ਸਲੋਕ ਮਃ ੫ ॥ ਲਗੜੀ ਸੁਥਾਨਿ ਜੋੜਣਹਾਰੈ ਜੋੜੀਆ ॥ ਨਾਨਕ ਲਹਰੀ ਲਖ ਸੈ ਆਨ ਡੁਬਣ ਦੇਇ ਨ ਮਾ ਪਿਰੀ ॥੧॥ ਮਃ ੫ ॥ ਬਨਿ ਭੀਹਾਵਲੈ ਹਿਕੁ ਸਾਥੀ ਲਧਮੁ ਦੁਖ ਹਰਤਾ ਹਰਿ ਨਾਮਾ ॥ ਬਲਿ ਬਲਿ ਜਾਈ ਸੰਤ ਪਿਆਰੇ ਨਾਨਕ ਪੂਰਨ ਕਾਮਾਂ ॥੨॥ ਪਉੜੀ ॥ ਪਾਈਅਨਿ ਸਭਿ ਨਿਧਾਨ ਤੇਰੈ ਰੰਗਿ ਰਤਿਆ ॥ ਨ ਹੋਵੀ ਪਛੋਤਾਉ ਤੁਧ ਨੋ ਜਪਤਿਆ ॥ ਪਹੁਚਿ ਨ ਸਕੈ ਕੋਇ ਤੇਰੀ ਟੇਕ ਜਨ ॥ ਗੁਰ ਪੂਰੇ ਵਾਹੁ ਵਾਹੁ ਸੁਖ ਲਹਾ ਚਿਤਾਰਿ ਮਨ ॥ ਗੁਰ ਪਹਿ ਸਿਫਤਿ ਭੰਡਾਰੁ ਕਰਮੀ ਪਾਈਐ ॥ ਸਤਿਗੁਰ ਨਦਰਿ ਨਿਹਾਲ ਬਹੁੜਿ ਨ ਧਾਈਐ ॥ ਰਖੈ ਆਪਿ ਦਇਆਲੁ ਕਰਿ ਦਾਸਾ ਆਪਣੇ ॥ ਹਰਿ ਹਰਿ ਹਰਿ ਹਰਿ ਨਾਮੁ ਜੀਵਾ ਸੁਣਿ ਸੁਣੇ ॥੭॥

सलोक मः ५ ॥ लगड़ी सुथानि जोड़णहारै जोड़ीआ ॥ नानक लहरी लख सै आन डुबण देइ न मा पिरी ॥१॥ मः ५ ॥ बनि भीहावलै हिकु साथी लधमु दुख हरता हरि नामा ॥ बलि बलि जाई संत पिआरे नानक पूरन कामां ॥२॥ पउड़ी ॥ पाईअनि सभि निधान तेरै रंगि रतिआ ॥ न होवी पछोताउ तुध नो जपतिआ ॥ पहुचि न सकै कोइ तेरी टेक जन ॥ गुर पूरे वाहु वाहु सुख लहा चितारि मन ॥ गुर पहि सिफति भंडारु करमी पाईऐ ॥ सतिगुर नदरि निहाल बहुड़ि न धाईऐ ॥ रखै आपि दइआलु करि दासा आपणे ॥ हरि हरि हरि हरि नामु जीवा सुणि सुणे ॥७॥

Shalok, Fifth Mehl: I am attached to the right place; the Uniter has united me. O Nanak, there are hundreds and thousands of waves, but my Husband Lord does not let me drown. ||1|| Fifth Mehl: In the dreadful wilderness, I have found the one and only companion; the Name of the Lord is the Destroyer of distress. I am a sacrifice, a sacrifice to the Beloved Saints, O Nanak; through them, my affairs have been brought to fulfillment. ||2|| Pauree: All treasures are obtained, when we are attuned to Your Love. One does not have to suffer regret and repentance, when he meditates on You. No one can equal Your humble servant, who has Your Support Waaho! Waaho! How wonderful is the Perfect Guru! Cherishing Him in my mind, I obtain peace. The treasure of the Lord's Praise comes from the Guru; by His Mercy, it is obtained. When the True Guru bestows His Glance of Grace, one does not wander any more. The Merciful Lord preserves him - He makes him His own slave. Listening, hearing the Name of the Lord, Har, Har, Har, Har, I live. ||7||

