ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥ ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥

गोंड ॥ खसमु मरै तउ नारि न रोवै ॥ उसु रखवारा अउरो होवै ॥ रखवारे का होइ बिनास ॥ आगै नरकु ईहा भोग बिलास ॥१॥ एक सुहागनि जगत पिआरी ॥ सगले जीअ जंत की नारी ॥१॥ रहाउ ॥

Gond: When her husband dies, the woman does not cry. Someone else becomes her protector. When this protector dies, he falls into the world of hell hereafter, for the sexual pleasures he enjoyed in this world. ||1|| The world loves only the one bride, Maya. She is the wife of all beings and creatures. ||1||Pause||

ਖਸਮ = ਮਾਲਕ, ਮਨੁੱਖ। ਨਾਰਿ = ਮਾਇਆ। ਈਹਾ = ਇੱਥੇ, ਇਸ ਜੀਵਨ ਵਿਚ।੧।

(ਇਸ ਮਾਇਆ ਨੂੰ ਇਸਤ੍ਰੀ ਬਣਾ ਕੇ ਰੱਖਣ ਵਾਲਾ) ਮਨੁੱਖ (ਆਖ਼ਰ) ਮਰ ਜਾਂਦਾ ਹੈ, ਇਹ (ਮਾਇਆ) ਵਹੁਟੀ (ਉਸ ਦੇ ਮਰਨ ਤੇ) ਰੋਂਦੀ ਭੀ ਨਹੀਂ, ਕਿਉਂਕਿ ਇਸ ਦਾ ਰਾਖਾ (ਖਸਮ) ਕੋਈ ਧਿਰ ਹੋਰ ਬਣ ਜਾਂਦਾ ਹੈ (ਸੋ, ਇਹ ਕਦੇ ਭੀ ਰੰਡੀ ਨਹੀਂ ਹੁੰਦੀ)। (ਇਸ ਮਾਇਆ ਦਾ) ਰਾਖਾ ਮਰ ਜਾਂਦਾ ਹੈ, ਮਨੁੱਖ ਇੱਥੇ ਇਸ ਮਾਇਆ ਦੇ ਭੋਗਾਂ (ਵਿਚ ਮਸਤ ਰਹਿਣ) ਕਰਕੇ ਅਗਾਂਹ (ਆਪਣੇ ਲਈ) ਨਰਕ ਸਹੇੜਦਾ ਹੈ।੧। (ਇਹ ਮਾਇਆ) ਇਕ ਐਸੀ ਸੁਹਾਗਣ ਨਾਰ ਹੈ ਜਿਸ ਨੂੰ ਸਾਰਾ ਜਗਤ ਪਿਆਰ ਕਰਦਾ ਹੈ, ਸਾਰੇ ਜੀਆ ਜੰਤ ਇਸ ਨੂੰ ਆਪਣੀ ਇਸਤ੍ਰੀ ਬਣਾ ਕੇ ਰੱਖਣਾ ਚਾਹੁੰਦੇ ਹਨ (ਆਪਣੇ ਵੱਸ ਵਿਚ ਰੱਖਣਾ ਚਾਹੁੰਦੇ ਹਨ)੧।ਰਹਾਉ।

(इस माया को स्त्री बना कर रखने वाला) मनुख (आखिर) मर जाता है, यह (माया) पत्नी (उस के मरने पर) रोती भी नहीं, क्योंकि इस का राखा (खसम) कोई और बन जाता है (इसलिए यह कभी रंडी (विधवा) नहीं होती (इस माया का राखा मर जाता है, मनुख यहाँ इस माया के भोगों (में मस्त रहने) के कारण) आगे (अपने लिए) और नरक सहेड़ लेता है।१। (यह माया) एक ऐसी सुहागन नारी है जिस को सारा जगत प्यार करता है, सभी जिव जंत इस को अपनी स्त्री बना कर रखना चाहते हैं (अपने बस में रखन चाहते हैं) I१Iਰਹਾਉ।

Posted By: Amita Verma