ਕੁੰਭ ਅਤੇ ਬ੍ਰਿਸ਼ਚਕ ਰਾਸ਼ੀ ਦੇ ਜਾਤਕਾਂ ਦੇ ਰਿਸ਼ਤੇ ਵਿੱਚ ਬਹੁਤ ਜ਼ਿਆਦਾ ਸਬਰ (ਧੀਰਜ) ਦੀ ਲੋੜ ਹੁੰਦੀ ਹੈ। ਇਸ ਰਿਸ਼ਤੇ ਨੂੰ ਸਫਲ ਬਣਾਉਣ ਲਈ, ਦੋਵਾਂ ਨੂੰ ਇੱਕ-ਦੂਜੇ ਦੀਆਂ ਲੋੜਾਂ ਨੂੰ ਸਮਝਣ ਅਤੇ ਆਪਣੀ ਜ਼ਿੱਦੀ ਫ਼ਿਤਰਤ ਨੂੰ ਛੱਡਣ ਦੀ ਲੋੜ ਹੁੰਦੀ ਹੈ। ਭਾਵੇਂ ਇਹ ਜੋੜੀ ਚੁਣੌਤੀਪੂਰਨ ਮੰਨੀ ਜਾਂਦੀ ਹੈ, ਪਰ ਆਪਸੀ ਪਿਆਰ ਅਤੇ ਸਮਝ ਨਾਲ ਰਿਸ਼ਤੇ ਨੂੰ ਬਿਹਤਰ ਬਣਾਇਆ ਜਾ ਸਕਦਾ ਹੈ।

ਧਰਮ ਡੈਸਕ, ਨਵੀਂ ਦਿੱਲੀ: ਅੱਜ ਅਸੀਂ ਤੁਹਾਨੂੰ ਦੱਸ ਰਹੇ ਹਾਂ ਕਿ ਕੁੰਭ ਅਤੇ ਬ੍ਰਿਸ਼ਚਕ ਰਾਸ਼ੀ ਵਾਲੇ ਜਾਤਕਾਂ ਦਾ ਰਿਸ਼ਤਾ ਕਿਹੋ ਜਿਹਾ ਹੁੰਦਾ ਹੈ। ਇਨ੍ਹਾਂ ਦੋਵਾਂ ਰਾਸ਼ੀਆਂ ਦਾ ਰਿਸ਼ਤਾ ਕਾਫ਼ੀ ਚੁਣੌਤੀਪੂਰਨ ਮੰਨਿਆ ਜਾਂਦਾ ਹੈ, ਪਰ ਕੁਝ ਗੱਲਾਂ ਦਾ ਧਿਆਨ ਰੱਖ ਕੇ ਇਹ ਲੋਕ ਆਪਣੇ ਰਿਸ਼ਤੇ ਨੂੰ ਮਜ਼ਬੂਤ ਬਣਾ ਸਕਦੇ ਹਨ। ਆਓ ਜਾਣਦੇ ਹਾਂ ਇਸ ਬਾਰੇ...