ਸੁਥਾਨਿ = ਚੰਗੇ ਟਿਕਾਣੇ ਤੇ। ਲਹਰੀ = ਲਹਰਾਂ। ਸੈ = ਸੈਂਕੜੇ। ਆਨ = ਹੋਰ ਹੋਰ, ਭਾਵ, ਵਿਕਾਰਾਂ ਦੀਆਂ। ਮਾ ਪਿਰੀ = ਮੇਰਾ ਪਿਆਰਾ ॥੧॥ ਭੀਹਾਵਲੈ ਬਨਿ = ਡਰਾਉਣੇ ਜੰਗਲ ਵਿਚ। ਹਿਕੁ = ਇੱਕ। ਲਧਮੁ = ਮੈਂ ਲੱਭਾ ਹੈ। ਹਰਤਾ = ਨਾਸ ਕਰਨ ਵਾਲਾ। ਪੂਰਨ ਕਾਮਾਂ = ਕੰਮ ਪੂਰਾ ਹੋ ਗਿਆ ਹੈ ॥੨॥ ਪਾਈਅਨਿ = ਪਾਏ ਜਾਂਦੇ ਹਨ {ਵਿਆਕਰਣ ਅਨੁਸਾਰ ਇਹ ਲਫ਼ਜ਼ 'ਪਾਇਨਿ' ਤੋਂ 'ਕਰਮ ਵਾਚ' Passive Voice ਹੈ}। ਵਾਹੁ ਵਾਹੁ = ਸ਼ਾਬਾਸ਼। ਪਹਿ = ਪਾਸ। ਕਰਮੀ = (ਪ੍ਰਭੂ ਦੀ) ਮੇਹਰ ਨਾਲ। ਬਹੁੜਿ = ਫਿਰ, ਮੁੜ। ਧਾਈਐ = ਭਟਕੀਦਾ ਹੈ। ਸੁਣਿ ਸੁਣੇ = ਸੁਣਿ ਸੁਣਿ ॥੭॥

