ਅੱਜ ਦੀ ਗ੍ਰਹਿ ਸਥਿਤੀ : 23 ਜਨਵਰੀ, 2021 ਸ਼ਨਿਚਰਵਾਰ ਪੋਹ ਮਹੀਨਾ ਸ਼ੁਕਲ ਪੱਖ ਦਸਮੀ ਦਾ ਰਾਸ਼ੀਫਲ।

ਅੱਜ ਦਾ ਰਾਹੂਕਾਲ : ਸਵੇਰੇ 09.00 ਵਜੇ ਤੋਂ 10.30 ਵਜੇ ਤਕ।

ਅੱਜ ਦਾ ਦਿਸ਼ਾਸ਼ੂਲ : ਪੂਰਬ।

ਵਿਸ਼ੇਸ਼ : ਨੇਤਾਜੀ ਸੁਭਾਸ਼ ਚੰਦਰ ਬੋਸ ਜੈਅੰਤੀ।

ਕੱਲ੍ਹ ਦਾ ਦਿਸ਼ਾਸ਼ੂਲ : ਪੱਛਮੀ।

ਪੁਰਬ ਤੇ ਤਿਉਹਾਰ : ਪੁੱਤਰਦਾ ਇਕਾਦਸ਼ੀ।

ਕੱਲ੍ਹ ਦੀ ਭਦਰਾ : ਸਵੇਰੇ 10.02 ਵਜੇ ਤੋਂ ਰਾਤ ਦੇ 10.59 ਵਜੇ ਤਕ।

ਵਿਕਰਮ ਸੰਮਤ 2077 ਸ਼ਕੇ 1942 ਉੱਤਰਾਇਣ, ਦੱਖਣਗੋਲ, ਪਤਝੜ ਰੁੱਤ ਪੋਹ ਮਹੀਨਾ ਸ਼ੁਕਲ ਪੱਖ ਦੀ ਇਕਾਦਸ਼ੀ ਉਸ ਤੋਂ ਬਾਅਦ ਦਵਾਦਸ਼ੀ ਰੋਹਿਣੀ ਨਛੱਤਰ ਉਸ ਤੋਂ ਬਾਅਦ ਮਿ੍ਰਗਸਿਰਾ ਨਛੱਤਰ ਬ੍ਰਹਮ ਯੋਗ ਉਸ ਤੋਂ ਬਾਅਦ ਏਂਦਰ ਯੋਗ ਬਿ੍ਰਖ ਵਿਚ ਚੰਦਰਮਾ।

ਮੇਖ : ਆਰਥਿਕ ਮਾਮਲਿਆਂ ਵਿਚ ਤਰੱਕੀ ਹੋਵੇਗੀ। ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਕਿਸੇ ਕਾਰਜ ਦੇ ਪੂਰਾ ਹੋਣ ਨਾਲ ਤੁਹਾਡੇ ਪ੍ਰਭਾਵ ਤੇ ਪ੍ਰਸਿੱਧੀ ਵਿਚ ਵਾਧਾ ਹੋਵੇਗਾ।

ਬ੍ਰਿਖ : ਜੀਵਨਸਾਥੀ ਦਾ ਸਹਿਯੋਗ ਤੇ ਸਨੇਹ ਮਿਲੇਗਾ। ਰੁਪਏ-ਪੈਸੇ ਦੇ ਲੈਣ-ਦੇਣ 'ਚ ਸਾਵਧਾਨੀ ਵਰਤੋ। ਧਨ ਨੁਕਸਾਨ ਦਾ ਡਰ ਹੈ। ਚੱਲ ਜਾਂ ਅਚੱਲ ਜਾਇਦਾਦ ਦੇ ਮਾਮਲੇ 'ਚ ਸਫਲਤਾ ਮਿਲੇਗੀ।

ਮਿਥੁਨ : ਵਪਾਰਕ ਯਤਨ ਸਫਲ ਹੋਣਗੇ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਜੀਵਨਸਾਥੀ ਦਾ ਸਹਿਯੋਗ ਮਿਲੇਗਾ। ਪੁਰਾਣੇ ਦੋਸਤਾਂ ਨਾਲ ਮੁਲਾਕਾਤ ਹੋਵੇਗੀ।

ਕਰਕ : ਵਿਆਹੁਤਾ ਜੀਵਨ ਸੁਖਮਈ ਹੋਵੇਗਾ। ਪਰਿਵਾਰਿਕ ਮਾਣ-ਸਨਮਾਨ ਵਧੇਗਾ। ਰਚਨਾਤਮਕ ਯਤਨ ਸਫਲ ਹੋਣਗੇ। ਔਲਾਦ ਦੇ ਫ਼ਰਜ਼ਾਂ ਦੀ ਪੂਰਤੀ ਹੋਵੇਗੀ। ਵਿਗੜੇ ਕੰਮ ਬਣਨ ਦੀ ਸੰਭਾਵਨਾ ਹੈ।