ਕੁੰਭ ਰਾਸ਼ੀ ਤੇ ਬ੍ਰਿਸ਼ਚਕ ਰਾਸ਼ੀ ਦੇ ਜਾਤਕਾਂ ਦਾ ਰਿਸ਼ਤਾ ਬਹੁਤ ਹੀ ਗੁੰਝਲਦਾਰ ਤੇ ਚੁਣੌਤੀਪੂਰਨ ਮੰਨਿਆ ਜਾਂਦਾ ਹੈ, ਕਿਉਂਕਿ ਬ੍ਰਿਸ਼ਚਕ ਰਾਸ਼ੀ ਦੇ ਸਵਾਮੀ ਮੰਗਲ ਹਨ, ਉੱਥੇ ਹੀ ਕੁੰਭ ਦੇ ਸਵਾਮੀ ਸ਼ਨੀ ਹਨ। ਜੋਤਿਸ਼ ਸ਼ਾਸਤਰ ਦੀਆਂ ਮਾਨਤਾਵਾਂ ਅਨੁਸਾਰ ਇਨ੍ਹਾਂ ਦੋਵਾਂ ਗ੍ਰਹਿਆਂ ਦੀ ਆਪਸ 'ਚ ਦੁਸ਼ਮਣੀ ਹੈ।
ਬ੍ਰਿਸ਼ਚਕ ਰਾਸ਼ੀ ਦੇ ਜਾਤਕ ਅਧਿਕਾਰ ਜਤਾਉਣ ਵਾਲੇ (Possessive) ਹੁੰਦੇ ਹਨ ਤੇ ਉਹ ਆਪਣੇ ਰਿਸ਼ਤਿਆਂ 'ਚ ਡੂੰਘਾਈ ਚਾਹੁੰਦੇ ਹਨ, ਜਦੋਂਕਿ ਕੁੰਭ ਰਾਸ਼ੀ ਦੇ ਜਾਤਕਾਂ ਨੂੰ ਸੁਤੰਤਰਤਾ ਤੇ ਨਿਰਲੇਪਤਾ ਪਸੰਦ ਹੁੰਦੀ ਹੈ। ਇਨ੍ਹਾਂ ਸਭ ਕਾਰਨਾਂ ਕਰਕੇ ਕੁੰਭ ਤੇ ਬ੍ਰਿਸ਼ਚਕ ਰਾਸ਼ੀ ਵਾਲੇ ਲੋਕਾਂ ਦੇ ਰਿਸ਼ਤੇ 'ਚ ਵਿਚਾਰਕ ਮਤਭੇਦ ਅਤੇ ਗਲਤਫਹਿਮੀਆਂ ਪੈਦਾ ਹੋ ਜਾਂਦੀਆਂ ਹਨ।
ਜੇਕਰ ਕੁੰਭ ਤੇ ਬ੍ਰਿਸ਼ਚਕ ਰਾਸ਼ੀ ਦੀਆਂ ਸਮਾਨਤਾਵਾਂ ਦੀ ਗੱਲ ਕੀਤੀ ਜਾਵੇ ਤਾਂ ਦੋਵਾਂ ਹੀ ਰਾਸ਼ੀ ਦੇ ਜਾਤਕ ਵਫ਼ਾਦਾਰ ਹੁੰਦੇ ਹਨ ਪਰ ਨਾਲ ਹੀ ਜ਼ਿੱਦੀ ਵੀ ਹੁੰਦੇ ਹਨ। ਦੋਵਾਂ ਰਾਸ਼ੀਆਂ ਦੀ 'ਸਥਿਰ' ਕੁਦਰਤ ਕਾਰਨ ਇਨ੍ਹਾਂ ਵਿਚ ਜਲਦੀ ਇਕ-ਦੂਜੇ ਪ੍ਰਤੀ ਖਿੱਚ ਪੈਦਾ ਹੋ ਜਾਂਦੀ ਹੈ ਜੋ ਇਨ੍ਹਾਂ ਨੂੰ ਇੱਕ-ਦੂਜੇ ਦੇ ਕਰੀਬ ਲਿਆਉਂਦੀ ਹੈ। ਦੋਵੇਂ ਹੀ ਰਾਸ਼ੀ ਦੇ ਜਾਤਕ ਬਹੁਤ ਬੁੱਧੀਮਾਨ ਹੁੰਦੇ ਹਨ।
