ਸੂਹੀ ਮਹਲਾ ੫ਕਰਿ ਕਿਰਪਾ ਮੇਰੇ ਪ੍ਰੀਤਮ ਸੁਆਮੀ ਨੇਤ੍ਰ ਦੇਖਹਿ ਦਰਸੁ ਤੇਰਾ ਰਾਮ ॥ ਲਾਖ ਜਿਹਵਾ ਦੇਹੁ ਮੇਰੇ ਪਿਆਰੇ ਮੁਖੁ ਹਰਿ ਆਰਾਧੇ ਮੇਰਾ ਰਾਮ ॥ ਹਰਿ ਆਰਾਧੇ ਜਮ ਪੰਥੁ ਸਾਧੇ ਦੂਖੁ ਨ ਵਿਆਪੈ ਕੋਈ ॥ ਜਲਿ ਥਲਿ ਮਹੀਅਲਿ ਪੂਰਨ ਸੁਆਮੀ ਜਤ ਦੇਖਾ ਤਤ ਸੋਈ ॥ ਭਰਮ ਮੋਹ ਬਿਕਾਰ ਨਾਠੇ ਪ੍ਰਭੁ ਨੇਰ ਹੂ ਤੇ ਨੇਰਾ ॥ ਨਾਨਕ ਕਉ ਪ੍ਰਭ ਕਿਰਪਾ ਕੀਜੈ ਨੇਤ੍ਰ ਦੇਖਹਿ ਦਰਸੁ ਤੇਰਾ ॥੧॥

सूही महला ५ ॥ करि किरपा मेरे प्रीतम सुआमी नेत्र देखहि दरसु तेरा राम ॥ लाख जिहवा देहु मेरे पिआरे मुखु हरि आराधे मेरा राम ॥ हरि आराधे जम पंथु साधे दूखु न विआपै कोई ॥ जलि थलि महीअलि पूरन सुआमी जत देखा तत सोई ॥ भरम मोह बिकार नाठे प्रभु नेर हू ते नेरा ॥ नानक कउ प्रभ किरपा कीजै नेत्र देखहि दरसु तेरा ॥१॥


Soohee, Fifth Mehl: Be Merciful, O my Beloved Lord and Master, that I may behold the Blessed Vision of Your Darshan with my eyes. Please bless me, O my Beloved, with thousands of tongues, to worship and adore You with my mouth, O Lord. Worshipping the Lord in adoration, the Path of Death is overcome, and no pain or suffering will afflict you. The Lord and Master is pervading and permeating the water, the land and the sky; wherever I look, there He is. Doubt, attachment and corruption are gone. God is the nearest of the near. Please bless Nanak with Your Merciful Grace, O God, that his eyes may behold the Blessed Vision of Your Darshan. ||1||

ਪ੍ਰੀਤਮ = ਹੇ ਪ੍ਰੀਤਮ! ਦੇਖਹਿ = ਵੇਖਦੇ ਰਹਿਣ । ਜਿਹਵਾ = ਜੀਭ। ਪਿਆਰੇ = ਹੇ ਪਿਆਰੇ! ਆਰਾਧੇ = ਜਪਦਾ ਰਹੇ। ਜਮ ਪੰਥੁ = ਜਮਰਾਜ ਦਾ ਰਸਤਾ। ਸਾਧੇ = ਜਿੱਤ ਲਏ। ਨ ਵਿਆਪੈ = ਜ਼ੋਰ ਨ ਪਾ ਸਕੇ। ਜਲਿ = ਜਲ ਵਿਚ। ਥਲਿ = ਧਰਤੀ ਵਿਚ। ਮਹੀਅਲਿ = ਮਹੀ ਤਲਿ, ਧਰਤੀ ਦੀ ਤਹ ਉਤੇ, ਪੁਲਾੜ ਵਿਚ, ਆਕਾਸ਼ ਵਿਚ। ਜਤ = ਜਿੱਧਰ। ਦੇਖਾ = ਦੇਖਾਂ, ਮੈਂ ਵੇਖਾਂ। ਤਤ = ਉਧਰ।