ਸਿੰਘ : ਚੱਲ ਜਾਂ ਅਚੱਲ ਜਾਇਦਾਦ 'ਚ ਵਾਧੇ ਦਾ ਯੋਗ ਹੈ। ਵਪਾਰਕ ਮਾਣ-ਸਨਮਾਨ ਵਧੇਗਾ। ਔਲਾਦ ਦੇ ਫ਼ਰਜ਼ਾਂ ਦੀ ਪੂਰਤੀ ਹੋਵੇਗੀ। ਜੀਵਨਸਾਥੀ ਦਾ ਸਹਿਯੋਗ ਅਤੇ ਸਨੇਹ ਮਿਲਣ ਦਾ ਯੋਗ ਹੈ।

ਕੰਨਿਆ : ਪਰਿਵਾਰਿਕ ਕੰਮਾਂ 'ਚ ਰੁੱਝੇ ਰਹੋਗੇ। ਆਰਥਿਕ ਮਾਮਲਿਆਂ 'ਚ ਲਾਭਕਾਰੀ ਸਥਿਤੀ ਰਹੇਗੀ। ਵਪਾਰ ਦੇ ਖੇਤਰ 'ਚ ਤੁਹਾਡਾ ਦਬਦਬਾ ਰਹੇਗਾ। ਪੁਰਾਣੇ ਦੋਸਤਾਂ ਨਾਲ ਮੁਲਾਕਾਤ ਹੋਣ ਦੀ ਸੰਭਾਵਨਾ ਹੈ।

ਤੁਲਾ : ਕੀਤਾ ਗਿਆ ਪੁੰਨਦਾਨ ਸਫਲ ਹੋਵੇਗਾ। ਪਰਿਵਾਰਿਕ ਜੀਵਨ ਸੁਖਮਈ ਹੋਵੇਗਾ। ਆਰਥਿਕ ਮਾਮਲਿਆਂ 'ਚ ਸਫਲਤਾ ਮਿਲੇਗੀ। ਯਾਤਰਾ-ਦੇਸ਼ਾਟਨ ਦੀ ਸਥਿਤੀ ਸੁਖਦ ਰਹੇਗੀ। ਵਿਗੜੇ ਕੰਮ ਬਣਨਗੇ।

ਬ੍ਰਿਸ਼ਚਕ : ਯਾਤਰਾ ਦੌਰਾਨ ਸਾਵਧਾਨੀ ਵਰਤੋ। ਧਨ, ਅਹੁਦਾ ਅਤੇ ਮਾਣ-ਸਨਮਾਨ 'ਚ ਵਾਧਾ ਹੋਵੇਗਾ। ਪਰਿਵਾਰਿਕ ਜੀਵਨ ਸੁਖਮਈ ਹੋਵੇਗਾ। ਜੀਵਨਸਾਥੀ ਦਾ ਸਹਿਯੋਗ ਅਤੇ ਸਨੇਹ ਮਿਲੇਗਾ।

ਧਨੁ : ਸਮਾਜਿਕ ਮਾਣ-ਸਨਮਾਨ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਗ੍ਰਹਿ ਉਪਯੋਗੀ ਵਸਤਾਂ 'ਚ ਵਾਧਾ ਹੋਵੇਗਾ। ਸ਼ਾਸਨ-ਸੱਤਾ ਦਾ ਸਹਿਯੋਗ ਮਿਲੇਗਾ। ਕਾਰੋਬਾਰ 'ਚ ਨਿਵੇਸ਼ ਕਰਨਾ ਲਾਭਕਾਰੀ ਰਹੇਗਾ।

ਮਕਰ : ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਕੁਝ ਪਰਿਵਾਰਿਕ ਅਤੇ ਵਪਾਰਕ ਮਾਮਲਿਆਂ ਨੂੰ ਲੈ ਤਣਾਅ ਮਿਲ ਸਕਦਾ ਹੈ।

ਕੁੰਭ : ਅਚਾਨਕ ਕਿਸੇ ਸਮੱਸਿਆ ਤੋਂ ਗ੍ਰਸਤ ਹੋ ਸਕਦੇ ਹੋ, ਪਰ ਉਸ ਸਮੱਸਿਆ ਦਾ ਹੱਲ ਹੋ ਜਾਵੇਗਾ। ਸਿਹਤ ਅਤੇ ਮਾਣ-ਸਨਮਾਨ ਪ੍ਰਤੀ ਸੁਚੇਤ ਰਹੋ। ਪਰਿਵਾਰਿਕ ਮਾਮਲਿਆਂ 'ਚ ਤਰੱਕੀ ਹੋਵੇਗੀ।

ਮੀਨ : ਕਾਰੋਬਾਰੀ ਮਾਮਲਿਆਂ ਵਿਚ ਤਰੱਕੀ ਹੋਵੇਗੀ। ਯਾਤਰਾ ਦੇਸ਼ਾਟਨ ਦੀ ਸਥਿਤੀ ਸੁਖਮਈ ਹੋਵੇਗੀ, ਪਰ ਚੌਕੰਨੇ ਰਹੋ। ਰਚਨਾਤਮਕ ਕਾਰਜਾਂ ਵਿਚ ਰੁਝੇ ਰਹਿ ਸਕਦੇ ਹੋ।

Posted By: Susheel Khanna