Amrit wele da mukhwakh shri Harmandar sahib amritsar sahib ji, Ang-327,

02-August-2022

ਗਉੜੀ ਕਬੀਰ ਜੀ ॥ ਜਿਹ ਮਰਨੈ ਸਭੁ ਜਗਤੁ ਤਰਾਸਿਆ ॥ ਸੋ ਮਰਨਾ ਗੁਰ ਸਬਦਿ ਪ੍ਰਗਾਸਿਆ ॥੧॥ ਅਬ ਕੈਸੇ ਮਰਉ ਮਰਨਿ ਮਨੁ ਮਾਨਿਆ ॥ ਮਰਿ ਮਰਿ ਜਾਤੇ ਜਿਨ ਰਾਮੁ ਨ ਜਾਨਿਆ ॥੧॥ ਰਹਾਉ ॥ ਮਰਨੋ ਮਰਨੁ ਕਹੈ ਸਭੁ ਕੋਈ ॥ ਸਹਜੇ ਮਰੈ ਅਮਰੁ ਹੋਇ ਸੋਈ ॥੨॥ ਕਹੁ ਕਬੀਰ ਮਨਿ ਭਇਆ ਅਨੰਦਾ ॥ ਗਇਆ ਭਰਮੁ ਰਹਿਆ ਪਰਮਾਨੰਦਾ ॥੩॥੨੦॥ {ਪੰਨਾ 327}

ਪਦ ਅਰਥ: ਜਿਹ ਮਰਨੈ = ਜਿਸ ਮੌਤ ਨੇ। ਤਰਾਸਿਆ = ਡਰਾ ਦਿੱਤਾ ਹੈ। ਗੁਰ ਸਬਦਿ = ਗੁਰੂ ਦੇ ਸ਼ਬਦ (ਦੀ ਬਰਕਤਿ) ਨਾਲ। ਪ੍ਰਗਾਸਿਆ = ਪਰਗਟ ਹੋ ਗਿਆ ਹੈ, ਉਸ ਦਾ ਅਸਲੀ ਰੂਪ ਦਿੱਸ ਪਿਆ ਹੈ, ਮਲੂਮ ਹੋ ਗਿਆ ਹੈ ਕਿ ਅਸਲ ਵਿਚ ਇਹ ਕੀਹ ਹੈ।1।

ਮਰਉ = ਮੈਂ ਮਰਾਂ, ਜਨਮ ਮਰਨ ਵਿਚ ਪਵਾਂ। ਮਰਨਿ = ਮਰਨ ਵਿਚ, ਮੌਤ ਵਿਚ, ਸੰਸਾਰਕ ਮੋਹ ਦੀ ਮੌਤ ਵਿਚ, ਆਪਾ-ਭਾਵ ਦੀ ਮੌਤ ਵਿਚ। ਮਰਿ ਮਰਿ ਜਾਤੇ = ਸਦਾ ਮਰਦੇ-ਖਪਦੇ ਹਨ।1। ਰਹਾਉ।

ਮਰਨੋ ਮਰਨੁ = ਮੌਤ ਆ ਜਾਣੀ ਹੈ, ਮਰ ਜਾਣਾ ਹੈ। ਸਭੁ ਕੋਈ = ਹਰੇਕ ਜੀਵ। ਸਹਜੇ = ਸਹਜ ਅਵਸਥਾ ਵਿਚ, ਅਡੋਲਤਾ ਵਿਚ, ਥਿਰ-ਚਿੱਤ ਹੋ ਕੇ। ਮਰੈ = ਮਰਦਾ ਹੈ, ਮਾਇਆ ਵਲੋਂ ਮਰਦਾ ਹੈ, ਦੁਨੀਆ ਦੀਆਂ ਖ਼ਾਹਸ਼ਾਂ ਵਲੋਂ ਬੇਪਰਵਾਹ ਹੋ ਜਾਂਦਾ ਹੈ। ਅਮਰੁ = ਮਰਨ ਤੋਂ ਰਹਿਤ, ਸਦਾ ਜ਼ਿੰਦਾ। ਸੋਈ = ਉਹ ਮਨੁੱਖ।2।

