ਰਾਗੁ ਸੂਹੀ ਛੰਤ ਮਹਲਾ ੧ ਘਰੁ ੧

ੴ ਸਤਿਗੁਰ ਪ੍ਰਸਾਦਿ ॥ ਭਰਿ ਜੋਬਨਿ ਮੈ ਮਤ ਪੇਈਅੜੈ ਘਰਿ ਪਾਹੁਣੀ ਬਲਿ ਰਾਮ ਜੀਉ ॥ ਮੈਲੀ ਅਵਗਣਿ ਚਿਤਿ ਬਿਨੁ ਗੁਰ ਗੁਣ ਨ ਸਮਾਵਨੀ ਬਲਿ ਰਾਮ ਜੀਉ ॥ ਗੁਣ ਸਾਰ ਨ ਜਾਣੀ ਭਰਮਿ ਭੁਲਾਣੀ ਜੋਬਨੁ ਬਾਦਿ ਗਵਾਇਆ ॥ ਵਰੁ ਘਰੁ ਦਰੁ ਦਰਸਨੁ ਨਹੀ ਜਾਤਾ ਪਿਰ ਕਾ ਸਹਜੁ ਨ ਭਾਇਆ ॥ ਸਤਿਗੁਰ ਪੂਛਿ ਨ ਮਾਰਗਿ ਚਾਲੀ ਸੂਤੀ ਰੈਣਿ ਵਿਹਾਣੀ ॥ ਨਾਨਕ ਬਾਲਤਣਿ ਰਾਡੇਪਾ ਬਿਨੁ ਪਿਰ ਧਨ ਕੁਮਲਾਣੀ ॥੧॥

रागु सूही छंत महला १ घरु १

ੴ सतिगुर प्रसादि ॥ भरि जोबनि मै मत पेईअड़ै घरि पाहुणी बलि राम जीउ ॥ मैली अवगणि चिति बिनु गुर गुण न समावनी बलि राम जीउ ॥ गुण सार न जाणी भरमि भुलाणी जोबनु बादि गवाइआ ॥ वरु घरु दरु दरसनु नही जाता पिर का सहजु न भाइआ ॥ सतिगुर पूछि न मारगि चाली सूती रैणि विहाणी ॥ नानक बालतणि राडेपा बिनु पिर धन कुमलाणी ॥१॥

Raag Soohee, Chhant, First Mehl, First House:

One Universal Creator God. By The Grace Of The True Guru: Intoxicated with the wine of youth, I did not realize that I was only a guest at my parents' home (in this world). My consciousness is polluted with faults and mistakes; without the Guru, virtue does not even enter into me. I have not known the value of virtue; I have been deluded by doubt. I have wasted away my youth in vain. I have not known my Husband Lord, His celestial home and gate, or the Blessed Vision of His Darshan. I have not had the pleasure of my Husband Lord's celestial peace. After consulting the True Guru, I have not walked on the Path; the night of my life is passing away in sleep. O Nanak, in the prime of my youth, I am a widow; without my Husband Lord, the soul-bride is wasting away. ||1||

ਭਰਿ ਜੋਬਨਿ = ਭਰੀ ਜਵਾਨੀ ਵਿਚ, ਭਰ = ਜਵਾਨੀ ਦੇ ਸਮੇ। ਮੈ = ਸ਼ਰਾਬ। ਮਤ = ਮੱਤ, ਮਸਤ। ਪੇਈਅੜੈ ਘਰਿ = ਪੇਕੇ ਘਰ ਵਿਚ। ਪਾਹੁਣੀ = ਪ੍ਰਾਹੁਣੀ। ਬਲਿ = ਸਦਕੇ। ਰਾਮ = ਹੇ ਰਾਮ! ਅਵਗਣਿ = ਔਗੁਣ ਦੇ ਕਾਰਨ। ਚਿਤਿ = ਚਿੱਤ ਵਿਚ। ਨ ਸਮਾਵਨੀ = ਨਹੀਂ ਸਮਾਂਦੇ। ਸਾਰ = ਕਦਰ। ਭਰਮਿ = ਭਟਕਣਾ ਵਿਚ। ਬਾਦਿ = ਵਿਅਰਥ। ਵਰੁ = ਖਸਮ-ਪ੍ਰਭੂ। ਸਹਜੁ = ਸੁਭਾਉ। ਭਾਇਆ = ਚੰਗਾ ਲੱਗਾ। ਪੂਛਿ = ਪੁੱਛ ਕੇ। ਮਾਰਗਿ = (ਸਹੀ) ਰਸਤੇ ਉਤੇ। ਰੈਣਿ = (ਜ਼ਿੰਦਗੀ ਦੀ) ਰਾਤ। ਬਾਲਤਣ = ਬਾਲ-ਉਮਰ ਵਿਚ (ਹੀ)। ਧਨ = ਜੀਵ-ਇਸਤ੍ਰੀ ॥੧॥

