ਰਾਗੁ ਸੂਹੀ ਮਹਲਾ ੩ ਘਰੁ ੧੦

ੴ ਸਤਿਗੁਰ ਪ੍ਰਸਾਦਿ ॥ ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥ ਲੋਕਾ ਨ ਸਾਲਾਹਿ ਜੋ ਮਰਿ ਖਾਕੁ ਥੀਈ ॥੧॥ ਵਾਹੁ ਮੇਰੇ ਸਾਹਿਬਾ ਵਾਹੁ ॥ ਗੁਰਮੁਖਿ ਸਦਾ ਸਲਾਹੀਐ ਸਚਾ ਵੇਪਰਵਾਹੁ ॥੧॥ ਰਹਾਉ ॥ ਦੁਨੀਆ ਕੇਰੀ ਦੋਸਤੀ ਮਨਮੁਖ ਦਝਿ ਮਰੰਨਿ ॥ ਜਮ ਪੁਰਿ ਬਧੇ ਮਾਰੀਅਹਿ ਵੇਲਾ ਨ ਲਾਹੰਨਿ ॥੨॥

रागु सूही महला ३ घरु १०

ੴ सतिगुर प्रसादि ॥ दुनीआ न सालाहि जो मरि वंञसी ॥ लोका न सालाहि जो मरि खाकु थीई ॥१॥ वाहु मेरे साहिबा वाहु ॥ गुरमुखि सदा सलाहीऐ सचा वेपरवाहु ॥१॥ रहाउ ॥ दुनीआ केरी दोसती मनमुख दझि मरंनि ॥ जम पुरि बधे मारीअहि वेला न लाहंनि ॥२॥

Raag Soohee, Third Mehl, Tenth House:

One Universal Creator God. By The Grace Of The True Guru: Do not praise the world; it shall simply pass away. Do not praise other people; they shall die and turn to dust. ||1|| Waaho! Waaho! Hail, hail to my Lord and Master. As Gurmukh, forever praise the One who is forever True, Independent and Carefree. ||1||Pause|| Making worldly friendships, the self-willed manmukhs burn and die. In the City of Death, they are bound and gagged and beaten; this opportunity shall never come again. ||2||

ਮਰਿ ਵੰਞਸੀ = ਮਰ ਜਾਇਗੀ। ਮਰਿ = ਮਰ ਕੇ। ਖਾਕੁ = ਮਿੱਟੀ। ਥੀਈ = ਹੋ ਜਾਇਗੀ ॥੧॥ ਵਾਹੁ = ਧੰਨ, ਸਲਾਹੁਣ-ਯੋਗ। ਸਾਹਿਬਾ = ਹੇ ਮਾਲਕ! ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਸਲਾਹੀਐ = ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ। ਸਚਾ = ਸਦਾ ਕਾਇਮ ਰਹਿਣ ਵਾਲਾ। ਵੇਪਰਵਾਹੁ = ਬੇ-ਮੁਥਾਜ ॥੧॥ ਕੇਰੀ = ਦੀ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ। ਦਝਿ = ਸੜ ਕੇ। ਮਰੰਨਿ = ਮਰਦੇ ਹਨ। ਜਮ ਪੁਰਿ = ਜਮ ਦੀ ਪੁਰੀ ਵਿਚ। ਮਾਰੀਅਹਿ = ਮਾਰੇ ਜਾਂਦੇ ਹਨ, ਮਾਰ ਖਾਂਦੇ ਹਨ। ਵੇਲਾ = ਮਨੁੱਖਾ ਜਨਮ ਦਾ ਮੌਕਾ। ਨ ਲਾਹੰਨਿ = ਨਹੀਂ ਪ੍ਰਾਪਤ ਕਰ ਸਕਦੇ ॥੨॥

ਰਾਗ ਸੂਹੀ, ਘਰ ੧੦ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਦੁਨੀਆ ਦੀ ਖ਼ੁਸ਼ਾਮਦ ਨਾਹ ਕਰਦਾ ਫਿਰ, ਦੁਨੀਆ ਤਾਂ ਨਾਸ ਹੋ ਜਾਇਗੀ। ਲੋਕਾਂ ਨੂੰ ਭੀ ਨਾਹ ਵਡਿਆਉਂਦਾ ਫਿਰ, ਖ਼ਲਕਤ ਭੀ ਮਰ ਕੇ ਮਿੱਟੀ ਹੋ ਜਾਇਗੀ ॥੧॥ ਹੇ ਮੇਰੇ ਮਾਲਕ! ਤੂੰ ਧੰਨ ਹੈਂ! ਤੂੰ ਹੀ ਸਲਾਹੁਣ-ਜੋਗ ਹੈਂ। ਗੁਰੂ ਦੀ ਸਰਨ ਪੈ ਕੇ ਸਦਾ ਉਸ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ ਜੋ ਸਦਾ ਕਾਇਮ ਰਹਿਣ ਵਾਲਾ ਹੈ, ਅਤੇ ਜਿਸ ਨੂੰ ਕਿਸੇ ਦੀ ਮੁਥਾਜੀ ਨਹੀਂ ਹੈ ॥੧॥ ਰਹਾਉ॥ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦੁਨੀਆ ਦੀ ਮਿਤ੍ਰਤਾ ਵਿਚ ਹੀ ਸੜ ਮਰਦੇ ਹਨ (ਆਤਮਕ ਜੀਵਨ ਸਾੜ ਕੇ ਸੁਆਹ ਕਰ ਲੈਂਦੇ ਹਨ। ਅੰਤ) ਜਮਰਾਜ ਦੇ ਦਰ ਤੇ ਚੋਟਾਂ ਖਾਂਦੇ ਹਨ। ਤਦੋਂ ਉਹਨਾਂ ਨੂੰ (ਹੱਥੋਂ ਖੁੰਝਿਆ ਹੋਇਆ ਮਨੁੱਖਾ ਜਨਮ ਦਾ) ਸਮਾ ਨਹੀਂ ਮਿਲਦਾ ॥੨॥

राग सूही, घर १० में गुरु अमर दास जी की बाणी। अकाल पुरख एक है और सतगुरु की कृपा द्वारा मिलता है। दुनिया की खुशामद न करता फिर, दुनिया तो नाश हो जाएगी। लोगों को भी न सलाहता फिर, खलकत भी मर मिट जाएगी॥१॥ हे मेरे मालिक! तूं धन्य है! तू ही सलाहने योग्य है। गुरु की सरन आ कर सदा उस परमात्मा की सिफत सलाह करनी चाहिए जो सदा कायम रहने वाला है, और जिस को कोई मोहताजी नहीं है॥१॥रहाउ॥ अपने मन के पीछे चलने वाले मनुख दुनिया की मित्रता में जल मरते हैं, ( आत्मिक जीवन जला कर खाक कर लेते हैं। अंत) यमराज के दर की चोटें खातें हैं। तब उनको (हाथों से जा चूका मनुख जन्म का) समय नहीं मिलता॥२॥

Posted By: Seema Anand