ਆਸਾ ਮਹਲਾ ੪ ਛੰਤ ॥ ਵਡਾ ਮੇਰਾ ਗੋਵਿੰਦੁ ਅਗਮ ਅਗੋਚਰੁ ਆਦਿ ਨਿਰੰਜਨੁ ਨਿਰੰਕਾਰੁ ਜੀਉ ॥ ਤਾ ਕੀ ਗਤਿ ਕਹੀ ਨ ਜਾਈ ਅਮਿਤਿ ਵਡਿਆਈ ਮੇਰਾ ਗੋਵਿੰਦੁ ਅਲਖ ਅਪਾਰ ਜੀਉ ॥ ਗੋਵਿੰਦੁ ਅਲਖ ਅਪਾਰੁ ਅਪਰੰਪਰੁ ਆਪੁ ਆਪਣਾ ਜਾਣੈ ॥ ਕਿਆ ਇਹ ਜੰਤ ਵਿਚਾਰੇ ਕਹੀਅਹਿ ਜੋ ਤੁਧੁ ਆਖਿ ਵਖਾਣੈ ॥ ਜਿਸ ਨੋ ਨਦਰਿ ਕਰਹਿ ਤੂੰ ਅਪਣੀ ਸੋ ਗੁਰਮੁਖਿ ਕਰੇ ਵੀਚਾਰੁ ਜੀਉ ॥ ਵਡਾ ਮੇਰਾ ਗੋਵਿੰਦੁ ਅਗਮ ਅਗੋਚਰੁ ਆਦਿ ਨਿਰੰਜਨੁ ਨਿਰੰਕਾਰੁ ਜੀਉ ॥੧॥ ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਤੇਰਾ ਪਾਰੁ ਨ ਪਾਇਆ ਜਾਇ ਜੀਉ ॥ ਤੂੰ ਘਟ ਘਟ ਅੰਤਰਿ ਸਰਬ ਨਿਰੰਤਰਿ ਸਭ ਮਹਿ ਰਹਿਆ ਸਮਾਇ ਜੀਉ ॥ ਘਟ ਅੰਤਰਿ ਪਾਰਬ੍ਰਹਮੁ ਪਰਮੇਸਰੁ ਤਾ ਕਾ ਅੰਤੁ ਨ ਪਾਇਆ ॥ ਤਿਸੁ ਰੂਪੁ ਨ ਰੇਖ ਅਦਿਸਟੁ ਅਗੋਚਰੁ ਗੁਰਮੁਖਿ ਅਲਖੁ ਲਖਾਇਆ ॥ ਸਦਾ ਅਨੰਦਿ ਰਹੈ ਦਿਨੁ ਰਾਤੀ ਸਹਜੇ ਨਾਮਿ ਸਮਾਇ ਜੀਉ ॥ ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਤੇਰਾ ਪਾਰੁ ਨ ਪਾਇਆ ਜਾਇ ਜੀਉ ॥੨॥ ਤੂੰ ਸਤਿ ਪਰਮੇਸਰੁ ਸਦਾ ਅਬਿਨਾਸੀ ਹਰਿ ਹਰਿ ਗੁਣੀ ਨਿਧਾਨੁ ਜੀਉ ॥ ਹਰਿ ਹਰਿ ਪ੍ਰਭੁ ਏਕੋ ਅਵਰੁ ਨ ਕੋਈ ਤੂੰ ਆਪੇ ਪੁਰਖੁ ਸੁਜਾਨੁ ਜੀਉ ॥ ਪੁਰਖੁ ਸੁਜਾਨੁ ਤੂੰ ਪਰਧਾਨੁ ਤੁਧੁ ਜੇਵਡੁ ਅਵਰੁ ਨ ਕੋਈ ॥ ਤੇਰਾ ਸਬਦੁ ਸਭੁ ਤੂੰਹੈ ਵਰਤਹਿ ਤੂੰ ਆਪੇ ਕਰਹਿ ਸੁ ਹੋਈ ॥ ਹਰਿ ਸਭ ਮਹਿ ਰਵਿਆ ਏਕੋ ਸੋਈ ਗੁਰਮੁਖਿ ਲਖਿਆ ਹਰਿ ਨਾਮੁ ਜੀਉ ॥ ਤੂੰ ਸਤਿ ਪਰਮੇਸਰੁ ਸਦਾ ਅਬਿਨਾਸੀ ਹਰਿ ਹਰਿ ਗੁਣੀ ਨਿਧਾਨੁ ਜੀਉ ॥੩॥ ਸਭੁ ਤੂੰਹੈ ਕਰਤਾ ਸਭ ਤੇਰੀ ਵਡਿਆਈ ਜਿਉ ਭਾਵੈ ਤਿਵੈ ਚਲਾਇ ਜੀਉ ॥ ਤੁਧੁ ਆਪੇ ਭਾਵੈ ਤਿਵੈ ਚਲਾਵਹਿ ਸਭ ਤੇਰੈ ਸਬਦਿ ਸਮਾਇ ਜੀਉ ॥ ਸਭ ਸਬਦਿ ਸਮਾਵੈ ਜਾਂ ਤੁਧੁ ਭਾਵੈ ਤੇਰੈ ਸਬਦਿ ਵਡਿਆਈ ॥ ਗੁਰਮੁਖਿ ਬੁਧਿ ਪਾਈਐ ਆਪੁ ਗਵਾਈਐ ਸਬਦੇ ਰਹਿਆ ਸਮਾਈ ॥ ਤੇਰਾ ਸਬਦੁ ਅਗੋਚਰੁ ਗੁਰਮੁਖਿ ਪਾਈਐ ਨਾਨਕ ਨਾਮਿ ਸਮਾਇ ਜੀਉ ॥ ਸਭੁ ਤੂੰਹੈ ਕਰਤਾ ਸਭ ਤੇਰੀ ਵਡਿਆਈ ਜਿਉ ਭਾਵੈ ਤਿਵੈ ਚਲਾਇ ਜੀਉ ॥੪॥੭॥੧੪॥

आसा महला ४ छंत ॥ वडा मेरा गोविंदु अगम अगोचरु आदि निरंजनु निरंकारु जीउ ॥ ता की गति कही न जाई अमिति वडिआई मेरा गोविंदु अलख अपार जीउ ॥ गोविंदु अलख अपारु अपर्मपरु आपु आपणा जाणै ॥ किआ इह जंत विचारे कहीअहि जो तुधु आखि वखाणै ॥ जिस नो नदरि करहि तूं अपणी सो गुरमुखि करे वीचारु जीउ ॥ वडा मेरा गोविंदु अगम अगोचरु आदि निरंजनु निरंकारु जीउ ॥