ਧਨਾਸਰੀ ਮਹਲਾ ੩ ॥ ਜੋ ਹਰਿ ਸੇਵਹਿ ਤਿਨ ਬਲਿ ਜਾਉ ॥ ਤਿਨ ਹਿਰਦੈ ਸਾਚੁ ਸਚਾ ਮੁਖਿ ਨਾਉ ॥ ਸਾਚੋ ਸਾਚੁ ਸਮਾਲਿਹੁ ਦੁਖੁ ਜਾਇ ॥ ਸਾਚੈ ਸਬਦਿ ਵਸੈ ਮਨਿ ਆਇ ॥੧॥ ਗੁਰਬਾਣੀ ਸੁਣਿ ਮੈਲੁ ਗਵਾਏ ॥ ਸਹਜੇ ਹਰਿ ਨਾਮੁ ਮੰਨਿ ਵਸਾਏ ॥੧॥ ਰਹਾਉ ॥

धनासरी महला ३ ॥ जो हरि सेवहि तिन बलि जाउ ॥ तिन हिरदै साचु सचा मुखि नाउ ॥ साचो साचु समालिहु दुखु जाइ ॥ साचै सबदि वसै मनि आइ ॥१॥ गुरबाणी सुणि मैलु गवाए ॥ सहजे हरि नामु मंनि वसाए ॥१॥ रहाउ ॥

Dhanaasaree, Third Mehl: I am a sacrifice to those who serve the Lord. The Truth is in their hearts, and the True Name is on their lips. Dwelling upon the Truest of the True, their pains are dispelled. Through the True Word of the Shabad, the Lord comes to dwell in their minds. ||1|| Listening to the Word of Gurbani, filth is washed off, and they naturally enshrine the Lord’s Name in their minds. ||1||Pause||

ਸੇਵਹਿ = ਸੇਂਵਦੇ ਹਨ, ਸਿਮਰਦੇ ਹਨ। ਜਾਉ = ਜਾਉਂ, ਮੈਂ ਜਾਂਦਾ ਹਾਂ। ਬਲਿ = ਕੁਰਬਾਨ। ਹਿਰਦੈ = ਹਿਰਦੇ ਵਿਚ। ਸਾਚੁ = ਸਦਾ ਕਾਇਮ ਰਹਿਣ ਵਾਲਾ ਹਰੀ। ਮੁਖਿ = ਮੂੰਹ ਵਿਚ। ਸਚਾ = ਸਦਾ-ਥਿਰ। ਸਾਚੋ ਸਾਚੁ = ਸਾਚੁ ਹੀ ਸਾਚੁ, ਸਦਾ-ਥਿਰ ਪ੍ਰਭੂ ਹੀ। ਸਮਾਲਿਹੁ = (ਹੇ ਭਾਈ!) ਸਾਂਭ ਕੇ ਰੱਖਿਆ ਕਰੋ। ਸਬਦਿ = ਸ਼ਬਦ ਦੀ ਰਾਹੀਂ।੧। ਸੁਣਿ = (ਹੇ ਭਾਈ!) ਸੁਣਿਆ ਕਰ। ਸਹਜੇ = ਆਤਮਕ ਅਡੋਲਤਾ ਵਿਚ। ਮੰਨਿ = ਮਨਿ, ਮਨ ਵਿਚ।੧।ਰਹਾਉ।

(ਹੇ ਭਾਈ! ਗੁਰਬਾਣੀ ਦਾ ਆਸਰਾ ਲੈ ਕੇ) ਜੇਹੜੇ ਮਨੁੱਖ ਪਰਮਾਤਮਾ ਦਾ ਸਿਮਰਨ ਕਰਦੇ ਹਨ, ਮੈਂ ਉਹਨਾਂ ਤੋਂ ਕੁਰਬਾਨ ਜਾਂਦਾ ਹਾਂ। ਉਹਨਾਂ ਦੇ ਹਿਰਦੇ ਵਿਚ ਸਦਾ-ਥਿਰ ਪ੍ਰਭੂ ਵੱਸਿਆ ਰਹਿੰਦਾ ਹੈ, ਉਹਨਾਂ ਦੇ ਮੂੰਹ ਵਿਚ ਸਦਾ-ਥਿਰ ਹਰਿ-ਨਾਮ ਟਿਕਿਆ ਰਹਿੰਦਾ ਹੈ। ਹੇ ਭਾਈ! ਸਦਾ-ਥਿਰ ਪ੍ਰਭੂ ਨੂੰ ਹੀ (ਹਿਰਦੇ ਵਿਚ) ਸੰਭਾਲ ਕੇ ਰੱਖਿਆ ਕਰੋ (ਇਸ ਦੀ ਬਰਕਤਿ ਨਾਲ ਹਰੇਕ) ਦੁੱਖ ਦੂਰ ਹੋ ਜਾਂਦਾ ਹੈ। ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਵਿਚ ਜੁੜਿਆਂ (ਹਰਿ-ਨਾਮ) ਮਨ ਵਿਚ ਆ ਵੱਸਦਾ ਹੈ।੧। ਹੇ ਭਾਈ! ਗੁਰੂ ਦੀ ਬਾਣੀ ਸੁਣਿਆ ਕਰ, (ਇਹ ਬਾਣੀ ਮਨ ਵਿਚੋਂ ਵਿਕਾਰਾਂ ਦੀ) ਮੈਲ ਦੂਰ ਕਰ ਦੇਂਦੀ ਹੈ। (ਇਹ ਬਾਣੀ) ਆਤਮਕ ਅਡੋਲਤਾ ਵਿਚ (ਟਿਕਾ ਕੇ) ਪਰਮਾਤਮਾ ਦਾ ਨਾਮ ਮਨ ਵਿਚ ਵਸਾ ਦੇਂਦੀ ਹੈ।੧।ਰਹਾਉ।

(हे भाई! गुरबानी का सहारा ले कर) जो मनुख परमात्मा का सुमिरन करते हैं, में उनसे कुर्बान जाता हूँ। उनके हृदये में सदा-थिर प्रभु बसा रहता है, उनके मुख में सदा-थिर हरी-नाम टिका रहता है। हे भाई! सदा-थिर प्रभु को ही (ह्रदय में) संभल कर रखा करो (इस की बरकत से हरेक) दुःख दूर हो जाता है। सदा-थिर प्रभु की सिफत-सलाह वाले शब्द में जुड़ने से (हरी-नाम) मन में आ बस्ता है।१। हे भाई! गुरु की बाणी सुना कर, (यह बाणी मन में से विकारों की) मैल दूर कर देती है। (यह बाणी) आत्मिक अडोलता में (टिकाऊ कर के)परमात्मा का नाम मन में बसा देती है।१।रहाउ।

Posted By: Ravneet Kaur