(ਮੇਰੀ ਪ੍ਰੀਤ) ਚੰਗੇ ਟਿਕਾਣੇ ਤੇ (ਭਾਵ, ਪਿਆਰੇ ਪ੍ਰਭੂ ਦੇ ਚਰਨਾਂ ਵਿਚ) ਚੰਗੀ ਤਰ੍ਹਾਂ ਲੱਗ ਗਈ ਹੈ ਜੋੜਨਹਾਰ ਪ੍ਰਭੂ ਨੇ ਆਪ ਜੋੜੀ ਹੈ, ਹੇ ਨਾਨਾਕ! (ਜਗਤ ਵਿਚ) ਸੈਂਕੜੇ ਤੇ ਲੱਖਾਂ ਹੋਰ ਹੋਰ (ਭਾਵ, ਵਿਕਾਰਾਂ ਦੀਆਂ) ਲਹਿਰਾਂ (ਚੱਲ ਰਹੀਆਂ) ਹਨ, ਪਰ, ਮੇਰਾ ਪਿਆਰਾ (ਮੈਨੂੰ ਇਹਨਾਂ ਲਹਿਰਾਂ ਵਿਚ) ਡੁੱਬਣ ਨਹੀਂ ਦੇਂਦਾ ॥੧॥ (ਸੰਸਾਰ ਰੂਪ ਇਸ) ਡਰਾਉਣੇ ਜੰਗਲ ਵਿਚ ਮੈਨੂੰ ਹਰਿ-ਨਾਮ ਰੂਪ ਇਕੋ ਸਾਥੀ ਲੱਭਾ ਹੈ ਜੋ ਦੁੱਖਾਂ ਦਾ ਨਾਸ ਕਰਨ ਵਾਲਾ ਹੈ, ਹੇ ਨਾਨਕ! ਮੈਂ ਪਿਆਰੇ ਗੁਰੂ ਤੋਂ ਸਦਕੇ ਹਾਂ (ਜਿਸ ਦੀ ਮਿਹਰ ਨਾਲ ਮੇਰਾ ਇਹ) ਕੰਮ ਸਿਰੇ ਚੜ੍ਹਿਆ ਹੈ ॥੨॥ ਹੇ ਪ੍ਰਭੂ!) ਜੇ ਤੇਰੇ (ਪਿਆਰ ਦੇ) ਰੰਗ ਵਿਚ ਰੰਗੇ ਜਾਈਏ ਤਾਂ, ਮਾਨੋ, ਸਾਰੇ ਖ਼ਜ਼ਾਨੇ ਮਿਲ ਜਾਂਦੇ ਹਨ। ਤੈਨੂੰ ਸਿਮਰਦਿਆਂ (ਕਿਸੇ ਗੱਲੇ) ਪਛੁਤਾਉਣਾ ਨਹੀਂ ਪੈਂਦਾ (ਭਾਵ, ਕੋਈ ਐਸਾ ਮੰਦਾ ਕੰਮ ਨਹੀਂ ਕਰ ਸਕੀਦਾ ਜਿਸ ਕਰਕੇ ਪਛਤਾਉਣਾ ਪਏ)। ਜਿਨ੍ਹਾਂ ਸੇਵਕਾਂ ਨੂੰ ਤੇਰਾ ਆਸਰਾ ਹੁੰਦਾ ਹੈ ਉਹਨਾਂ ਦੀ ਬਰਾਬਰੀ ਕੋਈ ਨਹੀਂ ਕਰ ਸਕਦਾ। ਹੇ ਮਨ! ਪੂਰੇ ਗੁਰੂ ਨੂੰ ਸ਼ਾਬਾਸ਼ੇ (ਆਖ, ਜਿਸ ਦੀ ਰਾਹੀਂ 'ਨਾਮ') ਚਿਤਾਰ ਕੇ ਸੁਖ ਮਿਲਦਾ ਹੈ। ਸਿਫ਼ਤ-ਸਾਲਾਹ ਦਾ ਖ਼ਜ਼ਾਨਾ ਸਤਿਗੁਰੂ ਦੇ ਪਾਸ ਹੀ ਹੈ, ਤੇ ਮਿਲਦਾ ਹੈ ਪਰਮਾਤਮਾ ਦੀ ਕਿਰਪਾ ਨਾਲ। ਜੇ ਸਤਿਗੁਰੂ ਮੇਹਰ ਦੀ ਨਜ਼ਰ ਨਾਲ ਤੱਕੇ ਤਾਂ ਮੁੜ ਮੁੜ ਨਹੀਂ ਭਟਕੀਦਾ। ਦਇਆ ਦਾ ਘਰ ਪ੍ਰਭੂ ਆਪ ਆਪਣੇ ਸੇਵਕ ਬਣਾ ਕੇ (ਇਸ ਭਟਕਣਾ ਤੋਂ) ਬਚਾਂਦਾ ਹੈ। ਮੈਂ ਭੀ ਉਸੇ ਪ੍ਰਭੂ ਦਾ ਨਾਮ ਸੁਣ ਸੁਣ ਕੇ ਜੀਊ ਰਿਹਾ ਹਾਂ ॥੭॥

(मेरे प्रीत ) अच्छी जगह पर ( भाव, प्यारे प्रभु के चरणों में ) अच्छी तरह लग गई है जोडनहार प्रभु ने आप जोड़ा है, हे नानक! ( जगत में) सैंकडो और लाखो और और (भाव, विकारों की) लहरे (चल रही ) है, पर , मेरा प्यारा ( मुझे इन लहरों में) डूबने नहीं देता ॥੧॥ (संसार रूप इस ) डरावने जंगल में मुझे हरी-नाम रूप एक ही साथी मिला है जो दुखो का नास करने वाला है, हे नानक! में प्यारे गुरु से सदके हू (जिस की मेहर के साथ मेरा यह ) काम पूरा हुआ है ॥२॥ हे प्रभु!) जो तेरे (प्यार के )रंग में रंगे जाए तो, मानो,सारे खजाने मिल जाते है। तुझे सिमरते (किसी बात से) पछताना नहीं पड़ता (भाव, कोई ऐसा गलत काम नहीं कर सकता जिस के कारण पछताना पड़े)। जिन सेवको को तेरा आसरा होता है उनकी बराबरी कोई नहीं कर सकता। हे मन! पूरे गुरु को शाबाश (कह, जिस के कारण ‘नाम’) सिमरन करने का सुख मिलता है। सिफत-सलाह का खजाना सतगुरु के पास ही है, और मिलता है परमात्मा की कृपा के साथ। अगर सतगुरु मेहर की नजर के साथ देखे तो बार बार नहीं भटकते। दया का घर प्रभु खुद अपना सेवक बना कर (इस भटकन से) बचाता है। में भी उसी प्रभु का नाम सुन सुन कर जी रहा हू ॥੭॥

Posted By: Amita Verma