- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰਭੁ ਤਜਿ ਅਵਰ ਸੇਵਕੁ ਜੇ ਹੋਈ ਹੈ ਤਿਤੁ ਮਾਨੁ ਮਹਤੁ ਜਸੁ ਘਾਟੈ ॥੧॥ ਰਹਾਉ ॥ ਮਾਇਆ ਕੇ ਸਨਬੰਧ ਸੈਨ ਸਾਕ ਕਿਤ ਹੀ ਕਾਮਿ ਨ ਆਇਆ ॥ ਹਰਿ ਕਾ ਦਾਸੁ ਨੀਚ ਕੁਲੁ ਊਚਾ ਤਿਸੁ ਸੰਗਿ ਮਨ ਬਾਂਛਤ ਫਲ ਪਾਇਆ ॥੨॥ ਲਾਖ ਕੋਟਿ ਬਿਖਿਆ ਕੇ ਬਿੰਜਨ ਤਾ ਮਹਿ ਤ੍ਰਿਸਨ ਨ ਬੂਝੀ ॥

ਗੂਜਰੀ ਮਹਲਾ ੫ ॥ ਜਿਸੁ ਮਾਨੁਖ ਪਹਿ ਕਰਉ ਬੇਨਤੀ ਸੋ ਅਪਨੈ ਦੁਖਿ ਭਰਿਆ ॥ ਪਾਰਬ੍ਰਹਮੁ ਜਿਨਿ ਰਿਦੈ ਅਰਾਧਿਆ ਤਿਨਿ ਭਉ ਸਾਗਰੁ ਤਰਿਆ ॥੧॥ ਗੁਰ ਹਰਿ ਬਿਨੁ ਕੋ ਨ ਬ੍ਰਿਥਾ ਦੁਖੁ ਕਾਟੈ ॥ ਪ੍ਰਭੁ ਤਜਿ ਅਵਰ ਸੇਵਕੁ ਜੇ ਹੋਈ ਹੈ ਤਿਤੁ ਮਾਨੁ ਮਹਤੁ ਜਸੁ ਘਾਟੈ ॥੧॥ ਰਹਾਉ ॥ ਮਾਇਆ ਕੇ ਸਨਬੰਧ ਸੈਨ ਸਾਕ ਕਿਤ ਹੀ ਕਾਮਿ ਨ ਆਇਆ ॥ ਹਰਿ ਕਾ ਦਾਸੁ ਨੀਚ ਕੁਲੁ ਊਚਾ ਤਿਸੁ ਸੰਗਿ ਮਨ ਬਾਂਛਤ ਫਲ ਪਾਇਆ ॥੨॥ ਲਾਖ ਕੋਟਿ ਬਿਖਿਆ ਕੇ ਬਿੰਜਨ ਤਾ ਮਹਿ ਤ੍ਰਿਸਨ ਨ ਬੂਝੀ ॥ ਸਿਮਰਤ ਨਾਮੁ ਕੋਟਿ ਉਜੀਆਰਾ ਬਸਤੁ ਅਗੋਚਰ ਸੂਝੀ ॥੩॥ ਫਿਰਤ ਫਿਰਤ ਤੁਮ੍ਹ੍ਹਰੈ ਦੁਆਰਿ ਆਇਆ ਭੈ ਭੰਜਨ ਹਰਿ ਰਾਇਆ ॥ ਸਾਧ ਕੇ ਚਰਨ ਧੂਰਿ ਜਨੁ ਬਾਛੈ ਸੁਖੁ ਨਾਨਕ ਇਹੁ ਪਾਇਆ ॥੪॥੬॥੭॥ {ਪੰਨਾ 497}
गूजरी महला ५ ॥ जिसु मानुख पहि करउ बेनती सो अपनै दुखि भरिआ ॥ पारब्रहमु जिनि रिदै अराधिआ तिनि भउ सागरु तरिआ ॥१॥ गुर हरि बिनु को न ब्रिथा दुखु काटै ॥ प्रभु तजि अवर सेवकु जे होई है तितु मानु महतु जसु घाटै ॥१॥ रहाउ ॥ माइआ के सनबंध सैन साक कित ही कामि न आइआ ॥ हरि का दासु नीच कुलु ऊचा तिसु संगि मन बांछत फल पाइआ ॥२॥ लाख कोटि बिखिआ के बिंजन ता महि त्रिसन न बूझी ॥ सिमरत नामु कोटि उजीआरा बसतु अगोचर सूझी ॥३॥ फिरत फिरत तुम्हरै दुआरि आइआ भै भंजन हरि राइआ ॥ साध के चरन धूरि जनु बाछै सुखु नानक इहु पाइआ ॥४॥६॥७॥ {पन्ना 497}