१॥ तूं आदि पुरखु अपर्मपरु करता तेरा पारु न पाइआ जाइ जीउ ॥ तूं घट घट अंतरि सरब निरंतरि सभ महि रहिआ समाइ जीउ ॥ घट अंतरि पारब्रहमु परमेसरु ता का अंतु न पाइआ ॥ तिसु रूपु न रेख अदिसटु अगोचरु गुरमुखि अलखु लखाइआ ॥ सदा अनंदि रहै दिनु राती सहजे नामि समाइ जीउ ॥ तूं आदि पुरखु अपर्मपरु करता तेरा पारु न पाइआ जाइ जीउ ॥२॥ तूं सति परमेसरु सदा अबिनासी हरि हरि गुणी निधानु जीउ ॥ हरि हरि प्रभु एको अवरु न कोई तूं आपे पुरखु सुजानु जीउ ॥ पुरखु सुजानु तूं परधानु तुधु जेवडु अवरु न कोई ॥ तेरा सबदु सभु तूंहै वरतहि तूं आपे करहि सु होई ॥ हरि सभ महि रविआ एको सोई गुरमुखि लखिआ हरि नामु जीउ ॥ तूं सति परमेसरु सदा अबिनासी हरि हरि गुणी निधानु जीउ ॥३॥ सभु तूंहै करता सभ तेरी वडिआई जिउ भावै तिवै चलाइ जीउ ॥ तुधु आपे भावै तिवै चलावहि सभ तेरै सबदि समाइ जीउ ॥ सभ सबदि समावै जां तुधु भावै तेरै सबदि वडिआई ॥ गुरमुखि बुधि पाईऐ आपु गवाईऐ सबदे रहिआ समाई ॥ तेरा सबदु अगोचरु गुरमुखि पाईऐ नानक नामि समाइ जीउ ॥ सभु तूंहै करता सभ तेरी वडिआई जिउ भावै तिवै चलाइ जीउ ॥४॥७॥१४॥

Aasaa, Fourth Mehl, Chhant: My Lord of the Universe is great, unapproachable, unfathomable, primal, immaculate and formless. His condition cannot be described; His Glorious Greatness is immeasurable. My Lord of the Universe is invisible and infinite. The Lord of the Universe is invisible, infinite and unlimited. He Himself knows Himself. What should these poor creatures say? How can they speak of and describe You? That Gurmukh who is blessed by Your Glance of Grace contemplates You. My Lord of the Universe is great, unapproachable, unfathomable, primal, immaculate and formless. ||1|| You, O Lord, O Primal Being, are the Limitless Creator; Your limits cannot be found. You are pervading and permeating