
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਗਰਬਿ ਗਹੇਲੀ ਮਹਲੁ ਨ ਪਾਵੈ ॥ ਫਿਰਿ ਪਛੁਤਾਵੈ ਜਬ ਰੈਣਿ ਬਿਹਾਵੈ ॥ ਕਰਮਹੀਣਿ ਮਨਮੁਖਿ ਦੁਖੁ ਪਾਵੈ ॥੩॥ ਬਿਨਉ ਕਰੀ ਜੇ ਜਾਣਾ ਦੂਰਿ ॥ ਪ੍ਰਭੁ ਅਬਿਨਾਸੀ ਰਹਿਆ ਭਰਪੂਰਿ ॥ ਜਨੁ ਨਾਨਕੁ ਗਾਵੈ ਦੇਖਿ ਹਦੂਰਿ ॥੪॥੩॥

ਸੂਹੀ ਮਹਲਾ ੫ ॥ ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥ ਮਾਨੈ ਹੁਕਮੁ ਤਜੈ ਅਭਿਮਾਨੈ ॥ ਪ੍ਰਿਅ ਸਿਉ ਰਾਤੀ ਰਲੀਆ ਮਾਨੈ ॥੧॥ ਸੁਨਿ ਸਖੀਏ ਪ੍ਰਭ ਮਿਲਣ ਨੀਸਾਨੀ ॥ ਮਨੁ ਤਨੁ ਅਰਪਿ ਤਜਿ ਲਾਜ ਲੋਕਾਨੀ ॥੧॥ ਰਹਾਉ ॥ ਸਖੀ ਸਹੇਲੀ ਕਉ ਸਮਝਾਵੈ ॥ ਸੋਈ ਕਮਾਵੈ ਜੋ ਪ੍ਰਭ ਭਾਵੈ ॥ ਸਾ ਸੋਹਾਗਣਿ ਅੰਕਿ ਸਮਾਵੈ ॥੨॥ ਗਰਬਿ ਗਹੇਲੀ ਮਹਲੁ ਨ ਪਾਵੈ ॥ ਫਿਰਿ ਪਛੁਤਾਵੈ ਜਬ ਰੈਣਿ ਬਿਹਾਵੈ ॥ ਕਰਮਹੀਣਿ ਮਨਮੁਖਿ ਦੁਖੁ ਪਾਵੈ ॥੩॥ ਬਿਨਉ ਕਰੀ ਜੇ ਜਾਣਾ ਦੂਰਿ ॥ ਪ੍ਰਭੁ ਅਬਿਨਾਸੀ ਰਹਿਆ ਭਰਪੂਰਿ ॥ ਜਨੁ ਨਾਨਕੁ ਗਾਵੈ ਦੇਖਿ ਹਦੂਰਿ ॥੪॥੩॥
सूही महला ५ ॥ धनु सोहागनि जो प्रभू पछानै ॥ मानै हुकमु तजै अभिमानै ॥ प्रिअ सिउ राती रलीआ मानै ॥१॥ सुनि सखीए प्रभ मिलण नीसानी ॥ मनु तनु अरपि तजि लाज लोकानी ॥१॥ रहाउ ॥ सखी सहेली कउ समझावै ॥ सोई कमावै जो प्रभ भावै ॥ सा सोहागणि अंकि समावै ॥२॥ गरबि गहेली महलु न पावै ॥ फिरि पछुतावै जब रैणि बिहावै ॥ करमहीणि मनमुखि दुखु पावै ॥३॥ बिनउ करी जे जाणा दूरि ॥ प्रभु अबिनासी रहिआ भरपूरि ॥ जनु नानकु गावै देखि हदूरि ॥४॥३॥
Soohee, Fifth Mehl: Blessed is that soul-bride, who realizes God. She obeys the Hukam of His Order, and abandons her self-conceit. Imbued with her Beloved, she celebrates in delight. ||1|| Listen, O my companions - these are the signs on the Path to meet God. Dedicate your mind and body to Him; stop living to please others. ||1||Pause|| One soul-bride counsels another, to do only that which pleases God. Such a soul-bride merges into the Being of God. ||2|| One who is in the grip of pride does not obtain the Mansion of the Lord's