ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥ ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥ ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥ ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥ ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥

सोरठि महला ५ ॥ गुरु पूरा भेटिओ वडभागी मनहि भइआ परगासा ॥ कोइ न पहुचनहारा दूजा अपुने साहिब का भरवासा ॥१॥ अपुने सतिगुर कै बलिहारै ॥ आगै सुखु पाछै सुख सहजा घरि आनंदु हमारै ॥ रहाउ ॥ अंतरजामी करणैहारा सोई खसमु हमारा ॥ निरभउ भए गुर चरणी लागे इक राम नाम आधारा ॥२॥ सफल दरसनु अकाल मूरति प्रभु है भी होवनहारा ॥ कंठि लगाइ अपुने जन राखे अपुनी प्रीति पिआरा ॥३॥ वडी वडिआई अचरज सोभा कारजु आइआ रासे ॥ नानक कउ गुरु पूरा भेटिओ सगले दूख बिनासे ॥४॥५॥

Sorat'h, Fifth Mehl: I met the True Guru, by great good fortune, and my mind has been enlightened. No one else can equal me, because I have the loving support of my Lord and Master. ||1|| I am a sacrifice to my True Guru. I am at peace in this world, and I shall be in celestial peace in the next; my home is filled with bliss. ||Pause|| He is the Inner-knower, the Searcher of hearts, the Creator, my Lord and Master. I have become fearless, attached to the Guru's feet; I take the Support of the Name of the One Lord. ||2|| Fruitful is the Blessed Vision of His Darshan; the Form of God is deathless; He is and shall always be. He hugs His humble servants close, and protects and preserves them; their love for Him is sweet to Him. ||3|| Great is His glorious greatness, and wondrous is His magnificence; through Him, all affairs are resolved. Nanak has met with the Perfect Guru; all his sorrows have been dispelled. ||4||5||

ਪਦਅਰਥ:- ਭੇਟਿਓ—ਮਿਲਿਆ ਹੈ। ਵਡ ਭਾਗੀ—ਵੱਡੇ ਭਾਗਾਂ ਨਾਲ। ਮਨਹਿ—ਮਨ ਵਿਚ। ਪਰਗਾਸਾ—(ਆਤਮਕ ਜੀਵਨ ਦਾ) ਚਾਨਣ। ਸਾਹਿਬ—ਮਾਲਕ। ਭਰਵਾਸਾ—ਭਰੋਸਾ, ਸਹਾਰਾ।1। ਕੈ—ਤੋਂ। ਬਲਿਹਾਰੈ—ਸਦਕੇ। ਆਗੈ ਪਾਛੈ—ਲੋਕ ਪਰਲੋਕ ਵਿਚ, ਹਰ ਥਾਂ। ਸਹਜਾ—ਆਤਮਕ ਅਡੋਲਤਾ। ਘਰਿ—ਹਿਰਦੇ-ਘਰ ਵਿਚ। ਰਹਾਉ। ਅੰਤਰਜਾਮੀ—ਸਭ ਦੇ ਦਿਲ ਦੀ ਜਾਣਨ ਵਾਲਾ। ਕਰਣੈਹਾਰਾ—ਪੈਦਾ ਕਰਨ ਵਾਲਾ। ਸੋਈ—ਉਹ ਹੀ। ਆਧਾਰਾ—ਆਸਰਾ।2। ਸਫਲ ਦਰਸਨੁ—ਜਿਸ (ਪ੍ਰਭੂ) ਦਾ ਦਰਸਨ ਜੀਵਨ-ਮਨੋਰਥ ਪੂਰਾ ਕਰਦਾ ਹੈ। ਅਕਾਲ ਮੂਰਤਿ—ਜਿਸ ਦੀ ਹਸਤੀ ਮੌਤ ਤੋਂ ਰਹਿਤ ਹੈ। ਹੋਵਨਹਾਰਾ—ਸਦਾ ਹੀ ਜੀਊਂਦਾ ਰਹਿਣ ਵਾਲਾ। ਕੰਠਿ—ਗਲ ਨਾਲ। ਲਗਾਇ—ਲਾ ਕੇ।3। ਕਾਰਜੁ—ਜ਼ਿੰਦਗੀ ਦਾ ਮਨੋਰਥ। ਆਇਆ ਰਾਸੇ—ਰਾਸਿ ਆਇਆ, ਸਿਰੇ ਚੜ੍ਹ ਗਿਆ ਹੈ। ਸਗਲੇ—ਸਾਰੇ।4।