each and every heart, everywhere, You are contained in all. Within the heart is the Transcendent, Supreme Lord God, whose limits cannot be found. He has no form or shape; He is unseen and unknown. The Gurmukh sees the unseen Lord. He remains in continual ecstasy, day and night, and is spontaneously absorbed into the Naam. You, O Lord, O Primal Being, are the Limitless Creator; Your limits cannot be found. ||2|| You are the True, Transcendent Lord, forever imperishable. The Lord, Har, Har, is the treasure of virtue. The Lord God, Har, Har, is the One and only; there is no other at all. You Yourself are the all-knowing Lord. You are the all-knowing Lord, the most exalted and auspicious; there is no other as great as You. The Word of Your Shabad is pervading in all; whatever You do, comes to pass. The One Lord God is permeating all; the Gurmukh comes to understand the Lord's Name. You are the True, Transcendent Lord, forever imperishable. The Lord, Har, Har, is the treasure of virtue. ||3|| You are the Creator of all, and all greatness is Yours. As it pleases Your Will, so do we act. As it pleases Your Will, so do we act. All are merged into Your Shabad. When it pleases Your Will, we obtain greatness through Your Shabad. The Gurmukh obtains wisdom, and eliminates his self-conceit, and remains absorbed in the Shabad. The Gurmukh obtains Your incomprehensible Shabad; O Nanak, he remains merged in the Naam. You are the Creator of all, and all greatness is Yours. As it pleases Your Will, so do we act. ||4||7||14||

