ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥

धनासरी महला ४ ॥ हरि हरि बूंद भए हरि सुआमी हम चात्रिक बिलल बिललाती ॥ हरि हरि क्रिपा करहु प्रभ अपनी मुखि देवहु हरि निमखाती ॥१॥ हरि बिनु रहि न सकउ इक राती ॥ जिउ बिनु अमलै अमली मरि जाई है तिउ हरि बिनु हम मरि जाती ॥ रहाउ ॥ तुम हरि सरवर अति अगाह हम लहि न सकहि अंतु माती ॥ तू परै परै अपर्मपरु सुआमी मिति जानहु आपन गाती ॥२॥ हरि के संत जना हरि जपिओ गुर रंगि चलूलै राती ॥ हरि हरि भगति बनी अति सोभा हरि जपिओ ऊतम पाती ॥३॥ आपे ठाकुरु आपे सेवकु आपि बनावै भाती ॥ नानकु जनु तुमरी सरणाई हरि राखहु लाज भगाती ॥४॥५॥

Dhanaasaree, Fourth Mehl: The Lord, Har, Har, is the rain-drop; I am the song-bird, crying, crying out for it. O Lord God, please bless me with Your Mercy, and pour Your Name into my mouth, even if for only an instant. ||1|| Without the Lord, I cannot live for even a second. Like the addict who dies without his drug, I die without the Lord. ||Pause|| You, Lord, are the deepest, most unfathomable ocean; I cannot find even a trace of Your limits. You are the most remote of the remote, limitless and transcendent; O Lord Master, You alone know Your state and extent. ||2|| The Lord's humble Saints meditate on the Lord; they are imbued with the deep crimson color of the Guru's Love. Meditating on the Lord, they attain great glory, and the most sublime honor. ||3|| He Himself is the Lord and Master, and He Himself is the servant; He Himself creates His environments.Servant Nanak has come to Your Sanctuary, O Lord;protect and preserve the honor of Your devotee. ||4||5||

ਪਦਅਰਥ: ਬੂੰਦ = ਵਰਖਾ ਦੀ ਬੂੰਦ। ਚਾਤ੍ਰਿਕ = ਪਪੀਹਾ। ਬਿਲਲ ਬਿਲਲਾਤੀ = ਤਰਲੇ ਲੈਂਦਾ। ਪ੍ਰਭ = ਹੇ ਪ੍ਰਭੂ! ਮੁਖਿ = ਮੂੰਹ ਵਿਚ। ਨਿਮਖਾਤੀ = ਇਕ ਨਿਮਖ ਵਾਸਤੇ ਹੀ, ਅੱਖ ਝਮਕਣ ਜਿਤਨੇ ਸਮੇ ਲਈ।੧।ਰਹਿ ਨ ਸਕਉ = ਰਹਿ ਨ ਸਕਉਂ, ਮੈਂ ਰਹਿ ਨਹੀਂ ਸਕਦਾ। ਰਾਤੀ = ਰੱਤੀ ਭਰ ਸਮੇ ਲਈ ਭੀ। ਅਮਲੀ = ਨਸ਼ਈ, ਨਸ਼ੇ ਦਾ ਆਦੀ ਮਨੁੱਖ। ਮਰਿ ਜਾਈ ਹੈ– ਮਰਨ ਲੱਗਦਾ ਹੈ, ਤੜਫ਼ ਉੱਠਦਾ ਹੈ।ਰਹਾਉ।ਸਰਵਰ = ਤਾਲਾਬ, ਸਮੁੰਦਰ। ਅਤਿ ਅਗਾਹ = ਬਹੁਤ ਡੂੰਘਾ। ਮਾਤੀ = ਮਾਤ੍ਰਾ ਭਰ, ਰਤਾ ਭਰ ਭੀ। ਅਪਰੰਪਰੁ = ਪਰੇ ਤੋਂ ਪਰੇ। ਗਾਤੀ = ਗਤਿ। ਮਿਤਿ = ਮਾਪ।੨।ਰੰਗਿ ਚਲੂਲੇ = ਗੂੜ੍ਹੇ ਰੰਗ ਵਿਚ। ਰਾਤੀ = ਰੰਗੇ ਜਾਂਦੇ ਹਨ। ਪਾਤੀ = ਪਤਿ, ਇੱਜ਼ਤ।੩।ਠਾਕੁਰੁ = ਮਾਲਕ। ਭਾਤੀ = ਭਾਂਤਿ, ਵਿਓਂਤ, ਢੰਗ। ਭਗਾਤੀ = ਭਗਤਾਂ ਦੀ।੪।

ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ।ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ) , ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧।ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨।ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩।ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ) , ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫।

अर्थ: हे भाई! परमात्मा के नाम के बिना मैं रक्ती भर समय के लिए भी नहीं रह सकता। जैसे (अफीम आदि) नशे के बिना अमली (नशे का आदी) मनुष्य तड़प उठता है, वैसे ही परमात्मा के नाम के बिना मैं घबरा जाता हूँ। रहाउ।हे हरी! हे स्वामी! मैं पपीहा तेरे नाम की बूँद के लिए तड़प रहा हूँ। (मेहर कर), तेरा नाम मेरे वास्ते (स्वाति) बूँद बन जाए। हे हरी! हे प्रभू !अपनी मेहर कर, आँख झपकने जितने समय के लिए ही मेरे मुँह में (अपने नाम की स्वाति) बूँद डाल दे।1।हे प्रभू! तू (गुणों का) बड़ा ही गहरा समुंद्र है, हम तेरी गहराई का अंत रक्ती भर भी नहीं पा सकते। तू परे से परे है, तू बेअंत है। हे स्वामी! तू कैसा है और कितना बड़ा है– ये भेद तू खुद ही जानता है।2।हे भाई! परमात्मा के जिन संत जनों ने परमात्मा का नाम जपा, वे गुरू के (बख्शे हुए) गाढ़े प्रेम-रंग में रंगे गए, उनके अंदर परमात्मा की भक्ति का रंग बन गया, उनको (लोक-परलोक में) बड़ी शोभा मिली। जिन्होंने प्रभू का नाम जपा, उन्हें श्रेष्ठ सम्मान प्राप्त हुआ।3।पर, हे भाई! भक्ति करने की विधि प्रभू खुद ही बनाता है (खुद ही सबब बनाता है), वह खुद ही मालिक है खुद ही सेवक है। हे प्रभू! तेरा दास नानक तेरी शरण आया है। तू खुद ही अपने भक्तों की इज्जत रखता है।4।5।

Posted By: Ramandeep Kaur