ਦੇਵਗੰਧਾਰੀ ੫ ॥ ਮਾਈ ਜੋ ਪ੍ਰਭ ਕੇ ਗੁਨ ਗਾਵੈ ॥ ਸਫਲ ਆਇਆ ਜੀਵਨ ਫਲੁ ਤਾ ਕੋ ਪਾਰਬ੍ਰਹਮ ਲਿਵ ਲਾਵੈ ॥੧॥ ਰਹਾਉ ॥ ਸੁੰਦਰੁ ਸੁਘੜੁ ਸੂਰੁ ਸੋ ਬੇਤਾ ਜੋ ਸਾਧੂ ਸੰਗੁ ਪਾਵੈ ॥ ਨਾਮੁ ਉਚਾਰੁ ਕਰੇ ਹਰਿ ਰਸਨਾ ਬਹੁੜਿ ਨ ਜੋਨੀ ਧਾਵੈ ॥੧॥ ਪੂਰਨ ਬ੍ਰਹਮੁ ਰਵਿਆ ਮਨ ਤਨ ਮਹਿ ਆਨ ਨ ਦ੍ਰਿਸਟੀ ਆਵੈ ॥ ਨਰਕ ਰੋਗ ਨਹੀ ਹੋਵਤ ਜਨ ਸੰਗਿ ਨਾਨਕ ਜਿਸੁ ਲੜਿ ਲਾਵੈ ॥੨॥੧੪॥

देवगंधारी ५ ॥ माई जो प्रभ के गुन गावै ॥ सफल आइआ जीवन फलु ता को पारब्रहम लिव लावै ॥१॥ रहाउ ॥ सुंदरु सुघड़ु सूरु सो बेता जो साधू संगु पावै ॥ नामु उचारु करे हरि रसना बहुड़ि न जोनी धावै ॥१॥ पूरन ब्रहमु रविआ मन तन महि आन न द्रिसटी आवै ॥ नरक रोग नही होवत जन संगि नानक जिसु लड़ि लावै ॥२॥१४॥

Dayv-Gandhaaree, Fifth Mehl: O mother, one who sings the Glories of God, and enshrines love for the Supreme Lord God; his birth is very fruitful. ||1||Pause|| Beautiful, wise, brave and divine is one who obtains the Saadh Sangat, the Company of the Holy. He chants the Naam, the Name of the Lord, with his tongue, and does not have to wander in reincarnation again. ||1|| The Perfect Lord God pervades his mind and body; he does not look upon any other. Hell and disease do not afflict one who joins the Company of the Lord's humble servants, O Nanak; the Lord attaches him to the hem of His robe. ||2||14||

ਮਾਈ = ਹੇ ਮਾਂ! ਤਾ ਕੋ ਆਇਆ ਸਫਲ = ਜਗਤ ਵਿਚ ਉਸ ਦਾ ਆਉਣਾ ਕਾਮਯਾਬ ਹੋ ਜਾਂਦਾ ਹੈ। ਲਿਵ = ਲਗਨ।੧।ਰਹਾਉ। ਸੁਘੜੁ = ਸੁਚੱਜਾ। ਸੂਰੁ = ਸੂਰਮਾ। ਬੇਤਾ = ਗਿਆਨਵਾਨ। ਸਾਧੂ = ਗੁਰੂ। ਸੰਗੁ = ਸਾਥ। ਉਚਾਰੁ ਕਰੇ = ਉਚਾਰਨ ਕਰਦਾ ਹੈ। ਰਸਨਾ = ਜੀਭ (ਨਾਲ)। ਬਹੁੜਿ = ਮੁੜ। ਧਾਵੈ = ਭਟਕਦਾ।੧। ਰਵਿਆ = ਹਰ ਵੇਲੇ ਮੌਜੂਦ। ਆਨ = ਕੋਈ ਹੋਰ। ਜਨ ਸੰਗਿ = ਸੰਤ ਜਨਾਂ ਦੀ ਸੰਗਤਿ ਵਿਚ। ਜਿਸੁ ਲੜਿ = ਜਿਸ ਮਨੁੱਖ ਨੂੰ ਸੰਤ ਜਨਾਂ ਦੇ ਲੜ ਨਾਲ।੨।

