ਅੱਜ ਦੀ ਗ੍ਰਹਿ ਸਥਿਤੀ : 19 ਅਪ੍ਰੈਲ 2019, ਸ਼ੁੱਕਰਵਾਰ, ਚੇਤ ਮਹੀਨਾ, ਸ਼ੁਕਲ ਪੱਖ, ਪੂਰਣਿਮਾ ਦਾ ਰਾਸ਼ੀਫਲ।

ਅੱਜ ਦਾ ਦਿਸ਼ਾਸ਼ੂਲ : ਪੱਛਮ।

ਅੱਜ ਦਾ ਰਾਹੂਕਾਲ : ਸਵੇਰੇ 10.30 ਵਜੇ ਤੋਂ ਬਾਅਦ ਦੁਪਹਿਰ 01.30 ਵਜੇ ਤਕ।

ਕੱਲ੍ਹ ਦਾ ਦਿਸ਼ਾਸ਼ੂਲ : ਪੂਰਬ।

ਅੱਜ ਦੀ ਭਦਰਾ : ਸਵੇਰੇ 06.02 ਵਜੇ ਤਕ।

ਤਿਉਹਾਰ : ਵਿਸਾਖ ਇਸ਼ਨਾਨ ਸ਼ੁਰੂ।


ਕੱਲ੍ਹ 20 ਅਪ੍ਰੈਲ, 2019 ਦਾ ਪੰਚਾਂਗ : ਸੰਵਤ ਸਾਧਾਰਨ 2076, ਸ਼ਕੇ 1941, ਉੱਤਰਾਇਨ, ਉੱਤਰ ਗੋਲ, ਬਸੰਤ ਰੁੱਤ, ਵਿਸਾਖ ਮਹੀਨਾ, ਕ੍ਰਿਸ਼ਨ ਪੱਖ, ਪ੍ਰਤੀਪਦਾ 14 ਘੰਟੇ 21 ਮਿੰਟ ਤਕ ਉਸ ਤੋਂ ਬਾਅਦ ਦੂਜੀ, ਸਵਾਤੀ ਨਛੱਤਰ 17 ਘੰਟੇ 58 ਮਿੰਟ ਤਕ ਉਸ ਤੋਂ ਬਾਅਦ ਵਿਸ਼ਾਖਾ ਨਛੱਤਰ, ਵਜਰ ਯੋਗ 08 ਘੰਟੇ 25 ਮਿੰਟ ਤਕ ਉਸ ਤੋਂ ਬਾਅਦ ਸਿੱਧੀ ਯੋਗ, ਤੁਲਾ 'ਚ ਚੰਦਰਮਾ।


ਮੇਖ : ਧਾਰਮਿਕ ਪ੍ਰਵਿਰਤੀ 'ਚ ਵਾਧਾ ਹੋਵੇਗਾ। ਰਚਨਾਤਮਕ ਕੰਮਾਂ 'ਚ ਤਰੱਕੀ ਹੋਵੇਗੀ। ਦੂਜਿਆਂ ਤੋਂ ਸਹਿਯੋਗ ਲੈਣ 'ਚ ਸਫਲਤਾ ਮਿਲੇਗੀ।


ਬ੍ਰਿਖ : ਜੀਵਨ ਸਾਥੀ ਦਾ ਸਹਿਯੋਗ ਮਿਲੇਗਾ। ਸਮਾਜਿਕ ਵੱਕਾਰ ਵਧੇਗਾ। ਸੈਰ ਸਪਾਟੇ ਦੀ ਸਥਿਤੀ ਬਣ ਸਕਦੀ ਹੈ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਨਿਵੇਸ਼ ਕਰਨਾ ਫ਼ਾਇਦੇਮੰਦ ਰਹੇਗਾ।


ਮਿਥੁਨ : ਦੂਜਿਆਂ ਤੋਂ ਸਹਿਯੋਗ ਲੈਣ ਵਿਚ ਸਫਲਤਾ ਮਿਲੇਗੀ। ਵਿਆਹੁਤਾ ਜੀਵਨ ਸੁਖੀ ਹੋਵੇਗਾ। ਸਿਆਸੀ ਹਿੱਤਾਂ ਦੀ ਪੂਰਤੀ ਹੋਵੇਗੀ।