ਰਾਗ ਸੂਹੀ, ਘਰ ੧ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ 'ਛੰਤ' (ਛੰਦ)।

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪ੍ਰਭੂ ਜੀ! ਮੈਂ ਤੈਥੋਂ ਸਦਕੇ ਹਾਂ (ਤੂੰ ਕੈਸੀ ਅਚਰਜ ਲੀਲਾ ਰਚਾਈ ਹੈ!) ਜੀਵ-ਇਸਤ੍ਰੀ (ਤੇਰੀ ਰਚੀ ਮਾਇਆ ਦੇ ਪ੍ਰਭਾਵ ਹੇਠ) ਜਵਾਨੀ ਦੇ ਸਮੇ ਇਉਂ ਮਸਤ ਹੈ ਜਿਵੇਂ ਸ਼ਰਾਬ ਪੀ ਕੇ ਮਦ ਹੋਸ਼ ਹੈ, (ਇਹ ਭੀ ਨਹੀਂ ਸਮਝਦੀ ਕਿ) ਇਸ ਪੇਕੇ-ਘਰ ਵਿਚ (ਇਸ ਜਗਤ ਵਿਚ) ਉਹ ਇਕ ਪ੍ਰਾਹੁਣੀ ਹੀ ਹੈ। ਵਿਕਾਰਾਂ ਦੀ ਕਮਾਈ ਨਾਲ ਚਿੱਤ ਵਿਚ ਉਹ ਮੈਲੀ ਰਹਿੰਦੀ ਹੈ ਜੋ (ਗੁਰੂ ਦੀ ਸਰਨ ਨਹੀਂ ਆਉਂਦੀ, ਤੇ) ਗੁਰੂ (ਦੀ ਸਰਨ ਪੈਣ) ਤੋਂ ਬਿਨਾ (ਹਿਰਦੇ ਵਿਚ) ਗੁਣ ਟਿਕ ਨਹੀਂ ਸਕਦੇ। (ਮਾਇਆ ਦੀ) ਭਟਕਣਾ ਵਿਚ ਪੈ ਕੇ ਜੀਵ-ਇਸਤ੍ਰੀ ਨੇ (ਪ੍ਰਭੂ ਦੇ) ਗੁਣਾਂ ਦੀ ਕੀਮਤ ਨਾਹ ਸਮਝੀ, ਕੁਰਾਹੇ ਪਈ ਰਹੀ, ਤੇ ਜਵਾਨੀ ਦਾ ਸਮਾ ਵਿਅਰਥ ਗਵਾ ਲਿਆ। ਨਾਹ ਉਸ ਨੇ ਖਸਮ-ਪ੍ਰਭੂ ਨਾਲ ਸਾਂਝ ਪਾਈ, ਨਾਹ ਉਸ ਦੇ ਦਰ ਨਾਹ ਉਸ ਦੇ ਘਰ ਤੇ ਨਾਹ ਹੀ ਉਸ ਦੇ ਦਰਸਨ ਦੀ ਕਦਰ ਪਛਾਣੀ। (ਭਟਕਣਾ ਵਿਚ ਹੀ ਰਹਿ ਕੇ) ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਦਾ ਸੁਭਾਉ ਭੀ ਪਸੰਦ ਨਾਹ ਆਇਆ। ਮਾਇਆ ਦੇ ਮੋਹ ਵਿਚ ਸੁੱਤੀ ਹੋਈ ਜੀਵ-ਇਸਤ੍ਰੀ ਦੀ ਜ਼ਿੰਦਗੀ ਦੀ ਸਾਰੀ ਰਾਤ ਬੀਤ ਗਈ, ਸਤਿਗੁਰੂ ਦੀ ਸਿੱਖਿਆ ਲੈ ਕੇ ਜੀਵਨ ਦੇ ਠੀਕ ਰਸਤੇ ਉਤੇ ਕਦੇ ਭੀ ਨਾਹ ਤੁਰੀ। ਹੇ ਨਾਨਕ! ਅਜੇਹੀ ਜੀਵ-ਇਸਤ੍ਰੀ ਨੇ ਤਾਂ ਬਾਲ-ਉਮਰੇ ਹੀ ਰੰਡੇਪਾ ਸਹੇੜ ਲਿਆ, ਤੇ ਪ੍ਰਭੂ-ਪਤੀ ਦੇ ਮਿਲਾਪ ਤੋਂ ਬਿਨਾ ਉਸ ਦਾ ਹਿਰਦਾ-ਕਮਲ ਕੁਮਲਾਇਆ ਹੀ ਰਿਹਾ ॥੧॥

राग सूही, घर १ में गुरु नानक देव जी की बानी 'छंत' ।

अकाल पुरख एक है और सतगुरु की कृपा द्वारा मिलता है। हे प्रभु जी! में तेरे से सदके हूँ (तुने कैसी अचरज लीला रचाई है!) जीव-स्त्री (तेरी रची माया की प्रभाव के निचे) जवानी के समय ऐसे मस्त है जैसे शराब पी कर मदहोश है, (यह भी नहीं समझती कि) इस मायके-घर में (इस जगत में) वह एक मेहमान ही है। विकारों की कमी से मन में वह रहती है जो (गुरु की सरन नहीं आती, और) गुरु (की सरन आये) बिना (हृदय में) गुण टिक नहीं सकते। (माया की) भटकन के पड़ कर जिव-स्त्री ने (प्रभु के गुणों की कीमत नहीं समझी, कुराहे पड़ी रही, और जवानी का समां विअर्थ गवां लिया। न उस ने खसम प्रभु के साथ साँझ डाली, न उस के दर, न उस के घर और न ही उस के दर्शन की कदर पहचानी। (भटकन में रह के) जीव-इस्त्री को प्रभु पति का सवभाव ही पसंद नहीं आया। माया के मोह में सोई हुई जिव-स्त्री की जिन्दगी की सारी रात बीत गयी, सतगुरु की शिक्षा ले के जीवन के ठीक रस्ते पर कभी भी न चली। हे नानक! ऐसी जिव-स्त्री ने तो बाल-उम्र में ही रंडेपा बुला लिया, और प्रभु-पति के मिलाप के बिना उस का हृदय-कमल मुरझाया ही रहा॥१॥


Posted By: Rajnish Kaur