ਸੋਰਠਿ ਮਹਲਾ ੫ ॥ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥ ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥ ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥ ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥ ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥

सोरठि महला ५ ॥

सतिगुर पूरे भाणा ॥ ता जपिआ नामु रमाणा ॥ गोबिंद किरपा धारी ॥ प्रभि राखी पैज हमारी ॥१॥ हरि के चरन सदा सुखदाई ॥ जो इछहि सोई फलु पावहि बिरथी आस न जाई ॥१॥ रहाउ ॥ क्रिपा करे जिसु प्रानपति दाता सोई संतु गुण गावै ॥ प्रेम भगति ता का मनु लीणा पारब्रहम मनि भावै ॥२॥ आठ पहर हरि का जसु रवणा बिखै ठगउरी लाथी ॥ संगि मिलाइ लीआ मेरै करतै संत साध भए साथी ॥३॥ करु गहि लीने सरबसु दीने आपहि आपु मिलाइआ ॥ कहु नानक सरब थोक पूरन पूरा सतिगुरु पाइआ ॥४॥१५॥७९॥

Sorath Fifth Mahal ||

When it was pleasing to the Perfect True Guru, Then I chanted the Naam, the Name of the Pervading Lord. The Lord of the Universe extended His Mercy to me, And God saved my honor. ||1|| The Lord's feet are forever peace-giving. Whatever fruit one desires, he receives; his hopes shall not go in vain. ||1|| Pause || That Saint, unto whom the Lord of Life, the Great Giver, extends His Mercy - he alone sings the Glorious Praises of the Lord. His soul is absorbed in loving devotional worship; his mind is pleasing to the Supreme Lord God. ||2|| Twenty-four hours a day, he chants the Praises of the Lord, and the bitter poison does not affect him. My Creator Lord has united me with Himself, and the Holy Saints have become my companions. ||3|| Taking me by the hand, He has given me everything, and blended me with Himself. Says Nanak Ji, everything has been perfectly resolved; I have found the Perfect True Guru. ||4||15||79|

ਪਦਅਰਥ: ਸਤਿਗੁਰ ਭਾਣਾ = ਗੁਰੂ ਨੂੰ ਚੰਗਾ ਲੱਗਾ। ਤਾ = ਤਦੋਂ। ਰਮਾਣਾ = ਰਾਮ ਦਾ। ਪ੍ਰਭਿ = ਪ੍ਰਭੂ ਨੇ। ਪੈਜ = ਲਾਜ।੧।ਸੁਖਦਾਈ = ਸੁਖ ਦੇਣ ਵਾਲੇ। ਇਛਹਿ = ਇੱਛਾ ਕਰਦੇ ਹਨ। ਬਿਰਥੀ = ਖ਼ਾਲੀ।੧।ਰਹਾਉ।ਪ੍ਰਾਨਪਤਿ = ਜਿੰਦ ਦਾ ਮਾਲਕ। ਤਾ ਕੀ = ਉਸ (ਮਨੁੱਖ) ਦਾ। ਲੀਣਾ = ਮਸਤ। ਪਾਰਬ੍ਰਹਮ ਮਨਿ = ਪਾਰਬ੍ਰਹਮ ਦੇ ਮਨ ਵਿਚ। ਭਾਵੈ = ਪਿਆਰਾ ਲੱਗਣ ਲੱਗ ਪੈਂਦਾ ਹੈ।੨।ਰਵਣਾ = ਸਿਮਰਨ ਕਰਨਾ। ਜਸੁ ਰਵਣਾ = ਸਿਫ਼ਤਿ-ਸਾਲਾਹ ਕਰਨੀ। ਬਿਖੈ ਠਗਉਰੀ = ਵਿਸ਼ਿਆਂ ਦੀ ਠਗਮੂਰੀ, ਵਿਸ਼ਿਆਂ ਦੀ ਠਗ = ਬੂਟੀ। ਸੰਗਿ = ਨਾਲ। ਕਰਤੈ = ਕਰਤਾਰ ਨੇ। ਸਾਥੀ = ਮਦਦਗਾਰ, ਸੰਗੀ।੩।ਕਰੁ = ਹੱਥ {ਇਕ-ਵਚਨ}। ਗਹਿ = ਫੜ ਕੇ। ਸਰਬਸੁ = {सर्वस्व }ਸਭ ਕੁਝ। ਆਪਹਿ = ਆਪ ਹੀ। ਆਪੁ = ਆਪਣਾ = ਆਪ। ਥੋਕ = ਪਦਾਰਥ, ਕੰਮ।੪।

