ਜੋ ਜੀਇ ਹੋਇ ਸੁ ਉਗਵੈ ਮੁਹ ਕਾ ਕਹਿਆ ਵਾਉ ॥ ਬੀਜੇ ਬਿਖੁ ਮੰਗੈ ਅੰਮ੍ਰਿਤੁ ਵੇਖਹੁ ਏਹੁ ਨਿਆਉ ॥੨॥ ਮਹਲਾ ੨ ॥ ਨਾਲਿ ਇਆਣੇ ਦੋਸਤੀ ਕਦੇ ਨ ਆਵੈ ਰਾਸਿ ॥ ਜੇਹਾ ਜਾਣੈ ਤੇਹੋ ਵਰਤੈ ਵੇਖਹੁ ਕੋ ਨਿਰਜਾਸਿ ॥ ਵਸਤੂ ਅੰਦਰਿ ਵਸਤੁ ਸਮਾਵੈ ਦੂਜੀ ਹੋਵੈ ਪਾਸਿ ॥ ਸਾਹਿਬ ਸੇਤੀ ਹੁਕਮੁ ਨ ਚਲੈ ਕਹੀ ਬਣੈ ਅਰਦਾਸਿ ॥ ਕੂੜਿ ਕਮਾਣੈ ਕੂੜੋ ਹੋਵੈ ਨਾਨਕ ਸਿਫਤਿ ਵਿਗਾਸਿ ॥੩॥

ਸਲੋਕੁ ਮਹਲਾ ੨ ॥ ਚਾਕਰੁ ਲਗੈ ਚਾਕਰੀ ਨਾਲੇ ਗਾਰਬੁ ਵਾਦੁ ॥ ਗਲਾ ਕਰੇ ਘਣੇਰੀਆ ਖਸਮ ਨ ਪਾਏ ਸਾਦੁ ॥ ਆਪੁ ਗਵਾਇ ਸੇਵਾ ਕਰੇ ਤਾ ਕਿਛੁ ਪਾਏ ਮਾਨੁ ॥ ਨਾਨਕ ਜਿਸ ਨੋ ਲਗਾ ਤਿਸੁ ਮਿਲੈ ਲਗਾ ਸੋ ਪਰਵਾਨੁ ॥੧॥ ਮਹਲਾ ੨ ॥ ਜੋ ਜੀਇ ਹੋਇ ਸੁ ਉਗਵੈ ਮੁਹ ਕਾ ਕਹਿਆ ਵਾਉ ॥ ਬੀਜੇ ਬਿਖੁ ਮੰਗੈ ਅੰਮ੍ਰਿਤੁ ਵੇਖਹੁ ਏਹੁ ਨਿਆਉ ॥੨॥ ਮਹਲਾ ੨ ॥ ਨਾਲਿ ਇਆਣੇ ਦੋਸਤੀ ਕਦੇ ਨ ਆਵੈ ਰਾਸਿ ॥ ਜੇਹਾ ਜਾਣੈ ਤੇਹੋ ਵਰਤੈ ਵੇਖਹੁ ਕੋ ਨਿਰਜਾਸਿ ॥ ਵਸਤੂ ਅੰਦਰਿ ਵਸਤੁ ਸਮਾਵੈ ਦੂਜੀ ਹੋਵੈ ਪਾਸਿ ॥ ਸਾਹਿਬ ਸੇਤੀ ਹੁਕਮੁ ਨ ਚਲੈ ਕਹੀ ਬਣੈ ਅਰਦਾਸਿ ॥ ਕੂੜਿ ਕਮਾਣੈ ਕੂੜੋ ਹੋਵੈ ਨਾਨਕ ਸਿਫਤਿ ਵਿਗਾਸਿ ॥੩॥
सलोकु महला २ ॥ चाकरु लगै चाकरी नाले गारबु वादु ॥ गला करे घणेरीआ खसम न पाए सादु ॥ आपु गवाइ सेवा करे ता किछु पाए मानु ॥ नानक जिस नो लगा तिसु मिलै लगा सो परवानु ॥१॥ महला २ ॥ जो जीइ होइ सु उगवै मुह का कहिआ वाउ ॥ बीजे बिखु मंगै अंम्रितु वेखहु एहु निआउ ॥२॥ महला २ ॥ नालि इआणे दोसती कदे न आवै रासि ॥ जेहा जाणै तेहो वरतै वेखहु को निरजासि ॥ वसतू अंदरि वसतु समावै दूजी होवै पासि ॥ साहिब सेती हुकमु न चलै कही बणै अरदासि ॥ कूड़ि कमाणै कूड़ो होवै नानक सिफति विगासि ॥३॥