Goojaree, Fifth Mehl: Whoever I approach to ask for help, I find him full of his own troubles. One who worships in his heart the Supreme Lord God, crosses over the terrifying world-ocean. ||1|| No one, except the Guru-Lord, can dispel our pain and sorrow. Forsaking God, and serving another, one's honor, dignity and reputation are decreased. ||1||Pause|| Relatives, relations and family bound through Maya are of no avail. The Lord's servant, although of lowly birth, is exalted. Associating with him, one obtains the fruits of his mind's desires. ||2|| Through corruption, one may obtain thousands and millions of enjoyments, but even so, his desires are not satisfied through them. Remembering the Naam, the Name of the Lord, millions of lights appear, and the incomprehensible is understood. ||3|| Wandering and roaming around, I have come to Your Door, Destroyer of fear, O Lord King. Servant Nanak yearns for the dust of the feet of the Holy; in it, he finds peace. ||4||6||7||
ਪਦ ਅਰਥ: ਪਹਿ = ਪਾਸ, ਕੋਲ। ਕਰਉ = ਕਰਉਂ, ਮੈਂ ਕਰਦਾ ਹਾਂ। ਦੁਖਿ = ਦੁੱਖ ਨਾਲ। ਜਿਨਿ = ਜਿਸ (ਮਨੁੱਖ) ਨੇ। ਰਿਦੈ = ਹਿਰਦੇ ਵਿਚ। ਤਿਨਿ = ਉਸ ਨੇ। ਭਉ = ਡਰ। ਸਾਗਰੁ = ਸਮੁੰਦਰ।1।ਕੋ ਨ = ਕੋਈ ਨਹੀਂ। ਬ੍ਰਿਥਾ = {ÒXQw} ਪੀੜਾ। ਤਜਿ = ਛੱਡ ਕੇ। ਅਵਰ ਸੇਵਕੁ = ਕਿਸੇ ਹੋਰ ਦਾ ਸੇਵਕ। ਹੋਈ ਹੈ– ਬਣ ਜਾਈਏ। ਤਿਤੁ = ਉਸ (ਕੰਮ) ਵਿਚ। ਮਹਤੁ = ਵਡਿਆਈ। ਜਸੁ = ਸੋਭਾ। ਘਾਟੈ = ਘਟਦੀ ਹੈ।1। ਰਹਾਉ।ਕਿਤ ਹੀ ਕਾਮਿ = ਕਿਤੁ ਹੀ ਕਾਮਿ, ਕਿਸੇ ਵੀ ਕੰਮ ਵਿਚ {ਲਫ਼ਜ਼ 'ਕਿਤੁ' ਦਾ ੁ ਕ੍ਰਿਆ ਵਿਸ਼ੇਸ਼ਣ 'ਹੀ' ਦੇ ਕਾਰਨ ਉੱਡ ਗਿਆ ਹੈ}। ਸੰਗਿ = ਨਾਲ। ਬਾਂਛਤ = ਇੱਜ਼ਤ।