ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ।

ੴ ਸਤਿਗੁਰ ਪ੍ਰਸਾਦਿ ॥ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥

राग सोरठि, घर १ में भगत कबीर जी की बाणी

ੴ सतिगुर प्रसादि ॥ जब जरीऐ तब होइ भसम तनु रहै किरम दल खाई ॥ काची गागरि नीरु परतु है इआ तन की इहै बडाई ॥१॥ काहे भईआ फिरतौ फूलिआ फूलिआ ॥ जब दस मास उरध मुख रहता सो दिनु कैसे भूलिआ ॥१॥ रहाउ ॥ जिउ मधु माखी तिउ सठोरि रसु जोरि जोरि धनु कीआ ॥ मरती बार लेहु लेहु करीऐ भूतु रहन किउ दीआ ॥२॥

Raag sorth, House 1, Baani Bhagat Kabir ji One Universal Creator God. By The Grace Of The True Guru: When the body is burnt, it turns to ashes; if it is not cremated, then it is eaten by armies of worms. The unbaked clay pitcher dissolves, when water is poured into it; this is also the nature of the body. ||1|| Why, O Siblings of Destiny, do you strut around, all puffed up with pride? Have you forgotten those days, when you were hanging, face down, for ten months? ||1||Pause|| Like the bee which collects honey, the fool eagerly gathers and collects wealth. At the time of death, they shout, "Take him away, take him away! Why leave a ghost lying around?" ||2||

ਜਰੀਐ = ਜਾਰੀਐ, ਸਾੜੀਦਾ ਹੈ। ਭਸਮ = ਸੁਆਹ। ਤਨੁ = ਸਰੀਰ। ਰਹੈ = (ਜੇ ਕਬਰ ਵਿਚ) ਟਿਕਿਆ ਰਹੇ। ਕਿਰਮ = ਕੀੜੇ। ਖਾਈ = ਖਾ ਜਾਂਦਾ ਹੈ। ਗਾਗਰਿ = ਘੜੇ ਵਿਚ। ਨੀਰੁ = ਪਾਣੀ। ਪਰਤੁ ਹੈ = ਪੈਂਦਾ ਹੈ (ਤੇ ਨਿਕਲ ਜਾਂਦਾ ਹੈ)। ਇਹੈ = ਇਹ ਹੀ। ਬਡਾਈ = ਮਹੱਤਤਾ, ਮਾਣ, ਫ਼ਖ਼ਰ ॥੧॥ ਫੂਲਿਆ ਫੂਲਿਆ = ਹੰਕਾਰ ਵਿਚ ਮੱਤਾ ਹੋਇਆ। ਮਾਸ = ਮਹੀਨੇ। ਉਰਧ ਮੁਖ = ਮੂੰਹ-ਭਾਰ, ਉਲਟਾ। ਸੋ ਦਿਨੁ = ਉਹ ਸਮਾ ॥੧॥ ਮਧੁ = ਸ਼ਹਿਦ। ਸਠੋਰਿ = ਸਠੋਰ ਨੇ {ਸੰ. शठ = A rogue, a fool} ਮੂਰਖ ਨੇ, ਠੱਗ ਨੇ। ਜਿਉ...ਜੀਆ = ਜਿਉ ਮਾਖੀ ਰਸੁ ਜੋਰਿ ਜੋਰਿ ਮਧੁ ਕੀਆ, ਤਿਉ ਸਠੋਰਿ ਜੋਰਿ ਜੋਰਿ ਧਨੁ ਕੀਆ, ਜਿਵੇਂ ਮੱਖੀ ਨੇ ਫੁੱਲਾਂ ਦਾ ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕੀਤਾ (ਤੇ ਲੈ ਗਏ ਹੋਰ ਲੋਕ), ਤਿਵੇਂ ਮੂਰਖ ਨੇ ਸਰਫ਼ੇ ਨਾਲ ਧਨ ਜੋੜਿਆ।ਲੇਹੁ ਲੇਹੁ = ਲਉ, ਲੈ ਚੱਲੋ। ਭੂਤੁ = ਗੁਜ਼ਰ ਚੁਕਿਆ ਪ੍ਰਾਣੀ, ਮੁਰਦਾ ॥੨॥

(ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ॥੧॥ ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ? ॥੧॥ ਰਹਾਉ॥ ਜਿਵੇਂ ਮੱਖੀ (ਫੁੱਲਾਂ ਦਾ) ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ (ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ)। ਮੌਤ ਆਈ, ਤਾਂ ਸਭ ਇਹੀ ਆਖਦੇ ਹਨ-ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ ॥੨॥

(मरने के बाद) अगर सरीर (चित्ता में) जलाया जाये तो वह रख हो जाता है, अगर (कबर में) टिकाया जाये तो चींटियों का दल इस को खा जाता है। (जैसे) कच्चे घड़े में पानी डालने से (घड़ा गल कर पानी बहार निकल जाता है उसी प्रकार स्वास ख़तम हो जाने पर सरीर में से जींद बहार निकल जाती है, सो) इस सरीर का इतना कु ही मान हैं जितना कच्चे घड़े का॥१॥ हे भाई! तूँ किस बात के अहंकार में भरा घूमता है ? तुझे वह समां क्यों भूल गया है जब तू (माँ के पेट में) दस महीने उल्टा टिका रहा था॥१॥रहाउ॥ जैसे माखी (फूलों का) रस जोड़ जोड़ कर शहद इकट्ठा करती है, उसी प्रकार मुर्ख व्यक्ति सर्फे कर कर के चन जोड़ता है (परन्तु आखिर वह बेगाना हो जाता है। मौत आई, तो सब यही कहते हैं, ले चलो, ले चलो, अब यह बीत चूका है, बहुत समां घर रखने से कोई लाभ नहीं॥२॥

Posted By: Sarabjeet Kaur