ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥


सोरठि महला ५ ॥ सतिगुर पूरे भाणा ॥ ता जपिआ नामु रमाणा ॥ गोबिंद किरपा धारी ॥ प्रभि राखी पैज हमारी ॥१॥ हरि के चरन सदा सुखदाई ॥ जो इछहि सोई फलु पावहि बिरथी आस न जाई ॥१॥ रहाउ ॥ क्रिपा करे जिसु प्रानपति दाता सोई संतु गुण गावै ॥ प्रेम भगति ता का मनु लीणा पारब्रहम मनि भावै ॥२॥


Sorat'h, Fifth Mehl: When it was pleasing to the Perfect True Guru, then I chanted the Naam, the Name of the Pervading Lord. The Lord of the Universe extended His Mercy to me, and God saved my honor. ||1|| The Lord's feet are forever peace-giving. Whatever fruit one desires, he receives; his hopes shall not go in vain. ||1||Pause|| That Saint, unto whom the Lord of Life, the Great Giver, extends His Mercy - he alone sings the Glorious Praises of the Lord. His soul is absorbed in loving devotional worship; his mind is pleasing to the Supreme Lord God. ||2||


ਸਤਿਗੁਰ ਭਾਣਾ = ਗੁਰੂ ਨੂੰ ਚੰਗਾ ਲੱਗਾ। ਤਾ = ਤਦੋਂ। ਰਮਾਣਾ = ਰਾਮ ਦਾ। ਪ੍ਰਭਿ = ਪ੍ਰਭੂ ਨੇ। ਪੈਜ = ਲਾਜ।੧। ਸੁਖਦਾਈ = ਸੁਖ ਦੇਣ ਵਾਲੇ। ਇਛਹਿ = ਇੱਛਾ ਕਰਦੇ ਹਨ। ਬਿਰਥੀ = ਖ਼ਾਲੀ।੧।ਰਹਾਉ। ਪ੍ਰਾਨਪਤਿ = ਜਿੰਦ ਦਾ ਮਾਲਕ। ਤਾ ਕੀ = ਉਸ (ਮਨੁੱਖ) ਦਾ। ਲੀਣਾ = ਮਸਤ। ਪਾਰਬ੍ਰਹਮ ਮਨਿ = ਪਾਰਬ੍ਰਹਮ ਦੇ ਮਨ ਵਿਚ। ਭਾਵੈ = ਪਿਆਰਾ ਲੱਗਣ ਲੱਗ ਪੈਂਦਾ ਹੈ।੨।


(ਹੇ ਭਾਈ!) ਜਦੋਂ ਗੁਰੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤ੍ਰੁੱਠਦਾ ਹੈ) ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ। ਪਰਮਾਤਮਾ ਨੇ ਮੇਹਰ ਕੀਤੀ (ਗੁਰੂ ਮਿਲਾਇਆ! ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ) ਪਰਮਾਤਮਾ ਨੇ ਸਾਡੀ ਲਾਜ ਰੱਖ ਲਈ (ਬਿਖੈ ਠਗਉਰੀ ਤੋਂ ਬਚਾ ਲਿਆ)।੧। ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ। (ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ) ਜੋ ਕੁਝ (ਪਰਮਾਤਮਾ ਪਾਸੋਂ) ਮੰਗਦੇ ਹਨ ਉਹੀ ਫਲ ਪ੍ਰਾਪਤ ਕਰ ਲੈਂਦੇ ਹਨ। (ਪਰਮਾਤਮਾ ਦੀ ਸਹੈਤਾ ਉਤੇ ਰੱਖੀ ਹੋਈ ਕੋਈ ਭੀ) ਆਸ ਖ਼ਾਲੀ ਨਹੀਂ ਜਾਂਦੀ।੧।ਰਹਾਉ। ਹੇ ਭਾਈ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਹ ਸੰਤ (ਸੁਭਾਉ ਬਣ ਜਾਂਦਾ ਹੈ, ਤੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਹੈ। ਉਸ ਮਨੁੱਖ ਦਾ ਮਨ ਪਰਮਾਤਮਾ ਦੀ ਪਿਆਰ-ਭਰੀ ਭਗਤੀ ਵਿਚ ਮਸਤ ਹੋ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ।੨।


(हे भाई!) जब गुरु को अच्छा लगता है, जब गुरु प्रसन्न होता है) तब ही परमात्मा का नाम जपा जा सकता है। परमात्मा ने कृपा की (गुरु मिलाया! गुरु की कृपा से हमना नाम सुमिरा, तब) परमात्मा ने हमारी लाज रख ली (हमे ठगने से बचा लिया)।१। हे भाई! परमात्मा के चरण सदा सुख देने वाले हैं। ( जो मनुख हरी-चरणों का सहारा लेते हैं, वेह) जो कुछ (परमात्मा से) मांगते हैं वो ही फल प्राप्त कर लेते हैं। (परमात्मा के ऊपर राखी हुई को भी) आस खली नहीं जाती।१।रहाउ। हे भाई! जीवन का मालिक दातार प्रभु जिस मनुख ऊपर कृपा करता है वह संत (सवभाव बन जाता है, और) परमात्मा के सिफत सलाह के गीत गता है। उस मनुख का मन परमात्मा की प्यार-भरी भक्ति में मस्त हो जाता है, वह मनुख परमात्मा के मन को प्यारा लगने लग जाता है।

Posted By: Rajnish Kaur