- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
Vastu Shastra 'ਚ ਸੂਰਜ ਡੁੱਬਣ ਤੋਂ ਬਾਅਦ ਝਾੜੂ ਲਗਾਉਣ ਦੀ ਮਨਾਹੀ ਹੈ। ਸੂਰਜ ਡੁੱਬਣ ਤੋਂ ਬਾਅਦ ਝਾੜੂ ਲਗਾਉਣਾ ਅਸ਼ੁੱਭ ਮੰਨਿਆ ਜਾਂਦਾ ਹੈ। ਵਾਸਤੂ ਸ਼ਾਸਤਰ ਦੇ ਅਨੁਸਾਰ, ਸੂਰਜ ਡੁੱਬਣ ਤੋਂ ਬਾਅਦ ਝਾੜੂ ਲਗਾਉਣ ਨਾਲ ਘਰ ਵਿਚ ਸਕਾਰਾਤਮਕ ਊਰਜਾ ਦਾ ਵਾਸ ਨਹੀਂ ਹੁੰਦਾ ਅਤੇ ਧਨ ਦੀ ਦੇਵੀ ਮਾਂ ਲਕਸ਼ਮੀ ਨਾਰਾਜ਼ ਹੋ ਸਕਦੀ ਹੈ।

ਧਰਮ ਡੈਸਕ, ਨਵੀਂ ਦਿੱਲੀ : ਜੇਕਰ ਤੁਸੀਂ ਆਪਣਾ ਜੀਵਨ ਖ਼ੁਸ਼ਹਾਲ ਚਾਹੁੰਦੇ ਹੋ, ਤਾਂ ਵਾਸਤੂ ਸ਼ਾਸਤਰ 'ਚ ਦੱਸੇ ਗਏ ਨਿਯਮਾਂ ਦੀ ਪਾਲਣਾ ਜ਼ਰੂਰ ਕਰੋ। ਵਾਸਤੂ ਸ਼ਾਸਤਰ 'ਚ ਘਰ ਦੇ ਕੰਮਾਂ ਨਾਲ ਜੁੜੇ ਵਿਸ਼ੇਸ਼ ਨਿਯਮਾਂ ਬਾਰੇ ਦੱਸਿਆ ਗਿਆ ਹੈ। ਅਜਿਹਾ ਮੰਨਿਆ ਜਾਂਦਾ ਹੈ ਕਿ ਨਿਯਮਾਂ ਦੀ ਪਾਲਣਾ ਨਾ ਕਰਨ ਨਾਲ ਘਰ ਵਿਚ ਅਸ਼ਾਂਤੀ ਦਾ ਮਾਹੌਲ ਰਹਿੰਦਾ ਹੈ ਅਤੇ ਘਰ ਵਿੱਚ ਮਾਂ ਲਕਸ਼ਮੀ ਦਾ ਵਾਸ ਨਹੀਂ ਹੁੰਦਾ।
ਵਾਸਤੂ ਸ਼ਾਸਤਰ ਦੇ ਅਨੁਸਾਰ, ਸੂਰਜ ਡੁੱਬਣ ਤੋਂ ਬਾਅਦ ਕੁਝ ਕੰਮਾਂ ਨੂੰ ਕਰਨ ਦੀ ਮਨਾਹੀ ਹੈ। ਸੂਰਜ ਡੁੱਬਣ ਤੋਂ ਬਾਅਦ ਝਾੜੂ ਲਗਾਉਣਾ ਵਰਜਿਤ ਹੈ। ਇਸ ਗ਼ਲਤੀ ਨੂੰ ਕਰਨ ਨਾਲ ਜੀਵਨ ਵਿੱਚ ਆਰਥਿਕ ਤੰਗੀ ਆ ਸਕਦੀ ਹੈ ਅਤੇ ਮਾਂ ਲਕਸ਼ਮੀ ਨਾਰਾਜ਼ ਹੋ ਸਕਦੀ ਹੈ। ਹੁਣ ਤੁਹਾਡੇ ਮਨ ਵਿਚ ਸਵਾਲ ਆ ਰਿਹਾ ਹੋਵੇਗਾ ਕਿ ਸੂਰਜ ਡੁੱਬਣ ਤੋਂ ਬਾਅਦ ਝਾੜੂ ਲਗਾਉਣ ਦੀ ਕਿਉਂ ਮਨਾਹੀ ਹੈ। ਅਜਿਹੇ ਵਿੱਚ ਆਓ ਇਸ ਲੇਖ ਵਿੱਚ ਤੁਹਾਨੂੰ ਦੱਸਦੇ ਹਾਂ ਇਸਦੀ ਵਜ੍ਹਾ ਬਾਰੇ।
