ਸੂਹੀ ਮਹਲਾ ੫ ॥ ਸਗਲ ਤਿਆਗਿ ਗੁਰ ਸਰਣੀ ਆਇਆ ਰਾਖਹੁ ਰਾਖਨਹਾਰੇ ॥ ਜਿਤੁ ਤੂ ਲਾਵਹਿ ਤਿਤੁ ਹਮ ਲਾਗਹ ਕਿਆ ਏਹਿ ਜੰਤ ਵਿਚਾਰੇ ॥੧॥ ਮੇਰੇ ਰਾਮ ਜੀ ਤੂੰ ਪ੍ਰਭ ਅੰਤਰਜਾਮੀ ॥ ਕਰਿ ਕਿਰਪਾ ਗੁਰਦੇਵ ਦਇਆਲਾ ਗੁਣ ਗਾਵਾ ਨਿਤ ਸੁਆਮੀ ॥੧॥ ਰਹਾਉ ॥ ਆਠ ਪਹਰ ਪ੍ਰਭੁ ਅਪਨਾ ਧਿਆਈਐ ਗੁਰ ਪ੍ਰਸਾਦਿ ਭਉ ਤਰੀਐ ॥ ਆਪੁ ਤਿਆਗਿ ਹੋਈਐ ਸਭ ਰੇਣਾ ਜੀਵਤਿਆ ਇਉ ਮਰੀਐ ॥੨॥

सूही महला ५ ॥ सगल तिआगि गुर सरणी आइआ राखहु राखनहारे ॥ जितु तू लावहि तितु हम लागह किआ एहि जंत विचारे ॥१॥ मेरे राम जी तूं प्रभ अंतरजामी ॥ करि किरपा गुरदेव दइआला गुण गावा नित सुआमी ॥१॥ रहाउ ॥ आठ पहर प्रभु अपना धिआईऐ गुर प्रसादि भउ तरीऐ ॥ आपु तिआगि होईऐ सभ रेणा जीवतिआ इउ मरीऐ ॥२॥

Soohee, Fifth Mehl: Renouncing everything, I have come to the Guru's Sanctuary; save me, O my Savior Lord! Whatever You link me to, to that I am linked; what can this poor creature do? ||1|| O my Dear Lord God, You are the Inner-knower, the Searcher of hearts. Be Merciful to me, O Divine, Compassionate Guru, that I may constantly sing the Glorious Praises of my Lord and Master. ||1||Pause|| Twenty-four hours a day, I meditate on my God; by Guru's Grace, I cross over the terrifying world-ocean. Renouncing self-conceit, I have become the dust of all men's feet; in this way, I die, while I am still alive. ||2||

ਸਗਲ = ਸਾਰੇ (ਆਸਰੇ)। ਤਿਆਗਿ = ਛੱਡ ਕੇ। ਰਾਖਣਹਾਰੇ = ਹੇ ਰੱਖਿਆ ਦੀ ਸਮਰਥਾ ਵਾਲੇ! ਜਿਤੁ = ਜਿਸ (ਕੰਮ) ਵਿਚ। ਤਿਸੁ = ਉਸ (ਕੰਮ) ਵਿਚ। ਹਮ ਲਾਗਹ = ਅਸੀਂ (ਜੀਵ) ਲੱਗ ਪੈਂਦੇ ਹਾਂ। ਏਹਿ = {ਲਫ਼ਜ਼ 'ਏਹ' ਤੋਂ ਬਹੁ-ਵਚਨ}।੧। ਪ੍ਰਭ = ਹੇ ਪ੍ਰਭੂ! ਅੰਤਰਜਾਮੀ = ਦਿਲ ਦੀ ਜਾਣਨ ਵਾਲਾ। ਗੁਰਦੇਵ = ਹੇ ਗੁਰਦੇਵ! ਗਾਵਾ = ਗਾਵਾਂ, ਮੈਂ ਗਾਵਾਂ।੧।ਰਹਾਉ। ਧਿਆਈਐ = ਸਿਮਰਨਾ ਚਾਹੀਦਾ ਹੈ। ਪ੍ਰਸਾਦਿ = ਕਿਰਪਾ ਨਾਲ। ਭਉ = ਭਵ-ਸਾਗਰ, ਸੰਸਾਰ-ਸਮੁੰਦਰ। ਤਰੀਐ = ਪਾਰ ਲੰਘ ਸਕੀਦਾ ਹੈ। ਆਪੁ = ਆਪਾ-ਭਾਵ। ਰੇਣਾ = ਚਰਨ-ਧੂੜ। ਇਉ = ਇਸ ਤਰ੍ਹਾਂ। ਜੀਵਤਿਆ ਮਰੀਐ = ਦੁਨੀਆ ਦਾ ਕਾਰ-ਵਿਹਾਰ ਕਰਦਿਆਂ ਨਿਰਮੋਹ ਹੋ ਜਾਈਦਾ ਹੈ ॥੨॥