Presence. She regrets and repents, when her life-night passes away. The unfortunate self-willed manmukhs suffer in pain. ||3|| I pray to God, but I think that He is far away. God is imperishable and eternal; He is pervading and permeating everywhere. Servant Nanak sings of Him; I see Him Ever-present everywhere. ||4||3||
ਪਦਅਰਥ: ਧਨੁ = ਧਨੁ {धन्य} ਭਾਗਾਂ ਵਾਲੀ, ਸਲਾਹੁਣ = ਜੋਗ। ਸੋਹਾਗਨਿ = {सौभागिनी} ਸੁਹਾਗ = ਭਾਗ ਵਾਲੀ। ਪਛਾਨੈ = ਸਾਂਝ ਪਾਂਦੀ ਹੈ। ਮਾਨੈ = ਮੰਨਦੀ ਹੈ। ਪ੍ਰਿਅ ਸਿਉ = ਪਿਆਰੇ ਨਾਲ। ਰਾਤੀ = ਮਗਨ, ਰੰਗੀ ਹੋਈ। ਰਲੀਆ = ਆਤਮਕ ਆਨੰਦ। ਮਾਨੈ = ਮਾਣਦੀ ਹੈ।੧।ਸਖੀਏ = ਹੇ ਸਹੇਲੀ! ਅਰਪਿ = ਭੇਟਾ ਕਰ ਦੇ। ਤਜਿ = ਤਿਆਗ ਕੇ। ਲਾਜ ਲੋਕਾਨੀ = ਲੋਕ ਦੀ ਲਾਜ, ਲੋਕ = ਲਾਜ ਦੀ ਖ਼ਾਤਰ ਕੰਮ ਕਰਨੇ।੧।ਰਹਾਉ।ਕਉ = ਨੂੰ। ਪ੍ਰਭ ਭਾਵੈ = ਪ੍ਰਭੂ ਨੂੰ ਚੰਗਾ ਲੱਗੇ। ਸਾ = ਉਹ {ਇਸਤ੍ਰੀ ਲਿੰਗ}। ਅੰਕਿ = ਗੋਦ ਵਿਚ।੨।ਗਰਬਿ = ਅਹੰਕਾਰ ਵਿਚ। ਗਹੇਲੀ = ਫਸੀ ਹੋਈ। ਮਹਲੁ = ਟਿਕਾਣਾ। ਰੈਣਿ = (ਜ਼ਿੰਦਗੀ ਦੀ) ਰਾਤ। ਕਰਮ = ਹੀਣਿ = ਮੰਦ = ਭਾਗਣ। ਮਨਮੁਖਿ = ਆਪਣੇ ਮਨ ਦੇ ਪਿੱਛੇ ਤੁਰਨ ਵਾਲੀ।੩ ਬਿਨਉ {विनय}ਬੇਨਤੀ। ਕਰੀ = ਕਰੀਂ, ਮੈਂ ਕਰਦਾ ਹਾਂ। ਜਾਣਾ = ਜਾਣਾਂ, ਮੈਂ ਸਮਝਾਂ। ਰਹਿਆ ਭਰਪੂਰਿ = ਹਰ ਥਾਂ ਮੌਜੂਦ। ਦੇਖਿ = ਵੇਖ ਕੇ। ਹਜੂਰਿ = ਅੰਗ = ਸੰਗ, ਹਾਜ਼ਰ = ਨਾਜ਼ਰ।੪।
ਅਰਥ: ਹੇ ਸਹੇਲੀਏ! ਪਰਮਾਤਮਾ ਨੂੰ ਮਿਲਣ ਦੀ ਨਿਸ਼ਾਨੀ (ਮੈਥੋਂ) ਸੁਣ ਲੈ। (ਉਹ ਨਿਸ਼ਾਨੀ ਉਹ ਤਰੀਕਾ ਇਹ ਹੈ ਕਿ) ਲੋਕ-ਲਾਜ ਦੀ ਖ਼ਾਤਰ ਕੰਮ ਕਰਨੇ ਛੱਡ ਕੇ ਆਪਣਾ ਮਨ ਆਪਣਾ ਸਰੀਰ ਪਰਮਾਤਮਾ ਦੇ ਹਵਾਲੇ ਕਰ ਦੇਹ।੧।ਰਹਾਉ।ਹੇ ਸਹੇਲੀਏ! ਉਹ ਜੀਵ-ਇਸਤ੍ਰੀ ਸਲਾਹੁਣ-ਜੋਗ ਹੈ, ਸੁਹਾਗ-ਭਾਗ ਵਾਲੀ ਹੈ, ਜੇਹੜੀ ਪ੍ਰਭੂ-ਪਤੀ ਨਾਲ ਸਾਂਝ ਬਣਾਂਦੀ ਹੈ, ਜੇਹੜੀ ਅਹੰਕਾਰ ਛੱਡ ਕੇ ਪ੍ਰਭੂ-ਪਤੀ ਦਾ ਹੁਕਮ ਮੰਨਦੀ ਰਹਿੰਦੀ ਹੈ। ਉਹ ਜੀਵ-ਇਸਤ੍ਰੀ ਪਭੂ-ਪਤੀ (ਦੇ ਪਿਆਰ-ਰੰਗ) ਵਿਚ ਰੰਗੀ ਹੋਈ ਉਸ ਦੇ ਮਿਲਾਪ ਦਾ ਆਤਮਕ ਆਨੰਦ ਮਾਣਦੀ ਰਹਿੰਦੀ ਹੈ।੧।(ਇਕ ਸਤਸੰਗੀ) ਸਹੇਲੀ (ਦੂਜੇ ਸਤਸੰਗੀ) ਸਹੇਲੀ ਨੂੰ (ਪ੍ਰਭੂ-ਪਤੀ ਦੇ ਮਿਲਾਪ ਦੇ ਤਰੀਕੇ ਬਾਰੇ) ਸਮਝਾਂਦੀ ਹੈ (ਤੇ ਆਖਦੀ ਹੈ ਕਿ) ਜੇਹੜੀ ਜੀਵ-ਇਸਤ੍ਰੀ ਉਹੀ ਕੁਝ ਕਰਦੀ ਹੈ ਜੋ ਪ੍ਰਭੂ-ਪਤੀ ਨੂੰ ਪਸੰਦ ਆ ਜਾਂਦਾ ਹੈ, ਉਹ ਸੁਹਾਗ-ਭਾਗ ਵਾਲੀ ਜੀਵ-ਇਸਤ੍ਰੀ ਉਸ ਪ੍ਰਭੂ ਦੇ ਚਰਨਾਂ ਵਿਚ ਲੀਨ ਰਹਿੰਦੀ ਹੈ।