ਅੰਕ ਜੋਤਿਸ਼ ਸ਼ਾਸਤਰ 'ਚ ਮੁਲਾਂਕ ਪੰਜ ਉਨ੍ਹਾਂ ਵਿੱਚੋਂ ਇੱਕ ਮੰਨਿਆ ਗਿਆ ਹੈ, ਜੋ ਘੁੰਮਣ-ਫਿਰਨ ਦੇ ਸਭ ਤੋਂ ਵੱਡੇ ਸ਼ੌਕੀਨ ਹੁੰਦੇ ਹਨ। ਇਨ੍ਹਾਂ ਨੂੰ ਨਵੀਆਂ ਥਾਵਾਂ ਦੀ ਖੋਜ ਕਰਨਾ ਤੇ ਨਵੀਆਂ-ਨਵੀਆਂ ਚੀਜ਼ਾਂ ਸਿੱਖਣਾ ਪਸੰਦ ਹੁੰਦਾ ਹੈ। ਇਹ ਲੋਕ ਅਕਸਰ ਨਵੇਂ ਸਥਾਨਾਂ ਦੀ ਯਾਤਰਾ ਕਰਦੇ ਰਹਿੰਦੇ ਹਨ।

ਧਰਮ ਡੈਸਕ, ਨਵੀਂ ਦਿੱਲੀ : ਅੰਕ ਜੋਤਿਸ਼ ਸ਼ਾਸਤਰ 'ਚ ਮੰਨਿਆ ਗਿਆ ਹੈ ਕਿ ਹਰ ਮੁਲਾਂਕ 'ਤੇ ਉਸ ਨਾਲ ਸਬੰਧਤ ਗ੍ਰਹਿ ਦਾ ਵੀ ਵਿਸ਼ੇਸ਼ ਰੂਪ 'ਚ ਪ੍ਰਭਾਵ ਪੈਂਦਾ ਹੈ। ਅੰਕ ਜੋਤਿਸ਼ 'ਚ ਕੁਝ ਮੁਲਾਂਕ ਦੇ ਜਾਤਕਾਂ ਨੂੰ ਘੁੰਮਣ-ਫਿਰਨ ਦਾ ਸ਼ੌਕੀਨ ਮੰਨਿਆ ਗਿਆ ਹੈ। ਅਜਿਹੀ ਸਥਿਤੀ 'ਚ ਇਨ੍ਹਾਂ ਲੋਕਾਂ ਦਾ ਇੱਕ ਜਗ੍ਹਾ ਟਿਕ ਕੇ ਰਹਿਣਾ ਮੁਸ਼ਕਿਲ ਹੁੰਦਾ ਹੈ। ਆਓ ਜਾਣਦੇ ਹਾਂ ਇਸ ਮੁਲਾਂਕ ਦੇ ਲੋਕਾਂ ਦੀਆਂ ਕੁਝ ਹੋਰ ਖ਼ਾਸ ਗੱਲਾਂ।
ਅੰਕ ਜੋਤਿਸ਼ ਅਨੁਸਾਰ, ਜਿਨ੍ਹਾਂ ਲੋਕਾਂ ਦਾ ਜਨਮ ਕਿਸੇ ਵੀ ਮਹੀਨੇ ਦੀ 5, 14, 23 ਤਾਰੀਖ਼ ਨੂੰ ਹੁੰਦਾ ਹੈ, ਉਨ੍ਹਾਂ ਦਾ ਮੁਲਾਂਕ 5 ਮੰਨਿਆ ਜਾਂਦਾ ਹੈ। ਇਸ ਮੁਲਾਂਕ ਦੇ ਸੁਆਮੀ ਗ੍ਰਹਿ ਬੁੱਧ ਹਨ, ਜੋ ਜੋਤਿਸ਼ ਸ਼ਾਸਤਰ 'ਚ ਗਿਆਨ ਅਤੇ ਬੁੱਧੀ ਦੇ ਸੂਚਕ ਮੰਨੇ ਗਏ ਹਨ। ਬੁੱਧ ਗ੍ਰਹਿ ਦੇ ਪ੍ਰਭਾਵ ਕਾਰਨ ਇਹ ਲੋਕ ਇਕ ਜਗ੍ਹਾ ਟਿਕ ਕੇ ਨਹੀਂ ਬੈਠ ਸਕਦੇ ਤੇ ਰੋਮਾਂਚ ਦੀ ਤਲਾਸ਼ 'ਚ ਰਹਿੰਦੇ ਹਨ।
