ਹਰਿ ਜੀਉ ਤੇਰੀ ਦਾਤੀ ਰਾਜਾ ॥ ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ ॥ ਜਿਨਿ ਹਰਿ ਧਿਆਇਆ ਸਭੁ ਕਿਛੁ ਤਿਸ ਕਾ ਤਿਸ ਕੀ ਭੂਖ ਗਵਾਈ ॥ ਐਸਾ ਧਨੁ ਦੀਆ ਸੁਖਦਾਤੈ ਨਿਖੁਟਿ ਨ ਕਬ ਹੀ ਜਾਈ ॥ ਅਨਦੁ ਭਇਆ ਸੁਖ ਸਹਜਿ ਸਮਾਣੇ ਸਤਿਗੁਰਿ ਮੇਲਿ ਮਿਲਾਈ ॥੨॥

ਸੋਰਠਿ ਮਹਲਾ ੫ ਘਰੁ ੧ ਤਿਤੁਕੇ
ੴ ਸਤਿਗੁਰ ਪ੍ਰਸਾਦਿ ॥
ਕਿਸੁ ਹਉ ਜਾਚੀ ਕਿਸ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਹਰਿ ਜੀਉ ਤੇਰੀ ਦਾਤੀ ਰਾਜਾ ॥ ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ ॥ ਜਿਨਿ ਹਰਿ ਧਿਆਇਆ ਸਭੁ ਕਿਛੁ ਤਿਸ ਕਾ ਤਿਸ ਕੀ ਭੂਖ ਗਵਾਈ ॥ ਐਸਾ ਧਨੁ ਦੀਆ ਸੁਖਦਾਤੈ ਨਿਖੁਟਿ ਨ ਕਬ ਹੀ ਜਾਈ ॥ ਅਨਦੁ ਭਇਆ ਸੁਖ ਸਹਜਿ ਸਮਾਣੇ ਸਤਿਗੁਰਿ ਮੇਲਿ ਮਿਲਾਈ ॥੨॥ ਮਨ ਨਾਮੁ ਜਪਿ ਨਾਮੁ ਆਰਾਧਿ ਅਨਦਿਨੁ ਨਾਮੁ ਵਖਾਣੀ ॥ ਉਪਦੇਸੁ ਸੁਣਿ ਸਾਧ ਸੰਤਨ ਕਾ ਸਭ ਚੂਕੀ ਕਾਣਿ ਜਮਾਣੀ ॥ ਜਿਨ ਕਉ ਕ੍ਰਿਪਾਲੁ ਹੋਆ ਪ੍ਰਭੁ ਮੇਰਾ ਸੇ ਲਾਗੇ ਗੁਰ ਕੀ ਬਾਣੀ ॥੩॥ ਕੀਮਤਿ ਕਉਣੁ ਕਰੈ ਪ੍ਰਭ ਤੇਰੀ ਤੂ ਸਰਬ ਜੀਆ ਦਇਆਲਾ ॥ ਸਭੁ ਕਿਛੁ ਕੀਤਾ ਤੇਰਾ ਵਰਤੈ ਕਿਆ ਹਮ ਬਾਲ ਗੁਪਾਲਾ ॥ ਰਾਖਿ ਲੇਹੁ ਨਾਨਕੁ ਜਨੁ ਤੁਮਰਾ ਜਿਉ ਪਿਤਾ ਪੂਤ ਕਿਰਪਾਲਾ ॥੪॥੧॥
सोरठि महला ५ घरु १ तितुके ੴ सतिगुर प्रसादि ॥
किसु हउ जाची किस आराधी जा सभु को कीता होसी ॥ जो जो दीसै वडा वडेरा सो सो खाकू रलसी ॥ निरभउ निरंकारु भव खंडनु सभि सुख नव निधि देसी ॥१॥ हरि जीउ तेरी दाती राजा ॥ माणसु बपुड़ा किआ सालाही किआ तिस का मुहताजा ॥ रहाउ ॥ जिनि हरि धिआइआ सभु किछु तिस का तिस की भूख गवाई ॥ ऐसा धनु दीआ सुखदातै निखुटि न कब ही जाई ॥ अनदु भइआ सुख सहजि समाणे सतिगुरि मेलि मिलाई ॥२॥ मन नामु जपि नामु आराधि अनदिनु नामु वखाणी ॥ उपदेसु सुणि साध संतन का सभ चूकी काणि जमाणी ॥ जिन कउ क्रिपालु होआ प्रभु मेरा से लागे गुर की बाणी ॥३॥ कीमति कउणु करै प्रभ तेरी तू सरब जीआ दइआला ॥ सभु किछु कीता तेरा वरतै किआ हम बाल गुपाला ॥ राखि लेहु नानकु जनु तुमरा जिउ पिता पूत किरपाला ॥४॥१॥