2।ਬਿਖਿਆ = ਮਾਇਆ। ਬਿੰਜਨ = {ÒXzjn} ਸੁਆਦਲੇ ਖਾਣੇ। ਤਾ ਮਹਿ = ਉਹਨਾਂ ਵਿਚ। ਤ੍ਰਿਸਨ = ਤ੍ਰੇਹ। ਕੋਟਿ ਉਜੀਆਰਾ = ਕ੍ਰੋੜਾਂ (ਸੂਰਜਾਂ ਦਾ) ਚਾਨਣ। ਬਸਤੁ = ਸ਼ੈ। ਅਗੋਚਰ = {ਅ-ਗੋ-ਚਰ} ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ। ਸੂਝੀ = ਦਿੱਸ ਪੈਂਦੀ ਹੈ।3।ਦੁਆਰਿ = ਦਰ ਤੇ। ਭੈ ਭੰਜਨ = ਹੇ ਸਾਰੇ ਡਰ ਦੂਰ ਕਰਨ ਵਾਲੇ! ਹਰਿ ਰਾਇਆ = ਹੇ ਪ੍ਰਭੂ ਪਾਤਸ਼ਾਹਿ! ਚਰਨ ਧੂਰਿ = ਚਰਨਾਂ ਦੀ ਧੂੜ। ਬਾਛੈ = ਲੋਚਦਾ ਹੈ, ਮੰਗਦਾ ਹੈ। ਜਨੁ = ਦਾਸ, ਮਨੁੱਖ।4।
ਅਰਥ: ਹੇ ਭਾਈ! ਗੁਰੂ ਤੋਂ ਬਿਨਾ ਪਰਮਾਤਮਾ ਤੋਂ ਬਿਨਾ ਕੋਈ ਹੋਰ ਧਿਰ (ਕਿਸੇ ਦਾ) ਦੁੱਖ ਪੀੜ ਕੱਟ ਨਹੀਂ ਸਕਦਾ। ਪਰਮਾਤਮਾ (ਦਾ ਆਦਰਾ) ਛੱਡ ਕੇ ਜੇ ਕਿਸੇ ਹੋਰ ਦਾ ਸੇਵਕ ਬਣੀਏ ਤਾਂ ਇਸ ਕੰਮ ਵਿਚ ਇੱਜ਼ਤ ਵਡਿਆਈ ਸੋਭਾ ਘਟ ਜਾਂਦੀ ਹੈ।1। ਰਹਾਉ। ਹੇ ਭਾਈ! ਮੈਂ ਜਿਸ ਭੀ ਮਨੁੱਖ ਕੋਲ (ਆਪਣੇ ਦੁੱਖ ਦੀ) ਗੱਲ ਕਰਦਾ ਹਾਂ, ਉਹ ਆਪਣੇ ਦੁੱਖ ਨਾਲ ਭਰਿਆ ਹੋਇਆ ਦਿੱਸਦਾ ਹੈ (ਉਹ ਮੇਰਾ ਦੁੱਖ ਕੀਹ ਨਿਵਿਰਤ ਕਰੇ?)। ਹੇ ਭਾਈ! ਜਿਸ ਮਨੁੱਖ ਨੇ ਆਪਣੇ ਹਿਰਦੇ ਵਿਚ ਪਰਮਾਤਮਾ ਨੂੰ ਆਰਾਧਿਆ ਹੈ, ਉਸ ਨੇ ਹੀ ਇਹ ਡਰ (-ਭਰਿਆ ਸੰਸਾਰ-) ਸਮੁੰਦਰ ਪਾਰ ਕੀਤਾ ਹੈ।1।ਹੇ ਭਾਈ! ਮਾਇਆ ਦੇ ਕਾਰਨ ਬਣੇ ਹੋਏ ਇਹ ਸਾਕ ਸਜਣ ਰਿਸ਼ਤੇਦਾਰ (ਦੁੱਖਾਂ ਦੀ ਨਿਵਿਰਤੀ ਵਾਸਤੇ) ਕਿਸੇ ਭੀ ਕੰਮ ਨਹੀਂ ਆ ਸਕਦੇ। ਪਰਮਾਤਮਾ ਦਾ ਭਗਤ ਜੇ ਨੀਵੀਂ ਕੁਲ ਦਾ ਭੀ ਹੋਵੇ, ਉਸ ਨੂੰ ਸ੍ਰੇਸ਼ਟ (ਜਾਣੋ) , ਉਸ ਦੀ ਸੰਗਤਿ ਵਿਚ ਰਿਹਾਂ ਮਨ-ਇੱਛਤ ਫਲ ਹਾਸਲ ਕਰ ਲਈਦੇ ਹਨ।2। ਹੇ ਭਾਈ! ਜੇ ਮਾਇਆ ਦੇ ਲੱਖਾਂ ਕ੍ਰੋੜਾਂ ਸੁਆਦਲੇ ਖਾਣੇ ਹੋਣ, ਉਹਨਾਂ ਵਿਚ ਲੱਗਿਆਂ (ਖਾਣ ਦੀ) ਤ੍ਰਿਸ਼ਨਾ ਨਹੀਂ ਮੁੱਕਦੀ। ਪਰਮਾਤਮਾ ਦਾ ਨਾਮ ਸਿਮਰਦਿਆਂ (ਅੰਦਰ, ਮਾਨੋ) ਕ੍ਰੋੜਾਂ (ਸੂਰਜਾਂ ਦਾ) ਚਾਨਣ ਹੋ ਜਾਂਦਾ ਹੈ, ਤੇ ਅੰਦਰ ਉਹ ਕੀਮਤੀ ਨਾਮ-ਪਦਾਰਥ ਦਿੱਸ ਪੈਂਦਾ ਹੈ ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ।3। ਹੇ ਨਾਨਕ! (ਆਖ–) ਹੇ ਪ੍ਰਭੂ ਪਾਤਿਸ਼ਾਹ! ਹੇ ਜੀਵਾਂ ਦੇ ਸਾਰੇ ਡਰ ਨਾਸ ਕਰਨ ਵਾਲੇ ਹਰੀ! ਜੇਹੜਾ ਮਨੁੱਖ ਭਟਕਦਾ ਭਟਕਦਾ (ਆਖ਼ਰ) ਤੇਰੇ ਦਰ ਤੇ ਆ ਪਹੁੰਚਦਾ ਹੈ ਉਹ (ਤੇਰੇ ਦਰ ਤੋਂ) ਗੁਰੂ ਦੇ ਚਰਨਾਂ ਦੀ ਧੂੜ ਮੰਗਦਾ ਹੈ, (ਤੇ ਤੇਰੇ ਦਰ ਤੋਂ) ਇਹ ਸੁਖ ਪ੍ਰਾਪਤ ਕਰਦਾ ਹੈ।4।6।7।