ਅੰਕ ਜੋਤਿਸ਼ ਸ਼ਾਸਤਰ 'ਚ ਇਹ ਮੁਲਾਂਕ ਉਨ੍ਹਾਂ ਵਿੱਚੋਂ ਇੱਕ ਮੰਨਿਆ ਗਿਆ ਹੈ, ਜੋ ਘੁੰਮਣ-ਫਿਰਨ ਦੇ ਸਭ ਤੋਂ ਵੱਡੇ ਸ਼ੌਕੀਨ ਹੁੰਦੇ ਹਨ। ਇਨ੍ਹਾਂ ਨੂੰ ਨਵੀਆਂ ਥਾਵਾਂ ਦੀ ਖੋਜ ਕਰਨਾ ਤੇ ਨਵੀਆਂ-ਨਵੀਆਂ ਚੀਜ਼ਾਂ ਸਿੱਖਣਾ ਪਸੰਦ ਹੁੰਦਾ ਹੈ। ਇਹ ਲੋਕ ਅਕਸਰ ਨਵੇਂ ਸਥਾਨਾਂ ਦੀ ਯਾਤਰਾ ਕਰਦੇ ਰਹਿੰਦੇ ਹਨ।
ਡਿਸਕਲੇਮਰ: ਇਸ ਲੇਖ ਵਿੱਚ ਦੱਸੇ ਗਏ ਉਪਾਅ/ਲਾਭ/ਸਲਾਹ ਅਤੇ ਬਿਆਨ ਸਿਰਫ਼ ਆਮ ਜਾਣਕਾਰੀ ਲਈ ਹਨ। ਪੰਜਾਬੀ ਜਾਗਰਣ ਅਤੇ ਜਾਗਰਣ ਨਿਊ ਮੀਡੀਆ ਇੱਥੇ ਇਸ ਲੇਖ ਫੀਚਰ ਵਿੱਚ ਲਿਖੀਆਂ ਗੱਲਾਂ ਦਾ ਸਮਰਥਨ ਨਹੀਂ ਕਰਦਾ। ਇਸ ਲੇਖ ਵਿੱਚ ਸ਼ਾਮਲ ਜਾਣਕਾਰੀ ਵੱਖ-ਵੱਖ ਮਾਧਿਅਮਾਂ/ਜੋਤਸ਼ੀਆਂ/ਪੰਚਾਂਗ/ਪ੍ਰਵਚਨਾਂ/ਮਾਨਤਾਵਾਂ/ਧਰਮ ਗ੍ਰੰਥਾਂ ਤੋਂ ਇਕੱਠੀ ਕੀਤੀ ਗਈ ਹੈ। ਪਾਠਕਾਂ ਨੂੰ ਬੇਨਤੀ ਹੈ ਕਿ ਲੇਖ ਨੂੰ ਅੰਤਿਮ ਸੱਚ ਜਾਂ ਦਾਅਵਾ ਨਾ ਮੰਨਣ ਅਤੇ ਆਪਣੇ ਵਿਵੇਕ ਦੀ ਵਰਤੋਂ ਕਰਨ। ਪੰਜਾਬੀ ਜਾਗਰਣ ਅਤੇ ਜਾਗਰਣ ਨਿਊ ਮੀਡੀਆ ਅੰਧਵਿਸ਼ਵਾਸ ਦੇ ਖ਼ਿਲਾਫ਼ ਹੈ।