ਪਦਅਰਥ:- ਅਗਮ—ਅਪਹੁੰਚ। ਅਗੋਚਰੁ—{ਗੋ—ਗਿਆਨ-ਇੰਦ੍ਰੇ} ਗਿਆਨ-ਇੰਦ੍ਰਿਆਂ ਦੀ ਪਹੁੰਚ ਤੋਂ ਪਰੇ। ਆਦਿ—ਸਭ ਦੇ ਮੁੱਢ। ਨਿਰੰਜਨੁ—{ਨਿਰ-ਅੰਜਨੁ} ਜਿਸ ਨੂੰ ਮਾਇਆ ਦੀ ਕਾਲਖ ਨਹੀਂ ਲੱਗ ਸਕਦੀ। ਨਿਰੰਕਾਰੁ—{ਨਿਰ-ੁਆਕਾਰ} ਜਿਸ ਦਾ ਕੋਈ ਖ਼ਾਸ ਸਰੂਪ ਦੱਸਿਆ ਨਹੀਂ ਜਾ ਸਕਦਾ। ਗਤਿ—ਹਾਲਤ। ਅਮਿਤਿ—ਅਮਿਣਵੀ। ਅਲਖ—ਜਿਸ ਦਾ ਸਰੂਪ ਬਿਆਨ ਨਾਹ ਕੀਤਾ ਜਾ ਸਕੇ। ਅਪਰੰਪਰੁ—ਪਰੇ ਤੋਂ ਪਰੇ ਬੇਅੰਤ। ਕਹੀਅਹਿ—ਕਹੇ ਜਾਣ। ਜਿਸ ਨੋ—{ਲਫ਼ਜ਼ ‘ਜਿਸੁ’ ਦਾ ੁ ਸੰਬੰਧਕ ‘ਨੋ’ ਦੇ ਕਾਰਨ ਉੱਡ ਗਿਆ ਹੈ। ਵੇਖੋ ‘ਗੁਰਬਾਣੀ ਵਿਆਕਰਣ’}।1। ਪੁਰਖੁ—ਸਰਬ-ਵਿਆਪਕ। ਕਰਤਾ—ਸਿਰਜਣਹਾਰ। ਪਾਰੁ—ਪਾਰਲਾ ਬੰਨਾ। ਘਟ—ਸਰੀਰ। ਨਿਰੰਤਰਿ—ਬਿਨਾ ਵਿੱਥ ਦੇ {ਅੰਤਰੁ—ਵਿੱਥ}। ਅੰਤਰਿ—ਅੰਦਰ, ਵਿਚ। ਰੇਖ—ਚਿਹਨ ਚੱਕਰ {ਰੇਖਾ—ਲਕੀਰ}। ਅਦਿਸਟੁ—ਨਾਹ ਦਿੱਸਣ ਵਾਲਾ। ਗੁਰਮੁਖਿ—ਗੁਰੂ ਦੀ ਰਾਹੀਂ। ਅਨੰਦਿ—ਆਨੰਦ ਵਿਚ। ਸਹਜੇ—ਆਤਮਕ ਅਡੋਲਤਾ ਵਿਚ, ਸਹਜਿ ਹੀ।2। ਸਤਿ—ਸਦਾ ਕਾਇਮ ਰਹਿਣ ਵਾਲਾ। ਪਰਮੇਸਰੁ—ਪਰਮ ਈਸ਼੍ਵਰ, ਸਭ ਤੋਂ ਵੱਡਾ ਹਾਕਮ। ਅਬਿਨਾਸੀ—ਕਦੇ ਨਾਸ ਨਾਹ ਹੋਣ ਵਾਲਾ। ਗੁਣ ਨਿਧਾਨੁ—(ਸਾਰੇ) ਗੁਣਾਂ ਦਾ ਖ਼ਜ਼ਾਨਾ। ਪੁਰਖੁ—ਸਰਬ-ਵਿਆਪਕ। ਸੁਜਾਨੁ—ਸਿਆਣਾ। ਪਰਧਾਨੁ—ਮੰਨਿਆ-ਪ੍ਰਮੰਨਿਆ। ਸਬਦੁ—ਹੁਕਮੁ। ਸਭੁ—ਹਰ ਥਾਂ। ਤੂੰ ਹੈ—ਤੂੰ ਹੀ। ਵਰਤਹਿ—ਮੌਜੂਦ ਹੈਂ। ਰਵਿਆ—ਵਿਆਪਕ ਹੈ। ਗੁਰਮੁਖਿ—ਗੁਰੂ ਦੀ ਸਰਨ ਪਿਆਂ। ਲਖਿਆ—ਸਮਝਿਆ ਜਾਂਦਾ ਹੈ।3। ਸਭੁ—ਹਰ ਥਾਂ। ਕਰਤਾ—ਹੇ ਕਰਤਾਰ! ਵਡਿਆਈ—ਬਜ਼ੁਰਗੀ, ਵਡੱਪਣ, ਤੇਜ-ਪ੍ਰਤਾਪ। ਭਾਵੈ—ਚੰਗਾ ਲੱਗੇ। ਚਲਾਇ—ਤੋਰ। ਸਭ—ਸਾਰੀ ਲੁਕਾਈ। ਸਬਦਿ—ਹੁਕਮ ਵਿਚ। ਸਮਾਇ—ਲੀਨ ਰਹਿੰਦੀ ਹੈ, ਅਨੁਸਾਰ ਹੋ ਕੇ ਤੁਰਦੀ ਹੈ। ਗੁਰਮੁਖਿ—ਗੁਰੂ ਦੀ ਸਰਨ ਪੈ ਕੇ। ਆਪੁ—ਆਪਾ-ਭਾਵ। ਸਬਦੇ—ਗੁਰੂ ਦੇ ਸ਼ਬਦ ਦੀ ਰਾਹੀਂ। ਅਗੋਚਰੁ—ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨ ਹੋ ਸਕੇ। ਨਾਮਿ—ਨਾਮ ਵਿਚ।4। ਅਰਥ:- (ਹੇ ਭਾਈ!) ਮੇਰਾ ਗੋਵਿੰਦ (ਸਭ ਤੋਂ) ਵੱਡਾ ਹੈ (ਕਿਸੇ ਸਿਆਣਪ ਨਾਲ ਉਸ ਤਕ ਮਨੁੱਖ ਦੀ) ਪਹੁੰਚ ਨਹੀਂ ਹੋ ਸਕਦੀ, ਉਹ ਗਿਆਨ-ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ, (ਸਾਰੇ ਜਗਤ ਦਾ) ਮੂਲ ਹੈ, ਉਸ ਨੂੰ ਮਾਇਆ ਦੀ ਕਾਲਖ ਨਹੀਂ ਲੱਗ ਸਕਦੀ, ਉਸ ਦੀ ਕੋਈ ਖ਼ਾਸ ਸ਼ਕਲ ਨਹੀਂ ਦੱਸੀ ਜਾ ਸਕਦੀ। (ਹੇ ਭਾਈ!) ਇਹ ਨਹੀਂ ਦੱਸਿਆ ਜਾ ਸਕਦਾ ਕਿ ਪਰਮਾਤਮਾ ਕਿਹੋ ਜਿਹਾ ਹੈ, ਉਸ ਦਾ ਵਡੱਪਣ ਭੀ ਮਿਣਿਆ ਨਹੀਂ ਜਾ ਸਕਦਾ (ਹੇ ਭਾਈ!) ਮੇਰਾ ਉਹ ਗੋਵਿੰਦ ਬਿਆਨ ਤੋਂ ਬਾਹਰ ਹੈ ਬੇਅੰਤ ਹੈ। ਪਰੇ ਤੋਂ ਪਰੇ ਹੈ, ਆਪਣੇ ਆਪ ਨੂੰ ਉਹ ਹੀ ਜਾਣਦਾ ਹੈ। ਇਹਨਾਂ ਜੀਵਾਂ ਵਿਚਾਰਿਆਂ ਦੀ ਕੀਹ ਪਾਂਇਆਂ ਹੈ (ਕਿ ਉਸ ਦਾ ਸਰੂਪ ਦੱਸ ਸੱਕਣ)? (ਹੇ ਪ੍ਰਭੂ! ਕੋਈ ਭੀ ਐਸਾ ਜੀਵ ਨਹੀਂ ਹੈ) ਜੋ ਤੇਰੀ ਹਸਤੀ ਨੂੰ ਬਿਆਨ ਕਰ ਕੇ ਸਮਝਾ ਸਕੇ। ਹੇ ਪ੍ਰਭੂ! ਜਿਸ ਮਨੁੱਖ ਉਤੇ ਤੂੰ ਆਪਣੀ ਮੇਹਰ ਦੀ ਨਿਗਾਹ ਕਰਦਾ ਹੈਂ, ਉਹ ਗੁਰੂ ਦੀ ਸਰਨ ਪੈ ਕੇ (ਤੇਰੇ ਗੁਣਾਂ ਦੀ) ਵਿਚਾਰ ਕਰਦਾ ਹੈ। (ਹੇ ਭਾਈ!) ਮੇਰਾ ਗੋਵਿੰਦ (ਸਭ ਤੋਂ) ਵੱਡਾ ਹੈ, (ਕਿਸੇ ਸਿਆਣਪ ਨਾਲ ਉਸ ਤਕ ਮਨੁੱਖ ਦੀ) ਪਹੁੰਚ ਨਹੀਂ ਹੋ ਸਕਦੀ, ਉਹ ਗਿਆਨ-ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ, (ਸਾਰੇ ਜਗਤ ਦਾ) ਮੂਲ ਹੈ ਉਸ ਨੂੰ ਮਾਇਆ ਦੀ ਕਾਲਖ ਨਹੀਂ ਲੱਗ ਸਕਦੀ ਉਸ ਦੀ ਕੋਈ ਖ਼ਾਸ ਸ਼ਕਲ ਨਹੀਂ ਦੱਸੀ ਜਾ ਸਕਦੀ।1। ਅਰਥ:- ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਮੂਲ ਹੈਂ ਤੇ ਸਰਬ-ਵਿਆਪਕ ਹੈਂ, ਤੂੰ ਪਰੇ ਤੋਂ ਪਰੇ ਹੈਂ ਤੇ ਸਾਰੀ ਰਚਨਾ ਦਾ ਰਚਨਹਾਰ ਹੈਂ। ਤੇਰੀ ਹਸਤੀ ਦਾ ਪਾਰਲਾ ਬੰਨਾ (ਕਿਸੇ ਨੂੰ) ਲੱਭ ਨਹੀਂ ਸਕਦਾ। ਤੂੰ ਹਰੇਕ ਸਰੀਰ ਵਿਚ ਮੌਜੂਦ ਹੈਂ, ਤੂੰ ਇਕ-ਰਸ ਸਭਨਾਂ ਵਿਚ ਸਮਾ ਰਿਹਾ ਹੈਂ। ਹੇ ਭਾਈ! ਪਾਰਬ੍ਰਹਮ ਪਰਮੇਸਰ ਹਰੇਕ ਸਰੀਰ ਦੇ ਅੰਦਰ ਮੌਜੂਦ ਹੈ ਉਸ ਦੇ ਗੁਣਾਂ ਦਾ ਅੰਤ (ਕੋਈ ਜੀਵ) ਨਹੀਂ ਪਾ ਸਕਦਾ। ਉਸ ਪ੍ਰਭੂ ਦਾ ਕੋਈ ਖ਼ਾਸ ਰੂਪ ਕੋਈ ਖ਼ਾਸ ਚਿਹਨ ਚੱਕਰ ਦੱਸਿਆ ਨਹੀਂ ਜਾ ਸਕਦਾ। ਉਹ ਪ੍ਰਭੂ (ਇਹਨਾਂ ਅੱਖਾਂ ਨਾਲ) ਦਿੱਸਦਾ ਨਹੀਂ ਉਹ ਗਿਆਨ-ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ, ਗੁਰੂ ਦੀ ਰਾਹੀਂ ਹੀ ਇਹ ਸਮਝ ਪੈਂਦੀ ਹੈ ਕਿ ਉਸ ਪਰਮਾਤਮਾ ਦਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ। (ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਉਹ) ਦਿਨ ਰਾਤ ਹਰ ਵੇਲੇ ਆਤਮਕ ਆਨੰਦ ਵਿਚ ਮਗਨ ਰਹਿੰਦਾ ਹੈ, ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦਾ ਹੈ। ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਮੂਲ ਹੈਂ ਤੇ ਸਰਬ-ਵਿਆਪਕ ਹੈਂ, ਤੂੰ ਪਰੇ ਤੋਂ ਪਰੇ ਹੈਂ ਤੇ ਸਾਰੀ ਰਚਨਾ ਦਾ ਰਚਨਹਾਰ ਹੈਂ। ਤੇਰੀ ਹਸਤੀ ਦਾ ਪਾਰਲਾ ਬੰਨਾ (ਕਿਸੇ ਨੂੰ) ਲੱਭ ਨਹੀਂ ਸਕਦਾ।