ਹੇ ਮਾਂ! ਜੇਹੜਾ ਮਨੁੱਖ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਪਰਮਾਤਮਾ ਦੇ ਚਰਨਾਂ ਵਿਚ ਪ੍ਰੇਮ ਬਣਾਈ ਰੱਖਦਾ ਹੈ, ਉਸ ਦਾ ਜਗਤ ਵਿਚ ਆਉਣਾ ਕਾਮਯਾਬ ਹੋ ਜਾਂਦਾ ਹੈ, ਉਸ ਨੂੰ ਜ਼ਿੰਦਗੀ ਦਾ ਫਲ ਮਿਲ ਜਾਂਦਾ ਹੈ।੧।ਰਹਾਉ। ਹੇ ਮਾਂ! ਜੇਹੜਾ ਮਨੁੱਖ ਗੁਰੂ ਦਾ ਸਾਥ ਪ੍ਰਾਪਤ ਕਰ ਲੈਂਦਾ ਹੈ, ਉਹ ਮਨੁੱਖ ਸੋਹਣੇ ਜੀਵਨ ਵਾਲਾ ਸੁਚੱਜਾ ਸੂਰਮਾ ਬਣ ਜਾਂਦਾ ਹੈ, ਉਹ ਆਪਣੀ ਜੀਭ ਨਾਲ ਪਰਮਾਤਮਾ ਦਾ ਨਾਮ ਉਚਾਰਦਾ ਰਹਿੰਦਾ ਹੈ, ਤੇ, ਮੁੜ ਮੁੜ ਜੂਨਾਂ ਵਿਚ ਨਹੀਂ ਭਟਕਦਾ।੧। ਹੇ ਨਾਨਕ! (ਆਖ-) ਜਿਸ ਮਨੁੱਖ ਨੂੰ ਪਰਮਾਤਮਾ ਸੰਤ ਜਨਾਂ ਦੇ ਲੜ ਲਾ ਦੇਂਦਾ ਹੈ, ਉਸ ਨੂੰ ਸੰਤ ਜਨਾਂ ਦੀ ਸੰਗਤਿ ਵਿਚ ਨਰਕ ਤੇ ਰੋਗ ਨਹੀਂ ਵਿਆਪਦੇ, ਸਰਬ-ਵਿਆਪਕ ਪ੍ਰਭੂ ਹਰ ਵੇਲੇ ਉਸ ਦੇ ਮਨ ਵਿਚ ਉਸ ਦੇ ਹਿਰਦੇ ਵਿਚ ਵੱਸਿਆ ਰਹਿੰਦਾ ਹੈ, ਪ੍ਰਭੂ ਤੋਂ ਬਿਨਾ ਉਸ ਨੂੰ (ਕਿਤੇ ਭੀ) ਕੋਈ ਹੋਰ ਨਹੀਂ ਦਿੱਸਦਾ।੨।੧੪।

हे माँ! जो मनुख परमात्मा के गुण गता रहता है, परमात्मा के चरणों में प्रेम बनाये रखता है, उस का जगत में आना कामयाब हो जाता है, उस को जिन्दगी का फल मिल जाता है।१।रहाउ। हे माँ! जो मनुख गुरु का साथ प्राप्त कर लेता है, वह मनुख सुंदर जीवन वाला उत्तम सूरमा बन जाता है, वह अपनी जिव्हा से प्रमाता का नाम उच्चारता रहता है, और, बार बार योनिओं के चाकर में नहीं भटकता।१। हे नानक! (कह-) जिस मनुख को प्रमटका संत जानो के संग लगा देता है, उस को संत जनों की सांगत से नरक के रोग नहीं व्यापते, सरब-व्यापक प्रभु हर समय उस के मन में उस के हृदये में बसा रहता है, प्रभु के बिना उस को (कहीं भी) कोई और नहीं दिखता।२।१४।

Posted By: Tejinder Thind