ਮਨਿ = ਮਨ ਵਿਚ। ਭਇਆ = ਹੋਇਆ ਹੈ, ਉਪਜਿਆ ਹੈ, ਪੈਦਾ ਹੋ ਗਿਆ ਹੈ। ਅਨੰਦਾ = ਖ਼ੁਸ਼ੀ, ਖਿੜਾਉ। ਭਰਮੁ = ਭੁਲੇਖਾ, ਸ਼ੱਕ। ਰਹਿਆ = ਬਾਕੀ ਰਹਿ ਗਿਆ ਹੈ, ਟਿਕ ਗਿਆ ਹੈ। ਪਰਮਾਨੰਦਾ = ਪਰਮ ਅਨੰਦ, ਪਰਮ ਸੁਖ, ਵੱਡੀ ਤੋਂ ਵੱਡੀ ਖ਼ੁਸ਼ੀ।3।

ਅਰਥ: ਜਿਸ ਮੌਤ ਨੇ ਸਾਰਾ ਸੰਸਾਰ ਡਰਾ ਦਿੱਤਾ ਹੋਇਆ ਹੈ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਮੈਨੂੰ ਸਮਝ ਆ ਗਈ ਹੈ ਕਿ ਉਹ ਮੌਤ ਅਸਲ ਵਿਚ ਕੀਹ ਚੀਜ਼ ਹੈ।1।

ਹੁਣ ਮੈਂ ਜਨਮ ਮਰਨ ਵਿਚ ਕਿਉਂ ਪਵਾਂਗਾ? (ਭਾਵ, ਨਹੀਂ ਪਵਾਂਗਾ) (ਕਿਉਂਕਿ) ਮੇਰਾ ਮਨ ਆਪਾ-ਭਾਵ ਦੀ ਮੌਤ ਵਿਚ ਪਤੀਜ ਗਿਆ ਹੈ। (ਕੇਵਲ) ਉਹ ਮਨੁੱਖ ਸਦਾ ਜੰਮਦੇ ਮਰਦੇ ਰਹਿੰਦੇ ਹਨ ਜਿਨ੍ਹਾਂ ਨੇ ਪ੍ਰਭੂ ਨੂੰ ਨਹੀਂ ਪਛਾਣਿਆ (ਪ੍ਰਭੂ ਨਾਲ ਸਾਂਝ ਨਹੀਂ ਪਾਈ) ।1। ਰਹਾਉ।

(ਦੁਨੀਆ ਵਿਚ) ਹਰੇਕ ਜੀਵ 'ਮੌਤ, ਮੌਤ' ਆਖ ਰਿਹਾ ਹੈ (ਭਾਵ, ਹਰੇਕ ਜੀਵ ਮੌਤ ਤੋਂ ਘਾਬਰ ਰਿਹਾ ਹੈ) , (ਪਰ ਜੋ ਮਨੁੱਖ) ਅਡੋਲਤਾ ਵਿਚ (ਰਹਿ ਕੇ) ਦੁਨੀਆ ਦੀਆਂ ਖ਼ਾਹਸ਼ਾਂ ਤੋਂ ਬੇਪਰਵਾਹ ਹੋ ਜਾਂਦਾ ਹੈ ਉਹ ਅਮਰ ਹੋ ਜਾਂਦਾ ਹੈ (ਉਸ ਨੂੰ ਮੌਤ ਡਰਾ ਨਹੀਂ ਸਕਦੀ) ।2।

ਹੇ ਕਬੀਰ! ਆਖ– (ਗੁਰੂ ਦੀ ਕਿਰਪਾ ਨਾਲ ਮੇਰੇ) ਮਨ ਵਿਚ ਅਨੰਦ ਪੈਦਾ ਹੋ ਗਿਆ ਹੈ, ਮੇਰਾ ਭੁਲੇਖਾ ਦੂਰ ਹੋ ਚੁਕਾ ਹੈ, ਤੇ ਪਰਮ ਸੁਖ (ਮੇਰੇ ਹਿਰਦੇ ਵਿਚ) ਟਿਕ ਗਿਆ ਹੈ।3। 20।

