Hukamnama : ਤਿਲੰਗ ਘਰੁ ੨ ਮਹਲਾ ੫ ॥

ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥

तिलंग घरु २ महला ५ ॥ तुधु बिनु दूजा नाही कोए ॥ तू करतारु करहि सो होए ॥ तेरा जोरु तेरी मनि टेक ॥ सदा सदा जपि नानक एक ॥१॥ सभ ऊपरि पारब्रहमु दातारु ॥ तेरी टेक तेरा आधारु ॥ रहाउ ॥ है तूहै तू होवनहार ॥ अगम अगाधि ऊच आपार ॥ जो तुधु सेवहि तिन भउ दुखु नाहि ॥ गुर परसादि नानक गुण गाहि ॥२॥ जो दीसै सो तेरा रूपु ॥ गुण निधान गोविंद अनूप ॥ सिमरि सिमरि सिमरि जन सोए ॥ नानक करमि परापति होए ॥३॥ जिनि जपिआ तिस कउ बलिहार ॥ तिस कै संगि तरै संसार ॥ कहु नानक प्रभ लोचा पूरि ॥ संत जना की बाछउ धूरि ॥४॥२॥

Tilang, Second House, Fifth Mehl: There is no other than You, Lord. You are the Creator; whatever You do, that alone happens. You are the strength, and You are the support of the mind. Forever and ever, meditate, O Nanak, on the One. ||1|| The Great Giver is the Supreme Lord God over all. You are our support, You are our sustainer. ||Pause|| You are, You are, and You shall ever be, O inaccessible, unfathomable, lofty and infinite Lord. Those who serve You, are not touched by fear or suffering. By Guru's Grace, O Nanak, sing the Glorious Praises of the Lord. ||2|| Whatever is seen, is Your form, O treasure of virtue, O Lord of the Universe, O Lord of incomparable beauty. Remembering, remembering, remembering the Lord in meditation, His humble servant becomes like Him. O Nanak, by His Grace, we obtain Him. ||3|| I am a sacrifice to those who meditate on the Lord. Associating with them, the whole world is saved. Says Nanak, God fulfills our hopes and aspirations. I long for the dust of the feet of the Saints. ||4||2||

ਪਦਅਰਥ: ਕਰਹਿ = ਤੂੰ ਕਰਦਾ ਹੈਂ। ਜੋਰੁ = ਬਲ। ਮਨਿ = ਮਨ ਵਿਚ। ਟੇਕ = ਆਸਰਾ। ਨਾਨਕ = ਹੇ ਨਾਨਕ!।੧।ਆਧਾਰੁ = ਸਹਾਰਾ।ਰਹਾਉ।ਤੂ ਹੈ– ਤੂੰ ਹੀ। ਹੋਵਨਹਾਰ = ਸਦਾ ਕਾਇਮ ਰਹਿਣ ਵਾਲਾ। ਅਗਮ = ਅਪਹੁੰਚ। ਅਗਾਧਿ = ਅਥਾਹ। ਆਪਾਰ = ਅਪਾਰ, ਬੇਅੰਤ। ਤੁਧੁ = ਤੈਨੂੰ। ਸੇਵਹਿ = ਸਿਮਰਦੇ ਹਨ। ਪ੍ਰਸਾਦਿ = ਕਿਰਪਾ ਨਾਲ। ਗਾਹਿ = ਗਾਂਦੇ ਹਨ।੨।ਦੀਸੈ = ਦਿੱਸਦਾ ਹੈ। ਗੁਣ ਨਿਧਾਨ = ਹੇ ਗੁਣਾਂ ਦੇ ਖ਼ਜ਼ਾਨੇ! ਅਨੂਪ = ਹੇ ਸੁੰਦਰ! ਜਨ = ਹੇ ਜਨ! ਸੋਇ = ਉਸ ਪਰਮਾਤਮਾ ਨੂੰ ਹੀ। ਕਰਮਿ = ਮੇਹਰ ਨਾਲ।੩।ਜਿਨਿ = ਜਿਸ (ਮਨੁੱਖ) ਨੇ। ਤਿਸ ਕਉ = {ਲਫ਼ਜ਼ 'ਤਿਸੁ' ਦਾ ੁ ਸੰਬੰਧਕ 'ਕਉ' ਦੇ ਕਾਰਨ ਉੱਡ ਗਿਆ ਹੈ}। ਬਲਿਹਾਰ = ਸਦਕੇ। ਤਿਸ ਕੈ = {ਲਫ਼ਜ਼ 'ਤਿਸੁ' ਦਾ ੁ ਸੰਬੰਧਕ 'ਕੈ' ਦੇ ਕਾਰਨ ਉੱਡਿਆ ਹੈ}। ਕੈ ਸੰਗਿ = ਦੇ ਨਾਲ। ਲੋਚਾ = ਤਾਂਘ। ਪੂਰਿ = ਪੂਰੀ ਕਰ। ਬਾਛਉ = ਬਾਛਉਂ, ਮੈਂ ਚਾਹੁੰਦਾ ਹਾਂ। ਧੂਰਿ = ਚਰਨ = ਧੂੜ।੪।

ਅਰਥ: ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ।ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧।ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ।੨।ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ। ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਹੇ ਨਾਨਕ! ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ।੩।

ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੪।੨।

अर्थ: हे भाई! सब जीवों को दातें देने वाला परमात्मा सब जीवों के सर पर रखवाला है। हे प्रभू! (हम जीवों को) तेरा ही आसरा है, तेरा ही सहारा है। रहाउ।हे प्रभू! तू सारे जगत को पैदा करने वाला है, जो कुछ तू करता है, वही होता है, तेरे बिना और कोई दूसरा कुछ करने के काबिल नहीं है। (हम जीवों को) तेरा ही ताण है, (हमारे) मन में तेरा ही सहारा है। हे नानक! सदा उस एक परमात्मा का नाम जपता रह।1।हे अपहुँच प्रभू! हे अथाह प्रभू! हे सबसे ऊँचे और बेअंत प्रभू! हर जगह हर वक्त तू ही तू है, तू ही सदा कायम रहने वाला है। हे प्रभू! जो मनुष्य तुझे सिमरते हैं, उनको कोई डर, कोई दुख छू नहीं सकता। हे नानक! गुरू की कृपा से ही (मनुष्य परमात्मा के) गुण गा सकते हैं।2।हे गुणों के खजाने! हे सुंदर गोबिंद! (जगत में) जो कुछ दिखता है तेरा ही स्वरूप है। हे मनुष्य! सदा उस परमात्मा का सिमरन करता रह। हे नानक! (परमात्मा का सिमरन) परमात्मा की कृपा से ही मिलता है।3।हे भाई! जिस मनुष्य ने परमात्मा का नाम जपा है, उससे कुर्बान होना चाहिए। उस मनुष्य की संगति में (रह के) सारा जगत संसार समुंद्र से पार लांघ जाता है। हे नानक! कह– हे प्रभू! मेरी तमन्ना पूरी कर, मैं (तेरे दर से) तेरे संत जनों के चरणों की धूल माँगता हूँ।4।2।

Posted By: Seema Anand