ਬਿਸਰਤ ਪ੍ਰਭ ਕੇਤੇ ਦੁਖ ਗਨੀਅਹਿ ਮਹਾ ਮੋਹਨੀ ਖਾਇਓ ॥੧॥ ਕਰਹੁ ਅਨੁਗ੍ਰਹੁ ਸੁਆਮੀ ਮੇਰੇ ਗਨਹੁ ਨ ਮੋਹਿ ਕਮਾਇਓ ॥ ਗੋਬਿੰਦ ਦਇਆਲ ਕ੍ਰਿਪਾਲ ਸੁਖ ਸਾਗਰ ਨਾਨਕ ਹਰਿ ਸਰਣਾਇਓ ॥੨॥੧੬॥੨੫॥

ਗੂਜਰੀ ਮਹਲਾ ੫ ॥
ਕਬਹੂ ਹਰਿ ਸਿਉ ਚੀਤੁ ਨ ਲਾਇਓ ॥ ਧੰਧਾ ਕਰਤ ਬਿਹਾਨੀ ਅਉਧਹਿ ਗੁਣ ਨਿਧਿ ਨਾਮੁ ਨ ਗਾਇਓ ॥੧॥ ਰਹਾਉ ॥ ਕਉਡੀ ਕਉਡੀ ਜੋਰਤ ਕਪਟੇ ਅਨਿਕ ਜੁਗਤਿ ਕਰਿ ਧਾਇਓ ॥ ਬਿਸਰਤ ਪ੍ਰਭ ਕੇਤੇ ਦੁਖ ਗਨੀਅਹਿ ਮਹਾ ਮੋਹਨੀ ਖਾਇਓ ॥੧॥ ਕਰਹੁ ਅਨੁਗ੍ਰਹੁ ਸੁਆਮੀ ਮੇਰੇ ਗਨਹੁ ਨ ਮੋਹਿ ਕਮਾਇਓ ॥ ਗੋਬਿੰਦ ਦਇਆਲ ਕ੍ਰਿਪਾਲ ਸੁਖ ਸਾਗਰ ਨਾਨਕ ਹਰਿ ਸਰਣਾਇਓ ॥੨॥੧੬॥੨੫॥
गूजरी महला ५ ॥
कबहू हरि सिउ चीतु न लाइओ ॥ धंधा करत बिहानी अउधहि गुण निधि नामु न गाइओ ॥१॥ रहाउ॥कउडी कउडी जोरत कपटे अनिक जुगति करि धाइओ ॥ बिसरत प्रभ केते दुख गनीअहि महा मोहनी खाइओ ॥१॥करहु अनुग्रहु सुआमी मेरे गनहु न मोहि कमाइओ ॥ गोबिंद दइआल क्रिपाल सुख सागर नानक हरि सरणाइओ ॥२॥१६॥२५॥
Goojaree, Fifth Mehl:
With your tongue, chant the Lord's Name, Raam, Raam.Renounce other false occupations, and vibrate forever on the Lord God. ||1||Pause||The One Name is the support of His devotees; in this world, and in the world hereafter, it is their anchor and support.In His mercy and kindness, the Guru has given me the divine wisdom of God, and a discriminating intellect. ||1||The all-powerful Lord is the Creator, the Cause of causes; He is the Master of wealth - I seek His Sanctuary.Liberation and worldly success come from the dust of the feet of the Holy Saints; Nanak has obtained the Lord's treasure. ||2||17||26||