(ਹੇ ਭਾਈ!) ਜਦੋਂ ਗੁਰੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤ੍ਰੁੱਠਦਾ ਹੈ) ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ। ਪਰਮਾਤਮਾ ਨੇ ਮੇਹਰ ਕੀਤੀ (ਗੁਰੂ ਮਿਲਾਇਆ! ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ) ਪਰਮਾਤਮਾ ਨੇ ਸਾਡੀ ਲਾਜ ਰੱਖ ਲਈ (ਬਿਖੈ ਠਗਉਰੀ ਤੋਂ ਬਚਾ ਲਿਆ) ॥੧॥ ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ। (ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ) ਜੋ ਕੁਝ (ਪਰਮਾਤਮਾ ਪਾਸੋਂ) ਮੰਗਦੇ ਹਨ ਉਹੀ ਫਲ ਪ੍ਰਾਪਤ ਕਰ ਲੈਂਦੇ ਹਨ। (ਪਰਮਾਤਮਾ ਦੀ ਸਹੈਤਾ ਉਤੇ ਰੱਖੀ ਹੋਈ ਕੋਈ ਭੀ) ਆਸ ਖ਼ਾਲੀ ਨਹੀਂ ਜਾਂਦੀ ॥੧॥ ਰਹਾਉ ॥ ਹੇ ਭਾਈ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਹ ਸੰਤ (ਸੁਭਾਉ ਬਣ ਜਾਂਦਾ ਹੈ, ਤੇ) ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦਾ ਹੈ। ਉਸ ਮਨੁੱਖ ਦਾ ਮਨ ਪਰਮਾਤਮਾ ਦੀ ਪਿਆਰ-ਭਰੀ ਭਗਤੀ ਵਿਚ ਮਸਤ ਹੋ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ ॥੨॥ ਹੇ ਭਾਈ! ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨ ਨਾਲ ਵਿਕਾਰਾਂ ਦੀ ਠਗ-ਬੂਟੀ ਦਾ ਜ਼ੋਰ ਮੁੱਕ ਜਾਂਦਾ ਹੈ। (ਜਿਸ ਭੀ ਮਨੁੱਖ ਨੇ ਸਿਫ਼ਤ-ਸਾਲਾਹ ਵਿਚ ਮਨ ਜੋੜਿਆ) ਕਰਤਾਰ ਨੇ (ਉਸ ਨੂੰ) ਆਪਣੇ ਨਾਲ ਮਿਲਾ ਲਿਆ, ਸੰਤ ਜਨ ਉਸ ਦੇ ਸੰਗੀ-ਸਾਥੀ ਬਣ ਗਏ ॥੩॥ (ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਭੀ ਮਨੁੱਖ ਨੇ ਪ੍ਰਭੂ-ਚਰਨਾਂ ਦਾ ਆਰਾਧਨ ਕੀਤਾ) ਪ੍ਰਭੂ ਨੇ ਉਸ ਦਾ ਹੱਥ ਫੜ ਕੇ ਉਸ ਨੂੰ ਸਭ ਕੁਝ ਬਖ਼ਸ਼ ਦਿੱਤਾ, ਪ੍ਰਭੂ ਨੇ ਉਸ ਨੂੰ ਆਪਣਾ ਆਪ ਹੀ ਮਿਲਾ ਦਿੱਤਾ। ਨਾਨਕ ਜੀ ਆਖਦੇ ਹਨ - ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਸਾਰੇ ਕੰਮ ਸਫਲ ਹੋ ਗਏ ॥੪॥੧੫॥੭੯॥

अर्थ: हे भाई! परमात्मा के चरण सदा सुख देने वाले हैं। (जो मनुष्य हरी के चरणों का आसरा लेते हैं, वह) जो कुछ (परमात्मा से) मांगते हैं वही फल प्राप्त कर लेते हैं। (परमात्मा की सहायत पर रखी हुई कोई भी) आस ख़ाली नहीं जाती।1। रहाउ।(पर, हे भाई!) जब गुरू को अच्छा लगता है (जब गुरू प्रसन्न होता है) तब ही परमात्मा का नाम जपा जा सकता है। परमात्मा ने मेहर की (गुरू मिलाया! गुरू की कृपा से हमने नाम जपा, तो) परमात्मा ने हमारी लाज रख ली (विष ठॅग बूटी से बचा लिया)।1।हे भाई! जीवन का मालिक दातार प्रभू जिस मनुष्य पर मेहर करता है वह संत (स्वभाव बन जाता है, और) परमात्मा की सिफत सालाह के गीत गाता है। उस मनुष्य का मन परमात्मा की प्यार भरी भक्ति में मस्त हो जाता है, वह मनुष्य परमात्मा को (भी) प्यारा लगने लगता है।2।हे भाई! आठों पहर (हर समय) परमात्मा की सिफत सालाह करने से विकारों की ठॅगबूटी का असर खत्म हो जाता है (जिस मनुष्य ने सिफत सालाह में मन जोड़ा) ईश्वर ने (उसको) अपने साथ मिला लिया, संत जन उसके संगी-साथी बन गए।3।(हे भाई! गुरू की शरण पड़ कर जिस भी मनुष्य ने प्रभू-चरणों की आराधना की) प्रभू ने उसका हाथ पकड़ के उसको सब कुछ बख्श दिया, प्रभू ने उसको अपना आप ही मिला दिया। हे नानक! कह–जिस मनुष्य को पूरा गुरू मिल गया, उसके सारे काम सफल हो गए।4।15।79।

Posted By: Seema Anand