Garud Puran ਅਨੁਸਾਰ, ਕਿਸੇ ਵਿਅਕਤੀ ਦੀ ਮੌਤ ਤੋਂ ਬਾਅਦ ਉਸਦੀ ਆਤਮਾ ਨਵੀਂ ਯਾਤਰਾ 'ਤੇ ਨਿਕਲ ਜਾਂਦੀ ਹੈ ਪਰ ਨਾਲ ਹੀ ਇਹ ਵੀ ਦੱਸਿਆ ਗਿਆ ਹੈ ਕਿ ਕੁਝ ਸਮੇਂ ਤਕ ਆਤਮਾ ਆਪਣੀ ਪੁਰਾਣੀ ਜ਼ਿੰਦਗੀ ਨਾਲ ਜੁੜੇ ਰਿਸ਼ਤਿਆਂ ਤੇ ਵਸਤਾਂ ਦੇ ਮੋਹ 'ਚ ਹੀ ਰਹਿੰਦੀ ਹੈ। ਅਜਿਹੀ ਸਥਿਤੀ 'ਚ ਜੇਕਰ ਤੁਸੀਂ ਉਸ ਵਿਅਕਤੀ ਦੀਆਂ ਚੀਜ਼ਾਂ ਦੀ ਵਰਤੋਂ ਕਰਦੇ ਹੋ ਤਾਂ ਇਸ ਨਾਲ ਆਤਮਾ ਦਾ ਮੋਹ ਖਤਮ ਹੋਣ ਵਿੱਚ ਹੋਰ ਵੀ ਜ਼ਿਆਦਾ ਸਮਾਂ ਲੱਗਦਾ ਹੈ।

ਧਰਮ ਡੈਸਕ, ਨਵੀਂ ਦਿੱਲੀ: 'ਗਰੁੜ ਪੁਰਾਣ' ਸਨਾਤਨ ਧਰਮ ਦੇ ਮੁੱਖ 18 ਪੁਰਾਣਾਂ 'ਚੋਂ ਇਕ ਹੈ। ਇਹ ਭਗਵਾਨ ਵਿਸ਼ਨੂੰ ਵੱਲੋਂ ਗਰੁੜ ਨੂੰ ਸੁਣਾਇਆ ਗਿਆ ਇਕ ਬਹੁਤ ਹੀ ਰਹੱਸਮਈ ਪੁਰਾਣ ਹੈ ਜਿਸ ਵਿਚ ਜੀਵਨ, ਮੌਤ ਤੇ ਜਨਮ ਦੇ ਭੇਦਾਂ ਦਾ ਡੂੰਘਾ ਵਰਣਨ ਕੀਤਾ ਗਿਆ ਹੈ।
ਕਈ ਵਾਰ ਪਰਿਵਾਰ 'ਚ ਕਿਸੇ ਦੀ ਮੌਤ ਹੋ ਜਾਣ 'ਤੇ ਲੋਕ ਉਸ ਦੀਆਂ ਚੀਜ਼ਾਂ ਜਿਵੇਂ ਕੱਪੜੇ, ਜੁੱਤੇ ਅਤੇ ਗਹਿਣੇ ਆਦਿ ਨੂੰ ਯਾਦ ਵਜੋਂ ਬੜੀ ਸੰਭਾਲ ਕੇ ਰੱਖਦੇ ਹਨ ਅਤੇ ਉਨ੍ਹਾਂ ਦੀ ਵਰਤੋਂ ਵੀ ਕਰਦੇ ਹਨ। ਗਰੁੜ ਪੁਰਾਣ 'ਚ ਇਸ ਵਿਸ਼ੇ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ ਹੈ ਜਿਸ ਬਾਰੇ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ।