Shalok, Second Mehl: If a servant performs service, while being vain and argumentative, he may talk as much as he wants, but he shall not be pleasing to his Master. But if he eliminates his self-conceit and then performs service, he shall be honored. O Nanak, if he merges with the one with whom he is attached, his attachment becomes acceptable. ||1|| Second Mehl: Whatever is in the mind, comes forth; spoken words by themselves are just wind. He sows seeds of poison, and demands Ambrosial Nectar. Behold - what justice is this? ||2|| Second Mehl: Friendship with a fool never works out right. As he knows, he acts; behold, and see that it is so. One thing can be absorbed into another thing, but duality keeps them apart. No one can issue commands to the Lord Master; offer instead humble prayers. Practicing falsehood, only falsehood is obtained. O Nanak, through the Lord's Praise, one blossoms forth. ||3||
ਪਦਅਰਥ:- ਨਾਲੇ—ਚਾਕਰੀ ਦੇ ਨਾਲ, ਭਾਵ, ਚਾਕਰੀ ਭੀ ਕਰੇ ਤੇ ਨਾਲੇ। ਗਾਰਬੁ—(ਸ਼ਬਦ ‘ਗਰਬੁ’ ਤੋਂ ਵਿਸ਼ੇਸ਼ਣ ਹੈ) ਗਰਬ ਵਾਲਾ, ਅਹੰਕਾਰ ਵਾਲਾ, ਅਹੰਕਾਰ-ਭਰਿਆ। ਵਾਦੁ—ਝਗੜਾ। ਸਾਦੁ—ਪ੍ਰਸੰਨਤਾ, ਖ਼ੁਸ਼ੀ। ਆਪੁ—ਆਪਣੇ ਆਪ ਨੂੰ, ਅਪਣੱਤ, ਹਉਮੈ, ਅਹੰਕਾਰ। ਤਾ—ਤਦੋਂ। ਜਿਸ ਨੋ ਲਗਾ—ਜਿਸ ਮਾਲਕ ਦੀ ਸੇਵਾ ਕਰਦਾ ਹੈ। ਤਿਸੁ—ਉਸ ਮਾਲਕ ਨੂੰ। ਲਗਾ ਸੋ—ਸੋ (ਮਨੁੱਖ) ਲੱਗਾ ਹੋਇਆ, ਸੋ ਲੱਗਾ ਹੋਇਆ ਮਨੁੱਖ, ਮਾਲਕ ਦੀ ਸੇਵਾ ਕਰਦਾ ਉਹ ਮਨੁੱਖ।