ਪਦਅਰਥ: ਕਬ ਹੂ = ਕਦੇ ਭੀ। ਸਿਉ = ਨਾਲ। ਨ ਲਾਇਓ = ਨਹੀਂ ਜੋੜਿਆ। ਬਿਹਾਨੀ = ਬੀਤ ਗਈ। ਅਉਧਹਿ = ਉਮਰ। ਗੁਣਿ ਨਿਧਿ ਨਾਮੁ = ਸਾਰੇ ਗੁਣਾਂ ਦੇ ਖ਼ਜ਼ਾਨੇ ਹਰੀ ਦਾ ਨਾਮ।੧।ਰਹਾਉ।ਜੋਰਤ = ਜੋੜਦਿਆਂ, ਇਕੱਠੀ ਕਰਦਿਆਂ। ਕਪਟੇ = ਧੋਖੇ ਨਾਲ। ਜੁਗਤਿ = ਢੰਗ। ਧਾਇਓ = ਭਟਕਦਾ ਫਿਰਿਆ। ਕੇਤੇ = ਕਿਤਨੇ ਕੁ? ਗਨੀਅਹਿ = ਗਿਣੇ ਜਾ ਸਕਦੇ ਹਨ। ਮਹਾ ਮੋਹਨੀ = ਮਨ ਨੂੰ ਠੱਗਣ ਵਾਲੀ ਸਭ ਤੋਂ ਵੱਡੀ (ਮਾਇਆ। ਖਾਇਓ = ਆਤਮਕ ਜੀਵਨ ਨੂੰ ਖਾ ਗਈ।੧।ਅਨੁਗ੍ਰਹੁ = ਕਿਰਪਾ। ਸੁਆਮੀ = ਹੇ ਸੁਆਮੀ! ਗਨਹੁ ਨ = ਨਾਹ ਵਿਚਾਰੋ, ਨਾਹ ਗਿਣੋ। ਮੋਹਿ ਕਮਾਇਓ = ਮੇਰੇ ਕੀਤੇ ਕਰਮਾਂ ਨੂੰ।੨।
ਅਰਥ: (ਹੇ ਭਾਈ ਮਾਇਆ-ਮੋਹਿਆ ਜੀਵ) ਕਦੇ ਆਪਣਾ ਮਨ ਪਰਮਾਤਮਾ (ਦੇ ਚਰਨਾਂ) ਨਾਲ ਨਹੀਂ ਜੋੜਦਾ। (ਮਾਇਆ ਦੀ ਖ਼ਾਤਰ) ਦੌੜ-ਭੱਜ ਕਰਦਿਆਂ (ਇਸ ਦੀ) ਉਮਰ ਗੁਜ਼ਰ ਜਾਂਦੀ ਹੈ ਸਾਰੇ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦਾ ਨਾਮ ਨਹੀਂ ਜਪਦਾ।੧।ਰਹਾਉ।ਠੱਗੀ ਨਾਲ ਇਕ ਇਕ ਕੌਡੀ ਕਰ ਕੇ ਮਾਇਆ ਇਕੱਠੀ ਕਰਦਾ ਰਹਿੰਦਾ ਹੈ ਅਨੇਕਾਂ ਢੰਗ ਵਰਤ ਕੇ ਮਾਇਆ ਦੀ ਖ਼ਾਤਰ ਦੌੜਿਆ ਫਿਰਦਾ ਹੈ। ਪਰਮਾਤਮਾ ਦਾ ਨਾਮ ਭੁਲਾਣ ਦੇ ਕਾਰਨ ਇਸ ਨੂੰ ਅਨੇਕਾਂ ਹੀ ਦੁੱਖ ਆ ਵਾਪਰਦੇ ਹਨ। ਮਨ ਨੂੰ ਮੋਹ ਲੈਣ ਵਾਲੀ ਪ੍ਰਬਲ ਮਾਇਆ ਇਸ ਦੇ ਆਤਮਕ ਜੀਵਨ ਨੂੰ ਖਾ ਜਾਂਦੀ ਹੈ।੧।ਹੇ ਨਾਨਕ! ਆਖ-) ਹੇ ਗੋਬਿੰਦ! ਹੇ ਦਇਆਲ! ਹੇ ਕ੍ਰਿਪਾਲ! ਹੇ ਸੁਖਾਂ ਦੇ ਸਮੁੰਦਰ! ਹੇ ਹਰੀ! ਮੈਂ ਤੇਰੀ ਸਰਨ ਆਇਆ ਹਾਂ। ਹੇ ਮੇਰੇ ਮਾਲਕ! ਮੇਰੇ ਉਤੇ ਮੇਹਰ ਕਰ, ਮੇਰੇ ਕੀਤੇ ਕਰਮਾਂ ਵਲ ਧਿਆਨ ਨਾਹ ਕਰੀਂ।੨।੧੬।੨੫।
अर्थ: (हे भाई! माया के मोह में फंसा जीव) कभी अपना मन परमात्मा (के चरणों) से नहीं जोड़ता। (माया की खातिर) दौड़-भाग करते हुए (इसकी) उम्र गुजर जाती है सारे गुणों के खजाने परमात्मा का नाम नहीं जपता।1। रहाउ।ठगी से एक-एक कौड़ी करके माया एकत्र करता रहता है अनेक ढंग-तरीके बरत के माया की खातिर दौड़ता फिरता है। परमात्मा का नाम भुलाने के कारण इसे अनेक ही दुख आ घेरते हैं। मन को मोह लेने वाली प्रबल माया इसके आत्मिक जीवन को खा जाती है।1।हे नानक! (कह:) हे गोबिंद! हे दयालु! हे कृपालु! हे सुखों के समुंदर! हे हरि! मैं तेरी शरण आया हूँ। हे मेरे मालिक! मेरे पर मेहर कर, मेरे किए कर्मों की तरफ ध्यान ना करना।2।16।25।