ਕਰਕ : ਕਾਰੋਬਾਰੀ ਯੋਜਨਾ ਸਫਲ ਹੋਵੇਗੀ। ਪਰਿਵਾਰਕ ਜ਼ਿੰਮੇਵਾਰੀਆਂ ਦੀ ਪੂਰਤੀ ਹੋਵੇਗੀ। ਗੁਆਂਢੀ ਜਾਂ ਹੇਠਲੇ ਕਰਮਚਾਰੀ ਤੋਂ ਤਣਾਅ ਮਿਲ ਸਕਦਾ ਹੈ।


ਸਿੰਘ : ਰਚਨਾਤਮਕ ਕੋਸ਼ਿਸ਼ਾਂ ਸਫਲ ਹੋਣਗੀਆਂ। ਉੱਚ ਅਧਿਕਾਰੀ ਦਾ ਸਹਿਯੋਗ ਮਿਲੇਗਾ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ।


ਕੰਨਿਆ : ਆਰਥਿਕ ਮਾਮਲਿਆਂ ਵਿਚ ਤਰੱਕੀ ਹੋਵੇਗੀ। ਵਿਆਹੁਤਾ ਜੀਵਨ ਸੁਖੀ ਹੋਵੇਗਾ। ਪਹਾੜੀ ਸਥਾਨ ਦੀ ਯਾਤਰਾ 'ਤੇ ਜਾਣ ਦੀ ਸੰਭਾਵਨਾ ਬਣ ਸਕਦੀ ਹੈ। ਕਾਰੋਬਾਰੀ ਕੋਸ਼ਿਸ਼ਾਂ ਸਫਲ ਹੋਣਗੀਆਂ।


ਤੁਲਾ : ਆਰਥਿਕ ਪੱਖ ਮਜ਼ਬੂਤ ਹੋਵੇਗਾ। ਰਿਸ਼ਤਿਆਂ ਵਿਚ ਨੇੜਤਾ ਆਵੇਗੀ। ਜੀਵਨ ਸਾਥੀ ਦਾ ਸਹਿਯੋਗ ਮਿਲੇਗਾ। ਮਹਿਲਾ ਅਧਿਕਾਰੀ ਦਾ ਸਾਥ ਮਿਲੇਗਾ।


ਬ੍ਰਿਸ਼ਚਕ : ਸਮਾਜਿਕ ਕੰਮਾਂ ਵਿਚ ਰੁਚੀ ਲਓਗੇ। ਪਰਿਵਾਰਕ ਵੱਕਾਰ ਵਧਾ। ਯਾਤਰਾ 'ਤੇ ਜਾਣ ਦੀ ਸੰਭਾਵਨਾ ਵਧੇਗੀ। ਰਚਨਾਤਮਕ ਕੋਸ਼ਿਸ਼ਾਂ ਸਫਲ ਹੋਣਗੀਆਂ। ਪੁਰਾਣੇ ਦੋਸਤਾਂ ਨਾਲ ਮੁਲਾਕਾਤ ਹੋਵੇਗੀ।


ਧਨੁ : ਤੋਹਫ਼ੇ ਜਾਂ ਸਨਮਾਨ 'ਚ ਵਾਧਾ ਹੋਵੇਗਾ। ਮਨ ਅਗਿਆਤ ਡਰ ਤੋਂ ਗ੍ਰਸਿਤ ਰਹੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ।


ਮਕਰ : ਜੀਵਨ ਸਾਥੀ ਦਾ ਸਹਿਯੋਗ ਤੇ ਪਿਆਰ ਮਿਲੇਗਾ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ। ਬੁੱਧੀ ਕੌਸ਼ਲ ਨਾਲ ਕੀਤਾ ਗਿਆ ਕੰਮ ਸਫਲ ਹੋਵੇਗਾ।


ਕੁੰਭ : ਕਾਰੋਬਾਰੀ ਵੱਕਾਰ ਵਧੇਗਾ। ਕਿਸੇ ਕੰਮ ਦੇ ਸੰਪੰਨ ਹੋਣ ਨਾਲ ਆਤਮ ਵਿਸ਼ਵਾਸ ਵਿਚ ਵਾਧਾ ਹੋਵੇਗਾ। ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ।


ਮੀਨ : ਰਚਨਾਤਮਕ ਕੰਮਾਂ ਵਿਚ ਮਸਰੂਫ਼ ਰਹੋਗੇ। ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ। ਕਾਰੋਬਾਰੀ ਮਾਮਲਿਆਂ ਵਿਚ ਤਰੱਕੀ ਹੋਵੇਗੀ। ਚਿਰਾਂ ਤੋਂ ਲਟਕੇ ਕੰਮ ਬਣਨਗੇ।

Posted By: Susheel Khanna