2। ਹੇ ਪ੍ਰਭੂ! ਤੂੰ ਸਦਾ ਕਾਇਮ ਰਹਿਣ ਵਾਲਾ ਹੈਂ ਤੂੰ ਸਭ ਤੋਂ ਵੱਡਾ ਹੈਂ, ਤੂੰ ਕਦੇ ਭੀ ਨਾਸ ਹੋਣ ਵਾਲਾ ਨਹੀਂ ਹੈਂ, ਤੂੰ ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ। ਹੇ ਹਰੀ! ਤੂੰ ਹੀ ਇਕੋ ਇਕ ਮਾਲਕ ਹੈਂ, ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਹੈ ਤੂੰ ਆਪ ਹੀ ਸਭ ਦੇ ਅੰਦਰ ਮੌਜੂਦ ਹੈਂ, ਤੂੰ ਆਪ ਹੀ ਸਭ ਦੇ ਦਿਲ ਦੀ ਜਾਣਨ ਵਾਲਾ ਹੈਂ। ਹੇ ਹਰੀ! ਤੂੰ ਸਭ ਵਿਚ ਵਿਆਪਕ ਹੈਂ, ਤੂੰ ਘਟ ਘਟ ਦੀ ਜਾਣਨ ਵਾਲਾ ਹੈਂ, ਤੂੰ ਸਭ ਤੋਂ ਸ਼ਿਰੋਮਣੀ ਹੈਂ, ਤੇਰੇ ਜੇਡਾ ਹੋਰ ਕੋਈ ਨਹੀਂ ਹੈ। ਹਰ ਥਾਂ ਤੇਰਾ ਹੀ ਹੁਕਮ ਚੱਲ ਰਿਹਾ ਹੈ, ਹਰ ਥਾਂ ਤੂੰ ਹੀ ਤੂੰ ਮੌਜੂਦ ਹੈਂ, ਜਗਤ ਵਿਚ ਉਹੀ ਹੁੰਦਾ ਹੈ ਜੋ ਤੂੰ ਆਪ ਹੀ ਕਰਦਾ ਹੈਂ। ਹੇ ਭਾਈ! ਸਾਰੀ ਸ੍ਰਿਸ਼ਟੀ ਵਿਚ ਇਕ ਉਹ ਪਰਮਾਤਮਾ ਹੀ ਰਮ ਰਿਹਾ ਹੈ, ਗੁਰੂ ਦੀ ਸਰਨ ਪਿਆਂ ਉਸ ਪਰਮਾਤਮਾ ਦੇ ਨਾਮ ਦੀ ਸੂਝ ਪੈਂਦੀ ਹੈ। ਹੇ ਪ੍ਰਭੂ! ਤੂੰ ਸਦਾ ਕਾਇਮ ਰਹਿਣ ਵਾਲਾ ਹੈਂ, ਤੂੰ ਸਭ ਤੋਂ ਵੱਡਾ ਹਾਕਮ ਹੈਂ, ਤੂੰ ਕਦੇ ਭੀ ਨਾਸ ਹੋਣ ਵਾਲਾ ਨਹੀਂ ਹੈਂ, ਤੂੰ ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ।3। ਹੇ ਕਰਤਾਰ! ਹਰ ਥਾਂ ਤੂੰ ਹੀ ਤੂੰ ਹੈਂ, ਸਾਰੀ ਸ੍ਰਿਸ਼ਟੀ ਤੇਰੇ ਹੀ ਤੇਜ-ਪ੍ਰਤਾਪ ਦਾ ਪ੍ਰਕਾਸ਼ ਹੈ। ਹੇ ਕਰਤਾਰ! ਜਿਵੇਂ ਤੈਨੂੰ ਚੰਗਾ ਲੱਗੇ, ਤਿਵੇਂ, (ਆਪਣੀ ਇਸ ਰਚਨਾ ਨੂੰ ਆਪਣੇ ਹੁਕਮ ਵਿਚ) ਤੋਰ। ਹੇ ਕਰਤਾਰ! ਜਿਵੇਂ ਤੈਨੂੰ ਆਪ ਨੂੰ ਚੰਗਾ ਲੱਗਦਾ ਹੈ ਤਿਵੇਂ ਤੂੰ ਸ੍ਰਿਸ਼ਟੀ ਨੂੰ ਕਾਰੇ ਲਾ ਰਿਹਾ ਹੈਂ, ਸਾਰੀ ਲੁਕਾਈ ਤੇਰੇ ਹੀ ਹੁਕਮ ਦੇ ਅਨੁਸਾਰ ਹੋ ਕੇ ਤੁਰਦੀ ਹੈ। ਸਾਰੀ ਲੁਕਾਈ ਤੇਰੇ ਹੁਕਮ ਵਿਚ ਹੀ ਟਿਕੀ ਰਹਿੰਦੀ ਹੈ, ਜਦੋਂ ਤੈਨੂੰ ਚੰਗਾ ਲੱਗਦਾ ਹੈ, ਤਾਂ ਤੇਰੇ ਹੁਕਮ ਅਨੁਸਾਰ ਹੀ (ਜੀਵਾਂ ਨੂੰ) ਆਦਰ-ਮਾਣ ਮਿਲਦਾ ਹੈ। ਹੇ ਭਾਈ! ਜੇ ਗੁਰੂ ਦੀ ਸਰਨ ਪੈ ਕੇ ਚੰਗੀ ਅਕਲ ਹਾਸਲ ਕਰ ਲਈਏ, ਜੇ (ਆਪਣੇ ਅੰਦਰੋਂ) ਹਉਮੈ-ਅਹੰਕਾਰ ਦੂਰ ਕਰ ਲਈਏ, ਤਾਂ ਗੁਰ-ਸ਼ਬਦ ਦੀ ਬਰਕਤਿ ਨਾਲ ਉਹ ਕਰਤਾਰ ਹਰ ਥਾਂ ਵਿਆਪਕ ਦਿੱਸਦਾ ਹੈ। ਹੇ ਨਾਨਕ! (ਆਖ—ਹੇ ਕਰਤਾਰ!) ਤੇਰਾ ਹੁਕਮ ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ (ਤੇਰੇ ਹੁਕਮ ਦੀ ਸਮਝ) ਗੁਰੂ ਦੀ ਸਰਨ ਪਿਆਂ ਪ੍ਰਾਪਤ ਹੁੰਦੀਾ ਹੈ, (ਜਿਸ ਮਨੁੱਖ ਨੂੰ ਪ੍ਰਾਪਤ ਹੁੰਦੀ ਹੈ ਉਹ ਤੇਰੇ) ਨਾਮ ਵਿਚ ਲੀਨ ਹੋ ਜਾਂਦਾ ਹੈ। ਹੇ ਕਰਤਾਰ! ਹਰ ਥਾਂ ਤੂੰ ਹੀ ਤੂੰ ਹੈਂ, ਸਾਰੀ ਸ੍ਰਿਸ਼ਟੀ ਤੇਰੇ ਹੀ ਤੇਜ-ਪ੍ਰਤਾਪ ਦਾ ਪ੍ਰਕਾਸ਼ ਹੈ। ਹੇ ਕਰਤਾਰ! ਜਿਵੇਂ ਤੈਨੂੰ ਚੰਗਾ ਲੱਗੇ ਤਿਵੇਂ (ਆਪਣੀ ਇਸ ਸ੍ਰਿਸ਼ਟੀ ਨੂੰ ਆਪਣੇ ਹੁਕਮ ਵਿਚ) ਤੋਰ।4।7।14।

