ਸਲੋਕ ॥ ਰਚੰਤਿ ਜੀਅ ਰਚਨਾ ਮਾਤ ਗਰਭ ਅਸਥਾਪਨੰ ॥ ਸਾਸਿ ਸਾਸਿ ਸਿਮਰੰਤਿ ਨਾਨਕ ਮਹਾ ਅਗਨਿ ਨ ਬਿਨਾਸਨੰ ॥੧॥ ਮੁਖੁ ਤਲੈ ਪੈਰ ਉਪਰੇ ਵਸੰਦੋ ਕੁਹਥੜੈ ਥਾਇ ॥ ਨਾਨਕ ਸੋ ਧਣੀ ਕਿਉ ਵਿਸਾਰਿਓ ਉਧਰਹਿ ਜਿਸ ਦੈ ਨਾਇ ॥੨॥

सलोक ॥ रचंति जीअ रचना मात गरभ असथापनं ॥ सासि सासि सिमरंति नानक महा अगनि न बिनासनं ॥१॥ मुखु तलै पैर उपरे वसंदो कुहथड़ै थाइ ॥ नानक सो धणी किउ विसारिओ उधरहि जिस दै नाइ ॥२॥

Shalok: Creating the soul, the Lord places this creation in the womb of the mother. With each and every breath, it meditates in remembrance on the Lord, O Nanak; it is not consumed by the great fire. ||1|| With its head down, and feet up, it dwells in that slimy place. O Nanak, how could we forget the Master? Through His Name, we are saved. ||2||

ਜੀਅ ਰਚਨਾ = ਜੀਵਾਂ ਦੀ ਬਨਾਵਟ। ਰਚੰਤਿ = ਬਣਾਉਂਦਾ ਹੈ। ਅਸਥਾਪਨੰ = ਟਿਕਾਉਂਦਾ ਹੈ। ਸਾਸਿ ਸਾਸਿ = ਹਰੇਕ ਸਾਹ ਦੇ ਨਾਲ ਨਾਲ। ਮਹਾ ਅਗਨਿ = (ਮਾਂ ਦੇ ਪੇਟ ਦੀ) ਵੱਡੀ ਅੱਗ।੧। ਤਲੈ = ਹੇਠਾਂ ਨੂੰ। ਕੁਹਥੜੈ ਥਾਇ = ਔਖੇ ਥਾਂ ਵਿਚ। ਧਣੀ = ਮਾਲਕ ਪ੍ਰਭੂ। ਉਧਰਹਿ = ਬਚਦਾ ਹੈਂ। ਜਿਸ ਦੈ ਨਾਇ = ਜਿਸ ਪ੍ਰਭੂ ਦੇ ਨਾਮ ਦੀ ਰਾਹੀਂ।੨।

ਜੋ ਪਰਮਾਤਮਾ ਜੀਵਾਂ ਦੀ ਬਣਤਰ ਬਣਾਉਂਦਾ ਹੈ ਤੇ ਉਹਨਾਂ ਨੂੰ ਮਾਂ ਦੇ ਪੇਟ ਵਿਚ ਥਾਂ ਦੇਂਦਾ ਹੈ, ਹੇ ਨਾਨਕ! ਜੀਵ ਉਸ ਨੂੰ ਹਰੇਕ ਸਾਹ ਦੇ ਨਾਲ ਨਾਲ ਯਾਦ ਕਰਦੇ ਰਹਿੰਦੇ ਹਨ ਤੇ (ਮਾਂ ਦੇ ਪੇਟ ਦੀ) ਵੱਡੀ (ਭਿਆਨਕ) ਅੱਗ ਉਹਨਾਂ ਦਾ ਨਾਸ ਨਹੀਂ ਕਰ ਸਕਦੀ।੧। ਹੇ ਨਾਨਕ! (ਆਖ-ਹੇ ਭਾਈ!) ਜਦੋਂ ਤੇਰਾ ਮੂੰਹ ਹੇਠਾਂ ਨੂੰ ਸੀ, ਪੈਰ ਉਤਾਂਹ ਨੂੰ ਸਨ, ਬੜੇ ਔਖੇ ਥਾਂ ਤੂੰ ਵੱਸਦਾ ਸੈਂ ਤਦੋਂ ਜਿਸ ਪ੍ਰਭੂ ਦੇ ਨਾਮ ਦੀ ਬਰਕਤਿ ਨਾਲ ਤੂੰ ਬਚਿਆ ਰਿਹਾ, ਹੁਣ ਉਸ ਮਾਲਕ ਨੂੰ ਤੂੰ ਕਿਉਂ ਭੁਲਾ ਦਿੱਤਾ?।੨।

जो परमात्मा जीवों की बनावट बनता है और उनको माँ के पेट में जगह देता है, हे नानक! जीव उस को हरेक साँस के साथ साथ याद करते रहते हैं और (और माँ के पेट की) बड़ी (भयानक) अग्नि उसका नास नहीं कर सकती।१। हे नानक! (कह-हे भाई!) जब तेरा मुख निचे को था, पैर ऊपर को थे, बहुत मुश्किल जगह पर तू बस्ता था तब जिस प्रभु के नाम की बरकत से तू बचा रहा, अब उस मालिक को तुमने क्यों भुला दिया।२।

Posted By: Seema Anand