੨।(ਪਰ) ਜੇਹੜੀ ਜੀਵ-ਇਸਤ੍ਰੀ ਅਹੰਕਾਰ ਵਿਚ ਫਸੀ ਰਹਿੰਦੀ ਹੈ, ਉਹ ਪ੍ਰਭੂ-ਪਤੀ ਦੇ ਚਰਨਾਂ ਵਿਚ ਥਾਂ ਪ੍ਰਾਪਤ ਨਹੀਂ ਕਰ ਸਕਦੀ। ਜਦੋਂ (ਜ਼ਿੰਦਗੀ ਦੀ) ਰਾਤ ਬੀਤ ਜਾਂਦੀ ਹੈ, ਤਦੋਂ ਉਹ ਪਛੁਤਾਂਦੀ ਹੈ। ਆਪਣੇ ਹੀ ਮਨ ਦੇ ਪਿੱਛੇ ਤੁਰਨ ਵਾਲੀ ਉਹ ਮੰਦ-ਭਾਗਣ ਜੀਵ-ਇਸਤ੍ਰੀ ਸਦਾ ਦੁੱਖ ਪਾਂਦੀ ਰਹਿੰਦੀ ਹੈ।੩।ਹੇ ਭਾਈ! ਲੋਕ-ਲਾਜ ਦੀ ਖ਼ਾਤਰ ਮੈਂ ਤਾਂ ਹੀ ਪਰਮਾਤਮਾ ਦੇ ਦਰ ਤੇ) ਅਰਦਾਸ ਕਰਾਂ, ਜੇ ਮੈਂ ਉਸ ਨੂੰ ਕਿਤੇ ਦੂਰ ਵੱਸਦਾ ਸਮਝਾਂ। ਉਹ ਨਾਸ-ਰਹਿਤ ਪਰਮਾਤਮਾ ਤਾਂ ਹਰ ਥਾਂ ਵਿਆਪਕ ਹੈ। ਦਾਸ ਨਾਨਕ (ਤਾਂ ਉਸ ਨੂੰ ਆਪਣੇ) ਅੰਗ-ਸੰਗ (ਵੱਸਦਾ) ਵੇਖ ਕੇ ਉਸ ਦੀ ਸਿਫ਼ਤਿ-ਸਾਲਾਹ ਕਰਦਾ ਹੈ।੪।੩।
अर्थ: हे सखिए! परमात्मा को मिलने की निशानी (मुझसे) सुन ले। (वह निशानी वह तरीका ये है कि) लोक-लाज की खातिर काम करने छोड़ के अपना मन अपना शरीर परमात्मा के हवाले कर दे।1। रहाउ।हे सखिए! वह जीव-स्त्री सराहनीय है, सोहाग भाग वाली है, जो प्रभू-पति के साथ सांझ बनाती है, जो अहंकार छोड़ के प्रभू-पति का हुकम मानती रहती है। वह जीव-स्त्री प्रभू पति (के प्यार-रंग) में रंगी हुई उसके मिलाप का आत्मिक आनन्द लेती रहती है।1।(एक सत्संगी) सहेली (दूसरी सत्संगी) सहेली को (प्रभू-पति के मिलाप के तरीके के बारे में) समझाती है (और कहती है कि) जो जीव-स्त्री वही कुछ करती है जो प्रभू-पति को पसंद आ जाता है, वह सोहाग-भाग वाली जीव-स्त्री उस प्रभू के चरणों में लीन रहती है।2।(पर) जो जीव-स्त्री अहंकार में फसी रहती है, वह प्रभू-पति के चरणों में जगह प्राप्त नहीं कर सकती। जब (जिंदगी की) रात बीत जाती है, तब वह पछताती है। अपने मन के पीछे चलने वाली वह दुर्भाग्यपूर्ण जीव-स्त्री सदा दुख पाती रहती है।3।हे भाई! (लोक-लाज की खातिर मैं तब ही परमात्मा के दर पर) अरदास करूँ, अगर मैं उसको कहीं दूर बसता समझूँ। वह नाश-रहित परमात्मा तो हर जगह व्यापक है। दास नानक (तो उसको अपने) अंग-संग (बसता) देख के उसकी सिफत सालाह करता है।4।3।