ਸ਼ਬਦ ਦਾ ਭਾਵ: ਜੋ ਮਨੁੱਖ ਪ੍ਰਭੂ ਦਾ ਸਿਮਰਨ ਕਰਦੇ ਹਨ ਉਹਨਾਂ ਨੂੰ ਮੌਤ ਦਾ ਡਰ ਨਹੀਂ ਰਹਿੰਦਾ; ਬਾਕੀ ਸਾਰਾ ਜਹਾਨ ਮੌਤ ਤੋਂ ਡਰ ਰਿਹਾ ਹੈ। 20।

गउड़ी कबीर जी ॥ जिह मरनै सभु जगतु तरासिआ ॥ सो मरना गुर सबदि प्रगासिआ ॥१॥ अब कैसे मरउ मरनि मनु मानिआ ॥ मरि मरि जाते जिन रामु न जानिआ ॥१॥ रहाउ ॥ मरनो मरनु कहै सभु कोई ॥ सहजे मरै अमरु होइ सोई ॥२॥ कहु कबीर मनि भइआ अनंदा ॥ गइआ भरमु रहिआ परमानंदा ॥३॥२०॥ {पन्ना 327}

पद्अर्थ: जिह मरनै = जिस मौत से। तरासिआ = त्रास किया, डरा दिया। गुर सबदि = गुरू के शबद (की बरकति) से। प्रगासिआ = प्रगट हो गया है, उसका असली रूप दिखाई दिया है, मालूम हो गया है कि असल में ये क्या है।1।

मरउ = मैं मरूँ, जनम मरण में पड़ूँ। मरनि = मरने में, मौत में, संसारिक मोह की मौत में, स्वै भाव की मौत में। मरि मरि जाते = सदा मरते खपते हैं।1। रहाउ।

मरनो मरनु = मौत आ जानी है, मर जाना है। सभु कोई = हरेक जीव। सहजे = सहज अडोलता में, स्थिर चिक्त हो के। मरै = मरता है, माया की ओर से मरता है, दुनियां की ख्वाहिशों से बेपरवाह हो जाता है। अमरु = मरने से रहित, सदा जिंदा। सोई = वह मनुष्य।2।

मनि = मन में। भइआ = हुआ है, उपजा है, पैदा हो गया है। अनंदा = खुशी, खिड़ाव। भरमु = भुलेखा, शक। रहिआ = बाकी रह गया है, टिक गया है। परमानंदा = परम आनंद, परम सुख, बड़ी से बड़ी खुशी।3।

अर्थ: जिस मौत ने सारा संसार डराया हुआ है, गुरू के शबद की बरकति से मुझे समझ आ गई है कि वह मौत असल में क्या चीज है।1।

अब मैं जनम-मरण के चक्कर में क्यूँ पड़ूंगा? (भाव, नहीं पड़ूंगा) (क्योंकि) मेरा मन स्वै भाव की मौत में पतीज गया है। (केवल) वह मनुष्य सदा पैदा होते मरते रहते हैं जिन्होंने प्रभू को नहीं पहचाना (प्रभू से सांझ नहीं डाली)।1। रहाउ।

(दुनिया में) हरेक जीव ‘मौत मौत’ कह रहा है (भाव, हरेक जीव मौत से घबरा रहा है), (पर जो मनुष्य) अडोलता में (रह के) दुनियां की ख्वाहिशों से बेपरवाह हो जाता है वह अमर हो जाता है (उसे मौत डरा नहीं सकती)।2।

हे कबीर! कह– (गुरू की कृपा से मेरे) मन में आनंद पैदा हो गया है, मेरा भुलेखा दूर हो चुका है, और परम सुख (मेरे हृदय में) टिक गया है।3।20।

शबद का भाव: जो मनुष्य प्रभू का सिमरन करते हैं उन्हें मौत का डर नहीं रहता, बाकी सारा जहान मौत से डर रहा है।20।

Gauree, Kabeer Jee:

That death which terrifies the entire world -

the nature of that death has been revealed to me, through the Word of the Guru's Shabad. ||1||

Now, how shall I die? My mind has already accepted death.

Those who do not know the Lord, die over and over again, and then depart. ||1||Pause||

Everyone says, "I will die, I will die".

But he alone becomes immortal, who dies with intuitive understanding. ||2||

Says Kabeer, my mind is filled with bliss;

my doubts have been eliminated, and I am in ecstasy. ||3||20||

Posted By: Ramanjit Kaur