ਹੇ ਮੇਰੇ ਪ੍ਰੀਤਮ! ਹੇ ਮੇਰੇ ਸੁਆਮੀ! ਮਿਹਰ ਕਰ, ਮੇਰੀਆਂ ਅੱਖਾਂ ਤੇਰਾ ਦਰਸਨ ਕਰਦੀਆਂ ਰਹਿਣ


। ਹੇ ਮੇਰੇ ਪਿਆਰੇ! ਮੈਨੂੰ ਲੱਖ ਜੀਭਾਂ ਦੇਹ (ਮੇਰੀਆਂ ਜੀਭਾਂ ਤੇਰਾ ਨਾਮ ਜਪਦੀਆਂ ਰਹਿਣ। ਮਿਹਰ ਕਰ!) ਮੇਰਾ ਮੂੰਹ ਤੇਰਾ ਹਰਿ-ਨਾਮ ਜਪਦਾ ਰਹੇ। (ਮੇਰਾ ਮੂੰਹ) ਤੇਰਾ ਨਾਮ ਜਪਦਾ ਰਹੇ, (ਜਿਸ ਨਾਲ) ਜਮਰਾਜ ਵਾਲਾ ਰਸਤਾ ਜਿੱਤਿਆ ਜਾ ਸਕੇ, ਅਤੇ ਕੋਈ ਭੀ ਦੁੱਖ (ਮੇਰੇ ਉਤੇ ਆਪਣਾ) ਜ਼ੋਰ ਨਾਹ ਪਾ ਸਕੇ। ਪਾਣੀ ਵਿਚ, ਧਰਤੀ ਵਿਚ, ਆਕਾਸ਼ ਵਿਚ ਵਿਆਪਕ ਹੇ ਸੁਆਮੀ! (ਮਿਹਰ ਕਰ) ਮੈਂ ਜਿੱਧਰ ਵੇਖਾਂ ਉਧਰ (ਮੈਨੂੰ) ਉਹ ਤੇਰਾ ਹੀ ਰੂਪ ਦਿੱਸੇ। (ਹਰਿ-ਨਾਮ ਜਪਣ ਦੀ ਬਰਕਤਿ ਨਾਲ) ਸਾਰੇ ਭਰਮ, ਸਾਰੇ ਮੋਹ, ਸਾਰੇ ਵਿਕਾਰ ਨਾਸ ਹੋ ਜਾਂਦੇ ਹਨ, ਪਰਮਾਤਮਾ ਨੇੜੇ ਤੋਂ ਨੇੜੇ ਦਿੱਸਣ ਲੱਗ ਪੈਂਦਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ ਹੇ ਪ੍ਰਭੂ! ਨਾਨਕ ਉੱਤੇ ਮਿਹਰ ਕਰ, (ਨਾਨਕ ਦੀਆਂ) ਅੱਖਾਂ (ਹਰ ਥਾਂ) ਤੇਰਾ ਹੀ ਦਰਸਨ ਕਰਦੀਆਂ ਰਹਿਣ ॥੧॥

हे मेरे प्रीतम! हे मेरे स्वामी! कृपा कर, मेरी आँखें तेरा दर्शन करती रहें


। हे मेरे प्यारे! मुझे लाख जिव्हा देह (मेरी सभी जिव्हा तेरा नाम जप्ती रहे। कृपा कर! ) मेरा मुख तेरा हरी-नाम जपता रहे। (मेरा मुख) तेरा नाम जपता रहे, (जिस से ) यमराज वाला रास्ता जीता जा सके, और कोई भी दुःख (मेरे ऊपर अपना) जोर न डाल सके। पानी में, धरती में, आकाश में व्यापक हे स्वामी! (कृपा कर) मैं जहाँ भी देखूं उधर (मुझे) वह तेरा ही रूप दिखे। (हरि-नाम जपने की बरकत से)सारे भ्रम, सारे मोह, सारे विकार नास हो जाते हैं, परमात्मा पास से पास दिखने लग जाता है। गुरु नानक जी कहते हैं हे प्रभु! नानक ऊपर कृपा कर, (नानक की) आँखें (हर जगह) तेरा ही दर्शन करती रहें॥१॥

Posted By: Rajnish Kaur