
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸਾਵਣ 'ਚ ਪੂਜਾ ਕਰਨ ਤੋਂ ਪਹਿਲਾਂ ਜਲ ਵਿੱਚ ਕੁਝ ਖਾਸ ਚੀਜ਼ਾਂ ਮਿਲਾ ਕੇ ਇਸ਼ਨਾਨ ਕਰਨਾ ਚਾਹੀਦਾ ਹੈ। ਇਸ ਨਾਲ ਸਰੀਰਕ ਅਤੇ ਮਾਨਸਿਕ ਸ਼ੁੱਧੀ ਹੁੰਦੀ ਹੈ। ਨਾਲ ਹੀ ਦਲਿੱਦਰ ਦਾ ਨਾਸ਼ ਹੁੰਦਾ ਹੈ। ਹੁਣ ਤੁਹਾਡੇ ਮਨ ਵਿਚ ਸਵਾਲ ਆ ਰਿਹਾ ਹੋਵੇਗਾ ਕਿ ਸਾਵਣ 'ਚ ਕਿਹੜੀਆਂ ਚੀਜ਼ਾਂ ਨੂੰ ਜਲ ਵਿਚ ਮਿਲਾ ਕੇ ਇਸ਼ਨਾਨ ਕਰਨ ਨਾਲ ਸ਼ੁਭ ਫਲ ਪ੍ਰਾਪਤ ਹੁੰਦੇ ਹਨ।

ਧਰਮ ਡੈਸਕ, ਨਵੀਂ ਦਿੱਲੀ : ਹਿੰਦੂ ਧਰਮ 'ਚ ਸਾਵਣ ਦਾ ਬਹੁਤ ਮਹੱਤਵ ਹੈ। ਇਹ ਪਵਿੱਤਰ ਮਹੀਨਾ ਮਹਾਦੇਵ ਦੀ ਕਿਰਪਾ ਪ੍ਰਾਪਤ ਕਰਨ ਤੇ ਪੂਜਾ-ਅਰਚਨਾ ਕਰਨ ਲਈ ਬਹੁਤ ਸ਼ੁਭ ਮੰਨਿਆ ਜਾਂਦਾ ਹੈ। ਧਾਰਮਿਕ ਮਾਨਤਾ ਅਨੁਸਾਰ, ਸਾਵਣ 'ਚ ਭਗਵਾਨ ਦਾ ਅਭਿਸ਼ੇਕ ਕਰਨ ਨਾਲ ਭਗਤ ਦੇ ਜੀਵਨ 'ਚ ਆਉਣ ਵਾਲੇ ਸਾਰੇ ਦੁੱਖ-ਦਰਦ ਦੂਰ ਹੁੰਦੇ ਹਨ। ਇਸ ਦੇ ਨਾਲ ਹੀ ਮਹਾਦੇਵ ਪ੍ਰਸੰਨ ਹੁੰਦੇ ਹਨ।
ਸਾਵਣ 'ਚ ਪੂਜਾ ਕਰਨ ਤੋਂ ਪਹਿਲਾਂ ਜਲ ਵਿੱਚ ਕੁਝ ਖਾਸ ਚੀਜ਼ਾਂ ਮਿਲਾ ਕੇ ਇਸ਼ਨਾਨ ਕਰਨਾ ਚਾਹੀਦਾ ਹੈ। ਇਸ ਨਾਲ ਸਰੀਰਕ ਅਤੇ ਮਾਨਸਿਕ ਸ਼ੁੱਧੀ ਹੁੰਦੀ ਹੈ। ਨਾਲ ਹੀ ਦਲਿੱਦਰ ਦਾ ਨਾਸ਼ ਹੁੰਦਾ ਹੈ। ਹੁਣ ਤੁਹਾਡੇ ਮਨ ਵਿਚ ਸਵਾਲ ਆ ਰਿਹਾ ਹੋਵੇਗਾ ਕਿ ਸਾਵਣ 'ਚ ਕਿਹੜੀਆਂ ਚੀਜ਼ਾਂ ਨੂੰ ਜਲ ਵਿਚ ਮਿਲਾ ਕੇ ਇਸ਼ਨਾਨ ਕਰਨ ਨਾਲ ਸ਼ੁਭ ਫਲ ਪ੍ਰਾਪਤ ਹੁੰਦੇ ਹਨ। ਆਓ ਇਸ ਲੇਖ 'ਚ ਤੁਹਾਨੂੰ ਇਸ ਬਾਰੇ ਵਿਸਥਾਰ ਨਾਲ ਦੱਸਦੇ ਹਾਂ।
ਗੰਗਾਜਲ - ਭਗਵਾਨ ਸ਼ਿਵ ਦਾ ਗੰਗਾਜਲ ਨਾਲ ਬਹੁਤ ਗੂੜ੍ਹਾ ਸਬੰਧ ਹੈ। ਮਹਾਦੇਵ ਨੇ ਆਪਣੀਆਂ ਜਟਾਵਾਂ 'ਚ ਮਾਂ ਗੰਗਾ ਨੂੰ ਧਾਰਨ ਕੀਤਾ ਹੈ। ਇਸ ਲਈ ਸਾਵਣ ਦੇ ਮਹੀਨੇ 'ਚ ਜਲ 'ਚ ਗੰਗਾਜਲ ਮਿਲਾ ਕੇ ਇਸ਼ਨਾਨ ਕਰੋ। ਧਾਰਮਿਕ ਮਾਨਤਾ ਅਨੁਸਾਰ, ਇਸ ਉਪਾਅ ਨੂੰ ਕਰਨ ਨਾਲ ਤੀਰਥ ਇਸ਼ਨਾਨ ਦੇ ਬਰਾਬਰ ਪੁੰਨ ਮਿਲਦਾ ਹੈ। ਇਸ ਦੇ ਨਾਲ ਹੀ ਵਿਅਕਤੀ ਦਾ ਮਨ ਅਤੇ ਸਰੀਰ ਪਵਿੱਤਰ ਹੁੰਦਾ ਹੈ।
ਕਾਲੇ ਤਿਲ - ਮੱਸਿਆ ਤੇ ਸ਼ਰਾਧਾਂ 'ਚ ਪਿੱਤਰਾਂ ਦੀ ਆਤਮਿਕ ਸ਼ਾਂਤੀ ਲਈ ਤਿਲਾਂ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਪਾਣੀ ਵਿਚ ਥੋੜ੍ਹੇ ਜਿਹੇ ਕਾਲੇ ਤਿਲ ਮਿਲਾ ਕੇ ਇਸ਼ਨਾਨ ਕਰਨਾ ਲਾਭਕਾਰੀ ਮੰਨਿਆ ਜਾਂਦਾ ਹੈ। ਧਾਰਮਿਕ ਮਾਨਤਾ ਅਨੁਸਾਰ, ਜਲ ਵਿਚ ਕਾਲੇ ਤਿਲ ਮਿਲਾ ਕੇ ਇਸ਼ਨਾਨ ਕਰਨ ਨਾਲ ਜੀਵਨ ਦੀਆਂ ਰੁਕਾਵਟਾਂ ਦੂਰ ਕਰਨ 'ਚ ਫਲਦਾਇਕ ਮੰਨਿਆ ਜਾਂਦਾ ਹੈ।
