ਧਨਾਸਰੀ ਮਹਲਾ ੧ ॥

ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥੧॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥ ਜਿਨਿ ਕਨ ਕੀਤੇ ਅਖੀ ਨਾਕੁ ॥ ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥ ਜਿਨਿ ਮਨੁ ਰਾਖਿਆ ਅਗਨੀ ਪਾਇ ॥ ਵਾਜੈ ਪਵਣੁ ਆਖੈ ਸਭ ਜਾਇ ॥੨॥ ਜੇਤਾ ਮੋਹੁ ਪਰੀਤਿ ਸੁਆਦ ॥ ਸਭਾ ਕਾਲਖ ਦਾਗਾ ਦਾਗ ॥ ਦਾਗ ਦੋਸ ਮੁਹਿ ਚਲਿਆ ਲਾਇ ॥ ਦਰਗਹ ਬੈਸਣ ਨਾਹੀ ਜਾਇ ॥੩॥ ਕਰਮਿ ਮਿਲੈ ਆਖਣੁ ਤੇਰਾ ਨਾਉ ॥ ਜਿਤੁ ਲਗਿ ਤਰਣਾ ਹੋਰੁ ਨਹੀ ਥਾਉ ॥ ਜੇ ਕੋ ਡੂਬੈ ਫਿਰਿ ਹੋਵੈ ਸਾਰ ॥ ਨਾਨਕ ਸਾਚਾ ਸਰਬ ਦਾਤਾਰ ॥੪॥੩॥੫॥

धनासरी महला १ ॥

जीउ तपतु है बारो बार ॥ तपि तपि खपै बहुतु बेकार ॥ जै तनि बाणी विसरि जाए ॥ जिउ पका रोगी विललाए ॥१॥ बहुता बोलणु झखणु होए ॥ विणु बोले जाणै सभु सोए ॥१॥ रहाउ ॥ जिनि कन कीते अखी नाकु ॥ जिनि जिहवा दिती बोले तातु ॥ जिनि मनु राखिआ अगनी पाए ॥ वाजै पवणु आखै सभ जाए ॥२॥ जेता मोहु परीति सुआद ॥ सभा कालख दागा दाग ॥ दाग दोस मुहि चलिआ लाए ॥ दरगह बैसण नाही जाए ॥३॥ करमि मिलै आखणु तेरा नाउ ॥ जितु लगि तरणा होरु नही थाउ ॥ जे को डूबै फिरि होवै सार ॥ नानक साचा सरब दातार ॥४॥३॥५॥

Dhhanaasaree Mahalaa 1 My soul burns, over and over again. Burning and burning, it is ruined, and it falls into evil. That body, which forgets the Word of the Guru's Bani Cries out in pain, like a chronic patient. ||1|| To speak too much and babble is useless. Even without our speaking, He knows everything. ||1|| Pause || He created our ears, eyes and nose. He gave us our tongue to speak so fluently. He preserved the mind in the fire of the womb; At His Command, the wind blows everywhere. ||2|| These worldly attachments, loves and pleasurable tastes, All are just black stains. One who departs, with these black stains of sin on his face Shall find no place to sit in the Court of the Lord. ||3|| By Your Grace, we chant Your Name. Becoming attached to it, one is saved; there is no other way. Even if one is drowning, still, he may be saved. O Nanak Ji, the True Lord is the Giver of all. ||4||3||5||

