ਮਾਹੌਲ ਵੀ ਖ਼ਰਾਬ ਕਰੋਗੇ।

ਨੌਕਰੀ, ਵਪਾਰ - ਪੈਸੇ ਦੀ ਬਰਬਾਦੀ ਚਿੰਤਾ ਦਾ ਕਾਰਨ ਬਣੇਗਾ।

ਪਰਿਵਾਰ, ਦੋਸਤ - ਬੇਟੀ ਨਾਲ ਪਿਆਰ ਕਰੋ, ਪਰਿਵਾਰ ਦਾ ਮਾਹੌਲ ਠੀਕ ਰਹੇਗਾ।

ਉਪਾਅ - ਹਨੂਮਾਨ ਦੀ ਪੂਜਾ ਕਰੋ।