अर्थ: हे भाई! गुरू के बिना परमात्मा के बिना कोई और (किसी का) दुख-दर्द नहीं काट सकता। परमात्मा (का विभाग) छोड़ के अगर किसी और के सेवक बनें तो इस काम में इज्जत वडिआई और शोभा कम हो जाती है।1। रहाउ। हे भाई! मैं जिस भी मनुष्य के पास (अपने दुख की) बात करता हूँ, वह (पहले ही) अपने दुख से भरा हुआ दिखता है (वह मेरा दुख क्या निर्वित करे?)। हे भाई! जिस मनुष्य ने अपने हृदय में परमात्मा को आराधा है, उस ने ही ये डर (-भरा संसार-) समुंद्र पार किया है।1। हे भाई! माया के कारण बने हुए ये साक-सज्जन-रिश्तेदार (दुखों की निर्वित्ती के लिए) कोई भी काम नहीं आ सकते। परमात्मा का भगत अगर नीच कुल का भी हो, उसको श्रेष्ठ जानो, उसकी संगति में रहने से मन-इच्छित फल हासिल कर लेते हैं।2। हे भाई! अगर माया के लाखों-करोड़ों स्वादिष्ट व्यंजन हों, उनमें लगने (खाने की) तृष्णा नहीं खत्म होती। परमात्मा का नाम सिमरने से (अंदर, जैसे) करोड़ों (सूरजों का) प्रकाश हो जाता है, और अंदर वह कीमती पदार्थ दिखाई दे जाता है जिस तक ज्ञानेन्द्रियों की पहुँच नहीं हो सकती।3। हे नानक! (कह–) हे प्रभू पातशाह! हे जीवों के सारे डर नाश करने वाले हरी! जो मनुष्य भटकता-भटकता (आखिर) तेरे दर पर आ पहुँचता है वह (तेरे दर से) गुरू के चरणों की धूड़ मांगता है, (और तेरे दर से) ये सुख प्राप्त करता है।4।6।7।