ਅਰਥ-(ਸਿਫ਼ਤ-ਸਾਲਾਹ ਦੀ ਬਾਣੀ ਵਿਸਾਰਿਆਂ) ਜਿੰਦ ਮੁੜ ਮੁੜ ਦੁਖੀ ਹੁੰਦੀ ਹੈ, ਦੁਖੀ ਹੋ ਹੋ ਕੇ (ਫਿਰ ਭੀ) ਹੋਰ ਹੋਰ ਵਿਕਾਰਾਂ ਵਿਚ ਖ਼ੁਆਰ ਹੁੰਦੀ ਹੈ। ਜਿਸ ਸਰੀਰ ਵਿਚ (ਭਾਵ, ਜਿਸ ਮਨੁੱਖ ਨੂੰ) ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਭੁੱਲ ਜਾਂਦੀ ਹੈ, ਉਹ ਸਦਾ ਇਉਂ ਵਿਲਕਦਾ ਹੈ ਜਿਵੇਂ ਕੋੜ੍ਹ ਦੇ ਰੋਗ ਵਾਲਾ ਬੰਦਾ ॥੧॥ (ਸਿਮਰਨ ਤੋਂ ਖ਼ਾਲੀ ਰਹਿਣ ਕਰ ਕੇ ਸਹੇੜੇ ਹੋਏ ਦੁੱਖਾਂ ਬਾਰੇ ਹੀ) ਬਹੁਤੇ ਗਿਲੇ ਕਰੀ ਜਾਣੇ ਵਿਅਰਥ ਬੋਲ-ਬੁਲਾਰਾ ਹੈ, ਕਿਉਂਕਿ ਉਹ ਪਰਮਾਤਮਾ ਸਾਡੇ ਗਿਲੇ ਕਰਨ ਤੋਂ ਬਿਨਾ ਹੀ (ਸਾਡੇ ਰੋਗਾਂ ਦਾ) ਸਾਰਾ ਕਾਰਣ ਜਾਣਦਾ ਹੈ ॥੧॥ ਰਹਾਉ ॥ (ਦੁੱਖਾਂ ਤੋਂ ਬਚਣ ਵਾਸਤੇ ਉਸ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ) ਜਿਸ ਨੇ ਕੰਨ ਦਿੱਤੇ, ਅੱਖਾਂ ਦਿੱਤੀਆਂ, ਨੱਕ ਦਿੱਤਾ; ਜਿਸ ਨੇ ਜੀਭ ਦਿੱਤੀ ਜੋ ਛੇਤੀ ਛੇਤੀ ਬੋਲਦੀ ਹੈ; ਜਿਸ ਨੇ ਸਾਡੇ ਸਰੀਰ ਵਿਚ ਨਿੱਘ ਪਾ ਕੇ ਜਿੰਦ (ਸਰੀਰ ਵਿਚ) ਟਿਕਾ ਦਿੱਤੀ; (ਜਿਸ ਦੀ ਕਲਾ ਨਾਲ ਸਰੀਰ ਵਿਚ) ਸੁਆਸ ਚੱਲਦਾ ਹੈ ਤੇ ਮਨੁੱਖ ਹਰ ਥਾਂ (ਤੁਰ ਫਿਰ ਕੇ) ਬੋਲ ਚਾਲ ਕਰ ਸਕਦਾ ਹੈ ॥੨॥ ਜਿਤਨਾ ਭੀ ਮਾਇਆ ਦਾ ਮੋਹ ਹੈ ਦੁਨੀਆ ਦੀ ਪ੍ਰੀਤ ਹੈ ਰਸਾਂ ਦੇ ਸੁਆਦ ਹਨ, ਇਹ ਸਾਰੇ ਮਨ ਵਿਚ ਵਿਕਾਰਾਂ ਦੀ ਕਾਲਖ ਹੀ ਪੈਦਾ ਕਰਦੇ ਹਨ, ਵਿਕਾਰਾਂ ਦੇ ਦਾਗ਼ ਹੀ ਲਾਂਦੇ ਜਾਂਦੇ ਹਨ। (ਸਿਮਰਨ ਤੋਂ ਸੁੰਞਾ ਰਹਿ ਕੇ ਵਿਕਾਰਾਂ ਵਿਚ ਫਸ ਕੇ) ਮਨੁੱਖ ਵਿਕਾਰਾਂ ਦੇ ਦਾਗ਼ ਆਪਣੇ ਮੱਥੇ ਤੇ ਲਾ ਕੇ (ਇਥੋਂ) ਚੱਲ ਪੈਂਦਾ ਹੈ, ਤੇ ਪਰਮਾਤਮਾ ਦੀ ਹਜ਼ੂਰੀ ਵਿਚ ਇਸ ਨੂੰ ਬੈਠਣ ਲਈ ਥਾਂ ਨਹੀਂ ਮਿਲਦੀ ॥੩॥ (ਪਰ, ਹੇ ਪ੍ਰਭੂ! ਜੀਵ ਦੇ ਭੀ ਕੀਹ ਵੱਸ ?) ਤੇਰਾ ਨਾਮ ਸਿਮਰਨ (ਦਾ ਗੁਣ) ਤੇਰੀ ਮੇਹਰ ਨਾਲ ਹੀ ਮਿਲ ਸਕਦਾ ਹੈ, ਤੇਰੇ ਨਾਮ ਵਿਚ ਹੀ ਲੱਗ ਕੇ (ਮੋਹ ਤੇ ਵਿਕਾਰਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ, (ਇਹਨਾਂ ਤੋਂ ਬਚਣ ਲਈ) ਹੋਰ ਕੋਈ ਥਾਂ ਨਹੀਂ ਹੈ। (ਨਿਰਾਸਤਾ ਦੀ ਲੋੜ ਨਹੀਂ) ਜੇ ਕੋਈ ਮਨੁੱਖ (ਪ੍ਰਭੂ ਨੂੰ ਭੁਲਾ ਕੇ ਵਿਕਾਰਾਂ ਵਿਚ) ਡੁੱਬਦਾ ਭੀ ਹੈ (ਉਹ ਪ੍ਰਭੂ ਇਤਨਾ ਦਿਆਲ ਹੈ ਕਿ) ਫਿਰ ਭੀ ਉਸ ਦੀ ਸੰਭਾਲ ਹੁੰਦੀ ਹੈ। ਹੇ ਨਾਨਕ ਜੀ! ਉਹ ਸਦਾ-ਥਿਰ ਰਹਿਣ ਵਾਲਾ ਪ੍ਰਭੂ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ (ਕਿਸੇ ਨੂੰ ਵਿਰਲਾ ਨਹੀਂ ਰੱਖਦਾ) ॥੪॥੩॥੫॥