1। ਪਦਅਰਥ:- ਜੀਇ—ਜੀਉ ਵਿਚ; ਜੀ ਵਿਚ, ਮਨ ਵਿਚ। ਮੁਹ ਕਾ ਕਹਿਆ—ਮੂੰਹ ਦਾ ਆਖਿਆ ਹੋਇਆ, ਜ਼ਬਾਨੀ ਆਖਿਆ ਹੋਇਆ ਬਚਨ। ਵਾਉ—ਹਵਾ, ਪੌਣ, ਭਾਵ, ਪੌਣ ਵਾਂਗ ਓਪਰਾ ਓਪਰਾ। ਵੇਖਹੁ ਏਹੁ ਨਿਆਉ—ਇਸ ਇਨਸਾਫ਼ ਨੂੰ ਵੇਖੋ; ਇਹ ਕਿਹੜੀ ਇਨਸਾਫ਼ ਦੀ ਗੱਲ ਹੈ? ਇਹ ਅਚਰਜ ਨਿਆਂ ਦੀ ਗੱਲ ਹੈ।2। ਜੇਹਾ ਜਾਣੈ—ਜਿਹੋ ਜਿਹੀ ਉਸ ਅੰਞਾਣ ਦੀ ਸਮਝ ਹੁੰਦੀ ਹੈ। ਤੇਹੋ ਵਰਤੈ—ਉਹੋ ਜਿਹਾ ਉਹ ਕੰਮ ਕਰਦਾ ਹੈ। ਕੋ—ਕੋਈ ਮਨੁੱਖ। ਨਿਰਜਾਸਿ—ਨਿਰਣਾ ਕਰ ਕੇ, ਪਰਖ ਕਰ ਕੇ। ਸਮਾਵੈ—ਪੈ ਸਕਦੀ ਹੈ, ਸਮਾ ਸਕਦੀ ਹੈ। ਪਾਸਿ—ਲਾਂਭੇ, ਪਾਸੇ, ਵੱਖਰੀ। ਸਾਹਿਬ ਸੇਤੀ—ਮਾਲਕ ਦੇ ਨਾਲ। ਬਣੈ—ਫਬਦੀ ਹੈ। ਕੂੜਿ ਕਮਾਣੈ—ਛਲ ਕੀਤਿਆਂ, ਠੱਗੀ ਦੀ ਕਮਾਈ ਕੀਤਿਆਂ, ਧੋਖੇ ਦਾ ਕੰਮ ਕੀਤਿਆਂ। ਵਿਗਾਸਿ—ਵਿਗਸੀਦਾ ਹੈ, ਅੰਦਰ ਉਮਾਹ ਪੈਦਾ ਹੁੰਦਾ ਹੈ, ਅੰਦਰ ਖਿੜ ਆਉਂਦਾ ਹੈ।3।
ਅਰਥ:- ਜੋ ਕੋਈ ਨੌਕਰ ਆਪਣੇ ਮਾਲਕ ਦੀ ਨੌਕਰੀ ਭੀ ਕਰੇ, ਤੇ ਨਾਲ ਨਾਲ ਆਪਣੇ ਮਾਲਕ ਅੱਗੇ ਆਕੜ ਦੀਆਂ ਗੱਲਾਂ ਭੀ ਕਰੀ ਜਾਏ ਅਤੇ ਇਹੋ ਜਿਹੀਆਂ ਬਾਹਰਲੀਆਂ ਗੱਲਾਂ ਮਾਲਕ ਦੇ ਸਾਮ੍ਹਣੇ ਕਰੇ, ਤਾਂ ਉਹ ਨੌਕਰ ਮਾਲਕ ਦੀ ਖ਼ੁਸ਼ੀ ਹਾਸਲ ਨਹੀਂ ਕਰ ਸਕਦਾ। ਮਨੁੱਖ ਆਪਣਾ ਆਪ ਮਿਟਾ ਕੇ (ਮਾਲਕ ਦੀ) ਸੇਵਾ ਕਰੇ ਤਾਂ ਹੀ ਉਸ ਨੂੰ (ਮਾਲਕ ਦੇ ਦਰ ਤੋਂ) ਕੁਝ ਆਦਰ ਮਿਲਦਾ ਹੈ, ਤਾਂ ਹੀ, ਹੇ ਨਾਨਕ! ਉਹ ਮਨੁੱਖ ਆਪਣੇ ਉਸ ਮਾਲਕ ਨੂੰ ਮਿਲ ਪੈਂਦਾ ਹੈ ਜਿਸ ਦੀ ਸੇਵਾ ਵਿਚ ਲੱਗਾ ਹੋਇਆ ਹੈ। (ਆਪਣਾ ਆਪ ਗੁਆ ਕੇ ਸੇਵਾ ਵਿਚ) ਲੱਗਾ ਹੋਇਆ ਮਨੁੱਖ ਹੀ (ਮਾਲਕ ਦੇ ਦਰ ਤੇ) ਕਬੂਲ ਹੁੰਦਾ ਹੈ।