ਰਾਗ ਸੋਰਠਿ, ਘਰ ੧ ਵਿੱਚ ਗੁਰੂ ਅਰਜਨਦੇਵ ਜੀ ਦੀ ਤਿਨ-ਤੁਕੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜਦੋਂ ਹਰੇਕ ਜੀਵ ਪਰਮਾਤਮਾ ਦਾ ਹੀ ਪੈਦਾ ਕੀਤਾ ਹੋਇਆ ਹੈ, ਤਾਂ (ਉਸ ਕਰਤਾਰ ਨੂੰ ਛੱਡ ਕੇ) ਮੈਂ ਹੋਰ ਕਿਸ ਪਾਸੋਂ ਕੁਝ ਮੰਗਾਂ? ਮੈਂ ਹੋਰ ਕਿਸ ਦੀ ਆਸ ਰੱਖਦਾ ਫਿਰਾਂ? ਜੇਹੜਾ ਭੀ ਕੋਈ ਵੱਡਾ ਜਾਂ ਧਨਾਢ ਮਨੁੱਖ ਦਿੱਸਦਾ ਹੈ, ਹਰੇਕ ਨੇ (ਮਰ ਕੇ) ਮਿੱਟੀ ਵਿਚ ਰਲ ਜਾਣਾ ਹੈ (ਇਕ ਪਰਮਾਤਮਾ ਹੀ ਸਦਾ ਕਾਇਮ ਰਹਿਣ ਵਾਲਾ ਦਾਤਾ ਹੈ)। ਹੇ ਭਾਈ! ਸਾਰੇ ਸੁਖ ਤੇ ਜਗਤ ਦੇ ਸਾਰੇ ਨੌ ਖ਼ਜ਼ਾਨੇ ਉਹ ਨਿਰੰਕਾਰ ਹੀ ਦੇਣ ਵਾਲਾ ਹੈ ਜਿਸ ਨੂੰ ਕਿਸੇ ਦਾ ਡਰ ਨਹੀਂ, ਤੇ, ਜੋ ਸਭ ਜੀਵਾਂ ਦਾ ਜਨਮ ਮਰਨ ਨਾਸ ਕਰਨ ਵਾਲਾ ਹੈ।੧। ਹੇ ਪ੍ਰਭੂ ਜੀ! ਮੈਂ ਤੇਰੀਆਂ (ਦਿੱਤੀਆਂ) ਦਾਤਾਂ ਨਾਲ (ਹੀ) ਰੱਜ ਸਕਦਾ ਹਾਂ, ਮੈਂ ਕਿਸੇ ਵਿਚਾਰੇ ਮਨੁੱਖ ਦੀ ਵਡਿਆਈ ਕਿਉਂ ਕਰਦਾ ਫਿਰਾਂ? ਮੈਨੂੰ ਕਿਸੇ ਮਨੁੱਖ ਦੀ ਮੁਥਾਜੀ ਕਿਉਂ ਹੋਵੇ?।ਰਹਾਉ। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦੀ ਭਗਤੀ ਸ਼ੁਰੂ ਕਰ ਦਿੱਤੀ, ਜਗਤ ਦੀ ਹਰੇਕ ਚੀਜ਼ ਹੀ ਉਸ ਦੀ ਬਣ ਜਾਂਦੀ ਹੈ, ਪਰਮਾਤਮਾ ਉਸ ਦੇ ਅੰਦਰੋਂ (ਮਾਇਆ ਦੀ) ਭੁੱਖ ਦੂਰ ਕਰ ਦੇਂਦਾ ਹੈ। ਸੁਖਦਾਤੇ ਪ੍ਰਭੂ ਨੇ ਉਸ ਨੂੰ ਅਜੇਹਾ (ਨਾਮ-) ਧਨ ਦੇ ਦਿੱਤਾ ਹੈ ਜੋ (ਉਸ ਪਾਸੋਂ) ਕਦੇ ਭੀ ਨਹੀਂ ਮੁੱਕਦਾ। ਗੁਰੂ ਨੇ ਉਸ ਪਰਮਾਤਮਾ ਦੇ ਚਰਨਾਂ ਵਿਚ (ਜਦੋਂ) ਮਿਲਾ ਦਿੱਤਾ, ਤਾਂ ਆਤਮਕ ਅਡੋਲਤਾ ਦੇ ਕਾਰਨ ਉਸ ਦੇ ਅੰਦਰ ਆਨੰਦ ਤੇ ਸਾਰੇ ਸੁਖ ਆ ਵੱਸਦੇ ਹਨ।੨।ਹੇ (ਮੇਰੇ) ਮਨ! ਹਰ ਵੇਲੇ ਪਰਮਾਤਮਾ ਦਾ ਨਾਮ ਜਪਿਆ ਕਰ, ਸਿਮਰਿਆ ਕਰ, ਉਚਾਰਿਆ ਕਰ। ਸੰਤ ਜਨਾਂ ਦਾ ਉਪਦੇਸ਼ ਸੁਣ ਕੇ ਜਮਾਂ ਦੀ ਭੀ ਸਾਰੀ ਮੁਥਾਜੀ ਮੁੱਕ ਜਾਂਦੀ ਹੈ। (ਪਰ, ਹੇ ਮਨ!) ਸਤਿਗੁਰੂ ਦੀ ਬਾਣੀ ਵਿਚ ਉਹੀ ਮਨੁੱਖ ਸੁਰਤਿ ਜੋੜਦੇ ਹਨ, ਜਿਨ੍ਹਾਂ ਉਤੇ ਪਿਆਰਾ ਪ੍ਰਭੂ ਆਪ ਦਇਆਵਾਨ ਹੁੰਦਾ ਹੈ।੩।
ਹੇ ਪ੍ਰਭੂ! ਤੇਰੀ (ਮੇਹਰ ਦੀ) ਕੀਮਤ ਕੌਣ ਪਾ ਸਕਦਾ ਹੈ? ਤੂੰ ਸਾਰੇ ਹੀ ਜੀਵਾਂ ਉੱਤੇ ਮੇਹਰ ਕਰਨ ਵਾਲਾ ਹੈਂ। ਹੇ ਗੋਪਾਲ ਪ੍ਰਭੂ! ਸਾਡੀ ਜੀਵਾਂ ਦੀ ਕੀਹ ਪਾਂਇਆਂ ਹੈ? ਜਗਤ ਵਿਚ ਹਰੇਕ ਕੰਮ ਤੇਰਾ ਹੀ ਕੀਤਾ ਹੋਇਆ ਹੁੰਦਾ ਹੈ। ਹੇ ਪ੍ਰਭੂ! ਨਾਨਕ ਤੇਰਾ ਦਾਸ ਹੈ, (ਇਸ ਦਾਸ ਦੀ) ਰੱਖਿਆ ਉਸੇ ਤਰ੍ਹਾਂ ਕਰਦਾ ਰਹੁ, ਜਿਵੇਂ ਪਿਉ ਆਪਣੇ ਪੁਤਰਾਂ ਉਤੇ ਕਿਰਪਾਲ ਹੋ ਕੇ ਕਰਦਾ ਹੈ।੪।੧।