ਕੁੰਭ ਤੇ ਬ੍ਰਿਸ਼ਚਕ ਰਾਸ਼ੀ ਦੇ ਜਾਤਕਾਂ ਦੇ ਰਿਸ਼ਤੇ 'ਚ ਬਹੁਤ ਜ਼ਿਆਦਾ ਸਬਰ (ਧੀਰਜ) ਦੀ ਲੋੜ ਹੁੰਦੀ ਹੈ। ਇਸ ਰਿਸ਼ਤੇ ਨੂੰ ਸਫਲ ਬਣਾਉਣ ਲਈ ਦੋਵਾਂ ਨੂੰ ਇਕ-ਦੂਜੇ ਦੀਆਂ ਲੋੜਾਂ ਨੂੰ ਸਮਝਣ ਅਤੇ ਆਪਣੀ ਜ਼ਿੱਦੀ ਫ਼ਿਤਰਤ ਨੂੰ ਛੱਡਣ ਦੀ ਲੋੜ ਹੁੰਦੀ ਹੈ। ਭਾਵੇਂ ਇਹ ਜੋੜੀ ਚੁਣੌਤੀਪੂਰਨ ਮੰਨੀ ਜਾਂਦੀ ਹੈ ਪਰ ਆਪਸੀ ਪਿਆਰ ਤੇ ਸਮਝ ਨਾਲ ਰਿਸ਼ਤੇ ਨੂੰ ਬਿਹਤਰ ਬਣਾਇਆ ਜਾ ਸਕਦਾ ਹੈ।
ਜਦੋਂ ਇਹ ਦੋਵੇਂ ਜਾਤਕ ਇਕ-ਦੂਜੇ ਦੀ ਸ਼ਖ਼ਸੀਅਤ ਦਾ ਸਨਮਾਨ ਕਰਦੇ ਹਨ, ਤਾਂ ਇਸ ਨਾਲ ਉਨ੍ਹਾਂ ਦਾ ਰਿਸ਼ਤਾ ਹੋਰ ਵੀ ਮਜ਼ਬੂਤ ਬਣਦਾ ਹੈ। ਨਾਲ ਹੀ ਉਨ੍ਹਾਂ ਨੂੰ ਲੋੜ ਹੈ ਕਿ ਦੋਵੇਂ ਪੱਖ ਆਪਣੇ ਵਿਚਕਾਰਲੇ ਭਾਵਨਾਤਮਕ ਅਤੇ ਬੌਧਿਕ ਸੰਘਰਸ਼ ਨੂੰ ਹੱਲ ਕਰਨ, ਤਾਂ ਜੋ ਉਨ੍ਹਾਂ ਦਾ ਰਿਸ਼ਤਾ ਹੋਰ ਵੀ ਡੂੰਘਾ ਹੋ ਸਕੇ।
ਡਿਸਕਲੇਮਰ: ਇਸ ਲੇਖ ਵਿੱਚ ਦੱਸੇ ਗਏ ਉਪਾਅ/ਲਾਭ/ਸਲਾਹ ਅਤੇ ਬਿਆਨ ਸਿਰਫ਼ ਆਮ ਜਾਣਕਾਰੀ ਲਈ ਹਨ। ਪੰਜਾਬੀ ਜਾਗਰਣ ਅਤੇ ਜਾਗਰਣ ਨਿਊ ਮੀਡੀਆ ਇੱਥੇ ਇਸ ਲੇਖ ਫੀਚਰ ਵਿੱਚ ਲਿਖੀਆਂ ਗੱਲਾਂ ਦਾ ਸਮਰਥਨ ਨਹੀਂ ਕਰਦਾ। ਇਸ ਲੇਖ ਵਿੱਚ ਸ਼ਾਮਲ ਜਾਣਕਾਰੀ ਵੱਖ-ਵੱਖ ਮਾਧਿਅਮਾਂ/ਜੋਤਸ਼ੀਆਂ/ਪੰਚਾਂਗ/ਪ੍ਰਵਚਨਾਂ/ਮਾਨਤਾਵਾਂ/ਧਰਮ ਗ੍ਰੰਥਾਂ ਤੋਂ ਇਕੱਠੀ ਕੀਤੀ ਗਈ ਹੈ। ਪਾਠਕਾਂ ਨੂੰ ਬੇਨਤੀ ਹੈ ਕਿ ਲੇਖ ਨੂੰ ਅੰਤਿਮ ਸੱਚ ਜਾਂ ਦਾਅਵਾ ਨਾ ਮੰਨਣ ਅਤੇ ਆਪਣੇ ਵਿਵੇਕ ਦੀ ਵਰਤੋਂ ਕਰਨ। ਪੰਜਾਬੀ ਜਾਗਰਣ ਅਤੇ ਜਾਗਰਣ ਨਿਊ ਮੀਡੀਆ ਅੰਧਵਿਸ਼ਵਾਸ ਦੇ ਖ਼ਿਲਾਫ਼ ਹੈ।