1। ਜੋ ਕੁਝ ਮਨੁੱਖ ਦੇ ਦਿਲ ਵਿਚ ਹੁੰਦਾ ਹੈ, ਉਹੀ ਪਰਗਟ ਹਂੁੰਦਾ ਹੈ, (ਭਾਵ, ਜਿਹੋ ਜਿਹੀ ਮਨੁੱਖ ਦੀ ਨੀਯਤ ਹੁੰਦੀ ਹੈ, ਤਿਹੋ ਜਿਹਾ ਉਸ ਨੂੰ ਫਲ ਲੱਗਦਾ ਹੈ), (ਜੇ ਅੰਦਰ ਨੀਯਤ ਕੁਝ ਹੋਰ ਹੋਵੇ, ਤਾਂ ਉਸ ਦੇ ਉਲਟ) ਮੂੰਹੋਂ ਆਖ ਦੇਣਾ ਵਿਅਰਥ ਹੈ। ਇਹ ਕੇਡੀ ਅਚਰਜ ਗੱਲ ਹੈ ਕਿ ਮਨੁੱਖ ਬੀਜਦਾ ਤਾਂ ਜ਼ਹਿਰ ਹੈ (ਭਾਵ, ਨੀਯਤ ਤਾਂ ਵਿਕਾਰਾਂ ਵਲ ਹੈ) (ਪਰ ਉਸ ਦੇ ਫਲ ਵਜੋਂ) ਮੰਗਦਾ ਅੰਮ੍ਰਿਤ ਹੈ।2। ਕੋਈ ਭੀ ਮਨੁੱਖ ਪਰਖ ਕੇ ਵੇਖ ਲਏ, ਕਿਸੇ ਅੰਞਾਣ ਨਾਲ ਲਾਈ ਹੋਈ ਮਿੱਤਰਤਾ ਕਦੇ ਸਿਰੇ ਨਹੀਂ ਚੜ੍ਹਦੀ, ਕਿਉਂਂਕਿ ਉਸ ਅੰਞਾਣ ਦਾ ਰਵੱਈਆ ਉਹੋ ਜਿਹਾ ਹੀ ਰਹਿੰਦਾ ਹੈ ਜਿਹੋ ਜਹੀ ਉਸ ਦੀ ਸਮਝ ਹੁੰਦੀ ਹੈ; (ਇਸੇ ਤਰ੍ਹਾਂ ਇਸ ਮੂਰਖ ਮਨ ਦੇ ਆਖੇ ਲੱਗਿਆਂ ਕਦੇ ਲਾਭ ਨਹੀਂ ਹੁੰਦਾ, ਇਹ ਮਨ ਆਪਣੀ ਸਮਝ ਅਨੁਸਾਰ ਵਿਕਾਰਾਂ ਵਲ ਹੀ ਲਈ ਫਿਰਦਾ ਹੈ)। ਕਿਸੇ ਇਕ ਚੀਜ਼ ਵਿਚ ਕੋਈ ਹੋਰ ਚੀਜ਼ ਤਾਂ ਹੀ ਪੈ ਸਕਦੀ ਹੈ, ਜੇ ਉਸ ਵਿਚੋਂ ਪਹਿਲੀ ਪਈ ਹੋਈ ਚੀਜ਼ ਕੱਢ ਲਈ ਜਾਏ; (ਇਸੇ ਤਰ੍ਹਾਂ ਇਸ ਮਨ ਨੂੰ ਪ੍ਰਭੂ ਵਲ ਜੋੜਨ ਲਈ ਇਹ ਜ਼ਰੂਰੀ ਹੈ ਕਿ ਇਸ ਦਾ ਪਹਿਲਾ ਸੁਭਾਉ ਤਬਦੀਲ ਕੀਤਾ ਜਾਏ)। ਖਸਮ ਨਾਲ ਹੁਕਮ ਕੀਤਾ ਹੋਇਆ ਕਾਮਯਾਬ ਨਹੀਂ ਹੋ ਸਕਦਾ, ਉਸ ਦੇ ਅੱਗੇ ਤਾਂ ਨਿਮ੍ਰਤਾ ਹੀ ਫਬਦੀ ਹੈ। ਹੇ ਨਾਨਕ! ਧੋਖੇ ਦਾ ਕੰਮ ਕੀਤਿਆਂ ਧੋਖਾ ਹੀ ਹੁੰਦਾ ਹੈ, (ਭਾਵ, ਜਿਤਨਾ ਚਿਰ ਮਨੁੱਖ ਦੁਨੀਆ ਦੇ ਧੰਦਿਆਂ ਵਿਚ ਲੱਗਾ ਰਹਿੰਦਾ ਹੈ, ਉਤਨਾ ਚਿਰ ਚਿੰਤਾ ਵਿਚ ਹੀ ਫਸਿਆ ਰਹਿੰਦਾ ਹੈ, ਮਨ) ਪ੍ਰਭੂ ਦੀ ਸਿਫ਼ਤਿ-ਸਾਲਾਹ ਕੀਤਿਆਂ ਹੀ ਖਿੜਾਉ ਵਿਚ ਆਉਂਦਾ ਹੈ।3।
अर्थ :- जो कोई नौकर अपने स्वामी की नौकरी भी करे, और उसके साथ के साथ अपने स्वामी के आगे अकड़ की बाते भी करता जाए और इस प्रकार की बाहरली बातें स्वामी के सामने करे, तो वह नौकर स्वामी की खुशी हासिल नहीं कर सकता। मनुख अपना आप मिटा के (स्वामी की) सेवा करे तो ही उस को (स्वामी के दर से) कुछ आदर मिलता है, तो ही, हे नानक ! वह मनुख अपने उस स्वामी को मिल सकता है जिस की सेवा में लगा हुआ है। (अपना आप गँवा के सेवा में) लगा हुआ मनुख ही (स्वामी के दर पर) कबूल होता है।