ਕੱਚਾ ਦੁੱਧ - ਭਗਵਾਨ ਸ਼ਿਵ 'ਤੇ ਕੱਚਾ ਦੁੱਧ ਅਰਪਿਤ ਕਰਨ ਦਾ ਬਹੁਤ ਮਹੱਤਵ ਹੈ। ਇਸ ਨਾਲ ਮਹਾਦੇਵ ਦੀ ਕਿਰਪਾ ਨਾਲ ਜੀਵਨ ਵਿਚ ਸੁੱਖ-ਸ਼ਾਂਤੀ ਦਾ ਆਗਮਨ ਹੁੰਦਾ ਹੈ। ਮਹਾਦੇਵ ਨੂੰ ਪ੍ਰਸੰਨ ਕਰਨ ਲਈ ਜਲ ਵਿਚ ਕੱਚਾ ਦੁੱਧ ਮਿਲਾ ਕੇ ਇਸ਼ਨਾਨ ਕਰੋ। ਅਜਿਹਾ ਮੰਨਿਆ ਜਾਂਦਾ ਹੈ ਕਿ ਪਾਣੀ ਵਿਚ ਕੱਚਾ ਦੁੱਧ ਮਿਲਾਉਣ ਨਾਲ ਵਿਅਕਤੀ ਨੂੰ ਮਾਨਸਿਕ ਸ਼ਾਂਤੀ ਪ੍ਰਾਪਤ ਹੁੰਦੀ ਹੈ ਅਤੇ ਜੀਵਨ ਵਿਚ ਵੱਡੇ ਬਦਲਾਅ ਦੇਖਣ ਨੂੰ ਮਿਲਦੇ ਹਨ।
ਗੁਲਾਬ ਜਲ - ਸਾਵਣ 'ਚ ਨਹਾਉਣ ਦੇ ਪਾਣੀ 'ਚ ਗੁਲਾਬ ਜਲ ਮਿਲਾ ਕੇ ਇਸ਼ਨਾਨ ਕਰਨ ਨਾਲ ਕੁੰਡਲੀ 'ਚ ਸ਼ੁੱਕਰ ਗ੍ਰਹਿ ਮਜ਼ਬੂਤ ਹੁੰਦਾ ਹੈ।
ਡਿਸਕਲੇਮਰ: ਇਸ ਲੇਖ ਵਿੱਚ ਦੱਸੇ ਗਏ ਉਪਾਅ/ਲਾਭ/ਸਲਾਹ ਅਤੇ ਬਿਆਨ ਸਿਰਫ਼ ਆਮ ਜਾਣਕਾਰੀ ਲਈ ਹਨ। ਪੰਜਾਬੀ ਜਾਗਰਣ ਅਤੇ ਜਾਗਰਣ ਨਿਊ ਮੀਡੀਆ ਇੱਥੇ ਇਸ ਲੇਖ ਫੀਚਰ ਵਿੱਚ ਲਿਖੀਆਂ ਗੱਲਾਂ ਦਾ ਸਮਰਥਨ ਨਹੀਂ ਕਰਦਾ। ਇਸ ਲੇਖ ਵਿੱਚ ਸ਼ਾਮਲ ਜਾਣਕਾਰੀ ਵੱਖ-ਵੱਖ ਮਾਧਿਅਮਾਂ/ਜੋਤਸ਼ੀਆਂ/ਪੰਚਾਂਗ/ਪ੍ਰਵਚਨਾਂ/ਮਾਨਤਾਵਾਂ/ਧਰਮ ਗ੍ਰੰਥਾਂ ਤੋਂ ਇਕੱਠੀ ਕੀਤੀ ਗਈ ਹੈ। ਪਾਠਕਾਂ ਨੂੰ ਬੇਨਤੀ ਹੈ ਕਿ ਲੇਖ ਨੂੰ ਅੰਤਿਮ ਸੱਚ ਜਾਂ ਦਾਅਵਾ ਨਾ ਮੰਨਣ ਅਤੇ ਆਪਣੇ ਵਿਵੇਕ ਦੀ ਵਰਤੋਂ ਕਰਨ। ਪੰਜਾਬੀ ਜਾਗਰਣ ਅਤੇ ਜਾਗਰਣ ਨਿਊ ਮੀਡੀਆ ਅੰਧਵਿਸ਼ਵਾਸ ਦੇ ਖ਼ਿਲਾਫ਼ ਹੈ।