अर्थ :-(हे भाई !) मेरा गोविंद (सब से) बड़ा है (किसी सयानप के साथ उस तक मनुख की) पहुँच नहीं हो सकती, वह ज्ञान-इन्द्रियों की पहुँच से परे है, (सारे जगत का) मूल है, उस को माया की कालिख नहीं लग सकती, उस की कोई खास रूप नहीं बताया जा सकता। (हे भाई !) यह नहीं बताया जा सकता कि परमात्मा किस प्रकार का है, उस का बड़प्पन भी मापा नहीं जा सकता (हे भाई !) मेरा वह गोविंद ब्यान से बाहर है बयंत है। परे से परे है, अपने आप को वह ही जानता है। इन जीवों विचारिआँ की क्या समरथा है (कि उस का सवरूप बता सके) ? (हे भगवान ! कोई भी ऐसा जीव नहीं है) जो तेरी हस्ती को ब्यान कर के समझा सके। हे भगवान ! जिस मनुख के ऊपर तूँ अपनी कृपा की निगाह करता हैं, वह गुरु की शरण में आकर (तेरे गुणों की) विचार करता है। (हे भाई !) मेरा गोविंद (सब से) बड़ा है, (किसी सयानप के साथ उस तक मनुख की) पहुँच नहीं हो सकती, वह ज्ञान-इन्द्रियों की पहुँच से परे है, (सारे जगत का) मूल है उस को माया की कालिख नहीं लग सकती उस की कोई खास रूप नहीं बताया जा सकता।1। हे भगवान ! तूँ सारे जगत का मूल हैं और सर्व-व्यापक हैं, तूँ परे से परे हैं और सारी रचना का रचनहार हैं। तेरी हस्ती का पारला किनारा (किसी से) खोजा नहीं जा सकता। तूँ हरेक शरीर में मौजूद हैं, तूँ एक-रस सभी में समा रहा हैं। हे भाई ! पारब्रह्म परमेश्वर हरेक शरीर के अंदर मौजूद है उस के गुणों का अंत (कोई जीव) नहीं पा सकता। उस भगवान का कोई खास रूप कोई खास चिहन चक्र बताया नहीं जा सकता। वह भगवान (इन आँखों के साथ) दिखता नहीं वह ज्ञान-इन्द्रियों की पहुँच से परे है, गुरु के द्वारा ही यह समझ पड़ती है कि उस परमात्मा का सवरूप ब्यान नहीं किया जा सकता। (जो मनुख गुरु की शरण पड़ता (शरण में आता) है वह) दिन रात हर समय आत्मिक आनंद में मगन रहता है, परमात्मा के नाम में लीन रहता है। हे भगवान ! तूँ सारे जगत का मूल हैं और सर्व-व्यापक हैं, तूँ परे से परे हैं और सारी रचना का रचनहार हैं। तेरी हस्ती का पारला किनारा (किसी से) खोजा नहीं जा सकता।