1। जो कुछ मनुख के दिल में होता है, वही प्रकट होता है, (भावार्थ, जैसी मनुख की नीयत होती है, वैसा ही उस को फल लगता है), (अगर अंदर नीयत कुछ ओर हो, तो उस के उलट) मुख से कह देना व्यर्थ है। यह कैसी अचरज की बात है कि मनुख बीजता तो ज़हर है (भावार्थ, नीयत तो विकारों की तरफ है) (पर उस के फल के रूप में) माँगता अमृत है।2। कोई भी मनुख परख के देख लए, किसी अंजान के साथ लाई हुई मित्रता कभी सिरे नहीं चड़ती, किउंंकि उस अंजान का रवईआ उसी प्रकार का ही रहता है जिहो जही उस की समझ होती है; (इसी प्रकार इस मूर्ख मन के आखे लगने से कभी लाभ नहीं होता, यह मन अपनी समझ अनुसार विकारों की तरफ ही के लिए घूमता है)। किसी एक चीज में कोई ओर चीज तो ही पै सकती है, अगर उस में से पहली पड़ी हुई चीज कढ के लिए जाए; (इसी प्रकार इस मन को भगवान की तरफ जोड़न के लिए यह जरूरी है कि इस का पहला स्वभाव तबदील किया जाए)। खसम के साथ हुक्म किया हुआ कामयाब नहीं हो सकता, उस के आगे तो निम्रता ही फबदी है। हे नानक ! धोखे का काम करने से धोखा ही होता है, (भावार्थ, जितना समय मनुख दुनिया के धंदिआँ में लगा रहता है, उतना समय चिंता में ही फँसा रहता है, मन) भगवान की सिफ़त-सालाह करने से ही खिलाव में आता है।3।