अर्थ -(सिफ़त-सलाह की बाणी विसारने से) जिंद बार बार दुखी होती है, दुखी हो हो कर (फिर भी) अन्य अन्य विकारों में परेशान होती है। जिस शरीर में (भाव, जिस मनुष्य​ को) प्रभू की सिफ़त-सलाह की बाणी भुल जाती है, वह सदा इस तरह विलकता है जैसे कोई (पक्का रोग) कृष्ट के रोग वाला मनुष्य​ ॥१॥ (सिमरन से खाली रहने के कारण हम जो दुःख खुद बुला लेते हैं) उनके बारे में गिला-शिकवा करना व्यर्थ है, क्योंकि परमात्मा हमारे गिला करने के बिना ही (हमारे सभी रोगों का) कारण जानता है ॥१॥ रहाउ ॥ (दुखों से बचने के लिए उस प्रभू का सिमरन करना चाहिए) जिस ने कान दिए, आँखें दी, नाक दिया; जिस ने जिव्हा दी जो जल्दी जल्दी बोलती है; जिस ने हमारे शरीर पर कृपा कर के जिंद को(शरीर में) टिका दिया; (जिस की कला से शरीर में) श्वास चलता है और मनुष्य​ हर जगह (चल फिर कर) बोल चाल कर सकता है ॥२॥ जितना भी माया का मोह है दुनिया की प्रीत है रसों के स्वाद हैं, यह सभी मन में विकारों की कालख ही पैदा करते हैं, विकारों के दाग़ ही लगाई जाते हैं। (सिमरन से परे रह कर विकारों में फंस कर) मनुष्य​ विकारों के दाग़ अपने माथे पर लगा कर (यहाँ से) चल पड़ता है, और परमातमा की हज़ूरी में इस को बैठने की जगह नहीं मिलती ॥३॥ (पर, हे प्रभू! जीव के भी क्या वस ?) तेरा नाम सिमरन (का गुण) तेरी मेहर से ही मिल सकता है, तेरे नाम में ही लग कर (मोह और विकारों के समुँद्र से) पार निकल सकते हैं, (इन से बचने के लिए) अन्य कोई जगह नहीं है। (निराश होने की जरूरत नहीं) अगर कोई मनुष्य​ (प्रभू को भुला कर विकारों में) डुबता भी है (वह प्रभू इतना दयाल है कि) फिर भी उस की संभाल होती है। हे नानक जी! वह सदा-कायम रहने वाला प्रभू सभी जीवों को दातां देने​ वाला है (किसी को विरला नहीं रखता) ॥४॥३॥५॥

Posted By: Ramandeep Kaur