ਹੇ ਰੱਖਿਆ ਕਰਨ ਦੇ ਸਮਰਥ ਪ੍ਰਭੂ! ਮੇਰੀ ਰੱਖਿਆ ਕਰ। ਮੈਂ ਸਾਰੇ (ਆਸਰੇ) ਛੱਡ ਕੇ ਗੁਰੂ ਦੀ ਸਰਨ ਆ ਪਿਆ ਹਾਂ। ਹੇ ਪ੍ਰਭੂ! ਇਹਨਾਂ ਜੀਵਾਂ ਵਿਚਾਰਿਆਂ ਦੀ ਕੀਹ ਪਾਂਇਆਂ ਹੈ? ਤੂੰ ਜਿਸ ਕੰਮ ਵਿਚ ਅਸਾਂ ਜੀਵਾਂ ਨੂੰ ਲਾ ਦੇਂਦਾ ਹੈਂ, ਅਸੀਂ ਉਸ ਕੰਮ ਵਿਚ ਲੱਗ ਪੈਂਦੇ ਹਾਂ।੧। ਹੇ ਮੇਰੇ ਰਾਮ ਜੀ! ਹੇ ਮੇਰੇ ਪ੍ਰਭੂ! ਤੂੰ (ਮੇਰੇ) ਦਿਲ ਦੀ ਜਾਣਨ ਵਾਲਾ ਹੈਂ। ਹੇ ਦਇਆ ਦੇ ਘਰ ਗੁਰਦੇਵ! ਹੇ ਸੁਆਮੀ! ਮੇਹਰ ਕਰ, ਮੈਂ ਸਦਾ ਤੇਰੇ ਗੁਣ ਗਾਂਦਾ ਰਹਾਂ।੧।ਰਹਾਉ। ਅੱਠੇ ਪਹਰ ਆਪਣੇ ਮਾਲਕ-ਪ੍ਰਭੂ ਦਾ ਧਿਆਨ ਧਰਨਾ ਚਾਹੀਦਾ ਹੈ, (ਇਸ ਤਰ੍ਹਾਂ) ਗੁਰੂ ਦੀ ਕਿਰਪਾ ਨਾਲ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ। ਆਪਾ-ਭਾਵ ਛੱਡ ਕੇ ਗੁਰੂ ਦੇ ਚਰਨਾਂ ਦੀ ਧੂੜ ਬਣ ਜਾਣਾ ਚਾਹੀਦਾ ਹੈ, ਇਸ ਤਰ੍ਹਾਂ ਦੁਨੀਆ ਦੀ ਕਿਰਤ-ਕਾਰ ਕਰਦਿਆਂ ਹੀ ਨਿਰਮੋਹ ਹੋ ਜਾਈਦਾ ਹੈ ॥੨॥

हे रक्षा करने वाले समरथ प्रभु! मेरी रक्षा कर। मैं सारे (सहारे) छोड़ कर गुरु की शरण में आया हूँ। हे प्रभु! इन बेचारे जीवों की क्या हस्ती है ? तुम जिस काम में हम जीवों को लगा लेते हो, हम उसी काम में लग जाते हैं।१। हे मेरे राम जी! हे मेरे प्रभु! तुम (मेरे) दिल की जानने वाले हो। हे दया के खजाने गुरदेव! हे स्वामी ! कृपा करो, मैं सदा तुम्हारे गुण गाता रहूँ।१।रहाउ। आठो पहर अपने मालिक-प्रभु का ध्यान करना चाहिये, (इस प्रकार) गुरु की कृपा से संसार-सागर से पार निकल जाते हैं। आपना आप-भाव छोड़ कर गुरु के चरणों की धूड (माटी) बन जाना चाहिये, इस प्रकार दुनिया की किरत-करते ही निरमोह हो जातें है॥२॥

Posted By: Seema Anand