ਗਰੁੜ ਪੁਰਾਣ ਅਨੁਸਾਰ, ਕਿਸੇ ਵਿਅਕਤੀ ਦੀ ਮੌਤ ਤੋਂ ਬਾਅਦ ਉਸਦੀ ਆਤਮਾ ਨਵੀਂ ਯਾਤਰਾ 'ਤੇ ਨਿਕਲ ਜਾਂਦੀ ਹੈ ਪਰ ਨਾਲ ਹੀ ਇਹ ਵੀ ਦੱਸਿਆ ਗਿਆ ਹੈ ਕਿ ਕੁਝ ਸਮੇਂ ਤਕ ਆਤਮਾ ਆਪਣੀ ਪੁਰਾਣੀ ਜ਼ਿੰਦਗੀ ਨਾਲ ਜੁੜੇ ਰਿਸ਼ਤਿਆਂ ਤੇ ਵਸਤਾਂ ਦੇ ਮੋਹ 'ਚ ਹੀ ਰਹਿੰਦੀ ਹੈ। ਅਜਿਹੀ ਸਥਿਤੀ 'ਚ ਜੇਕਰ ਤੁਸੀਂ ਉਸ ਵਿਅਕਤੀ ਦੀਆਂ ਚੀਜ਼ਾਂ ਦੀ ਵਰਤੋਂ ਕਰਦੇ ਹੋ ਤਾਂ ਇਸ ਨਾਲ ਆਤਮਾ ਦਾ ਮੋਹ ਖਤਮ ਹੋਣ ਵਿੱਚ ਹੋਰ ਵੀ ਜ਼ਿਆਦਾ ਸਮਾਂ ਲੱਗਦਾ ਹੈ।
ਗਰੁੜ ਪੁਰਾਣ 'ਚ ਕਿਹਾ ਗਿਆ ਹੈ ਕਿ ਜੇਕਰ ਤੁਸੀਂ ਮ੍ਰਿਤਕ ਦੀਆਂ ਵਸਤਾਂ ਦੀ ਵਰਤੋਂ ਕਰਦੇ ਹੋ ਤਾਂ ਇਸ ਨਾਲ ਪਿੱਤਰ ਤੁਹਾਡੇ ਤੋਂ ਨਾਰਾਜ਼ ਹੋ ਸਕਦੇ ਹਨ, ਜਿਸ ਕਾਰਨ ਉਸ ਵਿਅਕਤੀ ਅਤੇ ਪਰਿਵਾਰ ਨੂੰ ਪਿੱਤਰ ਦੋਸ਼ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਦੇ ਨਾਲ ਹੀ ਮ੍ਰਿਤਕ ਦੀਆਂ ਚੀਜ਼ਾਂ 'ਚ ਨਕਾਰਾਤਮਕ ਊਰਜਾ ਦਾ ਵਾਸ ਵੀ ਮੰਨਿਆ ਜਾਂਦਾ ਹੈ ਜਿਸਦਾ ਪ੍ਰਭਾਵ ਉਸ ਵਸਤੂ ਦੀ ਵਰਤੋਂ ਕਰਨ ਵਾਲੇ ਵਿਅਕਤੀ 'ਤੇ ਵੀ ਪੈ ਸਕਦਾ ਹੈ।
ਮ੍ਰਿਤਕ ਵਿਅਕਤੀ ਦੇ ਗਹਿਣੇ, ਕੱਪੜੇ, ਜੁੱਤੇ-ਚੱਪਲ ਤੇ ਘੜੀ ਆਦਿ ਦੀ ਵਰਤੋਂ ਕਰਨਾ ਤੁਹਾਡੇ ਲਈ ਮੁਸ਼ਕਲਾਂ ਦਾ ਕਾਰਨ ਬਣ ਸਕਦਾ ਹੈ। ਇਨ੍ਹਾਂ ਸਾਰੀਆਂ ਚੀਜ਼ਾਂ ਦੀ ਵਰਤੋਂ ਨਾਲ ਨਕਾਰਾਤਮਕਤਾ ਵਧਦੀ ਹੈ ਜੋ ਵਿਅਕਤੀ ਦੀ ਮਾਨਸਿਕ ਅਤੇ ਆਰਥਿਕ ਸਥਿਤੀ 'ਤੇ ਸਿੱਧਾ ਅਸਰ ਪਾਉਂਦੀ ਹੈ। ਪਰ ਜੇਕਰ ਮ੍ਰਿਤਕ ਨੇ ਜਿਉਂਦੇ ਜੀਅ ਆਪਣੇ ਗਹਿਣੇ ਤੁਹਾਨੂੰ ਤੋਹਫ਼ੇ ਵਜੋਂ ਦਿੱਤੇ ਹਨ, ਤਾਂ ਅਜਿਹੀ ਸਥਿਤੀ ਵਿਚ ਤੁਸੀਂ ਉਹ ਗਹਿਣੇ ਪਾ ਸਕਦੇ ਹੋ। ਇਸ ਨਾਲ ਕੋਈ ਦੋਸ਼ ਨਹੀਂ ਲੱਗਦਾ।
