- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਈ ਮਰਦਾਨਾ ਜੀ ਜਿਨ੍ਹਾਂ ਦਾ ਪਹਿਲਾ ਨਾਮ ਭਾਈ ‘ਦਾਨਾ’ ਸੀ, ਦਾ ਜਨਮ 6 ਫਰਵਰੀ 1459 ਈ.ਨੂੰ ਪਿੰਡ ਤਲਵੰਡੀ (ਰਾਏ ਭੋਏ ਦੀ) ਦੇ ਵਸਨੀਕ ਚੌਂਭੜ ਜਾਤ ਦੇ ਮਿਰਾਸੀ ਮੀਰ ਬਾਦਰੇ ਤੇ ਮਾਤਾ ਲੱਖੋ ਜੀ ਦੇ ਘਰ ਹੋਇਆ। ਉਮਰ ਪੱਖੋਂ ਭਾਈ ਮਰਦਾਨਾ ਜੀ ਗੁਰੂੁ ਨਾਨਕ ਪਾਤਸ਼ਾਹ ਨਾਲੋਂ ਲਗਪਗ ਸਵਾ 10 ਸਾਲ ਵੱਡੇ ਸਨ। ਭਾਈ ਸਾਹਿਬ ਜਿਥੇ ਉੱਚਕੋਟੀ ਦੇ ਸੰਗੀਤਕਾਰ ਸਨ ਉਥੇ ਗੁਰੁ ਸਾਹਿਬ ਦੇ ਸੱਚੇੇ ਤੇ ਪੱਕੇ ਮਿੱਤਰ ਵੀ ਸਨ।

ਭਾਈ ਮਰਦਾਨਾ ਜੀ ਦਾ ਇਹ ਵੀ ਸੁਭਾਗ ਰਿਹਾ ਹੈ ਕਿ ਉਨ੍ਹਾਂ ਨੂੰ ਮਨੁੱਖਤਾ ਦੇ ਰਹਿਬਰ ਸ੍ਰੀ ਗੁਰੂ ਨਾਨਕ ਸਾਹਿਬ ਦਾ ਵਡੇਰਾ ਤੇ ਲੰਮੇਰਾ (ਲਗਪਗ ਛੇ ਦਹਾਕੇ) ਸਾਥ ਪ੍ਰਾਪਤ ਹੋਇਆ ਹੈ। ਇਸ ਸਾਥ ਸਦਕਾ ਹੀ ਉਨ੍ਹਾਂ ਨੇ ਗੁਰੂ ਸਾਹਿਬ ਨਾਲ ਦੇਸ਼-ਵਿਦੇਸ਼ ਦਾ ਚਾਰ ਉਦਾਸੀਆਂ ਦਾ ਸਫ਼ਰ ਤਹਿ ਕੀਤਾ ਹੈ। ਜਿਥੇ ਭਾਈ ਮਰਦਾਨਾ ਜੀ ਨੂੰ ਗੁਰੂ ਨਾਨਕ ਪਾਤਸ਼ਾਹ ਦੀ ਬਾਣੀ ਨੂੰ 19 ਰਾਗਾਂ ਵਿਚ ਪਰੋ ਕੇ ਗਾਉਣ ਦਾ ਸ਼ਰਫ ਹਾਸਲ ਹੈ ਉਥੇ ਨਾਲ ਹੀ ਉਨ੍ਹਾਂ ਨੂੰ ਗੁਰੂ ਘਰ ਦੇ ਪਹਿਲੇ ਕੀਰਤਨੀਏ ਹੋਣ ਦਾ ਮਾਣ ਵੀ ਮਿਲਦਾ ਹੈ। ਗੁਰੂੁ ਨਾਨਕ ਸਾਹਿਬ ਦੀ ਪੰਜਵੀਂ (ਸ੍ਰੀ ਗੁਰੁ ਅਰਜਨ ਦੇਵ ਜੀ) ਅਤੇ ਛੇਵੀਂ (ਸ੍ਰੀ ਗੁਰੂ ਹਰਗੋਬਿੰਦ ਜੀ) ਜੋਤ ਦੇ ਸਮੇਂ ਕੀਰਤਨ ਦੀ ਸੇਵਾ ਨਿਭਾਉਣ ਵਾਲੇ ਭਾਈ ਸੱਤਾ ਜੀ ਤੇ ਭਾਈ ਬਲਵੰਡ ਜੀ ਰਬਾਬੀ ਵੀ ਇਸੇ ਹੀ ਖ਼ਾਨਦਾਨ ਨਾਲ ਸਬੰਧਤ ਸਨ। ਭਾਈ ਲਾਲ ਜੀ ਤੇ ਭਾਈ ਸ਼ਾਦ ਜੀ ਦਾ ਨਾਮਵਰ ਕੀਰਤਨੀ ਜਥਾ ਵੀ ਇਸ ਹੀ ਘਰਾਣੇ ਨਾਲ ਜੁੜਿਆ ਹੈ।
ਜਗਤ ਜਲੰਦੇ ਨੂੰ ਤਾਰਦੇ ਹੋਏ ਜਦੋਂ ਸ੍ਰੀ ਗੁਰੂ ਨਾਨਕ ਦੇਵ ਜੀ (ਆਪਣੀ ਚੌਥੀ ਉਦਾਸੀ ਸਮਂੇ) ਅਫ਼ਗਾਨਿਸਤਾਨ ਦੇ ਨਗਰ ਖੁਰਮ ਵਿਖੇ ਪਹੁੰਚੇ ਤਾਂ ਭਾਈ ਮਰਦਾਨਾ ਜੀ ਨੂੰ ਅਕਾਲ-ਪੁਰਖ ਦਾ ਸਦੀਵੀ ਸੱਦਾ ਆ ਗਿਆ। ਗੁਰੂ ਨਾਨਕ ਦੇਵ ਜੀ ਨਾਲ ਬਚਨ-ਬਿਲਾਸ ਕਰਦਿਆਂ ਅਖ਼ੀਰ 28 ਨਵੰਬਰ 1534 ਈ: ਨੂੰ ਭਾਈ ਮਰਦਾਨਾ ਜੀ ਇਸ ਸੰਸਾਰ ਤੋਂ ਰੁਖ਼ਸਾਤ ਪਾ ਗਏ।
- ਰਮੇਸ਼ ਬੱਗਾ ਚੋਹਲਾ