ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥

सलोकु मः ४ ॥ अंतरि अगिआनु भई मति मधिम सतिगुर की परतीति नाही ॥ अंदरि कपटु सभु कपटो करि जाणै कपटे खपहि खपाही ॥ सतिगुर का भाणा चिति न आवै आपणै सुआए फिराही ॥ किरपा करे जे आपणी ता नानक सबदि समाही ॥१॥मः ४ ॥ मनमुख माइआ मोहि विआपे दूजै भाए मनूआ थिरु नाहि ॥ अनदिनु जलत रहहि दिनु राती हउमै खपहि खपाहि ॥ अंतरि लोभु महा गुबारा तिन कै निकटि न कोई जाहि ॥ ओए आपि दुखी सुखु कबहू न पावहि जनमि मरहि मरि जाहि ॥ नानक बखसि लए प्रभु साचा जि गुर चरनी चितु लाहि ॥२॥पउड़ी ॥ संत भगत परवाणु जो प्रभि भाइआ ॥सेई बिचखण जंत जिनी हरि धिआइआ ॥ अम्रितु नामु निधानु भोजनु खाइआ ॥ संत जना की धूरि मसतकि लाइआ ॥ नानक भए पुनीत हरि तीरथि नाइआ ॥२६॥

Shalok, Fourth Mehl: He has spiritual ignorance within, and his intellect is dull and dim; he does not place his faith in the True Guru. He has deceit within himself, and so he sees deception in all others; through his deceptions, he is totally ruined. The True Guru's Will does not enter into his consciousness, and so he wanders around, pursuing his own interests. If He grants His Grace, then Nanak is absorbed into the Word of the Shabad. ||1|| Fourth Mehl: The self-willed manmukhs are engrossed in emotional attachment to Maya; in the love of duality, their minds are unsteady. Night and day, they are burning; day and night, they are totally ruined by their egotism. Within them, is the total pitch darkness of greed, and no one even approaches them. They themselves are miserable, and they never find peace; they are born, only to die, and die again. Guru Nanak ji says to himself, O Nanak, the True Lord God forgives those, who focus their consciousness on the Guru's feet. ||2|| Pauree: That Saint, that devotee, is acceptable, who is loved by God. Those beings are wise, who meditate on the Lord. They eat the food, the treasure of the Ambrosial Naam, the Name of the Lord. They apply the dust of the feet of the Saints to their foreheads. Guru Nanak ji says to himself, O Nanak, they are purified, bathing in the sacred shrine of the Lord. ||26||

ਪਦਅਰਥ: ਮਧਿਮ = ਨਿੰਮੀ, ਭੈੜੀ। ਕਪਟੁ = ਧੋਖਾ। ਸੁਆਇ = ਸੁਆਰਥ ਲਈ।ਵਿਆਪੇ = ਗ੍ਰਸੇ ਹੋਏ। ਗੁਬਾਰਾ = ਹਨੇਰਾ। ਨਿਕਟਿ = ਨੇੜੇ।

ਬਿਚਖਣ = ਸਿਆਣੇ। ਧਿਆਇਆ = ਸਿਮਰਿਆ ਹੈ। ਭੋਜਨੁ ਖਾਇਆ = ਭਾਵ, ਆਤਮਾ ਦਾ ਆਸਰਾ ਬਣਾਇਆ ਹੈ (ਜਿਵੇਂ ਭੋਜਨ ਸਰੀਰ ਦਾ ਆਸਰਾ ਹੈ) । ਮਸਤਕਿ = ਮੱਥੇ ਤੇ। ਭਏ ਪੁਨੀਤ = ਪਵਿੱਤ੍ਰ ਹੋ ਗਏ ਹਨ। ਨਾਇਆ = ਨ੍ਹਾਤੇ ਹਨ।

ਅਰਥ: (ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਜੇ ਹਰੀ ਆਪਣੀ ਮੇਹਰ ਕਰੇ, ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ।੧।ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ; ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ, ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ, ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ; ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ।੨।ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ, ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ।੨੬।

(मनमुख के) हृदय में अज्ञान है, (उसकी) अक्ल होछी होती है और सतिगुरू पर उसे सिदक नहीं होता; मन में धोखा (होने के कारण संसार में भी) वह सारा धोखा ही धोखा बरतता समझता है। (मनमुख बंदे खुद) दुखी होते हैं (तथा औरों को) दुखी करते रहते हैं; सतिगुरू का हुकम उनके चिक्त में नहीं आता (भाव, भाणा नहीं मानते) और अपनी गरज़ के पीछे भटकते फिरते हैं; गुरू नानक जी कहते हैं, हे नानक! अगर हरी अपनी मेहर करे, तो ही वह गुरू के शबद में लीन होते हैं।1।माया के मोह में ग्रसित मनमुखों का मन माया के प्यार में एक जगह नहीं टिकता; हर वक्त दिन रात (माया में) जलते रहते हैं, अहंकार में आप दुखी होते हैं, औरों को दुखी करते हैं, उनके अंदर लोभ-रूपी बड़ा अंधेरा होता है, कोई मनुष्य उनके नजदीक नहीं फटकता, वह अपने आप ही दुखी रहते हैं, कभी सुखी नहीं होते, सदा पैदा होने मरने के चक्कर में पड़े रहते हैं। गुरू नानक जी कहते हैं, हे नानक! अगर वे गुरू के चरणों में चिक्त जोड़ें, तो सच्चा हरी उनको बख्श ले।2।जो मनुष्य प्रभू को प्यारे हैं, वे संत जन हैं, भक्त हैं, वही कबूल हैं।वही मनुष्य विलक्ष्ण हैं जो हरी का नाम सिमरते हैं, आत्मिक जीवन देने वाला नाम खाजाना रूपी भोजन करते हैं, और संतों की चरण-धूड़ अपने माथे पर लगाते हैं। गुरू नानक जी कहते हैं, हे नानक! (ऐसे मनुष्य) हरी (के भजन रूप) तीर्थ में नहाते हैं और पवित्र हो जाते हैं।26।

( Waheguru Ji Ka Khalsa, Waheguru Ji Ki Fathe )

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Posted By: Ramanjit Kaur