ਮ੍ਰਿਤਕ ਵਿਅਕਤੀ ਦੀਆਂ ਚੀਜ਼ਾਂ ਨੂੰ ਸ਼ੁੱਧ ਕਰਨ ਤੋਂ ਬਾਅਦ ਕਿਸੇ ਗਰੀਬ ਜਾਂ ਲੋੜਵੰਦ ਲੋਕਾਂ ਨੂੰ ਦਾਨ ਵਜੋਂ ਦੇ ਦੇਣਾ ਚਾਹੀਦਾ ਹੈ। ਅਜਿਹਾ ਕਰਨਾ ਧਾਰਮਿਕ ਦ੍ਰਿਸ਼ਟੀ ਤੋਂ ਉਚਿਤ ਮੰਨਿਆ ਗਿਆ ਹੈ। ਦੂਜੇ ਪਾਸੇ, ਜੇਕਰ ਤੁਸੀਂ ਦਾਨ ਨਹੀਂ ਕਰਨਾ ਚਾਹੁੰਦੇ ਤਾਂ ਇਨ੍ਹਾਂ ਚੀਜ਼ਾਂ ਨੂੰ ਕਿਸੇ ਨਦੀ 'ਚ ਜਲ-ਪ੍ਰਵਾਹ (ਵਿਸਰਜਿਤ) ਕਰ ਸਕਦੇ ਹੋ। ਇਹ ਵੀ ਸਕਾਰਾਤਮਕਤਾ ਬਣਾਈ ਰੱਖਣ ਦਾ ਇਕ ਵਧੀਆ ਤਰੀਕਾ ਹੈ। ਇਸ ਨਾਲ ਉਸ ਵਿਅਕਤੀ ਦੀ ਆਤਮਾ ਨੂੰ ਸ਼ਾਂਤੀ ਮਿਲਦੀ ਹੈ ਅਤੇ ਪਰਿਵਾਰ ਵੀ ਦੋਸ਼ਾਂ ਤੋਂ ਬਚਿਆ ਰਹਿੰਦਾ ਹੈ।
ਡਿਸਕਲੇਮਰ: ਇਸ ਲੇਖ ਵਿੱਚ ਦੱਸੇ ਗਏ ਉਪਾਅ/ਲਾਭ/ਸਲਾਹ ਅਤੇ ਬਿਆਨ ਸਿਰਫ਼ ਆਮ ਜਾਣਕਾਰੀ ਲਈ ਹਨ। ਪੰਜਾਬੀ ਜਾਗਰਣ ਅਤੇ ਜਾਗਰਣ ਨਿਊ ਮੀਡੀਆ ਇੱਥੇ ਇਸ ਲੇਖ ਫੀਚਰ ਵਿੱਚ ਲਿਖੀਆਂ ਗੱਲਾਂ ਦਾ ਸਮਰਥਨ ਨਹੀਂ ਕਰਦਾ। ਇਸ ਲੇਖ ਵਿੱਚ ਸ਼ਾਮਲ ਜਾਣਕਾਰੀ ਵੱਖ-ਵੱਖ ਮਾਧਿਅਮਾਂ/ਜੋਤਸ਼ੀਆਂ/ਪੰਚਾਂਗ/ਪ੍ਰਵਚਨਾਂ/ਮਾਨਤਾਵਾਂ/ਧਰਮ ਗ੍ਰੰਥਾਂ ਤੋਂ ਇਕੱਠੀ ਕੀਤੀ ਗਈ ਹੈ। ਪਾਠਕਾਂ ਨੂੰ ਬੇਨਤੀ ਹੈ ਕਿ ਲੇਖ ਨੂੰ ਅੰਤਿਮ ਸੱਚ ਜਾਂ ਦਾਅਵਾ ਨਾ ਮੰਨਣ ਅਤੇ ਆਪਣੇ ਵਿਵੇਕ ਦੀ ਵਰਤੋਂ ਕਰਨ। ਪੰਜਾਬੀ ਜਾਗਰਣ ਅਤੇ ਜਾਗਰਣ ਨਿਊ ਮੀਡੀਆ ਅੰਧਵਿਸ਼ਵਾਸ ਦੇ ਖ਼ਿਲਾਫ਼ ਹੈ।