राग सोरठि, घर १ में गुरु अर्जनदेव जी की तीन-तुकी बाणी। अकाल पुरख एक है और सतगुरु की कृपा द्वारा मिलता है। हे भाई! जब जिव परमात्मा का ही पैदा किया हुआ है, तो (उस करतार को छोड़ के) मैं और किस से कुछ माँगू? मैं और किस की आस रखता फिरूँ? जो भी कोई बड़ा या धनि मनुख दीखता है, हरेक ने (मर कर) मिटटी में मिल जाना है (एक परमात्मा ही सदा कायम रहने वाला दाता है) हे भाई! सारे सुख और जगत के सरे नौ खजाने वह निरंकार ही देने वाला है जिस को किसी का कोई डर नहीं, और, जो सब जीवों का जनम मरण नास करने वाला है।१। हे प्रभु जी! मैं तुम्हारी (दी हुई) दातों से रिजक पा सकता हूँ, मैं किसी बेचारे मनुख की बढाई क्यों करता फिरूँ? मुझे किसी मनुख की मोहताजी क्यों हो?।रहाउ। हे भाई! जिस मनुख ने परमात्मा की भक्ति शुरू कर दी, जगत की हरेक चीज ही उस की बन जाती है, परमात्मा उस के अंदर (माया की) भूख दूर कर देता है। सुखदाते प्रभु ने उस को ऐसा (नाम-)धन दे दिया है जो(उसके पास कभी भी नहीं ख़तम होता। गुरु ने उस परमात्मा के चरणों में (जब) मिला दिया, तो आत्मिक अडोलता के कारण उस के अन्दर आनंद और सारे सुख आ बसते है।२।
हे (मेरे) मन! हर समय परमात्मा का नाम जपा कर, सिमरा कर, उचारा कर। संत जनों का उपदेश सुन के जमों की भी सारी मुथाजी (गुलामी) खत्म हो जाती है। (पर, हे मन!) सतिगुरू की बाणी में वही मनुष्य सुरति जोड़ते हैं, जिन पर प्यारा प्रभू आप दयावान होता है।3।
हे प्रभू! तेरी (मेहर की) कीमत कौन पा सकता है? तू सारे ही जीवों पर मेहर करने वाला है। हे गोपाल प्रभू! हम जीवों की क्या बिसात है? जगत में हरेक काम तेरा ही किया हुआ होता है। हे प्रभू! नानक तेरा दास है, (इस दास की) रक्षा उसी तरह करता रह, जैसे पिता अपने पुत्रों पर कृपालु हो के करता है।4।1।