2। हे भगवान ! तूँ सदा कायम रहने वाला हैं तूँ सब से बड़ा हैं, तूँ कभी भी नास होने वाला नहीं हैं, तूँ सारे गुणों का खजाना हैं। हे हरि ! तूँ ही एक एक स्वामी हैं, तेरे बराबर का ओर कोई नहीं है तूँ आप ही सब के अंदर मौजूद हैं, तूँ आप ही सब के दिल की जानने वाला हैं। हे हरि ! तूँ सब में व्यापक हैं, तूँ घट घट की जानने वाला हैं, तूँ सब से शिरोमणी हैं, तेरे जितना ओर कोई नहीं है। हर जगह तेरा ही हुक्म चल रहा है, हर जगह तूँ ही तूँ मौजूद हैं, जगत में वही र्थोंड़ा साजो तूँ आप ही करता हैं। हे भाई ! सारी सृष्टि में एक वह परमात्मा ही रम रहा है, गुरु की शरण आने से उस परमात्मा के नाम की सूझ पड़ती है। हे भगवान ! तूँ सदा कायम रहने वाला हैं, तूँ सब से बड़ा हाकम हैं, तूँ कभी भी नास होने वाला नहीं हैं, तूँ सारे गुणों का खजाना हैं।3। हे करतार ! हर जगह तूँ ही तूँ हैं, सारी सृष्टि तेरे ही तेज-प्रताप का प्रकाश है। हे करतार ! जैसे तुझे अच्छा लगे, उसी प्रकार, (अपनी इस रचना को अपने हुक्म में) चला। हे करतार ! जैसे तुझे आप को अच्छा लगता है उसी प्रकार तूँ सृष्टि को कार्य लगा रहा हैं, सारी लोकाई तेरे ही हुक्म के अनुसार हो के चलती है। सारी लोकाई तेरे हुक्म में ही टिकी रहती है, जब तुझे अच्छा लगता है, तो तेरे हुक्म अनुसार ही (जीवों को) आदर-मान मिलता है। हे भाई ! अगर गुरु की शरण में आकर अच्छी समझ हासिल कर लऐ, अगर (अपने अंदर से) हऊमै-अहंकार दूर कर लऐ, तो गुर-शब्द की बरकत के साथ वह करतार हर जगह व्यापक दिखता है। हे नानक ! (बोल-हे करतार !) तेरा हुक्म जीवों के ज्ञान-इन्द्रियों की पहुँच से परे है (तेरे हुक्म की समझ) गुरु की शरण आने से प्राप्त होती है, (जिस मनुख को प्राप्त होती है वह तेरे) नाम में लीन हो जाता है। हे करतार ! हर जगह तूँ ही तूँ हैं, सारी सृष्टि तेरे ही तेज-प्रताप का प्रकाश है। हे करतार ! जैसे तुझे अच्छा लगे उसी प्रकार (अपनी इस सृष्टि को अपने हुक्म में) चला।4।7।14।

Posted By: Seema Anand