ਸਨਾਤਨ ਧਰਮ 'ਚ ਝਾੜੂ ਨੂੰ ਧਨ ਦੀ ਦੇਵੀ ਮਾਂ ਲਕਸ਼ਮੀ ਦਾ ਪ੍ਰਤੀਕ ਮੰਨਿਆ ਗਿਆ ਹੈ। ਅਜਹਾ ਮੰਨਿਆ ਜਾਂਦਾ ਹੈ ਕਿ ਇਸਦਾ ਅਪਮਾਨ ਕਰਨ ਨਾਲ ਵਿਅਕਤੀ ਨੂੰ ਜੀਵਨ ਵਿਚ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਨਾਲ ਹੀ ਘਰ ਵਿਚ ਮਾਂ ਲਕਸ਼ਮੀ ਦਾ ਵਾਸ ਨਹੀਂ ਹੁੰਦਾ। ਝਾੜੂ ਨੂੰ ਲੈ ਕੇ ਵਾਸਤੂ ਸ਼ਾਸਤਰ ਵਿਚ ਕਈ ਨਿਯਮਾਂ ਬਾਰੇ ਦੱਸਿਆ ਗਿਆ ਹੈ।
ਕਈ ਲੋਕ ਆਪਣੇ ਘਰਾਂ 'ਚ ਸੂਰਜ ਡੁੱਬਣ ਤੋਂ ਬਾਅਦ ਝਾੜੂ ਲਗਾਉਂਦੇ ਹਨ, ਪਰ ਵਾਸਤੂ ਸ਼ਾਸਤਰ 'ਚ ਸੂਰਜ ਡੁੱਬਣ ਤੋਂ ਬਾਅਦ ਝਾੜੂ ਲਗਾਉਣ ਦੀ ਮਨਾਹੀ ਹੈ। ਸੂਰਜ ਡੁੱਬਣ ਤੋਂ ਬਾਅਦ ਝਾੜੂ ਲਗਾਉਣਾ ਅਸ਼ੁੱਭ ਮੰਨਿਆ ਜਾਂਦਾ ਹੈ। ਵਾਸਤੂ ਸ਼ਾਸਤਰ ਦੇ ਅਨੁਸਾਰ, ਸੂਰਜ ਡੁੱਬਣ ਤੋਂ ਬਾਅਦ ਝਾੜੂ ਲਗਾਉਣ ਨਾਲ ਘਰ ਵਿਚ ਸਕਾਰਾਤਮਕ ਊਰਜਾ ਦਾ ਵਾਸ ਨਹੀਂ ਹੁੰਦਾ ਅਤੇ ਧਨ ਦੀ ਦੇਵੀ ਮਾਂ ਲਕਸ਼ਮੀ ਨਾਰਾਜ਼ ਹੋ ਸਕਦੀ ਹੈ।
ਵਾਸਤੂ ਸ਼ਾਸਤਰ 'ਚ ਦੱਸਿਆ ਗਿਆ ਹੈ ਕਿ ਘਰ ਵਿਚ ਝਾੜੂ ਨੂੰ ਖੁੱਲ੍ਹੇ 'ਚ ਰੱਖਣ ਤੋਂ ਬਚਣਾ ਚਾਹੀਦਾ ਹੈ। ਝਾੜੂ ਨੂੰ ਬਾਹਰਲੇ ਲੋਕਾਂ ਦੀ ਨਜ਼ਰ ਤੋਂ ਲੁਕਾ ਕੇ ਰੱਖਣਾ ਚਾਹੀਦਾ ਹੈ। ਇਸ ਲਈ ਇਸਨੂੰ ਕਿਸੇ ਲੁਕਵੇਂ ਸਥਾਨ 'ਤੇ ਰੱਖਣਾ ਹੀ ਸ਼ੁੱਭ ਮੰਨਿਆ ਜਾਂਦਾ ਹੈ।
ਡਿਸਕਲੇਮਰ: ਇਸ ਲੇਖ ਵਿੱਚ ਦੱਸੇ ਗਏ ਉਪਾਅ/ਲਾਭ/ਸਲਾਹ ਅਤੇ ਬਿਆਨ ਸਿਰਫ਼ ਆਮ ਜਾਣਕਾਰੀ ਲਈ ਹਨ। ਪੰਜਾਬੀ ਜਾਗਰਣ ਅਤੇ ਜਾਗਰਣ ਨਿਊ ਮੀਡੀਆ ਇੱਥੇ ਇਸ ਲੇਖ ਫੀਚਰ ਵਿੱਚ ਲਿਖੀਆਂ ਗੱਲਾਂ ਦਾ ਸਮਰਥਨ ਨਹੀਂ ਕਰਦਾ। ਇਸ ਲੇਖ ਵਿੱਚ ਸ਼ਾਮਲ ਜਾਣਕਾਰੀ ਵੱਖ-ਵੱਖ ਮਾਧਿਅਮਾਂ/ਜੋਤਸ਼ੀਆਂ/ਪੰਚਾਂਗ/ਪ੍ਰਵਚਨਾਂ/ਮਾਨਤਾਵਾਂ/ਧਰਮ ਗ੍ਰੰਥਾਂ ਤੋਂ ਇਕੱਠੀ ਕੀਤੀ ਗਈ ਹੈ। ਪਾਠਕਾਂ ਨੂੰ ਬੇਨਤੀ ਹੈ ਕਿ ਲੇਖ ਨੂੰ ਅੰਤਿਮ ਸੱਚ ਜਾਂ ਦਾਅਵਾ ਨਾ ਮੰਨਣ ਅਤੇ ਆਪਣੇ ਵਿਵੇਕ ਦੀ ਵਰਤੋਂ ਕਰਨ। ਪੰਜਾਬੀ ਜਾਗਰਣ ਅਤੇ ਜਾਗਰਣ ਨਿਊ ਮੀਡੀਆ ਅੰਧਵਿਸ਼ਵਾਸ ਦੇ ਖ਼ਿਲਾਫ਼ ਹੈ।