ਅਰਥ:- ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ) ਮੇਰੇ ਹਿਰਦੇ-ਘਰ ਵਿਚ ਆਨੰਦ ਬਣਿਆ ਰਹਿੰਦਾ ਹੈ, ਇਸ ਲੋਕ ਵਿਚ ਭੀ ਆਤਮਕ ਅਡੋਲਤਾ ਦਾ ਸੁਖ ਮੈਨੂੰ ਪ੍ਰਾਪਤ ਹੋ ਗਿਆ ਹੈ, ਤੇ, ਪਰਲੋਕ ਵਿਚ ਭੀ ਇਹ ਸੁਖ ਟਿਕਿਆ ਰਹਿਣ ਵਾਲਾ ਹੈ। ਰਹਾਉ। ਹੇ ਭਾਈ! ਵੱਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ। ਹੁਣ ਮੈਨੂੰ ਆਪਣੇ ਮਾਲਕ ਦਾ ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ।1। ਹੇ ਭਾਈ! ਜਦੋਂ ਦਾ ਮੈਂ ਗੁਰੂ ਦੀ ਚਰਨੀਂ ਲੱਗਾ ਹਾਂ, ਮੈਨੂੰ ਪਰਮਾਤਮਾ ਦੇ ਨਾਮ ਦਾ ਆਸਰਾ ਹੋ ਗਿਆ ਹੈ, ਕੋਈ ਡਰ ਮੈਨੂੰ ਹੁਣ ਪੋਹ ਨਹੀਂ ਸਕਦਾ (ਮੈਨੂੰ ਨਿਸ਼ਚਾ ਹੋ ਗਿਆ ਹੈ ਕਿ ਜੇਹੜਾ) ਸਿਰਜਣਹਾਰ ਸਭ ਦੇ ਦਿਲ ਦੀ ਜਾਣਨ ਵਾਲਾ ਹੈ ਉਹੀ ਮੇਰੇ ਸਿਰ ਉਤੇ ਰਾਖਾ ਹੈ।2। (ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੈਨੂੰ ਯਕੀਨ ਬਣ ਗਿਆ ਹੈ ਕਿ) ਜਿਸ ਪਰਮਾਤਮਾ ਦਾ ਦਰਸ਼ਨ ਮਨੁੱਖਾ ਜਨਮ ਦਾ ਫਲ ਦੇਣ ਵਾਲਾ ਹੈ, ਜਿਸ ਪਰਮਾਤਮਾ ਦੀ ਹਸਤੀ ਮੌਤ ਤੋਂ ਰਹਿਤ ਹੈ, ਉਹ ਇਸ ਵੇਲੇ ਭੀ (ਮੇਰੇ ਸਿਰ ਉਤੇ) ਮੌਜੂਦ ਹੈ, ਤੇ, ਸਦਾ ਕਾਇਮ ਰਹਿਣ ਵਾਲਾ ਹੈ। ਉਹ ਪ੍ਰਭੂ ਆਪਣੀ ਪ੍ਰੀਤਿ ਦੀ ਆਪਣੇ ਪਿਆਰ ਦੀ ਦਾਤਿ ਦੇ ਕੇ ਆਪਣੇ ਸੇਵਕਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ।3। ਹੇ ਭਾਈ! ਮੈਨੂੰ ਨਾਨਕ ਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਸਾਰੇ ਦੁੱਖ ਦੂਰ ਹੋ ਗਏ ਹਨ। ਉਹ ਗੁਰੂ ਬੜੀ ਵਡਿਆਈ ਵਾਲਾ ਹੈ, ਅਚਰਜ ਸੋਭਾ ਵਾਲਾ ਹੈ, ਉਸ ਦੀ ਸਰਨ ਪਿਆਂ ਜ਼ਿੰਦਗੀ ਦਾ ਮਨੋਰਥ ਪ੍ਰਾਪਤ ਹੋ ਜਾਂਦਾ ਹੈ।4।5।

अर्थ :- हे भाई ! मैं अपने गुरु से कुरबान जाता हूँ, (गुरु की कृपा के साथ) मेरे हृदय-घर में आनंद बना रहता है, इस लोक में भी आत्मिक अढ़ोलता का सुख मुझे प्राप्त हो गया है, और, परलोक में भी यह सुख टिकिआ रहने वाला है।रहाउ। हे भाई ! बड़ी किस्मत के साथ मुझे पूरा गुरु मिल गया है, मेरे मन में आत्मिक जीवन की सूझ पैदा हो गई है। अब मुझे अपने स्वामी का सहारा हो गया है, कोई उस स्वामी की बराबरी नहीं कर सकता।1। हे भाई ! जब से मैं गुरु की चरणी लगा हूँ, मुझे परमात्मा के नाम का सहारा हो गया है, कोई भय मुझे अब पोह नहीं सकता (मुझे निश्चय हो गया है कि जो) सिरजणहार सब के दिल की जानने वाला है वही मेरे सिर ऊपर रखवाला है।2। (हे भाई ! गुरु की कृपा के साथ मुझे यकीन बन गया है कि) जिस परमात्मा का दर्शन मनुष्य जन्म का फल देने वाला है, जिस परमात्मा की हस्ती मौत से रहित है, वह इस समय भी (मेरे सिर ऊपर) मौजूद है, और, सदा कायम रहने वाला है। वह भगवान अपनी प्रीति की अपने प्यार की दाति दे के अपने सेवकों को अपने गले लगा के रखता है।3। हे भाई ! मुझे नानक को पूरा गुरु मिल गया है, मेरे सारे दु:ख दूर हो गए हैं। वह गुरु बड़ी प्रशंसा वाला है, अचरज शोभा वाला है, उस की शरण आने से जिंदगी का मनोरथ प्राप्त हो जाता है।4।5।

Posted By: Tejinder Thind