ਸਲੋਕੁ ਮ: ੪ ॥ ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਵਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨਿ ਆਇ ॥ ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਹਿ ਮੁਹਿ ਕਾਲੈ ਉਠਿ ਜਾਹਿ ॥੧॥

सलोकु मः ४ ॥ बिनु सतिगुर सेवे जीअ के बंधना जेते करम कमाहि ॥ बिनु सतिगुर सेवे ठवर न पावही मरि जमहि आवहि जाहि ॥ बिनु सतिगुर सेवे फिका बोलणा नामु न वसै मनि आइ ॥ नानक बिनु सतिगुर सेवे जम पुरि बधे मारीअहि मुहि कालै उठि जाहि ॥१॥

Shalok, Fourth Mehl: Without serving the True Guru, the deeds which are done are only chains binding the soul. Without serving the True Guru, they find no place of rest. They die, only to be born again - they continue coming and going. Without serving the True Guru, their speech is insipid. They do not enshrine the Naam, the Name of the Lord, in the mind. O Nanak, without serving the True Guru, they are bound and gagged, and beaten in the City of Death; they depart with blackened faces. ||1||

ਜੇਤੇ = ਜਿਤਨੇ ਭੀ। ਠਵਰ = ਆਸਰਾ। ਨਾ ਪਾਵਹੀ = ਨਹੀਂ ਲੱਭ ਸਕਦੇ।

ਸਤਿਗੁਰੂ ਦੀ ਦੱਸੀ ਹੋਈ ਕਾਰ ਕਰਨ ਤੋਂ ਬਿਨਾ ਜਿਤਨੇ ਕੰਮ ਜੀਵ ਕਰਦੇ ਹਨ ਉਹ ਉਹਨਾਂ ਲਈ ਬੰਧਨ ਬਣਦੇ ਹਨ। ਸਤਿਗੁਰੂ ਦੀ ਸੇਵਾ ਤੋਂ ਬਿਨਾ ਕੋਈ ਹੋਰ ਆਸਰਾ ਜੀਵਾਂ ਨੂੰ ਮਿਲਦਾ ਨਹੀਂ (ਤੇ ਇਸ ਕਰ ਕੇ) ਮਰਦੇ ਤੇ ਜੰਮਦੇ ਰਹਿੰਦੇ ਹਨ। ਗੁਰੂ ਦੀ ਦੱਸੀ ਹੋਈ ਸਿਮਰਨ ਦੀ ਕਾਰ ਤੋਂ ਖੁੰਝ ਕੇ ਮਨੁੱਖ ਹੋਰ ਹੋਰ ਫਿੱਕੇ ਬੋਲ ਬੋਲਦਾ ਹੈ ਤੇ ਇਸ ਦੇ ਹਿਰਦੇ ਵਿਚ ਨਾਮ ਨਹੀਂ ਵੱਸਦਾ। ਹੇ ਨਾਨਕ! ਸਤਿਗੁਰੂ ਦੀ ਸੇਵਾ ਤੋਂ ਬਿਨਾ ਜੀਵ (ਮਾਨੋ) ਜਮਪੁਰੀ ਵਿਚ ਬੱਧੇ ਮਾਰੀਦੇ ਹਨ ਤੇ (ਤੁਰਨ ਵੇਲੇ) ਜੱਗ ਤੋਂ ਮੁਕਾਲਖ ਖੱਟ ਕੇ ਜਾਂਦੇ ਹਨ ॥੧॥

सतगुरु के बताये हुए कर्म करने के इलावा जितने भी काम जीव करते हैं वह सब उनके लिए बंधन बनते हैं। सतगुरु की सवा के बिना कोई और सहारा जीवों को नहीं मिलता (इस लिए) जनम-मरन में रहते हैं। गुरु की बताई हुए सुमिरन की कार से दूर हो करके मनुख और और फीके बोल बोलता है इस प्रकार हृदये में नाम नहीं बस्ता। हे नानक! सतगुरु की सेवा के बिना जीव (मानो) जम्पुरी में बांध के मारे जाते हैं और जग से चलने के समय कालिख कमा के जाते हैं॥१॥

Posted By: Akash Deep